October 25, 2026, 11:11 pm
----------- Advertisement -----------
HomeNewsBreaking NewsMSP ਉਤੇ ਮੂੰਗੀ ਦੀ ਖ਼ਰੀਦ ਦੀ ਮਿਤੀ 10 ਅਗਸਤ ਤੱਕ ਵਧਾਈ

MSP ਉਤੇ ਮੂੰਗੀ ਦੀ ਖ਼ਰੀਦ ਦੀ ਮਿਤੀ 10 ਅਗਸਤ ਤੱਕ ਵਧਾਈ

Published on

----------- Advertisement -----------

ਚੰਡੀਗੜ੍ਹ, 3 ਅਗਸਤ : – ਸੂਬੇ ਭਰ ਦੇ ਮੂੰਗੀ ਦੇ ਕਾਸ਼ਤਕਾਰਾਂ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗਰਮੀਆਂ ਦੀ ਮੂੰਗੀ ਦੀ ਫਸਲ ਦੀ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਤੇ ਖਰੀਦ ਦੀ ਮਿਤੀ 10 ਅਗਸਤ ਤੱਕ ਵਧਾ ਦਿੱਤੀ ਹੈ। ਵਧੇਰੇ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਪਹਿਲਾਂ ਸੂਬੇ ਵਿੱਚ ਘੱਟੋ-ਘੱਟ ਸਮਰਥਨ ਮੁੱਲਤੇ ਮੂੰਗੀ ਦੀ ਫ਼ਸਲ ਦੀ ਖ਼ਰੀਦ 31 ਜੁਲਾਈ ਨੂੰ ਖ਼ਤਮ ਹੋਣੀ ਸੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਦੀ ਸਹੂਲਤ ਦੇਣ ਲਈ ਸੂਬਾ ਸਰਕਾਰ ਨੇ ਇਸ ਖ਼ਰੀਦ ਸੀਜ਼ਨ ਨੂੰ 10 ਅਗਸਤ ਤੱਕ ਵਧਾਉਣ ਦਾ ਫੈਸਲਾ ਕੀਤਾ ਹੈ। ਭਗਵੰਤ ਮਾਨ ਨੇ ਕਿਹਾ ਕਿ ਜਿਹੜੇ ਕਿਸਾਨਾਂ ਨੇ ਅਜੇ ਤੱਕ ਆਪਣੀ ਫਸਲ ਨਹੀਂ ਵੇਚੀ, ਉਹ ਹੁਣ ਵਧੀ ਤਰੀਕ ਤੱਕ ਇਸ ਨੂੰ ਮੰਡੀਆਂ ਵਿੱਚ ਵੇਚ ਸਕਦੇ ਹਨ। ਉਨ੍ਹਾਂ ਕਿਹਾ ਕਿ ਖ਼ਰੀਦ ਲਈ ਰਾਜ ਦੀ ਨੋਡਲ ਏਜੰਸੀ ਮਾਰਕਫੈੱਡ ਦੇ ਪ੍ਰਬੰਧ ਨਿਰਦੇਸ਼ਕ (ਐਮ.ਡੀ.) ਰਾਮਵੀਰ ਨੂੰ ਇਸ ਸਬੰਧੀ ਲੋੜੀਂਦੇ ਨਿਰਦੇਸ਼ ਦਿੱਤੇ ਗਏ ਹਨ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਮੂੰਗੀ ਦੇ ਦਾਣੇ ਦੇ ਸੁੰਗੜਨ ਕਾਰਨ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਤੋਂ ਘੱਟ ਉਤੇ ਵੇਚੀ ਗਈ ਮੂੰਗੀ ਦੀ ਫ਼ਸਲ ਲਈ 1000 ਰੁਪਏ ਪ੍ਰਤੀ ਕੁਇੰਟਲ ਤੱਕ ਦੀ ਰਾਸ਼ੀ ਦੇਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਉਨ੍ਹਾਂ ਸਾਰੇ ਮੂੰਗੀ ਕਾਸ਼ਤਕਾਰਾਂ ਨੂੰ ਵੀ ਦਿੱਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਫ਼ਸਲ ਪਹਿਲਾਂ ਹੀ ਵਪਾਰੀਆਂ ਨੂੰ ਵੇਚ ਦਿੱਤੀ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਪਹਿਲਾਂ ਹੀ ਅਧਿਕਾਰੀਆਂ ਨੂੰ ਹਦਾਇਤ ਕਰ ਚੁੱਕੇ ਹਨ ਕਿ ਸਬੰਧਤ ਕਿਸਾਨਾਂ ਨੂੰ ਇਸ ਰਾਸ਼ੀ ਦੀ ਅਦਾਇਗੀ ਦੀ ਪ੍ਰਕਿਰਿਆ ਨੂੰ ਜਲਦੀ ਤੋਂ ਜਲਦੀ ਯਕੀਨੀ ਬਣਾਇਆ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਤੱਕ ਸੂਬਾ ਸਰਕਾਰ ਨੇ ਸੂਬੇ ਵਿੱਚ 4807 ਮੀਟਰਿਕ ਟਨ ਗਰਮੀਆਂ ਦੀ ਮੂੰਗੀ ਦੀ ਖਰੀਦ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਉਨ੍ਹਾਂ ਦੀ ਉਪਜ ਲਈ 32.23 ਕਰੋੜ ਰੁਪਏ ਦੀ ਅਦਾਇਗੀ ਜਾਰੀ ਕੀਤੀ ਗਈ ਹੈ, ਜੋ ਕੁੱਲ ਅਦਾਇਗੀ ਦਾ 92.15 ਫੀਸਦੀ ਬਣਦੀ ਹੈ। ਭਗਵੰਤ ਮਾਨ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਬਾਕੀ ਅਦਾਇਗੀ ਵੀ ਜਲਦੀ ਹੀ ਜਾਰੀ ਕਰ ਦਿੱਤੀ ਜਾਵੇਗੀ।

ਜ਼ਿਕਰਯੋਗ ਹੈ ਕਿ ਕਿਸਾਨਾਂ ਨੂੰ ਫ਼ਸਲੀ ਵਿਭਿੰਨਤਾ ਲਈ ਉਤਸ਼ਾਹਿਤ ਕਰਨ ਅਤੇ ਉਨ੍ਹਾਂ ਦੀ ਆਮਦਨ ਵਿੱਚ ਵਾਧਾ ਕਰਨ ਲਈ ਮੁੱਖ ਮੰਤਰੀ ਦੀਆਂ ਮਿਸਾਲੀ ਪਹਿਲਕਦਮੀ ਤਹਿਤ ਗਰਮੀਆਂ ਦੀ ਮੂੰਗੀ ਦੀ ਫ਼ਸਲ ਦੀ ਘੱਟੋ-ਘੱਟ ਸਮਰਥਨ ਮੁੱਲ `ਤੇ ਕਿਸਾਨਾਂ ਤੋਂ ਸਿੱਧਾ 7275 ਰੁਪਏ ਪ੍ਰਤੀ ਕੁਇੰਟਲ ਤਹਿਤ ਖ਼ਰੀਦ ਸ਼ੁਰੂ ਕੀਤੀ ਸੀ। ਇਸ ਉਪਰਾਲੇ ਨਾਲ ਕਿਸਾਨਾਂ ਨੂੰ ਕਣਕ ਦੀ ਵਾਢੀ ਅਤੇ ਝੋਨੇ ਦੀ ਕਾਸ਼ਤ ਦੇ ਸਮੇਂ ਦੌਰਾਨ ਔਸਤਨ ਪ੍ਰਤੀ ਏਕੜ ਪੰਜ ਕੁਇੰਟਲ ਝਾੜ ਦੇ ਲਿਹਾਜ਼ ਨਾਲ 36 ਹਜ਼ਾਰ ਰੁਪਏ ਦੀ ਵਾਧੂ ਆਮਦਨ ਹੋਵੇਗੀ। ਮੁੱਖ ਮੰਤਰੀ ਵੱਲੋਂ ਕੀਤੀ ਅਪੀਲ ਨੂੰ ਹਾਂ-ਪੱਖੀ ਹੁੰਗਾਰਾ ਦਿੰਦਿਆਂ ਸੂਬੇ ਦੇ ਕਿਸਾਨਾਂ ਨੇ ਇਸ ਸਾਲ ਲਗਪਗ ਇਕ ਲੱਖ ਏਕੜ ਰਕਬੇ ਵਿੱਚ ਗਰਮੀਆਂ ਦੀ ਮੂੰਗੀ ਦੀ ਬਿਜਾਈ ਕੀਤੀ ਹੈ, ਜਦੋਂ ਕਿ ਪਿਛਲੇ ਸਾਲ ਇਹ 50,000 ਏਕੜ ਰਕਬੇ ਵਿੱਚ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...