November 21, 2026, 6:35 pm
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਮੋਸਟ ਵਾਂਟਡ ਅੱਤਵਾਦੀ ਚਰਨਜੀਤ ਪਟਿਆਲਵੀ ਨੂੰ ਡੇਰਾ ਬਸੀ ਤੋਂ...

ਪੰਜਾਬ ਪੁਲਿਸ ਨੇ ਮੋਸਟ ਵਾਂਟਡ ਅੱਤਵਾਦੀ ਚਰਨਜੀਤ ਪਟਿਆਲਵੀ ਨੂੰ ਡੇਰਾ ਬਸੀ ਤੋਂ ਕੀਤਾ ਗ੍ਰਿਫਤਾਰ

Published on

----------- Advertisement -----------

2010 ਤੋਂ ਭਗੌੜਾ ਹੋਇਆ ਪਟਿਆਲਵੀ ਸੀ ਬੱਬਰ ਖਾਲਸਾ ਇੰਟਰਨੈਸ਼ਨਲ ਦਾ ਸਰਗਰਮ ਮੈਂਬਰ

ਚੰਡੀਗੜ, 24 ਅਪ੍ਰੈਲ : – ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏ.ਜੀ.ਟੀ.ਐਫ.) ਨੇ ਐਤਵਾਰ ਨੂੰ ਮੋਸਟ ਵਾਂਟੇਡ ਅੱਤਵਾਦੀ ਅਤੇ ਬੱਬਰ ਖਾਲਸਾ ਇੰਟਰਨੈਸ਼ਨਲ (ਬੀ.ਕੇ.ਆਈ.) ਮਾਡਿਊਲ ਦੇ ਸਰਗਰਮ ਮੈਂਬਰ ਚਰਨਜੀਤ ਸਿੰਘ ਉਰਫ ਪਟਿਆਲਵੀ ਨੂੰ ਗ੍ਰਿਫਤਾਰ ਕੀਤਾ, ਜੋ ਕਿ ਪਿਛਲੇ 12 ਸਾਲਾਂ ਤੋਂ ਵੱਖ-ਵੱਖ ਪਛਾਣ ਅਤੇ ਛੁਪਣਗਾਹਾਂ ਨਾਲ ਗ੍ਰਿਫਤਾਰੀ ਤੋਂ ਬਚ ਰਿਹਾ ਸੀ।

ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਗੈਂਗਸਟਰਾਂ ਵਿਰੁੱਧ ਕਾਰਵਾਈ ਤੇਜ ਕਰਨ ਲਈ ਡੀਜੀਪੀ ਪੰਜਾਬ ਵੀ.ਕੇ ਭਾਵਰਾ ਦੀ ਨਿਗਰਾਨੀ ਹੇਠ ਏਡੀਜੀਪੀ ਪ੍ਰਮੋਦ ਬਾਨ ਦੀ ਅਗਵਾਈ ਵਾਲੀ ਇੱਕ ਏ.ਜੀ.ਟੀ.ਐਫ. ਦਾ ਗਠਨ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਆਈ.ਜੀ. ਏ.ਜੀ.ਟੀ.ਐਫ. ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪਟਿਆਲਾ ਦੇ ਪਿੰਡ ਬੂਟਾ ਸਿੰਘ ਵਾਲਾ ਦੇ ਵਸਨੀਕ ਚਰਨਜੀਤ ਪਟਿਆਲਵੀ ਨੂੰ ਥਾਣਾ ਮਾਛੀਵਾੜਾ ਵਿਖੇ ਐਕਸਪਲੋਸਿਵ ਐਕਟ ਦੀ ਧਾਰਾ 4/5 ਅਤੇ ਗੈਰ-ਕਾਨੂੰਨੀ ਗਤੀਵਿਧੀਆਂ (ਰੋਕੂ) ਐਕਟ ਦੀ ਧਾਰਾ 17/18/20 ਅਧੀਨ ਦਰਜ ਐਫ.ਆਈ.ਆਰ. ਨੰਬਰ 154 ਮਿਤੀ 23-07-2010 ਵਿੱਚ ਭਗੌੜਾ ਕਰਾਰ ਦਿੱਤਾ ਗਿਆ ਸੀ। ਹਾਲਾਂਕਿ, ਪਟਿਆਲਵੀ ਦੇ ਇੱਕ ਹੋਰ ਸਾਥੀ ਮਿ੍ਰਤਕ ਅੱਤਵਾਦੀ ਗੁਰਮੇਲ ਸਿੰਘ ਬੋਬਾ ਵਾਸੀ ਬੂਟਾ ਸਿੰਘ ਵਾਲਾ ਨੂੰ ਇਸ ਮਾਮਲੇ ਵਿੱਚ ਡੇਟੋਨੇਟਰ ਅਤੇ ਆਰਡੀਐਕਸ ਦੀ ਬਰਾਮਦਗੀ ਸਮੇਤ ਗ੍ਰਿਫਤਾਰ ਕੀਤਾ ਗਿਆ ਸੀ।

ਉਨਾਂ ਦੱਸਿਆ ਕਿ ਭਰੋਸੇਯੋਗ ਸੂਚਨਾ ਤੋਂ ਬਾਅਦ ਏਆਈਜੀ ਏ.ਜੀ.ਟੀ.ਐਫ. ਗੁਰਮੀਤ ਸਿੰਘ ਚੌਹਾਨ ਅਤੇ ਡੀਐਸਪੀ ਏਜੀਟੀਐਫ ਬਿਕਰਮਜੀਤ ਸਿੰਘ ਬਰਾੜ ਦੀ ਅਗਵਾਈ ਵਿੱਚ ਏਜੀਟੀਐਫ ਦੀਆਂ ਟੀਮਾਂ ਨੇ ਪਟਿਆਲਵੀ ਨੂੰ ਡੇਰਾ ਬਸੀ ਦੇ ਪਿੰਡ ਲਾਲੀ ਦੇ ਗੁਰਦੁਆਰਾ ਸਾਹਿਬ ਨੇੜਿਓਂ ਗ੍ਰਿਫਤਾਰ ਕੀਤਾ।

ਸ੍ਰੀ ਭੁੱਲਰ ਨੇ ਕਿਹਾ, “ਪਟਿਆਲਵੀ, ਗ੍ਰੰਥੀ ਦਾ ਭੇਸ ਬਣਾ ਕੇ ਇਸ ਸਮੇਂ ਪੱਛਮੀ ਬੰਗਾਲ ਦੇ ਖੜਗਪੁਰ ਸਥਿਤ ਗੁਰਦੁਆਰਾ ਸਾਹਿਬ ਵਿੱਚ ਰਹਿ ਰਿਹਾ ਸੀ ਅਤੇ ਕਿਸੇ ਵੀ ਸੰਚਾਰ ਸਾਧਨ ਦੀ ਵਰਤੋਂ ਨਹੀਂ ਸੀ ਰਿਹਾ ।” ਉਹਨਾਂ ਅੱਗੇ ਕਿਹਾ ਕਿ ਦੋਸ਼ੀ ਦੇ ਕਬਜੇ ਵਿੱਚੋਂ ਪੱਛਮੀ ਬੰਗਾਲ ਦੇ ਪਤੇ ਵਾਲੇ ਵੱਖ-ਵੱਖ ਪਛਾਣ ਪੱਤਰ ਬਰਾਮਦ ਕੀਤੇ ਗਏ ਹਨ।

ਭੁੱਲਰ ਨੇ ਕਿਹਾ ਕਿ ਅਗਲੇਰੀ ਜਾਂਚ ਦੀ ਪ੍ਰਕਿਰਿਆ ਜਾਰੀ ਹੈ, ਇਸ ਨਾਲ ਹੋਰ ਗ੍ਰਿਫਤਾਰਆਂ ਅਤੇ ਅਹਿਮ ਖੁਲਾਸੇ ਹੋਣ ਦੀ ਆਸ ਹੈ।

ਬਾਕਸ:

ਚਰਨਜੀਤ ਉਰਫ ਪਟਿਆਲਵੀ ਬੀ.ਕੇ.ਆਈ ਅੱਤਵਾਦੀ ਮਾਡਿਊਲ, ਪੰਜਾਬ ਪੁਲਿਸ ਨੇ 2010 ਵਿੱਚ ਪਰਦਾਫ਼ਾਸ਼ ਕੀਤਾ ਸੀ, ਦਾ ਸਰਗਰਮ ਮੈਂਬਰ ਸੀ। ਇਹ ਮਾਡਿਊਲ 2007 ਵਿੱਚ ਲੁਧਿਆਣਾ ਦੇ ਸ਼ਿੰਗਾਰ ਸਿਨੇਮਾ ਬੰਬ ਧਮਾਕਿਆਂ ਅਤੇ 2010 ਵਿੱਚ ਕਾਲੀ ਮਾਤਾ ਮੰਦਰ, ਪਟਿਆਲਾ ਅਤੇ ਅੰਬਾਲਾ ਵਿਖੇ ਹੋਏ ਬੰਬ ਧਮਾਕਿਆਂ ਦੀ ਸਾਜ਼ਿਸ ਵਿੱਚ ਸ਼ਾਮਲ ਸੀ। ਪੰਜਾਬ ਪੁਲਿਸ ਨੇ 2010 ਵਿੱਚ ਪਟਿਆਲਵੀ ਦੇ ਬਾਕੀ ਸਾਰੇ ਸਾਥੀਆਂ ਨੂੰ ਗ੍ਰਿਫਤਾਰ ਕਰ ਲਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...

ਹੁਣ ਸਕੂਲਾਂ ‘ਚ ਹੀ ਅਪਡੇਟ ਹੋਵੇਗਾ ਬੱਚਿਆਂ ਦਾ ਆਧਾਰ, ਲਗਾਇਆ ਜਾਵੇਗਾ ਕੈਂਪ; ਨਹੀਂ ਲੱਗੇਗੀ ਕੋਈ ਫ਼ੀਸ

ਜੇਕਰ ਤੁਸੀਂ ਆਪਣੇ ਬੱਚੇ ਦਾ ਆਧਾਰ ਕਾਰਡ ਤਾਂ ਬਣਵਾ ਲਿਆ ਹੈ, ਪਰ ਉਸ ਤੋਂ...

ਜੱਦੀ ਘਰ ਪਹੁੰਚੇ MP ਅੰਮ੍ਰਿਤਪਾਲ ਸਿੰਘ, ਸਾਰਿਆਂ ਨੂੰ ਹੱਥ ਜੋੜ ਕੇ ਮਿਲੇ

ਖਡੂਰ ਸਾਹਿਬ ਤੋਂ ਲੋਕ ਸਭਾ ਮੈਂਬਰ ਅੰਮ੍ਰਿਤਪਾਲ ਸਿੰਘ ਆਪਣੇ ਜੱਦੀ ਪਿੰਡ ਜੱਲੂਪੁਰ ਖੇੜਾ, ਅੰਮ੍ਰਿਤਸਰ...

ਇਸ ਸਾਲ 53,700 ਰੁ. ਸਸਤਾ ਹੋਇਆ ਸੋਨਾ, 9 ਦਿਨਾਂ ‘ਚ ਕੀਮਤਾਂ ਵਿਚ 17 ਹਜ਼ਾਰ ਤੋਂ ਵੱਧ ਦੀ ਗਿਰਾਵਟ

ਗਲੋਬਲ ਮਾਰਕੀਟ ਵਿਚ ਜਾਰੀ ਭਾਰੀ ਬਿਕਵਾਲੀ ਵਿਚਾਲੇ ਸ਼ੁੱਕਰਵਾਰ ਨੂੰ ਸੋਨੇ ਅਤੇ ਚਾਂਦੀ ਦੀਆਂ ਕੀਮਤਾਂ...

ਛੇਵੀਂ ਵਾਰ ਸਰਬਸੰਮਤੀ ਨਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਨਾਂ ਦਾ ਹੋਇਆ ਐਲਾਨ ਛੇਵੀਂ ਵਾਰ ਸਰਬਸੰਮਤੀ ਨਾਲ...

ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਿਆਸੀ ਆਗੂਆਂ ਨਾਲ ਮੁਲਾਕਾਤ, ਸਿਆਸੀ ਹਲਕਿਆਂ ’ਚ ਚਰਚਾ ਤੇਜ਼

ਰਾਧਾ ਸੁਆਮੀ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਵੱਲੋਂ ਜਲੰਧਰ ਦੌਰੇ ਦੌਰਾਨ...