October 5, 2026, 8:21 pm
----------- Advertisement -----------
HomeNewsLatest Newsਰਾਜਾ ਵੜਿੰਗ ਨੇ LPU ਦੁਆਰਾ ਜ਼ਮੀਨ ਕਬਜ਼ਾਉਣ 'ਤੇ 'ਆਪ' ਸਰਕਾਰ ਦੀ ਚੁੱਪ...

ਰਾਜਾ ਵੜਿੰਗ ਨੇ LPU ਦੁਆਰਾ ਜ਼ਮੀਨ ਕਬਜ਼ਾਉਣ ‘ਤੇ ‘ਆਪ’ ਸਰਕਾਰ ਦੀ ਚੁੱਪ ‘ਤੇ ਸਵਾਲ ਉਠਾਏ

Published on

----------- Advertisement -----------

ਚੰਡੀਗੜ੍ਹ, 1 ਅਗਸਤ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ, ਫਗਵਾੜਾ ਵੱਲੋਂ ਕਪੂਰਥਲਾ ਜ਼ਿਲ੍ਹੇ ਵਿੱਚ ਜ਼ਮੀਨ ਹੜੱਪਣ ਦੇ ਗੰਭੀਰ ਦੋਸ਼ਾਂ ‘ਤੇ ਆਮ ਆਦਮੀ ਪਾਰਟੀ ਦੀ ਸਰਕਾਰ ਅਤੇ ਖਾਸ ਕਰਕੇ ਪੰਚਾਇਤ ਤੇ ਪੇਂਡੂ ਵਿਕਾਸ ਮੰਤਰੀ ਕੁਲਦੀਪ ਧਾਲੀਵਾਲ ਦੀ ਚੁੱਪੀ ‘ਤੇ ਸਵਾਲ ਉਠਾਏ ਹਨ।
ਉਨ੍ਹਾਂ ਸਵਾਲ ਕੀਤਾ ਹੈ ਕਿ ਸਰਕਾਰ ਇਨ੍ਹਾਂ ਖੁਲਾਸਿਆਂ ਪ੍ਰਤੀ ਮੂਕ ਦਰਸ਼ਕ ਕਿਉਂ ਬਣੀ ਹੋਈ ਹੈ ਜਾਂ ਫਿਰ ਕਿਉਂਕਿ ਯੂਨੀਵਰਸਿਟੀ ਦੇ ਮਾਲਕ ਅਸ਼ੋਕ ਮਿੱਤਲ ‘ਆਪ’ ਦੇ ਰਾਜ ਸਭਾ ਮੈਂਬਰ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਵੱਲੋਂ ਕਥਿਤ ਤੌਰ ‘ਤੇ ਕਬਜ਼ੇ ਵਾਲੀ ਜ਼ਮੀਨ ਤੋਂ ਲੋਕਾਂ ਨੂੰ ਹਟਾਉਣ ਤੋਂ ਬਾਅਦ ਬੜੀ ਵਾਹ ਵਾਹ ਲੁੱਟੀ ਗਈ ਸੀ। ਜਿਨ੍ਹਾਂ ਵਿੱਚੋਂ ਬਹੁਤੀਆਂ ਜ਼ਮੀਨਾਂ ਕਥਿਤ ਤੌਰ ’ਤੇ ਉਸਦੇ ਸਿਆਸੀ ਵਿਰੋਧੀਆਂ ਜਾਂ ਆਮ ਲੋਕਾਂ ਦੇ ਕਬਜ਼ੇ ਵਿੱਚ ਸਨ। ਅਜਿਹੇ ‘ਚ ਸਰਕਾਰ ਨੂੰ ਐੱਲਪੀਯੂ ਦੇ ਕਬਜ਼ੇ ‘ਤੇ ਆਪਣੀ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ।
ਉਨ੍ਹਾਂ ਕਿਹਾ ਕਿ ਅਜਿਹੀਆਂ ਰਿਪੋਰਟਾਂ ਆ ਰਹੀਆਂ ਹਨ ਕਿ ‘ਆਪ’ ਸਰਕਾਰ ਮਾਲ ਵਿਭਾਗ ਨਾਲ ਮਿਲੀਭੁਗਤ ਕਰਕੇ ਅਸਲ ਮਾਲਕਾਂ ਅਤੇ ਅਦਾਲਤ ਤੋਂ ਰਾਹਤ ਪ੍ਰਾਪਤ ਕਰਨ ਵਾਲਿਆਂ ਨੂੰ ਜਬਰੀ ਹਟਾ ਰਹੀ ਹੈ। ਪਰ ਜਦੋਂ ਅਸਲ ਚ ਹੋਏ ਕਬਜ਼ੇ ਦੀ ਗੱਲ ਆਉਂਦੀ ਹੈ, ਤਾਂ ਉਹ ਰਸਤਾ ਭੁੱਲ ਜਾਂਦੇ ਹਨ, ਸਿਰਫ਼ ਇਸ ਲਈ ਕਿ ਕਬਜ਼ਾ ਕਰਨ ਵਾਲਾ ‘ਆਪ’ ਦਾ ਸੰਸਦ ਮੈਂਬਰ ਹੈ।
ਵੜਿੰਗ ਨੇ ਕਿਹਾ ਕਿ ਪਹਿਲਾਂ ਐਲਪੀਯੂ ਦੇ ਮਾਲਕ ਅਸ਼ੋਕ ਮਿੱਤਲ ਦਾ ‘ਆਪ’ ‘ਚ ਸ਼ਾਮਲ ਹੋਣਾ ਅਤੇ ਬਾਅਦ ‘ਚ ਪਾਰਟੀ ਦੇ ਹੋਰ ਸੀਨੀਅਰ ਨੇਤਾਵਾਂ ਦੇ ਦਾਅਵਿਆਂ ਨੂੰ ਦਰਕਿਨਾਰ ਕਰਦੇ ਹੋਏ ਹੈਰਾਨੀਜਨਕ ਤਰੀਕੇ ਨਾਲ ਰਾਜ ਸਭਾ ਲਈ ਨਾਮਜ਼ਦਗੀ ਪ੍ਰਾਪਤ ਕਰਨਾ ਕਿਸੇ ਤਰ੍ਹਾਂ ਆਪਸ ‘ਚ ਜੁੜਿਆ ਹੋਇਆ ਹੈ। ਅਸਲ ਵਿੱਚ ਮਿੱਤਲ ਦਾ ਕੋਈ ਸਿਆਸੀ ਪਿਛੋਕੜ ਵੀ ਨਹੀਂ ਹੈ। ਅਜਿਹੇ ‘ਚ ਲੋਕਾਂ ਦਾ ਮੰਨਣਾ ਹੈ ਕਿ ‘ਆਪ’ ਵੱਲੋਂ ਉਨ੍ਹਾਂ ਨੂੰ ਰਾਜ ਸਭਾ ਲਈ ਨਾਮਜ਼ਦ ਕਰਨ ਦਾ ਕਾਰਨ ਉਨ੍ਹਾਂ ਦੀਆਂ ਜੜ੍ਹਾਂ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਹਰਦਾਸਪੁਰਾ ਦੀ ਪੰਚਾਇਤੀ ਜ਼ਮੀਨ ਨਾਲ ਜੁੜੀਆਂ ਹੋਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰੇਮ ਵਿਆਹ ਕਰਾਉਣ ਵਾਲੇ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ, ਪਿਤਾ ਵੀ ਜ਼ਖਮੀ; ਘਰ ਆ ਕੇ ਕੀਤੀ ਫਾਇਰਿੰਗ

ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਅਧੀਨ ਆਉਂਦੇ ਥਾਣਾ ਝਬਾਲ ਦੇ ਪਿੰਡ ਪੰਜਵੜ ਵਿੱਚ ਪ੍ਰੇਮ ਵਿਆਹ...

ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੀ ਸਮਾਪਤੀ ਦੇ 5 ਦਿਨ ਬਾਕੀ; 10 ਅਕਤੂਬਰ ਨੂੰ ਬੰਦ ਹੋਣਗੇ ਕਪਾਟ

ਉੱਤਰਾਖੰਡ ਸਥਿਤ ਗੁਰਦੁਆਰਾ ਸ੍ਰੀ ਹੇਮਕੁੰਟ ਸਾਹਿਬ ਦੀ ਸਾਲਾਨਾ ਯਾਤਰਾ ਦੀ ਸਮਾਪਤੀ ਲਈ ਸਿਰਫ਼ ਪੰਜ...

ਰਾਜਸਥਾਨ ਪੁਲੀਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਰਾਜਸਥਾਨ ਦੇ ਗੰਗਾਨਗਰ...

ਡਰੱਗਜ਼ ਮਾਮਲੇ ‘ਚ ਅੱਜ SIT ਅੱਗੇ ਪੇਸ਼ ਹੋਣਗੇ ਬਿਕਰਮ ਮਜੀਠੀਆ ਤੇ ਜਗਦੀਸ਼ ਭੋਲਾ

ਚਪੰਜਾਬ ਦੇ ਕਰੀਬ 16 ਸਾਲ ਪੁਰਾਣੇ ਤੇ ਬਹੁਚਰਚਿਤ 6 ਹਜ਼ਾਰ ਕਰੋੜ ਰੁਪਏ ਦੇ ਡਰੱਗਜ਼...

‘ਕਾਂਗਰਸ ‘ਚ ਵਧਿਆ ਖਿਲਾਰਾ’,ਅਮਨ ਅਰੋੜਾ ਨੇ ਨਵੇਂ ਪੰਜਾਬ ਪ੍ਰਧਾਨ ਨੂੰ ਲੈ ਕੇ ਘੇਰੀ ਕਾਂਗਰਸ

ਪੰਜਾਬ ਕਾਂਗਰਸ ਦੇ ਨਵੇਂ ਪ੍ਰਧਾਨ ਦੀ ਨਿਯੁਕਤੀ ਨੂੰ ਲੈ ਕੇ ਸਿਆਸੀ ਬਿਆਨਬਾਜ਼ੀ ਤੇਜ਼ ਹੋ...

ਅੰਮ੍ਰਿਤਸਰ ‘ਚ ASI ‘ਤੇ ਫਾਇਰਿੰਗ ਮਾਮਲੇ ‘ਚ ਵੱਡਾ ਖੁਲਾਸਾ, ਭਾਬੀ ‘ਤੇ ਸਾਜ਼ਿਸ਼ ਰਚਣ ਦਾ ਸ਼ੱਕ; 3 ਹਮਲਾਵਰਾਂ ਦੀ ਭਾਲ

ਅੰਮ੍ਰਿਤਸਰ ਵਿਚ ਜੀਆਰਪੀ ਵਿਚ ਤਾਇਨਾਤ ਏਐੱਸਆਈ ਸੁਖਚੈਨ ਸਿੰਘ ‘ਤੇ ਹੋਈ ਫਾਇਰਿੰਗ ਮਾਮਲੇ ਵਿਚ ਵੱਡੀ...

CM ਮਾਨ ਨੇ ਸੱਦੀ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ, ਵਿਸ਼ੇਸ਼ ਸੈਸ਼ਨ ਦੀਆਂ ਤਾਰੀਕਾਂ ’ਤੇ ਲੱਗ ਸਕਦੀ ਮੋਹਰ

ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ ਅੱਜ ਹੋਣ ਜਾ ਰਹੀ ਹੈ। ਇਹ ਮੀਟਿੰਗ ਦੁਪਹਿਰ 2...

ਨਵਾਂਸ਼ਹਿਰ ‘ਚ ਵੱਡਾ ਹਾਦਸਾ, ਯਾਤਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ; ਕੰਡਕਟਰ ਸਣੇ 3 ਦੀ ਮੌਤ

ਨਵਾਂਸ਼ਹਿਰ ਦੇ ਬੰਗਾ ਵਿਚ ਮੋਹਾਲੀ ਤੋਂ ਅੰਮ੍ਰਿਤਸਰ ਜਾ ਰਹੀ ਯਾਤਰੀਆਂ ਦੇ ਨਾਲ ਭਰੀ ਬੱਸ...

ਬਠਿੰਡਾ ‘ਚ ਭਰੇ ਬਾਜ਼ਾਰ ਸਾਬਕਾ ਸਰਪੰਚ ