November 25, 2026, 2:39 am
----------- Advertisement -----------
HomeNewsLatest Newsਰਾਘਵ ਚੱਢਾ ਨੇ ਅਗਨੀਪੱਥ ਯੋਜਨਾ ਖ਼ਿਲਾਫ਼ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ...

ਰਾਘਵ ਚੱਢਾ ਨੇ ਅਗਨੀਪੱਥ ਯੋਜਨਾ ਖ਼ਿਲਾਫ਼ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਲਿਖੀ ਚਿੱਠੀ

Published on

----------- Advertisement -----------

ਚੰਡੀਗੜ੍ਹ, 18 ਜੂਨ 2022: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਦੇਸ਼ ਦੀ ਫੌਜ ’ਚ ਜਵਾਨਾਂ ਦੀ ਭਰਤੀ ਲਈ ਅਗਨੀਪੱਥ ਯੋਜਨਾ ਲਾਗੂ ਕੀਤੀ ਹੈ, ਜਿਸ ਅਨੁਸਾਰ ਹੁਣ ਫੌਜ ’ਚ ਕੁੱਲ ਚਾਰ ਸਾਲਾਂ ਲਈ ਜਵਾਨ ਭਰਤੀ ਕੀਤੇ ਜਾਣਗੇ। ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਅਗਨੀਪੱਥ ਯੋਜਨਾ ’ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖ ਕੇ ਸਖ਼ਤ ਵਿਰੋਧ ਦਰਜ ਕਰਾਇਆ ਹੈ ਅਤੇ ਇਹ ਯੋਜਨਾ ਤੁਰੰਤ ਵਾਪਸ ਲੈਣ ਦੀ ਮੰਗ ਕੀਤੀ ਹੈ।
ਰਾਘਵ ਚੱਢਾ ਨੇ ਅਗਨੀਪੱਥ ਯੋਜਨਾ ਖ਼ਿਲਾਫ਼ ਨੌਜਵਾਨਾਂ ਵੱਲੋਂ ਕੀਤੇ ਜਾ ਰਹੇ ਵਿਰੋਧ ਪ੍ਰਦਰਸ਼ਨਾਂ ’ਤੇ ਫ਼ਿਕਰਮੰਦੀ ਜ਼ਾਹਰ ਕਰਦਿਆਂ ਪੱਤਰ ’ਚ ਲਿਖਿਆ ਹੈ, ‘ਦੇਸ਼ ਦੀ ਫੌਜ ’ਚ ਕੰਮ ਕਰਨਾ ਅਤੇ ਆਪਣਾ ਪੂਰਾ ਜੀਵਨ ਇਸ ਲਈ ਕੁਰਬਾਨ ਕਰਨਾ ਹਜ਼ਾਰਾਂ ਨੌਜਵਾਨਾਂ ਦਾ ਸੁਫ਼ਨਾ ਹੁੰਦਾ ਹੈ। ਪਰ ਜਦੋਂ ਤੋਂ (14 ਜੂਨ 2022) ਕੇਂਦਰ ਸਰਕਾਰ ਵੱਲੋਂ ਫੌਜ ’ਚ ਭਰਤੀ ਲਈ ਅਗਨੀਪੱਥ ਯੋਜਨਾ ਦਾ ਐਲਾਨ ਕੀਤਾ ਗਿਆ ਸੀ, ਉਦੋਂ ਤੋਂ ਹੀ ਦੇਸ਼ ਭਰ ’ਚ ਨੌਜਵਾਨਾਂ ਵੱਲੋਂ ਇਸ ਯੋਜਨਾ ਖ਼ਿਲਾਫ਼ ਆਵਾਜ਼ ਚੁੱਕੀ ਜਾ ਰਹੀ ਹੈ। ਮੋੋਦੀ ਸਰਕਾਰ ਨੌਜਵਾਨਾਂ ਦੇ ਮੁੱਦੇ ’ਤੇ ‘ਅੱਗ ਨਾਲ ਖੇਡਣਾ’ ਬੰਦ ਕਰੇ, ਕਿਉਂਕਿ ਇਹ ਯੋਜਨਾ ਦੇਸ਼ ਅਤੇ ਦੇਸ਼ ਦੇ ਨੌਜਵਾਨਾਂ ਦੇ ਬਿਲਕੁੱਲ ਹਿੱਤ ਵਿੱਚ ਨਹੀਂ ਹੈ।’

ਚੱਢਾ ਨੇ ਕਿਹਾ ਕਿ ਸਰਕਾਰ ਨੂੰ ਆਪਣੀ ਆਰਥਿਕ ਸਥਿਤੀ ਕੰਟਰੋਲ ਕਰਨ ਲਈ ਫੌਜ ਅਤੇ ਦੇਸ਼ ਦੀ ਸੁਰੱਖਿਆ ਨਾਲ ਖਿਲਵਾੜ ਨਹੀਂ ਕਰਨਾ ਚਾਹੀਦਾ। ਸਰਕਾਰ ਨੂੰ ਆਪਣਾ ਬੱਚਤ ਖਾਤਾ ਕਿਸੇ ਹੋਰ ਥਾਂ ਤੋਂ ਸੁਧਾਰਨਾ ਚਾਹੀਦਾ ਹੈ। ਉਨ੍ਹਾਂ ਸਰਕਾਰ ਨੂੰ ਸਲਾਹ ਦਿੰਦਿਆਂ ਲਿਖਿਆ ਕਿ ਇਸ ਯੋਜਨਾ ਨੂੰ ਲਾਗੂ ਕਰਨ ਤੋਂ ਪਹਿਲਾਂ ਕੁੱਝ ਪਾਇਲਟ ਪ੍ਰੋਜੈਕਟ ਚਲਾਉਣੇ ਜਾਣ ਹਨ ਅਤੇ ਫਿਰ ਇਨਾਂ ਪ੍ਰੋਜੈਕਟਾਂ ਦੇ ਨਤੀਜੇ ਦੇਖ ਕੇ ਪੂਰਨ ਤੌਰ ’ਤੇ ਲਾਗੂ ਕੀਤਾ ਜਾਵੇ।
ਰਾਘਵ ਚੱਢਾ ਨੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੂੰ ਅਪੀਲ ਕੀਤੀ ਕਿ ਇਸ ਯੋਜਨਾ ਨੂੰ ਤੁਰੰਤ ਵਾਪਸ ਲਿਆ ਜਾਵੇ ਅਤੇ ਦੇਸ਼ ਦੇ ਨੌਜਵਾਨਾਂ ’ਤੇ ਇਸ ਤਰ੍ਹਾਂ ਦੇ ਪ੍ਰਯੋਗ ਨਾ ਕੀਤੇ ਜਾਣ। ਇਸ ਲਈ ਆਮ ਆਦਮੀ ਪਾਰਟੀ ਅਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਗਨੀਪੱਥ ਯੋਜਨਾ ਦਾ ਪੂਰੀ ਤਰ੍ਹਾਂ ਵਿਰੋਧ ਕਰਦੇ ਹਨ ਅਤੇ ਇਸ ਨੂੰ ਤੁਰੰਤ ਵਾਪਸ ਲੈਣ ਦੀ ਮੰਗ ਕਰਦੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...