July 25, 2026, 12:46 pm
----------- Advertisement -----------
HomeNewsLatest Newsਪੰਜਾਬ ਪੁਲਿਸ ਨੇ 101 ਸਬ-ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ ਇੰਸਪੈਕਟਰ

ਪੰਜਾਬ ਪੁਲਿਸ ਨੇ 101 ਸਬ-ਇੰਸਪੈਕਟਰਾਂ ਨੂੰ ਤਰੱਕੀ ਦੇ ਕੇ ਬਣਾਇਆ ਇੰਸਪੈਕਟਰ

Published on

----------- Advertisement -----------

ਚੰਡੀਗੜ੍ਹ, 8 ਜੁਲਾਈ : – ਪੰਜਾਬ ਪੁਲਿਸ ਫੋਰਸ ਦੇ ਮਨੋਬਲ ਨੂੰ ਹੋਰ ਉੱਚਾ ਚੁੱਕਣ ਲਈ, ਡੀਜੀਪੀ ਪੰਜਾਬ ਗੌਰਵ ਯਾਦਵ ਨੇ ਅੱਜ 101 ਸਬ-ਇੰਸਪੈਕਟਰਾਂ, ਜਿਨ੍ਹਾਂ ਵਿੱਚ 95 ਮਹਿਲਾ ਅਧਿਕਾਰੀ ਵੀ ਸ਼ਾਮਲ ਹਨ, ਨੂੰ ਇੰਸਪੈਕਟਰ ਦੇ ਅਹੁਦੇ ‘ਤੇ ਤਰੱਕੀ ਦਿੱਤੀ। ਇਹਨਾਂ 101 ਪੁਲਿਸ ਮੁਲਾਜ਼ਮਾਂ ਦੀ ਇਸ ਤਰੱਕੀ ਨਾਲ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਇੰਸਪੈਕਟਰ ਰੈਂਕ ਦੀਆਂ ਸਾਰੀਆਂ ਅਸਾਮੀਆਂ ਭਰ ਦਿੱਤੀਆਂ ਗਈਆਂ ਹਨ।
ਡੀਜੀਪੀ ਗੌਰਵ ਯਾਦਵ ਨੇ ਕਿਹਾ, “ਅੱਜ ਅਸੀਂ 101 ਸਬ-ਇੰਸਪੈਕਟਰਾਂ ਨੂੰ ਇੰਸਪੈਕਟਰਾਂ ਦੇ ਰੈਂਕ ਤੱਕ ਪਦਉੱਨਤ ਕੀਤਾ ਹੈ, ਜਿਸ ਨਾਲ ਨਾ ਸਿਰਫ ਫੀਲਡ ਵਿੱਚ ਸੁਪਰਵਾਈਜ਼ਰੀ ਪੱਧਰ ‘ਤੇ ਸਟਾਫ ਦੀ ਕਮੀ ਦੂਰ ਹੋਵੇਗੀ ਬਲਕਿ ਅਧਿਕਾਰੀਆਂ ਨੂੰ ਵੀ ਉਨ੍ਹਾਂ ਦੀ ਤਰੱਕੀ ਦਾ ਬਣਦਾ ਹੱਕ ਮਿਲੇਗਾ।’’
ਡੀਜੀਪੀ ਨੇ ਇੱਥੇ ਪਦਉੱਨਤ ਹੋਏ ਕੁਝ ਅਧਿਕਾਰੀਆਂ ਦੇ ਮੋਢਿਆਂ ‘ਤੇ ਸੰਕੇਤਕ ਤੌਰ ‘ਤੇ ਸਟਾਰ ਲਗਾਉਂਦੇ ਹੋਏ, ਸਾਰੇ ਪਦਉੱਨਤ ਅਧਿਕਾਰੀਆਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ। ਉਹਨਾਂ ਨੇ ਅਧਿਕਾਰੀਆਂ ਨੂੰ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਆਪਣੀ ਡਿਊਟੀ ਨਿਭਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਤੁਹਾਡੇ ਮੋਢਿਆਂ ‘ਤੇ ਲੱਗੇ ਨਵੇਂ ਸਟਾਰ ਨਾਲ ਜ਼ਿੰਮੇਵਾਰੀ ਵੀ ਵਧੀ ਹੈ।
ਹੋਰ ਵੇਰਵੇ ਦਿੰਦਿਆਂ ਉਨ੍ਹਾਂ ਕਿਹਾ ਕਿ ਪਦਉੱਨਤ ਹੋਈਆਂ ਸਾਰੀਆਂ 95 ਮਹਿਲਾ ਅਧਿਕਾਰੀ 2015 ਬੈਚ ਰਾਹੀਂ ਸਿੱਧੀਆਂ ਸਬ-ਇੰਸਪੈਕਟਰ ਭਰਤੀ ਹੋਈਆਂ ਹਨ ਅਤੇ ਉਨ੍ਹਾਂ ਕੋਲ ਸੱਤ ਸਾਲ ਦਾ ਫੀਲਡ ਤਜਰਬਾ ਹੈ। ਜਦਕਿ ਬਾਕੀ ਛੇ ਸਬ-ਇੰਸਪੈਕਟਰ, ਜੋ ਹੁਣ ਇੰਸਪੈਕਟਰ ਬਣ ਗਏ ਹਨ, ਆਪਣੀ ਪਦਉੱਨਤੀ ਦੀ ਉਡੀਕ ਕਰ ਰਹੇ ਸਨ।
ਸਮੇਂ ਸਿਰ ਪਦਉੱਨਤੀ ਨੂੰ ਹਰੇਕ ਪੁਲਿਸ ਕਰਮਚਾਰੀ ਦਾ ਅਧਿਕਾਰ ਦੱਸਦਿਆਂ ਡੀਜੀਪੀ ਨੇ ਸਮੂਹ ਪੁਲਿਸ ਬਲ ਨੂੰ ਜਲਦ ਹੀ ਉਨ੍ਹਾਂ ਦੀਆਂ ਬਣਦੀਆਂ ਤਰੱਕੀਆਂ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਹੈੱਡ ਕਾਂਸਟੇਬਲ, ਸਹਾਇਕ ਸਬ-ਇੰਸਪੈਕਟਰ ਅਤੇ ਸਬ-ਇੰਸਪੈਕਟਰ ਸਮੇਤ ਸੁਪਰਵਾਈਜ਼ਰੀ ਪੱਧਰ ‘ਤੇ ਖਾਲੀ ਪਈਆਂ ਅਸਾਮੀਆਂ ਨੂੰ ਜਲਦੀ ਭਰਿਆ ਜਾਵੇਗਾ।
ਜਿਕਰਯੋਗ ਹੈ ਕਿ ਇਹ ਕਦਮ ਮਹਿਲਾ ਸਸ਼ਕਤੀਕਰਨ ਵੱਲ ਪੰਜਾਬ ਸਰਕਾਰ ਦਾ ਇੱਕ ਹੋਰ ਉਪਰਾਲਾ ਹੈ ਕਿਉਂਕਿ ਇਸ ਬੈਚ ਦੀ ਤਰੱਕੀ ਨਾਲ ਪੁਲਿਸ ਬਲ ਵਿੱਚ ਸੁਪਰਵਾਈਜ਼ਰੀ ਪੱਧਰ ‘ਤੇ ਮਹਿਲਾਵਾਂ ਦੀ ਪ੍ਰਤੀਨਿਧਤਾ ਹੋਰ ਵਧੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗਵੰਤ ਮਾਨ ਸਰਕਾਰ ਇਲਾਜ ਦੇ ਖ਼ਰਚ ਦਾ ਬੋਝ ਪਾਏ ਬਿਨਾਂ ਗੁਣਵੱਤਾਪੂਰਨ ਕੈਂਸਰ ਇਲਾਜ ਯਕੀਨੀ ਬਣਾ ਰਹੀ ਹੈ : ਡਾ. ਬਲਬੀਰ ਸਿੰਘ

