August 1, 2026, 10:30 am
----------- Advertisement -----------
HomeNewsLatest Newsਹਰਿਆਣਾ-ਪੰਜਾਬ ਸਰਹੱਦ ’ਤੇ ਵਧੀ ਸਖ਼ਤੀ, ਅਰਧ ਸੈਨਿਕ ਬਲ ਕੀਤੇ ਤਾਇਨਾਤ

ਹਰਿਆਣਾ-ਪੰਜਾਬ ਸਰਹੱਦ ’ਤੇ ਵਧੀ ਸਖ਼ਤੀ, ਅਰਧ ਸੈਨਿਕ ਬਲ ਕੀਤੇ ਤਾਇਨਾਤ

Published on

----------- Advertisement -----------

ਪੰਜਾਬ ‘ਚ ਫਰਵਰੀ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਾਰੀਆਂ ਸਿਆਸੀ ਪਾਰਟੀਆਂ ਕਮਰ ਕੱਸ ਰਹੀਆਂ ਹਨ, ਉੱਥੇ ਹੀ ਪੁਲਿਸ ਵੀ ਚੋਣਾਂ ਨੂੰ ਸ਼ਾਂਤੀਪੂਰਵਕ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ ਨਜ਼ਰ ਆ ਰਹੀ ਹੈ। ਚੋਣਾਂ ਦੇ ਮੱਦੇਨਜ਼ਰ ਪੰਜਾਬ ਪੁਲਿਸ ਨੇ ਹਰਿਆਣਾ-ਪੰਜਾਬ ਸਰਹੱਦ ’ਤੇ ਨਾਕਾਬੰਦੀ ਕਰ ਦਿੱਤੀ ਹੈ। ਨਾਕੇ ਤੋਂ ਲੰਘਣ ਵਾਲੇ ਵਾਹਨਾਂ ਵਿੱਚ ਸਵਾਰ ਲੋਕਾਂ ਅਤੇ ਇਸ ਵਿੱਚ ਰੱਖੇ ਸਮਾਨ ਦੀ ਚੈਕਿੰਗ ਕੀਤੀ ਜਾ ਰਹੀ ਹੈ।
ਪੁਲਿਸ ਦੇ ਨਾਲ-ਨਾਲ ਆਰਪੀਐਫ ਦੇ ਜਵਾਨ ਵੀ ਇਸ ਗੱਲ ਨੂੰ ਯਕੀਨੀ ਬਣਾਉਣ ਲਈ ਯਤਨਸ਼ੀਲ ਹਨ ਕਿ ਕੋਈ ਅਣਚਾਹੇ ਤੱਤ ਪੰਜਾਬ ਵਿੱਚ ਦਾਖ਼ਲ ਹੋ ਕੇ ਚੋਣ ਮਾਹੌਲ ਨੂੰ ਖ਼ਰਾਬ ਨਾ ਕਰਨ। ਇਸ ਦੇ ਲਈ ਦਿਨ ਰਾਤ ਚੈਕਿੰਗ ਮੁਹਿੰਮ ਚਲਾਈ ਜਾ ਰਹੀ ਹੈ। ਹਰਿਆਣਾ ਤੋਂ ਪੰਜਾਬ ਜਾਣ ਵਾਲੇ ਹਰ ਵਾਹਨ ਦੇ ਨੰਬਰ ਨੋਟ ਕੀਤੇ ਜਾ ਰਹੇ ਹਨ। ਇੱਥੇ ਸੀਸੀਟੀਵੀ ਵੀ ਲਗਾਏ ਜਾ ਰਹੇ ਹਨ।
ਪੰਜਾਬ ਦੇ ਸਰਦੂਲਗੜ੍ਹ ਥਾਣਾ ਇੰਚਾਰਜ ਬੇਅੰਤ ਕੌਰ ਨੇ ਦੱਸਿਆ ਕਿ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਸਰਦੂਲਗੜ੍ਹ ਨੇੜੇ ਪਿੰਡ ਝੰਡਕਲਾਂ ਵਿਖੇ ਹਰਿਆਣਾ-ਪੰਜਾਬ ਸਰਹੱਦ ’ਤੇ ਸੁਰੱਖਿਆ ਦੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਹਰਿਆਣਾ ਤੋਂ ਪੰਜਾਬ ਨੂੰ ਜਾਣ ਵਾਲੇ ਸਾਰੇ ਵਾਹਨਾਂ ਦੀ ਬਾਰੀਕੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ ਤਾਂ ਜੋ ਚੋਣਾਂ ਦੇ ਮੱਦੇਨਜ਼ਰ ਕੋਈ ਵੀ ਵਿਅਕਤੀ ਹਰਿਆਣਾ ਤੋਂ ਪੰਜਾਬ ਨੂੰ ਸ਼ਰਾਬ, ਨਸ਼ੇ ਜਾਂ ਪੈਸੇ ਦੀ ਸਪਲਾਈ ਨਾ ਕਰ ਸਕੇ। ਜੇਕਰ ਕਿਸੇ ਵੀ ਤਰ੍ਹਾਂ ਦੀ ਕੋਈ ਗਲਤੀ ਪਾਈ ਗਈ ਤਾਂ ਉਨ੍ਹਾਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੁਨਾਮ ਵਿਖੇ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ*:ਮਹਾਨ ਇਨਕਲਾਬੀ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ 'ਤੇ...

