October 13, 2026, 10:11 am
----------- Advertisement -----------
HomeNewsLatest Newsਪੰਜਾਬ ਵੱਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ...

ਪੰਜਾਬ ਵੱਲੋਂ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਣਾਉਣ ਲਈ ਰਣਨੀਤੀ ਤਿਆਰ- ਹਰਭਜਨ ਸਿੰਘ ETO

Published on

----------- Advertisement -----------

ਚੰਡੀਗੜ੍ਹ, 1 ਅਗਸਤ (ਬਲਜੀਤ ਮਰਵਾਹਾ) : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਇਥੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਲੋਕ ਨਿਰਮਾਣ ਵਿਭਾਗ ਦੀਆਂ ਜਾਇਦਾਦਾਂ ਦੀ ਸਰਵੋਤਮ ਵਰਤੋਂ ਨੂੰ ਯਕੀਨੀ ਬਨਾਉਣ ਲਈ ਰਣਨੀਤੀ ਉਲੀਕੀ ਹੈ ਤਾਂ ਜੋ ਇੰਨ੍ਹਾਂ ਤੋਂ ਪ੍ਰਾਪਤ ਹੁੰਦੇ ਮਾਲੀਏ ਨੂੰ ਵਧਾਉਣ ਦੇ ਨਾਲ-ਨਾਲ ਸੈਲਾਨੀਆਂ ਦੀ ਸਹੂਲਤ ਲਈ ਸੈਰ-ਸਪਾਟਾ ਕੇਂਦਰਾਂ ਵਿਖੇ ਨਵੇਂ ਗੈਸਟ ਹਾਊਸਾਂ ਦੀ ਉਸਾਰੀ ਅਤੇ ਮੌਜੂਦਾ ਦੀ ਮੁਰੰਮਤ, ਪੇਂਡੂ ਖੇਤਰਾਂ ਵਿੱਚ ਹਰੇ ਮੈਦਾਨ ਵਿਕਸਤ ਕਰਨ, ਅਤੇ ਵਿਭਾਗ ਦੇ ਕਰਮਚਾਰੀਆਂ ਲਈ ਸਰਕਾਰੀ ਰਿਹਾਇਸ਼ਾਂ ਦੇ ਨਿਰਮਾਣ ਵਰਗੇ ਕਦਮ ਪੁੱਟੇ ਜਾ ਸਕਣ।

ਇੱਥੇ ਲੋਕ ਨਿਰਮਾਣ ਵਿਭਾਗ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਦੀਆਂ ਦੇਹਰਾਦੂਨ, ਹਰਿਦੁਆਰ, ਵਰਿੰਦਾਵਨ, ਦਿੱਲੀ ਅਤੇ ਪੰਜਾਬ ਤੋਂ ਬਾਹਰ ਕਈ ਥਾਵਾਂ ‘ਤੇ ਜਾਇਦਾਦਾਂ ਹਨ। ਉਨ੍ਹਾਂ ਨਿਰਦੇਸ਼ ਦਿੱਤੇ ਕਿ ਦੂਜੇ ਰਾਜਾਂ ਵਿੱਚ ਵਿਭਾਗ ਦੀਆਂ ਜਾਇਦਾਦਾਂ ਦੀ ਮੌਜੂਦਾ ਸਥਿਤੀ ਦੀ ਸਮੀਖਿਆ ਅਤੇ ਰਿਪੋਰਟ ਕਰਨ ਲਈ ਵਿਭਾਗੀ ਕਮੇਟੀਆਂ ਬਣਾਈਆਂ ਜਾਣ।

