ਲੁਧਿਆਣਾ : ਮੁੱਖ ਮੰਤਰੀ ਭਗਵਾਨ ਮਾਨ ਨੇ ਸੜਕ ‘ਤੇ ਹੋਣ ਵਾਲੇ ਹਾਦਸਿਆਂ ਨੂੰ ਰੋਕਣ ਲਈ ਜਲਦ ‘ਸੜਕ ਸੁਰੱਖਿਆ ਫੋਰਸ’ ਲੋਕਾਂ ਦੀ ਸੇਵਾ ‘ਚ ਅੱਜ ਅਫ਼ਸਰਾਂ ਨਾਲ ਅਹਿਮ ਮੀਟਿੰਗ ਕੀਤੀ। ਉਨ੍ਹਾਂ ਕਿਹਾ ਕਿ 144 ਹਾਈਟੈੱਕ ਗੱਡੀਆਂ ਤਿਆਰ ਕੀਤੀਆਂ ਗਈਆਂ ਹਨ। ਫੋਰਸ ਦੇ ਮੁਲਾਜ਼ਮਾਂ ਦੀ ਵਰਦੀ ਵੀ ਅੱਜ ਫਾਈਨਲ ਕੀਤੀ ਹੈ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਦੇਸ਼ ‘ਚ ਪੰਜਾਬ ਪਹਿਲਾ ਸੂਬਾ ਹੋਵੇਗਾ ਜਿੱਥੇ ਇਸ ਤਰ੍ਹਾਂ ਦੀ ਫੋਰਸ ਹੋਵੇਗੀ। ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਮੈਨੂੰ ਉਮੀਦ ਹੈ ਇਸ ਨਾਲ ਹਾਦਸਿਆਂ ਦਾ ਅੰਕੜਾ ਘਟੇਗਾ ਤੇ ਸੜਕਾਂ ‘ਤੇ ਹੁੰਦੀਆਂ ਅਣਹੋਣੀਆਂ ਮੌਤਾਂ ਦੀ ਗਿਣਤੀ ਵੀ ਘਟੇਗੀ।












