November 7, 2026, 10:45 pm
----------- Advertisement -----------
HomeNewsLatest Newsਰਾਹੁਲ ਗਾਂਧੀ ਦਾ ਬੀਜੇਪੀ-ਆਰਐਸਐਸ 'ਤੇ ਨਿਸ਼ਾਨਾ: ਦੇਸ਼ 'ਚ ਨਫ਼ਰਤ ਫੈਲਾਉਣ ਦੀ ਰਾਜਨੀਤੀ...

ਰਾਹੁਲ ਗਾਂਧੀ ਦਾ ਬੀਜੇਪੀ-ਆਰਐਸਐਸ ‘ਤੇ ਨਿਸ਼ਾਨਾ: ਦੇਸ਼ ‘ਚ ਨਫ਼ਰਤ ਫੈਲਾਉਣ ਦੀ ਰਾਜਨੀਤੀ ਕਰਨ ਦੇ ਇਲਜ਼ਾਮ

Published on

----------- Advertisement -----------

ਨਵੀਂ ਦਿੱਲੀ : – ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਭਾਜਪਾ ਅਤੇ ਰਾਸ਼ਟਰੀ ਸੇਵਕ ਸੰਘ (ਆਰ.ਐੱਸ.ਐੱਸ.) ‘ਤੇ ਦੇਸ਼ ‘ਚ ਨਫਰਤ ਫੈਲਾਉਣ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਹੈ। ਉਨ੍ਹਾਂ ਕਿਹਾ ਕਿ ਭਾਜਪਾ ਅਤੇ ਆਰਐਸਐਸ ਦੀ ਨਫ਼ਰਤ ਦੀ ਕੀਮਤ ਹਰ ਭਾਰਤੀ ਭੁਗਤ ਰਿਹਾ ਹੈ। ਰਾਹੁਲ ਨੇ ਫਿਰਕੂ ਹਿੰਸਾ ‘ਤੇ ਸੋਨੀਆ ਗਾਂਧੀ ਦੁਆਰਾ ਇੱਕ ਅਖਬਾਰ ਲਈ ਲਿਖਿਆ ਲੇਖ ਵੀ ਸਾਂਝਾ ਕੀਤਾ। ਇੱਥੇ ਸੋਨੀਆ ਗਾਂਧੀ, ਮਮਤਾ ਬੈਨਰਜੀ, ਸ਼ਰਦ ਪਵਾਰ ਸਮੇਤ 13 ਨੇਤਾਵਾਂ ਨੇ ਸਾਂਝਾ ਬਿਆਨ ਜਾਰੀ ਕੀਤਾ ਹੈ।
ਕਾਂਗਰਸ ਨੇਤਾ ਨੇ ਟਵੀਟ ਕੀਤਾ ਕਿ ਭਾਜਪਾ-ਆਰਐਸਐਸ ਦੀ ਨਫ਼ਰਤ ਦੀ ਕੀਮਤ ਹਰ ਭਾਰਤੀ ਚੁਕਾ ਰਿਹਾ ਹੈ। ਭਾਰਤ ਦਾ ਅਸਲ ਸੱਭਿਆਚਾਰ ਸਾਂਝਾ ਜਸ਼ਨ, ਭਾਈਚਾਰਾ ਅਤੇ ਏਕਤਾ ਹੈ। ਆਓ ਇਸ ਨੂੰ ਸੰਭਾਲਣ ਦਾ ਪ੍ਰਣ ਕਰੀਏ।
