October 27, 2026, 2:34 am
----------- Advertisement -----------
HomeNewsLatest News36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ ਵਿੱਚ ਪੰਜਾਬ ਨੇ ਇਕ ਸੋਨੇ,...

36ਵੀਂ ਕੌਮੀ ਖੇਡਾਂ ਦੇ ਆਖਰੀ ਦਿਨ ਮੁੱਕੇਬਾਜ਼ੀ ਵਿੱਚ ਪੰਜਾਬ ਨੇ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ

Published on

----------- Advertisement -----------

ਚੰਡੀਗੜ੍ਹ, 12 ਅਕਤੂਬਰ : – ਗੁਜਰਾਤ ਵਿਖੇ ਅੱਜ ਸੰਪੰਨ ਹੋਈਆਂ 36ਵੀਆਂ ਨੈਸ਼ਨਲ ਖੇਡਾਂ ਦੇ ਆਖ਼ਰੀ ਦਿਨ ਪੰਜਾਬ ਨੇ ਮੁੱਕੇਬਾਜ਼ੀ ਵਿੱਚ ਇਕ ਸੋਨੇ, ਦੋ ਚਾਂਦੀ ਤੇ ਤਿੰਨ ਕਾਂਸੀ ਦੇ ਤਮਗੇ ਜਿੱਤੇ। ਪੰਜਾਬ ਨੇ ਕੌਮੀ ਖੇਡਾਂ ਵਿੱਚ ਕੁੱਲ 19 ਸੋਨੇ, 32 ਚਾਂਦੀ ਤੇ 25 ਕਾਂਸੀ ਦੇ ਤਮਗਿਆਂ ਨਾਲ ਕੁੱਲ 76 ਤਮਗੇ ਜਿੱਤੇ।

ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਮੁਬਾਰਕਾਬਦ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕੀਤੇ ਫ਼ੈਸਲੇ ਤਹਿਤ ਜਲਦ ਹੀ ਕੌਮੀ ਖੇਡਾਂ ਦੇ ਤਮਗ਼ਾ ਜੇਤੂ ਪੰਜਾਬੀ ਖਿਡਾਰੀਆਂ ਨੂੰ ਨਗਦ ਪੁਰਸਕਾਰ ਨਾਲ ਸਨਮਾਨਿਆ ਜਾਵੇਗਾ।ਉਨ੍ਹਾਂ ਆਸ ਪ੍ਰਗਟਾਈ ਕਿ ਪੰਜਾਬ ਸਰਕਾਰ ਵੱਲੋਂ ਖੇਡਾਂ ਦੇ ਖੇਤਰ ਨੂੰ ਦਿੱਤੀ ਜਾ ਰਹੀ ਵਿਸ਼ੇਸ਼ ਤਰਜੀਹ ਸਦਕਾ ਅਗਲੇ ਸਾਲ ਗੋਆ ਵਿਖੇ ਹੋਣ ਵਾਲੀਆਂ 37ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੇ ਖਿਡਾਰੀ ਹੋਰ ਵੀ ਵਧੀਆ ਪ੍ਰਦਰਸ਼ਨ ਕਰਨਗੇ।

ਅੱਜ ਮੁਕਾਬਲਿਆਂ ਦੇ ਆਖ਼ਰੀ ਦਿਨ ਮੁੱਕੇਬਾਜ਼ੀ ਵਿੱਚ ਸਿਮਰਨਜੀਤ ਕੌਰ ਨੇ ਸੋਨੇ, ਮਨਦੀਪ ਕੌਰ ਤੇ ਵਿਜੇ ਕੁਮਾਰ ਨੇ ਚਾਂਦੀ ਅਤੇ ਸਪਰਸ਼ ਕੁਮਾਰ, ਕੋਮਲਪ੍ਰੀਤ ਕੌਰ ਤੇ ਕੰਵਰਪ੍ਰੀਤ ਸਿੰਘ ਨੇ ਕਾਂਸੀ ਦੇ ਤਮਗ਼ੇ ਜਿੱਤੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...