October 27, 2026, 12:26 am
----------- Advertisement -----------
HomeNewsLatest News36ਵੀਆਂ ਕੌਮੀ ਖੇਡਾਂ; ਪੰਜਾਬ ਦੀ ਤੈਰਾਕ ਚਾਹਤ ਅਰੋੜਾ ਨੇ ਦੋ ਨਵੇਂ ਨੈਸ਼ਨਲ...

36ਵੀਆਂ ਕੌਮੀ ਖੇਡਾਂ; ਪੰਜਾਬ ਦੀ ਤੈਰਾਕ ਚਾਹਤ ਅਰੋੜਾ ਨੇ ਦੋ ਨਵੇਂ ਨੈਸ਼ਨਲ ਰਿਕਾਰਡ ਨਾਲ ਦੋ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤਿਆ

Published on

----------- Advertisement -----------

ਚੰਡੀਗੜ੍ਹ, 9 ਅਕਤੂਬਰ : – ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੀ ਤੈਰਾਕ ਚਾਹਤ ਅਰੋੜਾ ਨੇ ਦੋ ਨਵੇਂ ਨੈਸ਼ਨਲ ਰਿਕਾਰਡਾਂ ਨਾਲ ਦੋ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤ ਕੇ ਤੈਰਾਕੀ ਖੇਡ ਵਿੱਚ ਪੰਜਾਬ ਨੂੰ ਕੌਮੀ ਖੇਡ ਨਕਸ਼ੇ ਉੱਤੇ ਉਭਾਰਿਆ ਹੈ।ਜੂਡੋ ਤੇ ਸਾਈਕਲਿੰਗ ਵਿੱਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿੱਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚਾਹਤ ਅਰੋੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਚਾਹਤ ਅਰੋੜਾ ਦੀ ਸੁਨਹਿਰੀ ਪ੍ਰਾਪਤੀ ਨਾਲ ਪੰਜਾਬ ਵਿੱਚ ਤੈਰਾਕੀ ਖੇਡ ਨੂੰ ਬਹੁਤ ਪ੍ਰਫੁੱਲਿਤਾਂ ਮਿਲੇਗੀ। ਇਸ ਨਾਲ ਨਵੀਂ ਉਮਰ ਦੇ ਤੈਰਾਕਾਂ ਨੂੰ ਪ੍ਰੇਰਨਾ ਮਿਲੇਗੀ।ਖੇਡ ਮੰਤਰੀ ਨੇ ਦੂਜੇ ਜੇਤੂਆਂ ਨੂੰ ਵੀ ਮੁਬਾਰਕਬਾਦ ਦਿੱਤੀ|

ਚਾਹਤ ਨੇ 50 ਮੀਟਰ ਬਰੈਸਟ ਸਟਰੋਕ ਤੇ 100 ਮੀਟਰ ਬਰੈਸਟ ਸਟਰੋਕਦੋਵੇਂ ਵਰਗਾਂ ਵਿੱਚ ਵਿੱਚ ਨਵੇਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਦੋ ਸੋਨੇ ਦੇ ਤਮਗ਼ੇ ਜਿੱਤੇ ਹਨ। ਇਸ ਤੋਂ ਇਲਾਵਾ 200 ਮੀਟਰ ਬਰੈਸਟ ਸਟਰੋਕ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਇਸ ਦੇ ਨਾਲ ਹੀ ਚਾਹਤ ਦੀ ਦਸੰਬਰ ਮਹੀਨੇ ਮੈਲਬਰਨ ਵਿਖੇ ਹੋਣ ਵਾਲੀ ਵਿਸ਼ਵ ਤੈਰਾਕੀ ਚੈਂਪੀਅਨਸ਼ਿਪ ਲਈ ਵੀ ਚੋਣ ਹੋਈ ਹੈ।

ਇਸ ਤੋਂ ਇਲਾਵਾ ਜੂਡੋ ਵਿੱਚ ਪੰਜਾਬ ਨੇ ਇਕ ਸੋਨੇ ਤੇ ਪੰਜ ਚਾਂਦੀ ਦੇ ਤਮਗ਼ੇ ਜਿੱਤੇ। ਅਵਤਾਰ ਸਿੰਘ ਨੇ 100 ਕਿਲੋ ਤੋਂ ਘੱਟ ਵਰਗ ਵਿੱਚ ਸੋਨੇ ਅਤੇ ਰਣਜੀਤਾ, ਕੰਵਰਪ੍ਰੀਤ ਕੌਰ, ਰਵਨੀਤ ਕੌਰ, ਸੋਨਮ ਤੇ ਹਰਸ਼ਪ੍ਰੀਤ ਸਿੰਘ ਨੇ ਚਾਂਦੀ ਦੇ ਤਮਗ਼ੇ ਜਿੱਤੇ। ਇਸੇ ਤਰ੍ਹਾਂ ਸਾਈਕਲਿੰਗ ਵਿੱਚ ਪੰਜਾਬ ਦੇ ਹਰਸ਼ਵੀਰ ਸਿੰਘ ਨੇ 120 ਕਿੱਲੋਮੀਟਰ ਰੋਡ ਰੇਸ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰੋਹਿਤ ਕੁਮਾਰ ਮੋਂਟੂ ਵੋਹਰਾ ਕਾਂਗਰਸ ਪਾਰਟੀ ਵਿਚ ਸ਼ਾਮਿਲ

ਸ਼੍ਰੋਮਣੀ ਅਕਾਲੀ ਦਲ (ਬ) ਨੂੰ ਉਸ ਸਮੇਂ ਵੱਡਾ ਸਿਆਸੀ ਝਟਕਾ ਲੱਗਿਆ, ਜਦੋਂ ਸਾਲ 2022 ਦੀਆਂ...

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...