ਪੰਜਾਬ ਦੇ ਲੋਕ ਭਗਵੰਤ ਮਾਨ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਚੁੱਕੇ ਹਨ, ਕਾਂਗਰਸ ਸਿਰਫ਼ ਆਪਸ ਵਿੱਚ ਹੀ ਲੜ ਰਹੀ ਹੈ: ਬਲਤੇਜ ਪੰਨੂ

*ਚੰਡੀਗੜ੍ਹ 31 ਜੁਲਾਈ,2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਪੰਜਾਬ...

ਦੇਸ਼ ਸ਼ਹੀਦ ਊਧਮ ਸਿੰਘ ਜੀ ਦੀ ਲਾਮਿਸਾਲ ਦੇਸ਼ ਭਗਤੀ ਅਤੇ ਕੁਰਬਾਨੀ ਲਈ ਹਮੇਸ਼ਾ ਰਿਣੀ ਰਹੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸੁਨਾਮ ਊਧਮ ਸਿੰਘ ਵਾਲਾ, 31 ਜੁਲਾਈ,2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ...

ਪੰਜਾਬ ਸਰਕਾਰ ਪਹਿਲੀ ਅਗਸਤ ਤੋਂ ਖਾਟੂ ਸ਼ਿਆਮ, ਸਾਲਾਸਰ, ਵ੍ਰਿੰਦਾਵਨ ਅਤੇ ਰਿਸ਼ੀਕੇਸ਼ ਲਈ ਮੁਫ਼ਤ ਤੀਰਥ ਯਾਤਰਾ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੁਹਾਲੀ (ਐਸ.ਏ.ਐਸ. ਨਗਰ), 31 ਜੁਲਾਈ,2026*:ਇੱਥੇ "ਹਰਿ ਹਰਿ ਮਹਾਦੇਵ" ਦੇ ਜੈਕਾਰਿਆਂ ਅਤੇ ਅਲੌਕਿਕ ਮਾਹੌਲ ਵਿਚਕਾਰ...

ਸ਼ਾਹਕੋਟ ‘ਚ ਫ਼ੌਜ ਦੇ ਟਰੱਕ ਦੀ ਟੱਕਰ ਨਾਲ ਕਿਸਾਨ ਦੀ ਮੌਤ, ਪੀੜਤ ਪਰਿਵਾਰ ਨੂੰ 10 ਸਾਲ ਬਾਅਦ ਮਿਲਿਆ ਇਨਸਾਫ਼; ਹੁਣ ਮਿਲੇਗਾ 35 ਲੱਖ ਦਾ...

ਸੜਕ ਹਾਦਸੇ 'ਚ ਜਾਨ ਗੁਆਉਣ ਵਾਲੇ ਇੱਕ ਕਿਸਾਨ ਦੇ ਪਰਿਵਾਰ ਨੂੰ ਮੋਟਰ ਐਕਸੀਡੈਂਟ ਕਲੇਮ...

35 ਸਾਲਾਂ ਦੀ ਸਮਰਪਿਤ ਸੇਵਾਵਾਂ ਉਪਰੰਤ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ ਹੋਏ ਸੇਵਾਮੁਕਤ

ਚੰਡੀਗੜ੍ਹ (30 ਜੁਲਾਈ 2026)ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੀ ਜੁਆਇੰਟ ਡਾਇਰੈਕਟਰ ਸ਼ਿਖਾ ਨੇਹਰਾ...

ਲਵ ਮੈਰਿਜ ਕਰਵਾਉਣ ਤੋਂ ਬਾਅਦ ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਘਰਵਾਲੇ ਨੂੰ ਮਾਰਿਆ, 12 ਫੁੱਟ ਡੂੰਘੇ ਟੋਏ ਵਿਚ ਦੱਬੀ ਲਾਸ਼

ਗੁਜਰਾਤ ਦੇ ਰਾਜਕੋਟ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਕ...