ਪੰਜਾਬੀ ਗਾਇਕ ਬੱਬੂ ਮਾਨ ਦੇ ਸ਼ੋਅ ਦੇ ਲਾਈਵ ਸ਼ੋਅ ਦੌਰਾਨ ਹੰਗਾਮਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਦੌਰਾਨ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਜ਼ਖ਼ਮੀ ਨੌਜਵਾਨਾਂ ਨੂੰ ਗੰਭੀਰ ਹਾਲਤ ਵਿਚ ਬਠਿੰਡਾ ਦੇ ਸਰਕਾਰੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ। ਜਿਥੇ ਪੁਲਿਸ ਨੇ ਉਨ੍ਹਾਂ ਦੇ ਬਿਆਨ ਦਰਜ ਕਰਨ ਤੋਂ ਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ।
ਜਾਣਕਾਰੀ ਮੁਤਾਬਕ ਜ਼ਿਲ੍ਹਾ ਬਠਿੰਡਾ ਦੇ ਇਕ ਨਿੱਜੀ ਇੰਸਟੀਚਿਊਟ ਵਿੱਚ ਪੰਜਾਬੀ ਗਇਕ ਬੱਬੂ ਮਾਨ ਦੇ ਲਾਈਵ ਸ਼ੋਅ ਦੌਰਾਨ ਹੰਗਾਮਾ ਹੋ ਗਿਆ। ਦਰਅਸਲ, ਇਸ ਲਾਈਵ ਸ਼ੋਅ ਦੌਰਾਨ ਨੌਜਵਾਨਾਂ ਦੀ ਕਿਸੇ ਗੱਲ ਨੂੰ ਲੈ ਕੇ ਆਪਸ ਵਿੱਚ ਬਹਿਸ ਹੋ ਗਈ, ਜਿਸ ਮਗਰੋਂ 35-40 ਨੌਜਵਾਨਾਂ ਨੇ ਦੋ ਨੌਜਵਾਨਾਂ ‘ਤੇ ਜਾਨਲੇਵਾ ਹਮਲਾ ਕਰ ਦਿਤਾ। ਇਸ ਦੌਰਾਨ ਕਈ ਜ਼ਖਮੀ ਹੋ ਗਏ ਅਤੇ ਗੰਭੀਰ ਸੱਟਾਂ ਵੀ ਲੱਗੀਆਂ।
ਹਸਪਤਾਲ ‘ਚ ਦਾਖਲ ਨੌਜਵਾਨ ਦਾ ਕਹਿਣਾ ਹੈ ਕਿ ਉਹ ਅਪਣੀ ਪਤਨੀ, ਬੱਚਿਆਂ ਅਤੇ ਸਾਲੀ ਨਾਲ ਬੱਬੂ ਮਾਨ ਦੇ ਪ੍ਰੋਗਰਾਮ ‘ਚ ਸ਼ਾਮਲ ਹੋਣ ਗਿਆ ਸੀ। ਜਦੋਂ ਉਹ ਸ਼ਾਮ ਨੂੰ ਓਥੇ ਪਹੁੰਚੇ ਤਾਂ ਕੁੱਝ ਨੌਜਵਾਨ ਹੰਗਾਮਾ ਕਰ ਰਹੇ ਸਨ। ਨੌਜਵਾਨ ਦਾ ਕਹਿਣਾ ਹੈ ਕਿ ਉਥੇ ਮੌਜੂਦ ਕੁਝ ਨੌਜਵਾਨਾਂ ਵੱਲੋਂ ਉਸ ਦੀ ਪਤਨੀ ਅਤੇ ਸਾਲੀ ਉੱਪਰ ਗਲਤ ਟਿੱਪਣੀਆਂ ਕੀਤੀਆਂ ਜਾ ਰਹੀਆਂ ਸਨ, ਜਿਸ ਦਾ ਉਸ ਨੇ ਇਸਦਾ ਵਿਰੋਧ ਕੀਤਾ।
ਇਸ ਦੌਰਾਨ ਮੁਲਜ਼ਮਾਂ ਨੇ ਨੌਜਵਾਨ ਉਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਜ਼ਖਮੀ ਕਰਨ ਤੋਂ ਬਾਅਦ ਮੀਕੇ ਤੋਂ ਫਰਾਰ ਹੋ ਗਏ। ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ।
----------- Advertisement -----------
ਪੰਜਾਬੀ ਗਾਇਕ ਬੱਬੂ ਮਾਨ ਦੇ ਲਾਈਵ ਸ਼ੋਅ ਦੌਰਾਨ ਭਾਰੀ ਹੰਗਾਮਾ! ਆਪਸ ‘ਚ ਭਿੜੇ ਨੌਜਵਾਨ
Published on
----------- Advertisement -----------
----------- Advertisement -----------