ਕਾਂਗਰਸ ਨੇਤਾ ਸੋਨੀਆ ਗਾਂਧੀ ਨੇ ਲੇਖ ‘ਚ ‘ਇੱਕ ਨਵੇਂ ਵਾਇਰਸ’ ਦੀ ਗੱਲ ਕੀਤੀ ਹੈ। ਉਨ੍ਹਾਂ ਲਿਖਿਆ ਹੈ ਕਿ ਅੱਜ ਸਾਡੇ ਦੇਸ਼ ਵਿੱਚ ਨਫ਼ਰਤ, ਕੱਟੜਤਾ, ਅਸਹਿਣਸ਼ੀਲਤਾ ਅਤੇ ਅਸਹਿਤਾ ਦਾ ਬੋਲਬਾਲਾ ਹੈ। ਜੇਕਰ ਅਸੀਂ ਹੁਣੇ ਇਸ ਨੂੰ ਨਾ ਰੋਕਿਆ ਤਾਂ ਆਉਣ ਵਾਲੇ ਸਮੇਂ ਵਿੱਚ ਇੰਨਾ ਨੁਕਸਾਨ ਹੋਵੇਗਾ ਕਿ ਅਸੀਂ ਇਸ ਦੀ ਭਰਪਾਈ ਨਹੀਂ ਕਰ ਸਕਾਂਗੇ।
ਉਨ੍ਹਾਂ ਸਵਾਲ ਕੀਤਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉਨ੍ਹਾਂ ਲੋਕਾਂ ਨੂੰ ਸਖ਼ਤ ਹਦਾਇਤਾਂ ਕਿਉਂ ਨਹੀਂ ਦਿੰਦੇ, ਜਿਨ੍ਹਾਂ ਦੇ ਬੋਲ ਸਮਾਜ ਵਿੱਚ ਵੰਡ ਦਾ ਕਾਰਨ ਬਣਦੇ ਹਨ। ਉਨ੍ਹਾਂ ਲਿਖਿਆ ਕਿ ਅਸੀਂ ਦੇਸ਼ ਵਿੱਚ ਫੈਲ ਰਹੀ ਨਫ਼ਰਤ ਨੂੰ ਜਾਰੀ ਰੱਖਣ ਦੀ ਇਜਾਜ਼ਤ ਨਹੀਂ ਦੇ ਸਕਦੇ ।
ਉਨ੍ਹਾਂ ਕਿਹਾ ਕਿ ਝੂਠੇ ਰਾਸ਼ਟਰਵਾਦ ਦੀ ਵੇਦੀ ‘ਤੇ ਸ਼ਾਂਤੀ ਅਤੇ ਬਹੁਲਵਾਦ ਦੀ ਬਲੀ ਦਿੱਤੀ ਜਾ ਰਹੀ ਹੈ ਅਤੇ ਅਸੀਂ ਇੱਕ ਸਮਾਜ ਦੇ ਤੌਰ ‘ਤੇ ਇਸ ਨੂੰ ਚੁੱਪਚਾਪ ਨਹੀਂ ਦੇਖ ਸਕਦੇ। ਆਓ ਨਫ਼ਰਤ ਦੀ ਸੁਨਾਮੀ ਨੂੰ ਮਾਤ ਦੇਈਏ। ਇਹ ਪਹਿਲੀ ਵਾਰ ਨਹੀਂ ਹੈ ਜਦੋਂ ਰਾਹੁਲ ਨੇ ਕੇਂਦਰ ‘ਤੇ ਹਮਲਾ ਬੋਲਿਆ ਹੈ। ਇਸ ਤੋਂ ਪਹਿਲਾਂ ਵੀ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਭਾਜਪਾ ‘ਤੇ ਦੇਸ਼ ‘ਚ ਨਫ਼ਰਤ ਫੈਲਾਉਣ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਉਂਦੇ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਵਿੰਦਰ ਝੋਟਾ ਦੀ ਅੰਤਿਮ ਵਿਦਾਈ,ਪਿਤਾ ਨੇ ਦੱਸਿਆ ਦੀਵਾਲੀ ਵਾਲੇ ਦਿਨ ਸਸਕਾਰ ਰੱਖਣ ਦਾ ਕਾਰਨ

ਨਸ਼ਾ ਵਿਰੋਧੀ ਕਾਰਕੁੰਨ ਪਰਵਿੰਦਰ ਝੋਟਾ ਦਾ ਅੰਤਿਮ ਸੰਸਕਾਰ ਕੱਲ੍ਹ ਦੀਵਾਲੀ ਵਾਲੇ ਦਿਨ ਕੀਤਾ ਜਾਵੇਗਾ।...

ਦੀਵਾਲੀ ‘ਤੇ ਮਾਨ ਸਰਕਾਰ ਦਾ ਵੱਡਾ ਤੋਹਫਾ, 6,507 ਕੰਪਿਊਟਰ ਟੀਚਰਾਂ ਦੇ DA ‘ਚ 40% ਕੀਤਾ ਵਾਧਾ

ਪੰਜਾਬ ਸਰਕਾਰ ਨੇ 6,507 ਕੰਪਿਊਟਰ ਅਧਿਆਪਕਾਂ (PICTES) ਦੇ ਮਹਿੰਗਾਈ ਭੱਤੇ (DA) ਵਿੱਚ 40 ਫੀਸਦੀ...

 PM ਮੋਦੀ ਨੇ ਦੇਸ਼ਵਾਸੀਆਂ ਨੂੰ ਦਿੱਤੀ ਦੀਵਾਲੀ ਦੀ ਵਧਾਈ, ਕਿਹਾ- ‘ਜਵਾਨਾਂ ਨਾਲ ਮਨਾਉਣਗੇ ਤਿਉਹਾਰ’

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਨੀਵਾਰ ਨੂੰ ਦੇਸ਼ ਵਾਸੀਆਂ ਨੂੰ ਦੀਵਾਲੀ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ...

ਪੰਜਾਬ ਵੱਲੋਂ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਨਾਲ ਹਾਕੀ ਦੇ ਆਲਮੀ ਨਕਸ਼ੇ ’ਤੇ ਸੁਨਹਿਰੀ ਹਸਤਾਖ਼ਰ

ਮੋਹਾਲੀ, 6 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਵਿਸ਼ਵ ਹਾਕੀ ਦੇ ਨਕਸ਼ੇ...

ED ਦੀ 48 ਘੰਟੇ ਰੇਡ ਮਗਰੋਂ ਵੀ ਕੁਝ ਨਹੀਂ ਮਿਲਿਆ: ਹਰਪਾਲ ਚੀਮਾ

ਚੰਡੀਗੜ੍ਹ 6 ਨਵੰਬਰ:ਆਮ ਆਦਮੀ ਪਾਰਟੀ (ਆਪ ) ਪੰਜਾਬ ਦੇ ਸੀਨੀਅਰ ਆਗੂ ਅਤੇ ਕੈਬਨਿਟ ਮੰਤਰੀ...

ਪ੍ਰੇਮ ਸਿੰਘ ਚੰਦੂਮਾਜਰਾ ਦੀ ਘਰ ਵਾਪਸੀ, ਪੁੱਤ ਸਣੇ ਮੁੜ ਸ਼੍ਰੋਮਣੀ ਅਕਾਲੀ ਦਲ ‘ਚ ਹੋਏ ਸ਼ਾਮਿਲ

ਅਕਾਲੀ ਦਲ (ਪੁਨਰ ਸੁਰਜੀਤ) ਨੂੰ ਅਲਵਿਦਾ ਕਰਨ ਵਾਲੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ...

ਬਿਕਰਮ ਮਜੀਠੀਆ ਖ਼ਿਲਾਫ਼ ਪੰਜਾਬ ਵਿਜੀਲੈਂਸ ਵੱਲੋਂ ਈਡੀ ਨੂੰ ਸ਼ਿਕਾਇਤ, ਕਰੋੜਾਂ ਦੇ ਮਨੀ ਲਾਂਡਰਿੰਗ ਮਾਮਲੇ ‘ਚ ਜਾਂਚ ਦੀ ਮੰਗ

ਪੰਜਾਬ ਵਿਜੀਲੈਂਸ ਬਿਊਰੋ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ...

ਮਿਲਾਵਟਖੋਰਾਂ ‘ਤੇ ਸਿਹਤ ਵਿਭਾਗ ਦਾ ਛਾਪਾ, ਬਠਿੰਡਾ ‘ਚ ਕਈ ਥਾਵਾਂ ‘ਤੇ ਮਠਿਆਈਆਂ ਤੇ ਦੁੱਧ ਦੇ ਭਰੇ ਸੈਂਪਲ

ਤਿਉਹਾਰੀ ਸੀਜ਼ਨ, ਖ਼ਾਸ ਕਰਕੇ ਦੀਵਾਲੀ ਦੇ ਮੱਦੇਨਜ਼ਰ ਮਠਿਆਈਆਂ ਅਤੇ ਦੁੱਧ ਤੋਂ ਬਣਨ ਵਾਲੀਆਂ ਵਸਤਾਂ...

ਅੰਮ੍ਰਿਤਸਰ ਤੋਂ ਬੰਗਾਲ ਜਾ ਰਹੀ ਕਰਮਭੂਮੀ ਐਕਸਪ੍ਰੇਸ ‘ਚ ਲੱਗੀ ਅੱਗ, ਰਾਜਪੁਰਾ ‘ਚ ਰੋਕੀ ਟ੍ਰੇਨ, ਲੋਕਾਂ ਨੂੰ ਕੱਢਿਆ ਬਾਹਰ

ਪਟਿਆਲਾ ਤੋਂ ਇੱਕ ਵੱਡੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਰਾਜਪੁਰਾ...