ਚੰਡੀਗੜ੍ਹ, 29 ਜੂਨ : – ਪੰਜਾਬ ਦੀ ਭਗਵੰਤ ਮਾਨ ਸਰਕਾਰ ਨੇ ਰਿਸ਼ਵਤ ਮੰਗਣ ਦੀ ਇੱਕ ਹੋਰ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ ਗੁਰਦਾਸਪੁਰ ਦੀ ਮਹਿਲਾ ਡਰੱਗ ਇੰਸਪੈਕਟਰ ‘ਤੇ ਕਾਰਵਾਈ ਕੀਤੀ ਹੈ। ਗੁਰਦਾਸਪੁਰ ਦੀ ਪੁਲਿਸ ਨੇ ਅੰਮ੍ਰਿਤਸਰ ਦੀ ਗੁਰੂ ਨਾਨਕ ਦੇਵ ਯੂਨੀਵਰਸਿਟੀ ਤੋਂ ਮਹਿਲਾ ਇੰਸਪੈਕਟਰ ਨੂੰ ਗ੍ਰਿਫ਼ਤਾਰ ਕਰਕੇ ਆਪਣੇ ਨਾਲ ਲੈ ਗਈ ਹੈ। ਇਸ ਦੇ ਨਾਲ ਹੀ ਮਹਿਲਾ ਇੰਸਪੈਕਟਰ ਦੇ ਨਾਲ ਉਸ ਦੇ ਰੈਂਕ 4 ਦੇ ਕਰਮਚਾਰੀ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ। ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਅੱਜ ਸਿਵਲ ਹਸਪਤਾਲ ਪਠਾਨਕੋਟ ਦੇ ਦਰਜਾ-4 ਕਰਮਚਾਰੀ ਰਾਕੇਸ਼ ਕੁਮਾਰ ਨੂੰ 30000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਡਰੱਗ ਇੰਸਪੈਕਟਰ, ਪਠਾਨਕੋਟ ਬਬਲੀਨ ਕੌਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ ਹੈ।
ਗੁਰਦਾਸਪੁਰ ਸ਼ਹਿਰ ਦੇ ਇੱਕ ਕੈਮਿਸਟ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਵਟਸਐਪ ਨੰਬਰ ‘ਤੇ ਸ਼ਿਕਾਇਤ ਦਰਜ ਕਰਵਾਈ ਸੀ। ਪੁਲੀਸ ਨੇ ਤੁਰੰਤ ਕਾਰਵਾਈ ਕਰਦਿਆਂ ਦਰਜਾ 4 ਦੇ ਮੁਲਾਜ਼ਮ ਨੂੰ ਕਾਬੂ ਕਰ ਲਿਆ ਪਰ ਦਰਜਾ ਚਾਰ ਦੇ ਮੁਲਾਜ਼ਮ ਨੇ ਡਰੱਗ ਇੰਸਪੈਕਟਰ ਦਾ ਨਾਂ ਲੈ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਦੋਸ਼ੀ ਰਾਕੇਸ਼ ਕੁਮਾਰ ਨੂੰ ਪਠਾਨਕੋਟ-ਵਾਸੀ ਵਿਅਕਤੀ ਦੀ ਸ਼ਿਕਾਇਤ ‘ਤੇ ਗ੍ਰਿਫਤਾਰ ਕੀਤਾ ਗਿਆ ਹੈ, ਜਿਸ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੱਸਿਆ ਸੀ ਕਿ ਉਸਨੇ ਮਾਮੁਨ ਵਿਖੇ ਮੈਡੀਕਲ ਸਟੋਰ ਖੋਲ੍ਹਣ ਲਈ ਲਾਇਸੈਂਸ ਲੈਣ ਵਾਸਤੇ ਆਨਲਾਈਨ ਅਪਲਾਈ ਕੀਤਾ ਸੀ। ਸ਼ਿਕਾਇਤਕਰਤਾ ਨੂੰ ਬਾਅਦ ਵਿੱਚ ਡਰੱਗ ਇੰਸਪੈਕਟਰ ਬਬਲੀਨ ਕੌਰ ਨੇ ਫੋਨ ਕਰਕੇ ਇਸ ਸਬੰਧੀ ਸਿਵਲ ਹਸਪਤਾਲ ਪਠਾਨਕੋਟ ਵਿੱਚ ਦਰਜਾ 4 ਕਰਮਚਾਰੀ ਰਾਕੇਸ਼ ਕੁਮਾਰ, ਜੋ ਪਹਿਲਾਂ ਉਸਦੇ ਨਾਲ ਤਾਇਨਾਤ ਸੀ, ਨਾਲ ਸੰਪਰਕ ਕਰਨ ਲਈ ਕਿਹਾ।
ਸ਼ਿਕਾਇਤਕਰਤਾ 18.06.2022 ਨੂੰ ਸਿਵਲ ਹਸਪਤਾਲ ਪਠਾਨਕੋਟ ਵਿਖੇ ਰਾਕੇਸ਼ ਕੁਮਾਰ ਨੂੰ ਮਿਲਿਆ, ਜਿਸ ਨੇ ਬਬਲੀਨ ਕੌਰ ਤੋਂ ਉਸਦਾ ਕੰਮ ਕਰਵਾਉਣ ਬਦਲੇ ਇੱਕ ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ, ਜਿਸ ਨੂੰ ਬਾਅਦ ਵਿੱਚ ਘਟਾ ਕੇ 90000 ਰੁਪਏ ਕਰ ਦਿੱਤਾ ਗਿਆ। ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ 28.06.2020 ਨੂੰ ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 30000 ਰੁਪਏ ਦੇਣ ਲਈ ਸਹਿਮਤ ਹੋ ਗਿਆ।
ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮ ਰਾਕੇਸ਼ ਕੁਮਾਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ 30000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਬਾਅਦ ਵਿੱਚ ਇਸ ਕੇਸ ‘ਚ ਸ਼ਾਮਲ ਹੋਣ ਕਾਰਨ ਡਰੱਗ ਇੰਸਪੈਕਟਰ, ਪਠਾਨਕੋਟ ਬਬਲੀਨ ਕੌਰ ਨੂੰ ਵੀ ਗ੍ਰਿਫਤਾਰ ਕੀਤਾ ਗਿਆ। ਉਹਨਾਂ ਦੱਸਿਆ ਕਿ ਇਸ ਸਬੰਧੀ ਥਾਣਾ ਵਿਜੀਲੈਂਸ ਰੇਂਜ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਦੀ ਧਾਰਾ 7 ਤਹਿਤ ਐਫ.ਆਈ.ਆਰ.ਨੰਬਰ 08 ਮਿਤੀ 28.06.2022 ਨੂੰ ਦਰਜ ਕਰ ਲਈ ਗਈ ਹੈ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
----------- Advertisement -----------
ਪੰਜਾਬ ਵਿਜੀਲੈਂਸ ਬਿਊਰੋ ਨੇ ਡਰੱਗ ਇੰਸਪੈਕਟਰ ਅਤੇ ਸਿਵਲ ਹਸਪਤਾਲ ਦੇ ਕਰਮਚਾਰੀ ਨੂੰ 30,000 ਰੁਪਏ ਰਿਸ਼ਵਤ ਲੈਂਦਿਆਂ ਕੀਤਾ ਕਾਬੂ
Published on
----------- Advertisement -----------
----------- Advertisement -----------












