September 19, 2026, 3:36 am
----------- Advertisement -----------
HomeNewsLatest Newsਪੰਜਾਬ ਯੂਨੀਵਰਸਿਟੀ ’ਤੇ ਕੇਂਦਰ ਦਾ ਕਬਜਾ ਕਿਸੇ ਵੀ ਕੀਮਤ ’ਤੇ ਨਹੀਂ ਹੋਣ...

ਪੰਜਾਬ ਯੂਨੀਵਰਸਿਟੀ ’ਤੇ ਕੇਂਦਰ ਦਾ ਕਬਜਾ ਕਿਸੇ ਵੀ ਕੀਮਤ ’ਤੇ ਨਹੀਂ ਹੋਣ ਦੇਵਾਂਗੇ: ਮਲਵਿੰਦਰ ਸਿੰਘ ਕੰਗ

Published on

----------- Advertisement -----------

ਚੰਡੀਗੜ੍ਹ, 19 ਜੂਨ 2022 : – ਮਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਦੀ ਹੋਂਦ ਦੀ ਰਾਖੀ ਅਤੇ ਕਾਇਮ ਰੱਖਣ ਲਈ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਨੂੰ ਕਿਸੇ ਵੀ ਕੀਮਤ ‘ਤੇ ਮੋਦੀ ਸਰਕਾਰ ਦੇ ਕਬਜ਼ੇ ਵਿਚ ਨਹੀਂ ਆਉਣ ਦਿੱਤਾ ਜਾਵੇਗਾ। ਪੰਜਾਬ ਯੂਨੀਵਰਸਿਟੀ (ਪੀ.ਯੂ) ਨੂੰ ਕੇਂਦਰੀ ਯੂਨਵਿਰਸਟੀ ਵਿੱਚ ਬਦਲਣ ਦੇ ਕੇਂਦਰ ਸਰਕਾਰ ਦੇ ਫ਼ੈਸਲੇ ਖ਼ਿਲਾਫ਼ ਆਮ ਆਦਮੀ ਪਾਰਟੀ (ਆਪ) ਨੇ ਸਖ਼ਤ ਵਿਰੋਧ ਦਰਜ ਕਰਾਉਂਦਿਆਂ ਕਿਹਾ ਕਿ ਕੇਂਦਰ ਸਰਕਾਰ ਦਾ ਪੰਜਾਬ ਯੂਨੀਵਰਸਿਟੀ ’ਤੇ ਕਿਸੇ ਵੀ ਕੀਮਤ ’ਤੇ ਕਬਜਾ ਨਹੀਂ ਹੋਣ ਦਿੱਤਾ ਜਾਵੇਗਾ। ਇਸ ਮਾਮਲੇ ਬਾਰੇ ‘ਆਪ’ ਪੰਜਾਬ ਦੇ ਪ੍ਰਮੁੱਖ ਬੁਲਾਰੇ ਮਲਵਿੰਦਰ ਸਿੰਘ ਕੰਗ ਨੇ ਪਾਰਟੀ ਮੁੱਖ ਦਫ਼ਤਰ ’ਚ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਪੰਜਾਬ ਯੂਨੀਵਰਸਿਟੀ ਦੀ ਪ੍ਰਸ਼ਾਸਨਿਕ ਸਥਿਤੀ, ਆਕਾਰ ਅਤੇ ਰੁਤਬੇ ’ਚ ਕਿਸੇ ਵੀ ਤਰ੍ਹਾਂ ਦਾ ਬਦਲਾਅ ਕਰਨ ਲਈ ਕੇਂਦਰ ਸਰਕਾਰ ਨੂੰ ਇਜ਼ਾਜਤ ਨਹੀਂ ਦੇਵੇਗੀ।
ਮਲਵਿੰਦਰ ਸਿੰਘ ਕੰਗ ਨੇ ਮਾਲਵਿੰਦਰ ਸਿੰਘ ਕੰਗ ਨੇ ਮੋਦੀ ਸਰਕਾਰ ਵੱਲੋਂ ਪੰਜਾਬ ਯੂਨੀਵਰਸਿਟੀ ਨੂੰ ਪੰਜਾਬ ਤੋਂ ਖੋਹਣ ਦੀਆਂ ਕੋਸ਼ਿਸ਼ਾਂ ਦੀ ਸਖ਼ਤ ਨਿਖੇਧੀ ਕੀਤੀ| ਇਸ ਮਾਮਲੇ ’ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਨੂੰ ਪੱਤਰ ਲਿਖ ਕੇ ਪੀ.ਯੂ ਦੇ ਰੁਤਬੇ ’ਚ ਕਿਸੇ ਵੀ ਤਰ੍ਹਾਂ ਦੇ ਬਦਲਾਅ ਨੂੰ ਰੋਕਣ ਦੀ ਮੰਗ ਕੀਤੀ ਹੈ।
ਕੰਗ ਨੇ ਕਾਂਗਰਸ ਅਤੇ ਅਕਾਲੀ ਦਲ ’ਤੇ ਪੀ.ਯੂ ਨੂੰ ਕੇਂਦਰ ਸਰਕਾਰ ਰਾਹੀਂ ਕਮਜ਼ੋਰ ਕਰਨ ਦਾ ਦੋਸ਼ ਲਾਉਂਦਿਆਂ ਦੱਸਿਆ ਕਿ ਸਾਲ 2008 ’ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਪੀ.ਯੂ. ਨੂੰ ਕੇਂਦਰੀ ਯੂਨੀਵਰਸਿਟੀ ’ਚ ਬਦਲਣ ਲਈ ਸਰਕਾਰੀ ਸਹਿਮਤੀ ਦਿੱਤੀ ਸੀ। ਫਿਰ ਪਿਛਲੀ ਕਾਂਗਰਸ ਸਰਕਾਰ ਦੇ ਕਈ ਆਗੂ ਇਸ ਮਾਮਲੇ ’ਚ ਕੇਂਦਰ ਸਰਕਾਰ ਵੱਲੋਂ 2021 ’ਚ ਬਣਾਈ ਗਈ ਹਾਈਪਾਵਰ ਕਮੇਟੀ ਦੇ ਮੈਂਬਰ ਰਹੇ, ਪਰ ਇਨਾਂ ਆਗੂਆਂ ਨੇ ਪੀ.ਯੂ ਕੇਂਦਰ ਸਰਕਾਰ ਹਵਾਲੇ ਹੋਣ ਦਾ ਵਿਰੋਧ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਯੂਨੀਵਰਸਿਟੀ ਪੰਜਾਬੀ ਦੀ ਵਿਰਾਸਤ ਹੈ। ਯੂਨੀਵਰਸਿਟੀ ’ਚ ਸੂਬੇ ਦਾ ਨਾਂ ਵੀ ਜੁੜਿਆ ਹੋਇਆ ਹੈ। ਪੰਜਾਬ ਸਰਕਾਰ ਯੂਨੀਵਰਸਿਟੀ ਦੇ ਰੱਖ ਰਖਾਅ ਅਤੇ ਵਿੱਤੀ ਖਰਚਿਆਂ ਲਈ 40 ਫ਼ੀਸਦੀ ਆਰਥਿਕ ਹਿੱਸੇ ਦਾ ਭੁਗਤਾਨ ਵੀ ਕਰਦੀ ਹੈ। ਇਸ ਲਈ ਪੰਜਾਬ ਦਾ ਇਸ ਯੂਨੀਵਰਸਿਟੀ ’ਤੇ ਕਾਨੂੰਨਨ ਹੱਕ ਹੈ।
ਮਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪੰਜਾਬ ਸਰਕਾਰ 30 ਅਗਸਤ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਂਦਰ ਸਰਕਾਰ ਦੇ ਫ਼ੈਸਲੇ ਵਿਰੁੱਧ ਆਪਣਾ ਜਵਾਬ ਦਾਖਲ ਕਰੇਗੀ ਅਤੇ ਮਜ਼ਬੂਤੀ ਨਾਲ ਅਦਾਲਤ ’ਚ ਪੰਜਾਬ ਦਾ ਪੱਖ ਰੱਖੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਆਪ 20 ਸਤੰਬਰ ਤੋਂ ਪੂਰੇ ਪੰਜਾਬ ਵਿੱਚ ਡੋਰ ਟੂ ਡੋਰ ਮੁਹਿੰਮ ਸ਼ੁਰੂ ਕਰੇਗੀ: ਮਨੀਸ਼ ਸਿਸੋਦੀਆ

ਚੰਡੀਗੜ੍ਹ 18 ਸਤੰਬਰ:ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ...

ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਤਹਿਤ 5.10 ਲੱਖ ਸ਼ਰਧਾਲੂਆਂ ਨੂੰ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕੀਤੀ: ਤਰੁਨਪ੍ਰੀਤ ਸਿੰਘ ਸੌਂਦ

ਚੰਡੀਗੜ੍ਹ; 17 ਸਤੰਬਰ:ਪੰਜਾਬ ਦੇ ਸੈਰ-ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ...

