October 25, 2026, 12:18 pm
----------- Advertisement -----------
HomeNewsLatest Newsਪੰਜਾਬ ਪੁਲਿਸ ਦੀ ਐਸ.ਐਸ.ਓ.ਸੀ. ਨੇ ਸਪੇਨ ਅਧਾਰਤ NRI ਹਰਜੀਤ ਸਿੰਘ ਨੂੰ ਪੰਜਾਬ...

ਪੰਜਾਬ ਪੁਲਿਸ ਦੀ ਐਸ.ਐਸ.ਓ.ਸੀ. ਨੇ ਸਪੇਨ ਅਧਾਰਤ NRI ਹਰਜੀਤ ਸਿੰਘ ਨੂੰ ਪੰਜਾਬ ਵਿੱਚ ਅੱਤਵਾਦੀ ਫੰਡਿੰਗ, ਟਾਰਗੇਟ ਕਿਲਿੰਗ ਦੀ ਸਾਜ਼ਿਸ਼ ਰਚਣ ਦੇ ਦੋਸ਼ ’ਚ ਕੀਤਾ ਗ੍ਰਿਫ਼ਤਾਰ

Published on

----------- Advertisement -----------

ਚੰਡੀਗੜ੍ਹ, 3 ਅਗਸਤ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਨੇ ਸਪੇਨ ਅਧਾਰਤ ਭਾਰਤੀ ਨਾਗਰਿਕ ਹਰਜੀਤ ਸਿੰਘ ਨੂੰ ਦਹਿਸ਼ਤੀ ਫੰਡਿੰਗ ਅਤੇ ਰਾਜ ਵਿੱਚ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਵਿੱਚ ਸ਼ਾਮਲ ਹੋਣ ਕਰਕੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ, ਨਵੀਂ ਦਿੱਲੀ ਤੋਂ ਗ੍ਰਿਫਤਾਰ ਕੀਤਾ ਹੈ।

ਪੁਲਿਸ ਟੀਮਾਂ ਨੇ ਹਰਜੀਤ ਸਿੰਘ ਦੇ ਨਜ਼ਦੀਕੀ ਸਾਥੀ ਅਮਰਿੰਦਰ ਸਿੰਘ ਉਰਫ ਬੰਟੀ ਨੂੰ ਵੀ ਉਸਦੇ ਪਿੱਤਰੀ ਜ਼ਿਲੇ ਖੰਨਾ ਤੋਂ ਗ੍ਰਿਫਤਾਰ ਕੀਤਾ ਹੈ। ਇਹ ਕਾਰਵਾਈ ਪੰਜਾਬ ਪੁਲਿਸ ਵੱਲੋਂ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇਐਲਐਫ) ਨਾਲ ਜੁੜੀਆਂ ਵਿਦੇਸ਼ੀ ਸੰਸਥਾਵਾਂ ਦੁਆਰਾ ਸੰਚਾਲਿਤ, ਇੱਕ ਟਾਰਗੇਟ ਕਿਲਿੰਗ ਮਾਡਿਊਲ ਦੇ ਪੰਜ ਮੈਂਬਰਾਂ ਦੀ ਗ੍ਰਿਫਤਾਰੀ ਨਾਲ , ਇਸ ਮਾਡਿਊਲ ਦੇ ਪਰਦਾਫਾਸ਼ ਕੀਤੇ ਜਾਣ ਤੋਂ ਇੱਕ ਹਫ਼ਤੇ ਤੋਂ ਵੀ ਘੱਟ ਸਮੇਂ ਅੰਦਰ ਅੰਜਾਮ ਦਿੱਤੀ ਗਈ ।

ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਏਆਈਜੀ ਐਸ.ਐਸ.ਓ.ਸੀ. ਐਸ.ਏ.ਐਸ. ਨਗਰ ਅਸ਼ਵਨੀ ਕਪੂਰ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਹ ਮਿਲੀ ਸੀ ਕਿ ਗੁਰਦਾਸਪੁਰ ਦੇ ਪਿੰਡ ਘਣਸ਼ਾਮਪੁਰ ਦਾ ਮੂਲ ਵਾਸੀ ਭਾਰਤੀ ਨਾਗਰਿਕ ਹਰਜੀਤ ਸਿੰਘ ਕਰੀਬ ਇੱਕ ਮਹੀਨਾ ਪਹਿਲਾਂ ਭਾਰਤ ਆਇਆ ਸੀ ਅਤੇ ਦਹਿਸ਼ਤਗਰਦੀ ਨੂੰ ਵਿੱਤੀ ਸਹਾਇਤਾ ਦੇਣ ਦੀਆਂ ਗਤੀਵਿਧੀਆਂ ਵਿੱਚ ਸ਼ਾਮਲ ਹੈ।

