November 18, 2026, 9:57 am
----------- Advertisement -----------
HomeNewsLatest Newsਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਕੋਲਾ ਮੰਤਰੀ ਅਤੇ ਕੇਂਦਰੀ...

ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਵੱਲੋਂ ਕੇਂਦਰੀ ਕੋਲਾ ਮੰਤਰੀ ਅਤੇ ਕੇਂਦਰੀ ਬਿਜਲੀ ਮੰਤਰੀ ਨਾਲ ਨਵੀਂ ਦਿੱਲੀ ਵਿਖੇ ਕੀਤੀ ਗਈ ਮੁਲਾਕਾਤ

Published on

----------- Advertisement -----------

ਨਵੀਂ ਦਿੱਲੀ/ਚੰਡੀਗੜ੍ : – ਪੰਜਾਬ ਦੇ ਬਿਜਲੀ ਮੰਤਰੀ ਸ਼੍ਰੀ ਹਰਭਜਨ ਸਿੰਘ ਵੱਲੋਂ ਅੱਜ ਕੇਂਦਰੀ ਕੋਲਾ ਤੇ ਖਣਜ ਮੰਤਰੀ ਸ਼੍ਰੀ ਪ੍ਰਹਿਲਾਦ ਜੋਸ਼ੀ ਨਾਲ ਇੱਥੇ ਸੰਸਦ ਭਵਨ ਵਿਖੇ ਅਤੇ ਕੇਂਦਰੀ ਬਿਜਲੀ, ਨਵੀਂ ਅਤੇ ਨਵਿਉਣਯੋਗ ਊਰਜਾ ਮੰਤਰੀ ਸ਼੍ਰੀ ਆਰ.ਕੇ. ਸਿੰਘ ਨਾਲ ਅੱਜ ਇੱਥੇ ਮੀਟਿੰਗ ਕਰਕੇ ਪੰਜਾਬ ਦੇ ਬਿਜਲੀ ਨਾਲ ਸਬੰਧਤ ਮੁਦਿਆਂ ਅਤੇ ਚੱਲ ਰਹੇ ਕੋਲਾ ਸੰਕਟ ਨਾਲ ਜੁੜੇ ਸੂਬੇ ਦੇ ਸਰੋਕਾਰਾਂ ਬਾਰੇ ਗੱਲਬਾਤ ਕੀਤੀ।
ਆਪਣੀ ਇਸ ਪਲੇਠੀ ਮੀਟਿੰਗ ਦੌਰਾਨ ਪੰਜਾਬ ਦੇ ਬਿਜਲੀ ਮੰਤਰੀ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਦੌਰਾਨ ਪੰਜਾਬ ਵਿੱਚ ਬਿਜਲੀ ਦੀ ਮੰਗ ਜਿਆਦਾ ਵੱਧ ਜਾਂਦੀ ਹੈ ਅਤੇ ਸੂਬੇ ਨੂੰ ਸਰਕਾਰ ਦੀ ਮਾਲਕੀ ਵਾਲੇ ਥਰਮਲ ਪਾਵਰ ਸਟੇਸ਼ਨਾਂ ਦੇ ਸਾਰੇ ਯੂਨਿਟ ਚਲਾਉਣੇ ਪੈਂਦੇ ਹਨ।ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਬਿਜਲੀ ਦੀ ਮੰਗ ਵੱਧ ਕੇ 15000 ਮੈਗਾਵਾਟ ਹੋਣ ਦੀ ਸੰਭਾਵਨਾ ਹੈ।ਕੈਬਨਿਟ ਮੰਤਰੀ ਵੱਲੋਂ ਕੋਲੇ ਸਬੰਧੀ ਸਬ ਗਰੁੱਪ ਕਮੇਟੀ ਵੱਲੋਂ ਸੂਬੇ ਦੇ ਆਪਣੇ ਪਲਾਂਟਾਂ ਅਤੇ ਪ੍ਰਾਈਵੇਟ ਥਰਮਲ ਪਲਾਂਟਾਂ ਲਈ ਕੀਤੀ ਕੋਲੇ ਦੀ ਵੰਡ ਦੇ ਮੁਕਾਬਲੇ ਕੋਲੇ ਦੇ ਘੱਟ ਰੇਕਾਂ ਦੀ ਸਪਲਾਈ ਹੋਣ ਦਾ ਮੁੱਦਾ ਵੀ ਚੁੱਕਿਆ ਗਿਆ।ਉਨ੍ਹਾਂ ਕੇਂਦਰੀ ਮੰਤਰੀ ਨੂੰ ਅਪੀਲ ਕੀਤੀ ਕਿ ਝੋਨੇ ਦੇ ਸੀਜ਼ਨ ਦੌਰਾਨ ਲੱਚਕਤਾ ਨੀਤੀ ਤਹਿਤ 20 ਲੱਖ ਮੀਟ੍ਰਿਕ ਟਨ ਵਾਧੂ ਕੋਲਾ ਸਰਕਾਰੀ ਖੇਤਰ ਦੇ ਪਲਾਂਟਾਂ ਲਈ ਅਲਾਟ ਕਰਨ ਅਤੇ ਇਸ ਤੋਂ ਇਲਾਵਾ 30 ਲੱਖ ਮੀਟ੍ਰਿਕ ਟਨ ਵਾਧੂ ਕੋਲਾ ਅਲਾਟ ਕਰਨ ਦੀ ਮੰਗ ਕੀਤੀ ਜਿਸਨੂੰ ਪੀ.ਐੱਸ.ਪੀ.ਸੀ.ਐੱਲ ਰਾਹੀਂ ਪ੍ਰਾਈਵੇਟ ਪਲਾਂਟਾਂ ਨਾਭਾ ਪਾਵਰ ਲਿਮਿਟਡ ਅਤੇ ਤਲਵੰਡੀ ਸਾਬੋ ਪਾਵਰ ਲਿਮਿਟਡ ਨੂੰ ਟ੍ਰਾਂਸਫਰ ਕੀਤਾ ਜਾਵੇਗਾ।
ਹਰਭਜਨ ਸਿੰਘ ਨੇ ਪੰਜਾਬ ਦੇ ਬਿਜਲੀ ਸਬੰਧੀ ਮੁੱਦਿਆਂ ‘ਤੇ ਚਰਚਾ ਕਰਨ ਲਈ ਦਿੱਲੀ ਵਿਖੇ ਕੇਂਦਰੀ ਬਿਜਲੀ ਅਤੇ ਨਵਿਆਉਣਯੋਗ ਊਰਜਾ ਮੰਤਰੀ ਆਰ.ਕੇ.ਸਿੰਘ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਨੂੰ ਦੱਸਿਆ ਕਿ ਦੇਸ਼ ਵਿਆਪੀ ਕੋਲਾ ਸੰਕਟ ਕਾਰਨ ਪੰਜਾਬ ਦੇ ਪਾਵਰ ਪਲਾਂਟਾਂ ਨੂੰ ਆਗਾਮੀ ਝੋਨੇ ਦੇ ਸੀਜ਼ਨ-2022 ਦੌਰਾਨ ਕੋਲੇ ਦੀ ਭਾਰੀ ਘਾਟ ਦਾ ਸਾਹਮਣਾ ਕਰਨਾ ਪਵੇਗਾ। ਉਨ੍ਹਾਂ ਕੇਂਦਰੀ ਬਿਜਲੀ ਮੰਤਰੀ ਨੂੰ ਬੇਨਤੀ ਕੀਤੀ ਕਿ ਉਹ ਕੇਂਦਰੀ ਸੈਕਟਰ ਦੇ ਜਨਰੇਟਿੰਗ ਸਟੇਸ਼ਨਾਂ ਤੋਂ ਪੰਜਾਬ ਰਾਜ ਨੂੰ ਤੁਰੰਤ 1500 ਮੈਗਾਵਾਟ ਬਿਜਲੀ ਅਲਾਟ ਕਰਨ ਤਾਂ ਜੋ ਖੇਤੀਬਾੜੀ ਸੈਕਟਰ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਅਤੇ ਪੰਜਾਬ ਦੇ ਹੋਰ ਖਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾ ਸਕੇ। ਕੇਂਦਰੀ ਬਿਜਲੀ ਮੰਤਰੀ ਨੇ ਭਰੋਸਾ ਦਿਵਾਇਆ ਕਿ ਉਹ ਇਸ ਮਾਮਲੇ ਦੀ ਘੋਖ ਕਰਨਗੇ ਅਤੇ ਪੰਜਾਬ ਨੂੰ ਲੋੜੀਂਦੀ ਮਾਤਰਾ ਵਿੱਚ ਬਿਜਲੀ ਮੁਹੱਈਆ ਕਰਵਾਉਣਗੇ।
ਪੰਜਾਬ ਦੇ ਬਿਜਲੀ ਮੰਤਰੀ ਵੱਲੋਂ ਕੇਂਦਰੀ ਬਿਜਲੀ ਮੰਤਰੀ ਨਾਲ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦਾ ਮੁੱਦਾ ਵੀ ਉਠਾਇਆ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...