ਸੂਬੇ ਅੰਦਰ ਸਥਿਤ ਵਿਭਾਗ ਦੀਆਂ ਜਾਇਦਾਦਾਂ ਦੀ ਸਥਿਤੀ ਦਾ ਜਾਇਜ਼ਾ ਲੈਂਦਿਆਂ, ਲੋਕ ਨਿਰਮਾਣ ਮੰਤਰੀ ਨੇ ਸਾਰੀਆਂ ਅਣਵਰਤੀਆਂ ਜਾਂ ਘੱਟ ਵਰਤੋਂ ਵਾਲੀਆਂ ਜਾਇਦਾਦਾਂ ਨੂੰ ਲੋਕ ਹਿੱਤ ਵਿੱਚ ਵਰਤਣ ਲਈ ਇੱਕ ਸੰਪੂਰਨ ਯੋਜਨਾ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਸੈਲਾਨੀਆਂ ਨੂੰ ਆਕਰਸ਼ਿਤ ਕਰਨ ਲਈ ਅੰਮ੍ਰਿਤਸਰ, ਪਠਾਨਕੋਟ ਅਤੇ ਰੂਪਨਗਰ ਆਦਿ ਜ਼ਿਲ੍ਹਿਆਂ ਵਿੱਚ ਲੋਕ ਨਿਰਮਾਣ ਵਿਭਾਗ ਦੇ ਗੈਸਟ ਹਾਊਸਾਂ ਦੀ ਉਸਾਰੀ ਜਾਂ ਮੌਜੂਦਾ ਗੈਸਟ ਹਾਊਸਾਂ ਦੀ ਮੁਰੰਮਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇ। ਉਨ੍ਹਾਂ ਇਹ ਵੀ ਹਦਾਇਤਾਂ ਦਿੱਤੀਆਂ ਕਿ ਜੇਕਰ ਕੋਈ ਸਰਕਾਰੀ ਕਰਮਚਾਰੀ ਜਾਂ ਅਧਿਕਾਰੀ ਪੀ.ਡਬਲਯੂ.ਡੀ ਗੈਸਟ ਹਾਊਸ ਵਿੱਚ ਬਿਨਾਂ ਕਿਰਾਇਆ ਦਿੱਤਿਆਂ ਠਹਿਰ ਰਿਹਾ ਹੈ, ਤਾਂ ਸਬੰਧਤ ਵਿਭਾਗ ਤੋਂ ਕਿਰਾਇਆ ਵਸੂਲਿਆ ਜਾਵੇ।

ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਵੱਖ-ਵੱਖ ਸ਼ਹਿਰਾਂ ਵਿੱਚ ਵਿਭਾਗ ਦੀਆਂ ਖਾਲੀ ਪਈਆਂ ਜ਼ਮੀਨਾਂ ਦੀ ਵਰਤੋਂ ਵਿਭਾਗ ਦੇ ਕਰਮਚਾਰੀਆਂ ਅਤੇ ਅਧਿਕਾਰੀਆਂ ਲਈ ਲੋੜ ਅਨੁਸਾਰ ਸਰਕਾਰੀ ਰਿਹਾਇਸ਼ਾਂ ਵਿਕਸਤ ਕਰਨ ਲਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੇਂਡੂ ਖੇਤਰਾਂ ਵਿੱਚ ਪੀ.ਡਬਲਯੂ.ਡੀ ਦੀਆਂ ਜ਼ਮੀਨਾਂ ਨੂੰ ਵਾਤਾਵਰਣ ਦੀ ਰੱਖਿਆ ਲਈ ਹਰੇ ਮੈਦਾਨ ਵਿਕਸਤ ਕਰਨ ਲਈ ਵਰਤਿਆ ਜਾ ਸਕਦਾ ਹੈ ਅਤੇ ਵਾਹੀਯੋਗ ਜ਼ਮੀਨਾਂ ਦੀ ਵਰਤੋਂ ਬਾਗਬਾਨੀ ਨਰਸਰੀਆਂ ਨੂੰ ਵਿਕਸਤ ਕਰਨ ਲਈ ਕੀਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਵਿਭਾਗ ਦੀਆਂ ਉਹ ਜ਼ਮੀਨਾਂ ਜਿੰਨ੍ਹਾਂ ‘ਤੇ ਖੇਤੀਬਾੜੀ ਹੋ ਰਹੀ ਹੈ, ਤੋਂ ਵਾਜਬ ਮਾਲੀਆ ਪ੍ਰਾਪਤ ਕਰਨ ਲਈ ਕਰਵਾਈ ਜਾਣ ਵਾਲੀ ਬੋਲੀ ਦੀ ਪ੍ਰਣਾਲੀ ਵਿੱਚ ਪਾਰਦਰਸ਼ਤਾ ਲਿਆਉਣਾ ਵੀ ਯਕੀਨੀ ਬਣਾਇਆ ਜਾਵੇ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਲੋਕ ਨਿਰਮਾਣ ਵਿਭਾਗ ਇਸ ਮਿਸ਼ਨ ਵਿੱਚ ਅਹਿਮ ਯੋਗਦਾਨ ਪਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਸਿੱਧ ਗਾਇਕ ਬਲਬੀਰ ਬੋਪਾਰਾਏ ਦੇ ਮਾਤਾ ਦਾ ਹੋਇਆ ਦਿਹਾਂਤ

ਪ੍ਰਸਿੱਧ ਗਾਇਕ ਤੇ ਗੀਤਕਾਰ ਬਲਬੀਰ ਬੋਪਾਰਾਏ ਤੇ ਜਗਤਾਰ ਸਿੰਘ ਬੋਪਾਰਾਏ ਦੇ ਮਾਤਾ ਗੁਰਮੇਲ ਕੌਰ...

ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਨਾ ਮਿਲਣ ’ਤੇ ਕੇਂਦਰ ’ਤੇ ਵਰ੍ਹੇ ਮਾਨ

ਚੰਡੀਗੜ੍ਹ; 12 ਅਕਤੂਬਰ, 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ...

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ

 ਤੇਜ਼ ਰਫ਼ਤਾਰ ਗੱਡੀ ਨੇ ਨਾਕੇ ‘ਤੇ ਤਾਇਨਾਤ ਹੋਮਗਾਰਡ ਜਵਾਨ ਨੂੰ ਮਾਰੀ ਟੱਕਰ, ਹੋਈ ਮੌਤ ਸਰਹਿੰਦ...

ਪੰਜਾਬ ਵਿਚ ਮੀਂਹ ਕਾਰਨ ਠੰਢ ਨੇ ਦਿੱਤੀ ਦਸਤਕ, ਤਾਪਮਾਨ ਵਿਚ 4.8 ਡਿਗਰੀ ਦੀ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿਚ ਮੀਂਹ ਪੈਣ ਤੋਂ ਬਾਅਦ ਮੌਸਮ ਬਦਲ ਗਿਆ ਹੈ ਅਤੇ ਹੁਣ...

 ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਵੱਡੀ ਰਾਹਤ, ਰਾਜਬੀਰ ਘੁੰਮਣ ਦੀ ਗ੍ਰਿਫ਼ਤਾਰੀ ’ਤੇ ਰੋਕ

ਸੁਪਰੀਮ ਕੋਰਟ ਤੋਂ ਪੰਜਾਬ ਸਰਕਾਰ ਨੂੰ ਅੱਜ ਵੱਡੀ ਰਾਹਤ ਮਿਲੀ ਹੈ। ਸਰਬਉੱਚ ਅਦਾਲਤ ਨੇ...

ਗੁਰਦੁਆਰਾ ਬੰਗਲਾ ਸਾਹਿਬ ਮਾਮਲਾ: ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ AAP ਦਾ ਵਫ਼ਦ, ਸੌਂਪਿਆ ਮੰਗ ਪੱਤਰ

ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕਾਂ ਤੇ ਸੀਨੀਅਰ ਆਗੂਆਂ ਦਾ ਇੱਕ ਵਫ਼ਦ ਅੱਜ ਸ੍ਰੀ...

ਕੈਨੇਡਾ ਜਾ ਮੁਕਰਨ ਵਾਲੀ ਨੂੰਹ 7 ਸਾਲ ਦਿੱਲੀ ਏਅਰਪੋਰਟ ਤੋਂ ਗ੍ਰਿਫਤਾਰ, ਮੁੰਡੇ ਨੇ ਲਾਇਆ ਸੀ 51 ਲੱਖ

ਕੈਨੇਡਾ ਜਾਣ ਲਈ ਆਪਣੇ ਪਤੀ ਤੇ ਸੁਹਰੇ ਪਰਿਵਾਰ ਨਾਲ ਵਿਆਹ ਵਰਗੇ ਪਵਿੱਤਰ ਰਿਸ਼ਤੇ ਦੀ...

ਦਿੱਲੀ ਜਾਣ ਵਾਲਿਆਂ ਲਈ ਵੱਡੀ ਖ਼ਬਰ, ਅੱਜ 6 ਮੈਟਰੋ ਤੇ 30 ਸੜਕਾਂ ਬੰਦ

 ਪਿਛਲੇ ਦੋ ਦਿਨਾਂ ਤੋਂ ਮੈਟਰੋ ਨਾਲ ਸਬੰਧਤ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ...

ਸਚਿਨ ਪਾਇਲਟ ਭਾਵੇਂ ਅਗਲੀ ਚੋਣ ਲਈ ਟਿਕਟ ਨਾ ਦੇਣ ਤਾਂ ਵੀ ਮੈਂ ਰਾਹੁਲ ਗਾਂਧੀ ਨਾਲ ਡਟ ਕੇ ਖੜ੍ਹਾਂਗਾ: ਰਾਜਾ ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਦਾ ਅਹੁਦਾ ਛੱਡਣ ਤੋਂ ਕੁਝ ਦਿਨਾਂ ਬਾਅਦ ਲੁਧਿਆਣਾ ਤੋਂ ਸੰਸਦ...