ਉਹ ਰਾਜ ਵਿੱਚ ਕੁਝ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਿਹਾ ਸੀ ਅਤੇ ਨਵੀਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਅੰਤਰਰਾਸ਼ਟਰੀ ਉਡਾਣ ਰਾਹੀਂ ਸਪੇਨ ਲਈ ਰਵਾਨਾ ਹੋਣ ਦੀ ਫਿਰਾਕ ਵਿੱਚ ਸੀ। ਤੇਜ਼ੀ ਨਾਲ ਕਾਰਵਾਈ ਕਰਦੇ ਹੋਏ, ਪੰਜਾਬ ਪੁਲਿਸ ਨੇ ਉਸ ਵਿਰੁੱਧ ਤੁਰੰਤ ਲੁੱਕ ਆਊਟ ਸਰਕੂਲਰ (ਐੱਲ.ਓ.ਸੀ.) ਕੱਢਿਆ, ਜਿਸ ਦੇ ਫਲਸਰੂਪ ਮੰਗਲਵਾਰ ਨੂੰ ਉਸ ਨੂੰ ਹਵਾਈ ਅੱਡੇ ਤੋਂ ਗ੍ਰਿਫਤਾਰ ਕੀਤਾ ਗਿਆ ਹੈ।

ਗਿਰਫਤਾਰ ਕੀਤੇ ਗਏ ਦੋਸ਼ੀ ਹਰਜੀਤ ਸਿੰਘ ਤੋਂ ਹੋਰ ਪੁੱਛਗਿੱਛ ਕਰਨ ’ਤੇ ਇਹ ਗੱਲ ਸਾਹਮਣੇ ਆਈ ਹੈ ਕਿ ਦੋਸ਼ੀ ਨੇ ਆਪਣੇ ਸਾਥੀ ਅਮਰਿੰਦਰ ਉਰਫ ਬੰਟੀ ਨੂੰ ਫੰਡਿੰਗ ਅਤੇ ਸਹਾਇਤਾ ਦੇ ਕੇ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਿਚ ਅਹਿਮ ਭੂਮਿਕਾ ਨਿਭਾਈ । ਉਨ੍ਹਾਂ ਕਿਹਾ ਕਿ ਦੋਸ਼ੀ ਹਰਜੀਤ ਸਿੰਘ ਤੋਂ ਪੁੱਛਗਿੱਛ ਤੋਂ ਮਿਲੇ ਸੁਰਾਗ ਦੇ ਅਧਾਰ ਤੇ ਪੁਲਿਸ ਦੀਆਂ ਟੀਮਾਂ ਨੇ ਐੱਸ. ਐੱਸ.ਐੱਸ.ਓ.ਸੀ ਨੇ ਖੰਨਾ ਤੋਂ ਅਮਰਿੰਦਰ ਉਰਫ ਬੰਟੀ ਨੂੰ ਗ੍ਰਿਫਤਾਰ ਕੀਤਾ।

ਮੁੱਢਲੀ ਜਾਂਚ ’ਚ ਸਾਹਮਣੇ ਆਇਆ ਹੈ ਕਿ ਦੋਵੇਂ ਦੋਸ਼ੀ ਸੋਸ਼ਲ ਮੀਡੀਆ ਰਾਹੀਂ ਇਕ-ਦੂਜੇ ਦੇ ਸੰਪਰਕ ’ਚ ਆਏ ਸਨ ਅਤੇ ਇਕ-ਦੂਜੇ ਨਾਲ ਇਸੇ ਤਰ੍ਹਾਂ ਦੇ ਕੱਟੜਪੰਥੀ ਵਿਚਾਰ ਸਾਂਝੇ ਕਰਦੇ ਸਨ। ਮੁਲਜ਼ਮ ਹਰਜੀਤ ਸਿੰਘ ਨੇ ਧਾਰਮਿਕ ਆਗੂਆਂ ਦੀ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਲਈ ਸਪੇਨ ਤੋਂ ਭਾਰਤ ਵਿੱਚ ਆਪਣੇ ਸਾਥੀ ਅਮਰਿੰਦਰ ਬੰਟੀ ਨੂੰ ਕਈ ਵਾਰ ਵਿੱਤੀ ਸਹਾਇਤਾ ਭੇਜੀ ਸੀ।

ਏ.ਆਈ.ਜੀ. ਅਸ਼ਵਨੀ ਕਪੂਰ ਨੇ ਕਿਹਾ ਕਿ ਜਾਂਚ ਤੋਂ ਇਹ ਵੀ ਸਾਹਮਣੇ ਆਇਆ ਹੈ ਕਿ ਹਰਜੀਤ ਸਿੰਘ ਕੇਐਲਐਫ ਨਾਲ ਜੁੜੇ ਕੁਝ ਵਿਦੇਸ਼ੀ ਅਧਾਰਤ ਕੱਟੜਪੰਥੀਆਂ ਦੇ ਇਸ਼ਾਰੇ ’ਤੇ ਕੰਮ ਕਰ ਰਿਹਾ ਸੀ ਅਤੇ ਸਿੱਖਸ ਫਾਰ ਜਸਟਿਸ ਦੀਆਂ ਗਤੀਵਿਧੀਆਂ ਸਮੇਤ ਕੱਟੜਪੰਥੀ ਸਮੱਗਰੀ ਨੂੰ ਉਤਸ਼ਾਹਿਤ ਕਰਨ ਲਈ ਦੋ ਜਾਅਲੀ ਫੇਸਬੁੱਕ ਖਾਤੇ ਵਰਤ ਰਿਹਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...