ਚੰਡੀਗੜ੍ਹ, 24 ਜੁਲਾਈ 2026:ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ 8,069 ਕੈਂਸਰ ਮਰੀਜ਼ਾਂ...

ਬਰਨਾਲਾ ਵਿਖੇ ਸਫ਼ਾਈ ਸੇਵਕਾਂ ਨਾਲ ਵਾਪਰੀ ਘਟਨਾ ਬੇਹੱਦ ਮੰਦਭਾਗੀ ਅਤੇ ਸਖ਼ਤ ਨਿੰਦਣਯੋਗ: ਮੀਤ ਹੇਅਰ

*ਚੰਡੀਗੜ੍ਹ, 24 ਜੁਲਾਈ ,2026*ਸੰਗਰੂਰ ਤੋਂ ਆਮ ਆਦਮੀ ਪਾਰਟੀ (ਆਪ) ਦੇ ਮੈਂਬਰ ਪਾਰਲੀਮੈਂਟ ਹਰਮੀਤ ਸਿੰਘ...

ਮੋਦੀ ਜੀ, ਜਦੋਂ ਤੁਹਾਡੀ ਸੀਬੀਆਈ ਸਬੂਤ ਹੀ ਨਹੀਂ ਦੇਵੇਗੀ, ਤਾਂ ਫਾਸਟ ਟ੍ਰੈਕ ਦਾ ਡਰਾਮਾ ਕਿਉਂ?- ਕੇਜਰੀਵਾਲ

ਨਵੀਂ ਦਿੱਲੀ, 24 ਜੁਲਾਈ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪ੍ਰਧਾਨ ਮੰਤਰੀ...

ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਰਾਜਬੀਰ ਘੁੰਮਣ ਨੇ ਹਨੀਸ਼ ਬੰਸਲ ਦਾ ਪਾਰਟੀ ਵਿੱਚ ਕੀਤਾ ਸਵਾਗਤ

*ਚੰਡੀਗੜ੍ਹ 24 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਇੱਕ ਵੱਡੀ ਰਾਜਨੀਤਕ ਮਜ਼ਬੂਤੀ ਮਿਲੀ,...

‘ਮਾਵਾਂ ਧੀਆਂ ਸਤਿਕਾਰ ਯੋਜਨਾ’ ਤਹਿਤ ਰਿਕਾਰਡ 72.56 ਲੱਖ ਔਰਤਾਂ ਦਾ ਰਜਿਸਟ੍ਰੇਸ਼ਨ, ਮਾਨ ਸਰਕਾਰ ‘ਚ ਭਰੋਸੇ ‘ਤੇ ਮੋਹਰ: ਬਲਤੇਜ ਪੰਨੂ

*ਚੰਡੀਗੜ੍ਹ 24 ਜੁਲਾਈ ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਬਰਨਾਲਾ ਘਟਨਾ ‘ਤੇ CM ਮਾਨ ਦਾ ਵੱਡਾ ਐਕਸ਼ਨ: DSP ਸਤਵੀਰ ਸਿੰਘ Suspend

ਪੰਜਾਬ ਸਰਕਾਰ ਨੇ ਬਰਨਾਲਾ ਵਿੱਚ ਸਫ਼ਾਈ ਸੇਵਕਾਂ ‘ਤੇ ਹੋਏ ਲਾਠੀਚਾਰਜ ਮਾਮਲੇ ਵਿੱਚ ਕਾਰਵਾਈ ਕੀਤੀ...

ਪੇਪਰ ਲੀਕ ਹੋਣ ‘ਤੇ 10 ਸਾਲ ਦੀ ਸਜ਼ਾ, 10 ਕਰੋੜ ਜੁਰਮਾਨਾ ਤੇ…, ਮੋਦੀ ਕੈਬਨਿਟ ਵੱਲੋਂ ਸੋਧ ਬਿੱਲ ਨੂੰ ਮਨਜ਼ੂਰੀ

ਜੰਤਰ-ਮੰਤਰ ‘ਤੇ ਵਿਦਿਆਰਥੀਆਂ ਦੇ ਅੰਦੋਲਨ ਵਿਚਾਲੇ ਸ਼ੁੱਕਰਾਰ ਨੂੰ ਮੋਦੀ ਕੈਬਨਿਟ ਨੇ ਪੇਪਰ ਲੀਕ ਸੋਧ...

ਅੰਮ੍ਰਿਤਪਾਲ ਸਿੰਘ ਦਾ ‘ਵਾਂਟੇਡ’ ਸਾਥੀ ਗ੍ਰਿਫਤਾਰ, ਪੁਲਿਸ ਨੇ ਵਿਕਰਮਜੀਤ ਸਿੰਘ ਨੂੰ ਭਾਰਤ-ਨੇਪਾਲ ਬਾਰਡਰ ਤੋਂ ਕੀਤਾ ਕਾਬੂ

MP ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਸਾਂਸਦ ਅੰਮ੍ਰਿਤਪਾਲ ਸਿੰਘ...

ਦਾਖਾ : ਚੱਲਦੀ ਸਕਾਰਪੀਓ ਵਿਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, ਜੀਵਨ ਲੀਲਾ ਕੀਤੀ ਸਮਾਪਤ

ਲੁਧਿਆਣਾ ਦੇ ਪਿੰਡ ਦਾਖਾ ਤੋਂ ਦਿਲ ਕੰਬਾਊਂ ਵਾਰਦਾਤ ਸਾਹਮਣੇ ਆਈ ਹੈ। ਨੌਜਵਾਨ ਨੇ ਸਕਾਰਪੀਓ...