ਭਾਰਤੀ ਮਹਿਲਾ ਟੀਮ ਨੇ ਏਸ਼ਿਆਈ ਖੇਡਾਂ ਦੇ ਸੈਮੀਫਾਈਨਲ ‘ਚ ਜਗ੍ਹਾ ਕੀਤੀ ਪੱਕੀ, ਜਾਪਾਨ ਨੂੰ 8 ਵਿਕਟਾਂ ਨਾਲ ਹਰਾਇਆ

ਭਾਰਤੀ ਮਹਿਲਾ ਕ੍ਰਿਕਟ ਟੀਮ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 2026 ਵਿੱਚ ਪਹੁੰਚ ਗਈ ਹੈ। ਟੀਮ...

ਚੰਡੀਗੜ੍ਹ ‘ਚ ਭਲਕੇ ਲਾਂਚ ਹੋਵੇਗੀ ਭਾਰਤ ਟੈਕਸੀ, ਘੱਟ ਕਿਰਾਇਆ, ਡਰਾਈਵਰਾਂ ਨੂੰ ਮਿਲੇਗੀ ਕਮਿਸ਼ਨ

ਚੰਡੀਗੜ੍ਹ ਵਿਚ ਭਲਕੇ ਭਾਰਤ ਟੈਕਸੀ ਲਾਂਚ ਹੋਵੇਗੀ। ਇਹ ਸਕੀਮ ਕੇਂਦਰੀ ਸਹਿਕਾਰਤਾ ਵਿਭਾਗ ਦੇ ਅਧੀਨ...

ਪੰਜਾਬ ਦੇ ਮੁਲਾਜ਼ਮਾਂ ਨੂੰ ਹੁਣ ਮਿਲੇਗਾ 50% DA, CM ਮਾਨ ਨਾਲ ਮੀਟਿੰਗ ‘ਚ 8% ਦੇ ਵਾਧੇ ‘ਤੇ ਬਣੀ ਸਹਿਮਤੀ

ਪੰਜਾਬ ਵਿੱਚ ਕਰਮਚਾਰੀਆਂ ਅਤੇ ਪੈਨਸ਼ਨਰਾਂ ਲਈ ਡੀਏ ਸਮੇਤ ਲੰਬਿਤ ਡੀਏ ਮੰਗਾਂ ਬਾਰੇ ਅੱਜ ਇੱਕ...

ਹਵਾਰਾ ਨੂੰ ਪੰਜਾਬ ਦੀ ਜੇਲ੍ਹ ਭੇਜਣ ਦੀ ਪਟੀਸ਼ਨ ਦਾ ਦਿੱਲੀ ਸਰਕਾਰ ਵੱਲੋਂ ਵਿਰੋਧ, 13 ਅਕਤੂਬਰ ਨੂੰ ਹੋਵੇਗੀ ਅਗਲੀ ਸੁਣਵਾਈ

ਜਗਤਾਰ ਸਿੰਘ ਹਵਾਰਾ ਨੂੰ ਤਿਹਾੜ ਜੇਲ੍ਹ ਤੋਂ ਪੰਜਾਬ ਦੀ ਜੇਲ੍ਹ ਵਿਚ ਸ਼ਿਫਟ ਕਰਨ ਦਾ...

Zomato ਡਿਲਵਰੀ ਬੁਆਏ ਦਾ ਗੋਲੀਆਂ ਮਾਰ ਕੇ ਕਤਲ, ਇਕ ਸਾਲ ਦੇ ਮਾਸੂਮ ਦਾ ਪਿਤਾ ਸੀ ਸਾਹਿਲ

ਅੰਮ੍ਰਿਤਸਰ ਦੇ ਕੋਟ ਖਾਲਸਾ ਪੁਲਿਸ ਚੌਕੀ ਨੇੜੇ ਇਕ ਨੌਜਵਾਨ ਦਾ ਕਤਲ ਹੋਇਆ ਹੈ। ਮ੍ਰਿਤਕ...

CM ਮਾਨ ਨੇ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀਣ ਵਾਲੇ ASI ਲਈ ਪ੍ਰਗਟਾਇਆ ਦੁੱਖ, ਪਰਿਵਾਰ ਲਈ ਕੀਤਾ ਵੱਡਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਜ਼ਿਲ੍ਹਾ ਅੰਮ੍ਰਿਤਸਰ ਵਿਖੇ...