ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਹੋਈ ਹੈ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਲੈ ਸੋਸ਼ਲ ਮੀਡੀਆ ਰਾਹੀਂ ਵਧਾਈ ਦਿੱਤੀ ਹੈ।

ਰਾਹੁਲ ਗਾਂਧੀ ਨੇ ਆਪਣੇ ਟਵਿਟਰ ਹੈਂਡਲ ਤੇ ਲਿਖਿਆ ਕਿ ਲੋਕਾਂ ਦੇ ਫੈਸਲੇ ਨੂੰ ਨਿਮਰਤਾ ਨਾਲ ਸਵੀਕਾਰ ਕਰਦੇ ਹਾਂ। ਚੋਣ ਜਿੱਤਣ ਵਾਲਿਆਂ ਨੂੰ ਸ਼ੁਭਕਾਮਨਾਵਾਂ। ਮੈਂ ਸਾਰੇ ਕਾਂਗਰਸੀ ਵਰਕਰਾਂ ਅਤੇ ਵਲੰਟੀਅਰਾਂ ਦਾ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਧੰਨਵਾਦ ਕਰਦਾ ਹਾਂ। ਅਸੀਂ ਇਸ ਤੋਂ ਸਿੱਖ ਕੇ ਭਾਰਤ ਦੇ ਲੋਕਾਂ ਦੇ ਹਿੱਤਾਂ ਲਈ ਕੰਮ ਕਰਦੇ ਰਹਾਂਗੇ।












