October 11, 2026, 5:09 am
----------- Advertisement -----------
HomeNewsLatest Newsਪੰਜਾਬ ਪੁਲਿਸ ਨੇ ਬਰਖ਼ਾਸਤ ਇੰਸਪੈਕਟਰ ਬਾਜਵਾ ਦੇ ਘਰੋਂ 3710 ਟਰੈਮਾਡੋਲ ਗੋਲੀਆਂ, 4.7...

ਪੰਜਾਬ ਪੁਲਿਸ ਨੇ ਬਰਖ਼ਾਸਤ ਇੰਸਪੈਕਟਰ ਬਾਜਵਾ ਦੇ ਘਰੋਂ 3710 ਟਰੈਮਾਡੋਲ ਗੋਲੀਆਂ, 4.7 ਕਿਲੋ ਨਸ਼ੀਲਾ ਪਾਊਡਰ ਕੀਤਾ ਬਰਾਮਦ

Published on

----------- Advertisement -----------

ਚੰਡੀਗੜ/ਫਿਰੋਜਪੁਰ, 1 ਅਗਸਤ : – ਨਸ਼ਿਆਂ ਵਿਰੁੱਧ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਦਿ੍ਰੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਪੁਲਿਸ ਨੇ ਸੋਮਵਾਰ ਨੂੰ ਬਰਖਾਸਤ ਇੰਸਪੈਕਟਰ ਪਰਮਿੰਦਰ ਸਿੰਘ ਬਾਜਵਾ ਦੇ ਘਰੋਂ 3710 ਨਸ਼ੀਲੀਆਂ ਗੋਲੀਆਂ (ਟਰੈਮਾਡੋਲ ਐਸ.ਆਰ. 100 ਮਿਲੀਗ੍ਰਾਮ) ਅਤੇ 4.7 ਕਿਲੋ ਨਸ਼ੀਲਾ ਪਾਊਡਰ ਬਰਾਮਦ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਆਈ.ਜੀ.ਪੀ. ਹੈੱਡਕੁਆਰਟਰ ਸੁਖਚੈਨ ਸਿੰਘ ਗਿੱਲ ਨੇ ਦਿੱਤੀ।

ਇਹ ਘਟਨਾਕ੍ਰਮ ਪੰਜਾਬ ਪੁਲਿਸ ਨੇ ਦੋ ਵਿਅਕਤੀਆਂ ਨੂੰ ਨਸ਼ਿਆਂ ਦੇ ਮਾਮਲੇ ‘ਚ ਫਸਾਉਣ ਅਤੇ ਉਨਾਂ ਤੋਂ ਵੱਡੀ ਰਕਮ ਵਸੂਲਣ ਲਈ ਫਿਰੋਜ਼ਪੁਰ ਦੇ ਨਾਰਕੋਟਿਕ ਕੰਟਰੋਲ ਸੈੱਲ ‘ਚ ਤਾਇਨਾਤ ਇੰਸਪੈਕਟਰ ਬਾਜਵਾ ਅਤੇ ਉਸ ਦੇ 2 ਪੁਲਿਸ ਸਹਿਯੋਗੀਆਂ ਦੀ ਬਰਖਾਸਗੀ ਤੋਂ ਇਕ ਹਫਤੇ ਬਾਅਦ ਸਾਹਮਣੇ ਆਇਆ ਹੈ। ਨੌਕਰੀ ਤੋਂ ਬਰਖਾਸਤ ਕੀਤੇ ਗਏ ਦੋ ਹੋਰ ਪੁਲਿਸ ਮੁਲਾਜਮਾਂ ਦੀ ਪਛਾਣ ਏ.ਐਸ.ਆਈ. ਅੰਗਰੇਜ਼ ਸਿੰਘ ਅਤੇ ਹੈੱਡ ਕਾਂਸਟੇਬਲ ਜੋਗਿੰਦਰ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਆਈ.ਜੀ.ਪੀ. ਸੁਖਚੈਨ ਗਿੱਲ ਨੇ ਦੱਸਿਆ ਕਿ ਉਕਤ ਮਾਮਲੇ ਦੀ ਜਾਂਚ ਜਾਰੀ ਰੱਖਦਿਆਂ ਫਿਰੋਜਪੁਰ ਦੀਆਂ ਪੁਲਿਸ ਟੀਮਾਂ ਨੇ ਬਰਖਾਸਤ ਪਰਮਿੰਦਰ ਬਾਜਵਾ ਦੇ ਕਿਰਾਏ ਦੇ ਘਰ ਦੀ ਤਲਾਸ਼ੀ ਦੌਰਾਨ ਭਾਰੀ ਮਾਤਰਾ ’ਚ ਨਸ਼ੀਲਾ ਪਦਾਰਥ ਬਰਾਮਦ ਕੀਤਾ। ਉਨਾਂ ਦੱਸਿਆ ਕਿ ਡਿਊਟੀ ਮੈਜਿਸਟ੍ਰੇਟ ਦੀ ਹਾਜ਼ਰੀ ਵਿੱਚ ਬਣਦੀ ਕਾਨੂੰਨੀ ਪ੍ਰਕਿਰਿਆ ਅਨੁਸਾਰ ਤਲਾਸ਼ੀ ਕੀਤੀ ਗਈ।

ਉਨਾਂ ਦੱਸਿਆ ਕਿ ਇਸ ਬਰਾਮਦਗੀ ਸਬੰਧੀ ਬਰਖਾਸਤ ਇੰਸਪੈਕਟਰ ਬਾਜਵਾ ਵਿਰੁੱਧ ਐਨ.ਡੀ.ਪੀ.ਐਸ. ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਫਿਰੋਜਪੁਰ ਦੇ ਥਾਣਾ ਕੁਲਗੜੀ ਵਿਖੇ ਇੱਕ ਨਵੀਂ ਐਫ.ਆਈ.ਆਰ ਨੰ. 99 ਮਿਤੀ 1 ਅਗਸਤ, 2022 ਨੂੰ ਦਰਜ ਕੀਤੀ ਗਈ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸੀਜੇਪੀ ਦੀ ਹਮਾਇਤ ’ਚ ਪ੍ਰਦਰਸ਼ਨ ਕਰ ਰਹੇ ‘ਆਪ’ ਆਗੂਆਂ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਦੇਸ਼ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ...

ਜਲੰਧਰ ਦੇ ਸਕੂਲ ‘ਚ 1 ਗੁੱਤ ਕਰਕੇ ਗਈ ਬੱਚੀ ‘ਤੇ ਅਧਿਆਪਕਾ ਦਾ ਤਸ਼ੱਦਦ

ਜਲੰਧਰ ਦੇ ਕਾਲਾ ਸੰਘਿਆਂ ਰੋਡ ਸਥਿਤ ਟੈਗੋਰ ਇੰਟਰਨੈਸ਼ਨਲ ਸਕੂਲ ਤੋਂ ਇੱਕ ਬੇਹੱਦ ਰੂਹ ਕੰਬਾਊ...

ਫਲਾਈਓਵਰ ਤੋਂ ਹੇਠਾਂ ਡਿੱਗਿਆ ਚੀਨੀ ਨਾਲ ਭਰਿਆ ਟਰੱਕ, ਕੰਡਕਟਰ ਗੰਭੀਰ ਜ਼ਖ਼ਮੀ

ਸਮਰਾਲਾ-ਚੰਡੀਗੜ੍ਹ ਬਾਈਪਾਸ ’ਤੇ ਮਾਛੀਵਾੜਾ ਰੋਡ ਦੇ ਫਲਾਈਓਵਰ ’ਤੇ ਉਸ ਸਮੇਂ ਵੱਡਾ ਸੜਕ ਹਾਦਸਾ ਵਾਪਰ...

ਟੋਰਾਂਟੋ ’ਚ ਗੂੰਜੀ ਸਿੱਧੂ ਮੂਸੇਵਾਲਾ ਦੀ ਆਵਾਜ਼, ਹੋਲੋਗ੍ਰਾਮ ਸ਼ੋਅ ’ਚ ਉਮੜਿਆ ਪ੍ਰਸ਼ੰਸਕਾਂ ਦਾ ਹੜ੍ਹ

ਕੈਨੇਡਾ ਦੇ ਟੋਰਾਂਟੋ ਤੋਂ ਸਿੱਧੂ ਮੂਸੇਵਾਲਾ ਦੇ ਹੋਲੋਗ੍ਰਾਮ ਸ਼ੋਅ ਦੀ ਸ਼ੁਰੂਆਤ ਹੋ ਚੁੱਕੀ ਹੈ...

ਪੁਲਿਸ ਨੇ ਫਲਾਈਟ ‘ਚੋਂ ਹੀ ਅਭਿਜੀਤ ਦੀਪਕੇ ਨੂੰ ਲਿਆ ਹਿਰਾਸਤ ‘ਚ

ਕਾਕਰੋਚ ਜਨਤਾ ਪਾਰਟੀ ਦੇ ਫਾਊਂਡਰ ਅਭਿਜੀਤ ਦੀਪਕੇ, ਆਸ਼ੂਤੋਸ਼ ਰਾੰਕਾ ਤੇ ਸੌਰਵ ਦਾਲ ਨੂੰ ਦਿੱਲੀ...

ਸਿੱਖਿਆ ਕ੍ਰਾਂਤੀ: 21 ਲੱਖ ਮਾਪਿਆਂ ਨੇ ਮਾਨ ਸਰਕਾਰ ਨਾਲ ਮਿਲਾਇਆ ਹੱਥ

ਚੰਡੀਗੜ੍ਹ; 9 ਅਕਤੂਬਰ 2026:ਪੰਜਾਬ ਦੀ 'ਸਿੱਖਿਆ ਕ੍ਰਾਂਤੀ' ਤਹਿਤ ਸੂਬੇ ਦੇ ਸਾਰੇ 23 ਜ਼ਿਲ੍ਹਿਆਂ ਦੇ...

ਬੇਅਦਬੀ ਵਿਰੁੱਧ ਕਾਨੂੰਨ ਨੂੰ ਲੈ ਕੇ ਮਾਨ ਸਰਕਾਰ ਦੀ ਤਿਆਰੀ, ਸੱਦਿਆ ਵਿਧਾਨ ਸਭਾ ਸੈਸ਼ਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ 22 ਅਕਤੂਬਰ ਤੋਂ ਵਿਧਾਨ ਸਭਾ ਦਾ ਸੈਸ਼ਨ...

ਜਗਤਾਰ ਸਿੰਘ ਹਵਾਰਾ ਨਾਲ ਜੁੜੀ ਵੱਡੀ ਖ਼ਬਰ, ਇੱਕ ਦਿਨ ਦੀ ਪੈਰੋਲ ਲਈ ਹੋਏ ਰਾਜ਼ੀ

ਦਿੱਲੀ ਦੀ ਮੰਡੋਲੀ ਜੇਲ੍ਹ ਵਿੱਚ ਸਜ਼ਾ ਕੱਟ ਰਹੇ ਭਾਈ ਜਗਤਾਰ ਸਿੰਘ ਹਵਾਰਾ ਇੱਕ ਦਿਨ...