October 6, 2026, 11:21 pm
----------- Advertisement -----------
HomeNewsLatest Newsਰੇਲਵੇ ਬਜਟ 'ਚ ਹੋ ਸਕਦੇ ਹਨ ਇਹ ਵੱਡੇ ਐਲਾਨ

ਰੇਲਵੇ ਬਜਟ ‘ਚ ਹੋ ਸਕਦੇ ਹਨ ਇਹ ਵੱਡੇ ਐਲਾਨ

Published on

----------- Advertisement -----------

1 ਫਰਵਰੀ ਨੂੰ ਸੰਸਦ ਚ ਆਮ ਬਜਟ ਪੇਸ਼ ਹੋਣ ਜਾ ਰਿਹਾ ਹੈ। ਮਾਹਿਰਾਂ ਮੁਤਾਬਕ ਇਸ ਸਾਲ ਸਰਕਾਰ ਰੇਲਵੇ ਬਜਟ ‘ਚ 15 ਤੋਂ 20 ਫੀਸਦੀ ਦਾ ਵਾਧਾ ਕਰ ਸਕਦੀ ਹੈ। ਪਿਛਲੇ ਬਜਟ ਵਿੱਚ ਰੇਲਵੇ ਨੂੰ 1.10 ਲੱਖ ਕਰੋੜ ਰੁਪਏ ਦਾ ਪੈਕੇਜ ਮਿਲਿਆ ਸੀ। ਇਹ ਪੁਰਾਣੇ ਪੈਕੇਜ ਤੋਂ ਕਰੀਬ 38 ਹਜ਼ਾਰ ਕਰੋੜ ਰੁਪਏ ਜ਼ਿਆਦਾ ਸੀ। ਇਸ ਵਾਰ 20 ਫੀਸਦੀ ਜ਼ਿਆਦਾ ਬਜਟ ਮਿਲਣ ਦਾ ਮਤਲਬ ਹੈ 1.32 ਲੱਖ ਕਰੋੜ ਰੁਪਏ ਦਾ ਰੇਲਵੇ ਬਜਟ ਹੋਣਾ। ਜੇਕਰ ਰੇਲਵੇ ਨੂੰ ਇੰਨਾ ਵੱਡਾ ਪੈਕੇਜ ਮਿਲਦਾ ਹੈ ਤਾਂ ਸਰਕਾਰ ਆਮ ਆਦਮੀ ਦੀਆਂ ਉਮੀਦਾਂ ਮੁਤਾਬਕ 8 ਵੱਡੇ ਐਲਾਨ ਕਰ ਸਕਦੀ ਹੈ। ਆਓ ਜਾਣਦੇ ਹਾਂ ਕੀ ਕੀ ਐਲਾਨ ਹੋ ਸਕਦੇ ਹਨ-
ਕੋਵਿਡ ਮਹਾਮਾਰੀ ਕਾਰਨ ਰੇਲਵੇ ਨੂੰ ਕਾਫੀ ਨੁਕਸਾਨ ਹੋਇਆ ਹੈ। ਇਕ ਅਨੁਮਾਨ ਮੁਤਾਬਿਕ ਰੇਲਵੇ ਨੂੰ 26 ਹਜਾਰ ਕਰੋੜ ਦਾ ਘਾਟਾ ਪਿਆ ਇਸ ਦੇ ਬਾਵਜੂਦ ਵੀ ਰੇਲ ਕਿਰਾਏ ਵਿੱਚ ਵਾਧੇ ਦੀ ਸੰਭਾਵਨਾ ਬਹੁਤ ਘੱਟ ਹੈ।
ਰੇਲਵੇ ਦੀ ਕੋਸ਼ਿਸ਼ ਹੈ ਕਿ ਕਈ ਤਰ੍ਹਾਂ ਦੇ ਕੋਰੀਡੋਰ ਤਿਆਰ ਕੀਤੇ ਜਾਣ। ਇਸ ਨਾਲ ਯਾਤਰੀ ਟਰੇਨਾਂ ‘ਤੇ ਦਬਾਅ ਵੀ ਘੱਟ ਹੋਵੇਗਾ।
ਦੇਸ਼ ਦੇ ਵੱਖ-ਵੱਖ ਸੈਰ-ਸਪਾਟਾ ਸਥਾਨਾਂ ਨੂੰ ਜੋੜਨ ਲਈ ਤੇਜਸ ਵਰਗੀਆਂ ਟਰੇਨਾਂ ਦੇ ਵਿਕਲਪਾਂ ਨੂੰ ਵਧਾਇਆ ਜਾ ਸਕਦਾ ਹੈ।
ਸਰਕਾਰ ਕਿਰਾਏ ਨਾਲ ਸਬੰਧਤ ਮਾਮਲਿਆਂ ਲਈ ਰੇਲ ਵਿਕਾਸ ਅਥਾਰਟੀ ਦੇ ਗਠਨ ਦਾ ਐਲਾਨ ਵੀ ਕਰ ਸਕਦੀ ਹੈ।
ਬਜਟ ‘ਚ ਦਿੱਲੀ ਅਤੇ ਵਾਰਾਣਸੀ ਵਿਚਾਲੇ ਬੁਲੇਟ ਟਰੇਨ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਬੁਲੇਟ ਟਰੇਨ ਦੀ ਰਫ਼ਤਾਰ 500 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਹੋਵੇਗੀ।
ਐਲੂਮੀਨੀਅਮ ਦੀਆਂ ਬਣੀਆਂ 10 ਵੈਗਨ ਗੱਡੀਆਂ ਦਾ ਵੀ ਐਲਾਨ ਕੀਤਾ ਜਾ ਸਕਦਾ ਹੈ।
ਸਰਕਾਰ ਹਾਈਪਰਲੂਪ ਤਕਨੀਕ ਨਾਲ ਟਰੇਨਾਂ ਚਲਾਉਣ ਦਾ ਐਲਾਨ ਕਰ ਸਕਦੀ ਹੈ। ਹਾਈਪਰਲੂਪ ਜਹਾਜ਼ ਦੀ ਰਫ਼ਤਾਰ ਨਾਲ ਚੱਲਣ ਵਾਲੀ ਇੱਕ ਟਰੇਨ ਹੈ, ਜਿਸ ਨੂੰ ਅਮਰੀਕੀ ਕੰਪਨੀ ਹਾਈਪਰਲੂਪ-ਵਨ ਨੇ ਤਿਆਰ ਕੀਤਾ ਹੈ। ਇਹ ਪੌਡ, ਟਿਊਬਾਂ ਜਾਂ ਸੁਰੰਗਾਂ ਰਾਹੀਂ ਚਲਾਈਆਂ ਜਾਂਦੀਆਂ ਹਨ। ਇਨ੍ਹਾਂ ਦੀ ਰਫ਼ਤਾਰ 1200 ਕਿਲੋਮੀਟਰ ਤੋਂ ਵੱਧ ਹੈ।
2030 ਤੱਕ ਦੁਨੀਆ ਦੀ ਪਹਿਲੀ 100% ਗ੍ਰੀਨ ਰੇਲ ਸੇਵਾ ਬਣਨ ਦਾ ਐਲਾਨ ਕੀਤਾ ਜਾ ਸਕਦਾ ਹੈ।
2023 ਤੱਕ ਸਾਰੀਆਂ ਪ੍ਰਮੁੱਖ ਰੇਲ ਲਾਈਨਾਂ ‘ਤੇ ਇਲੈਕਟ੍ਰਿਕ ਟਰੇਨਾਂ ਚਲਣੀਆਂ ਸ਼ੁਰੂ ਹੋ ਜਾਣਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

SGPC ਦੇ ਮੁੱਖ ਸਕੱਤਰ ਦੇ OSD ਤੋਂ ਲੰਬੀ ਪੁੱਛਗਿੱਛ, 4 ਘੰਟੇ ਚੱਲਿਆ ਸਿਲਸਿਲਾ

ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ ਦਰਜ ਜਿਨਸੀ ਸ਼ੋਸ਼ਣ ਦੇ ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦਿਆਂ...

 ਹਰਮਨਪ੍ਰੀਤ ਕੌਰ ਨੇ ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਕਪਤਾਨੀ ਛੱਡਣ ਦਾ ਕੀਤਾ ਐਲਾਨ

ਮਹਿਲਾ ਕ੍ਰਿਕਟਰ ਹਰਮਨਪ੍ਰੀਤ ਕੌਰ ਨੇ ਆਪਣੇ ਕ੍ਰਿਕਟ ਕਰੀਅਰ ਬਾਰੇ ਇੱਕ ਵੱਡਾ ਐਲਾਨ ਕੀਤਾ ਹੈ।...

ਬੇਨਿਨ ਸਿਟੀ ਤੋਂ ਲਾਗੋਸ ਜਾ ਰਿਹਾ ਫੌਜੀ ਜਹਾਜ਼ ਕਰੈਸ਼, 32 ਲੋਕਾਂ ਦੀ ਮੌਤ

ਨਾਈਜੀਰੀਆ ਵਿੱਚ ਇੱਕ ਦੁਖਦਾਈ ਜਹਾਜ਼ ਹਾਦਸੇ ਵਿੱਚ 32 ਲੋਕਾਂ ਦੀ ਮੌਤ ਹੋ ਗਈ ਹੈ।...

ਚੰਡੀਗੜ੍ਹ ‘ਚ ‘ਧਰਮ ਯੁੱਧ ਮੋਰਚੇ’ ਦੇ ਆਗੂਆਂ ਦੀ CM ਨਾਲ ਮੀਟਿੰਗ, ਪੰਥਕ ਮਸਲਿਆਂ ‘ਤੇ ਹੋਈ ਚਰਚਾ

ਬਟਾਲਾ ‘ਚ ਚੱਲ ਰਹੇ ‘ਧਰਮ ਯੁੱਧ ਮੋਰਚੇ’ ਦੇ ਆਗੂ ਗੁਰਪ੍ਰੀਤ ਸਿੰਘ ਖਾਲਸਾ ਦੀ ਅਗਵਾਈ...

‘ਜੋ ਕੱਲ੍ਹ ਤੱਕ ਨਾਲ ਘੁੰਮਦੇ ਸੀ…’, Mad Sandhu ਦੇ ਭਰਾ ਨੇ ਰੋਂਦਿਆਂ ਦੱਸੀ ਹਕੀਕਤ

ਅੰਮ੍ਰਿਤਸਰ ਦੇ ਲੋਹਾਰਕਾ ਰੋਡ ’ਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਬਣੇ ਮਸ਼ਹੂਰ...

2000 ਨੌਜਵਾਨਾਂ ਨੂੰ ਲੈ ਕੇ ਪੱਗੜੀ ਸੰਭਾਲ ਯਾਤਰਾ ਕੱਢਣਗੇ ਚਰਨਜੀਤ ਚੰਨੀ!

ਸਾਬਕਾ ਮੁੱਖ ਮੰਤਰੀ ਤੇ ਸਾਂਸਦ ਚਰਨਜੀਤ ਚੰਨੀ 2000 ਨੌਜਵਾਨਾਂ ਨੂੰ ਲੈ ਕੇ ਪੰਜਾਬ ਵਿਚ...

ਹਾਈਕੋਰਟ ਦੇ CBI ਜਾਂਚ ਹੁਕਮਾਂ ਖ਼ਿਲਾਫ਼ SC ਪਹੁੰਚੀ ਮਾਨ ਸਰਕਾਰ

ਪੰਜਾਬ ਸਰਕਾਰ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਪੰਜਾਬ ਡੀਜੀਪੀ ਨੂੰ ਲਿਖੇ ਪੱਤਰ ਸਬੰਧੀ ਪੰਜਾਬ...

ਬੇਅਦਬੀ ਕਾਨੂੰਨ ਨੂੰ ਲੈ ਕੇ ਅਹਿਮ ਮੀਟਿੰਗ ਅੱਜ, ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਕਰੇਗੀ ਵਿਚਾਰ

ਪੰਜਾਬ ਸਰਕਾਰ ਦੀ 7 ਮੈਂਬਰੀ ਤਾਲਮੇਲ ਕਮੇਟੀ ਅੱਜ ਬੇਅਦਬੀ ਸੋਧ ਕਾਨੂੰਨ ਨੂੰ ਲੈ ਕੇ...

ਜੇਕਰ ਆਡੀਓ ਏਆਈ ਦੁਆਰਾ ਤਿਆਰ ਕੀਤੀ ਗਈ ਹੈ, ਤਾਂ ਫੋਰੈਂਸਿਕ ਜਾਂਚ ਤੋਂ ਸੱਚਾਈ ਸਾਹਮਣੇ ਆਉਣ ਦਿਓ: ਬਲਤੇਜ ਪੰਨੂ

ਚੰਡੀਗੜ੍ਹ 5 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...