November 15, 2026, 6:57 pm
----------- Advertisement -----------
HomeNewsLatest Newsਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼;...

ਪੰਜਾਬ ਪੁਲਿਸ ਵੱਲੋਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼; ਗਿਰੋਹ ਦੇ ਦੋ ਵਿਅਕਤੀ 55 ਪਿਸਤੌਲਾਂ ਸਣੇ ਕਾਬੂ

Published on

----------- Advertisement -----------

ਚੰਡੀਗੜ, 2 ਸਤੰਬਰ : – ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਵਿੱਢੀ ਫੈਸਲਾਕੁੰਨ ਜੰਗ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਖੁਫ਼ੀਆ ਜਾਣਕਾਰੀ ਤਹਿਤ ਦੋ ਵਿਅਕਤੀਆਂ ਨੂੰ ਗਿ੍ਰਫਤਾਰ ਕਰਕੇ, ਵੱਡੇ ਪੱਧਰ ਤੇ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਮੱਧ ਪ੍ਰਦੇਸ਼ ਦੇ ਅੰਤਰ-ਰਾਜੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਗੌਰਵ ਯਾਦਵ ਨੇ ਸ਼ੁੱਕਰਵਾਰ ਨੂੰ ਇੱਥੇ ਕਿਹਾ ਕਿ ਉਕਤ ਅਸਲਾ ਸਪਲਾਇਰ ਵੱਡੇ ਪੱਧਰ ‘ਤੇ ਗੈਰ-ਕਾਨੂੰਨੀ ਹਥਿਆਰਾਂ ਦੇ ਨਿਰਮਾਣ ਅਤੇ ਮੱਧ ਪ੍ਰਦੇਸ ਤੋਂ ਪੰਜਾਬ ਸਮੇਤ ਹੋਰਨਾਂ ਰਾਜਾਂ ਵਿੱਚ ਹਥਿਆਰਾਂ ਦੀ ਸਪਲਾਈ ਕਰਨ ਵਿੱਚ ਸ਼ਾਮਲ ਹਨ।

ਗਿ੍ਰਫਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੱਧ ਪ੍ਰਦੇਸ਼ ਦੇ ਜ਼ਿਲਾ ਖਰਗੋਨ ਦੇ ਪਿੰਡ ਰਤਵਾ ਦਾ ਭੋਰੇਲਾਲ ਉਰਫ ਮਨੀਸ਼ ਬਡੇ ਅਤੇ ਜ਼ਿਲਾ ਬੁਰਹਾਨਪੁਰ ਦੇ ਪਿੰਡ ਦੱਤ ਪਹਾੜੀ ਦੇ ਕੈਲਾਸ਼ ਮੱਲ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਇਨਾਂ ਕੋਲੋਂ .32 ਬੋਰ/.30 ਬੋਰ ਦੇ 55 ਪਿਸਤੌਲ ਬਰਾਮਦ ਕੀਤੇ ਹਨ। ਦੋਸ਼ੀਆਂ ਨੂੰ ਪੰਜਾਬ ਪੁਲੀਸ ਦੀ ਕਾਊਂਟਰ ਇੰਟੈਲੀਜੈਂਸ ਯੂਨਿਟ ਨੇ ਮੱਧ ਪ੍ਰਦੇਸ਼ ਪੁਲਿਸ ਦੀ ਮਦਦ ਨਾਲ ਮੱਧ ਪ੍ਰਦੇਸ਼ ਤੋਂ ਗਿ੍ਰਫਤਾਰ ਕੀਤਾ ।

ਡੀ.ਜੀ.ਪੀ. ਗੌਰਵ ਯਾਦਵ ਨੇ ਦੱਸਿਆ ਕਿ ਇਹ ਕਾਰਵਾਈ, ਉਸ ਕਾਰਵਾਈ ਤੋਂ ਤਿੰਨ ਹਫਤਿਆਂ ਬਾਅਦ ਸਾਹਮਣੇ ਆਈ ਹੈ, ਜਦੋਂ ਸੀ.ਆਈ. ਅੰਮਿ੍ਰਤਸਰ ਯੂਨਿਟ ਨੇ ਬੜੇ ਜ਼ੋਰਦਾਰ ਤੇ ਮੁਸਤੈਦ ਫਾਲੋ-ਅਪ ਅਪਰੇਸ਼ਨ ਤਹਿਤ ਅੰਮਿ੍ਰਤਸਰ ਦੀ ਰੇਲਵੇ ਕਰਾਸਿੰਗ ਵੱਲਾ ਮੰਡੀ ਤੋਂ ਦੋ ਵਿਅਕਤੀਆਂ ਨੂੰ ਚਾਰ ਪਿਸਤੌਲਾਂ ਸਮੇਤ ਗਿ੍ਰਫਤਾਰ ਕੀਤਾ ਸੀ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਅਸਲਾ ਐਕਟ ਦੀ ਧਾਰਾ 25/54/59 ਅਤੇ ਆਈ.ਪੀ.ਸੀ. ਦੀ 120-ਬੀ ਤਹਿਤ ਪੁਲਿਸ ਥਾਣਾ ਐਸ.ਐਸ.ਓ.ਸੀ., ਅੰਮਿ੍ਰਤਸਰ ਵਿਖੇ ਐਫਆਈਆਰ ਨੰਬਰ 24 ਮਿਤੀ 10.08.2022 ਅਧੀਨ ਮਾਮਲਾ ਦਰਜ ਕੀਤਾ ਗਿਆ ਸੀ।

ਉਨਾਂ ਕਿਹਾ ਕਿ ਜਾਂਚ ਦੋਰਾਨ ਕੁਝ ਪਿਛਲੀਆਂ ਤੇ ਅਗਲੇਰੀਆਂ ਕੜੀਆਂ ਨੂੰ ਘੋਖਦਿਆਂ ਇਹ ਗੱਲ ਸਾਹਮਣੇ ਆਈ ਹੈ ਕਿ ਬਰਾਮਦ ਕੀਤੇ ਗਏ ਹਥਿਆਰਾਂ ਦੀ ਸਪਲਾਈ ਇੱਕ ਅੰਤਰਰਾਜੀ ਗੈਰ-ਕਾਨੂੰਨੀ ਹਥਿਆਰ ਨਿਰਮਾਤਾ ਅਤੇ ਸਪਲਾਇਰ , ਜਿਸਦੇ ਮੱਧ ਪ੍ਰਦੇਸ਼ ਦੇ ਜਿਲਾ ਬੁਰਹਾਨਪੁਰ ਨਾਲ ਸਬੰਧਤ ਹੋਣ ਦਾ ਸ਼ੱਕ ਹੈ, ਵੱਲੋਂ ਕੀਤੀ ਗਈ ਸੀ। ਉਨਾਂ ਕਿਹਾ , “ਇਸ ਪੁਖ਼ਤਾ ਇਤਲਾਹ ਤੋ ਬਾਅਦ, ਇੰਸਪੈਕਟਰ ਇੰਦਰਦੀਪ ਸਿੰਘ ਦੀ ਅਗਵਾਈ ਵਿੱਚ ਸੀ.ਆਈ. ਅੰਮਿ੍ਰਤਸਰ ਦੀ ਇੱਕ 15 ਮੈਂਬਰੀ ਟੀਮ ਮੰਗਲਵਾਰ ਨੂੰ ਮੱਧ ਪ੍ਰਦੇਸ਼ ਲਈ ਰਵਾਨਾ ਕੀਤੀ ਗਈ ਸੀ ਅਤੇ ਟੀਮ ਵੀਰਵਾਰ ਨੂੰ ਹਥਿਆਰਾਂ ਦੇ ਇਨਾਂ ਦੋ ਸਪਲਾਇਰਾਂ ਦਾ ਪਤਾ ਲਗਾਉਣ ਅਤੇ ਇਹਨਾਂ ਨੂੰ ਕਾਬੂ ਕਰਨ ਵਿੱਚ ਕਾਮਯਾਬ ਰਹੀ।’’ ਡੀਜੀਪੀ ਨੇ ਕਿਹਾ ਕਿ ਆਪਰੇਸ਼ਨ ਅਜੇ ਵੀ ਜਾਰੀ ਹੈ ਅਤੇ ਹੋਰ ਹਥਿਆਰਾਂ ਦੀ ਬਰਾਮਦਗੀ ਦੀ ਵੱਡੀ ਸੰਭਾਵਨਾ ਹੈ।

ਜ਼ਿਕਰਯੋਗ ਹੈ ਕਿ ਸੂਬੇ ਅੰਦਰੋਂ ਸਮਾਜ ਵਿਰੋਧੀ ਤੱਤਾਂ ਨੂੰ ਕਾਬੂ ਕਰਨ ਤੋਂ ਬਾਅਦ, ਹੁਣ ਪੰਜਾਬ ਪੁਲਿਸ ਨੇ ਪੰਜਾਬ ਰਾਜ ਨੂੰ ਅਪਰਾਧ ਅਤੇ ਨਸ਼ਾ ਮੁਕਤ ਬਣਾਉਣ ਲਈ ,ਨਾਜਾਇਜ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਸਪਲਾਈ ਕਰਨ ਵਾਲੇ ਇਸ ਨੈਟਵਰਕ ਨੂੰ ਜੜ ਤੋਂ ਨੇਸਤੋ-ਨਾਬੂਤ ਕਰਨ ਲਈ ਸਰਗਰਮ ਪਹੁੰਚ ਅਪਣਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...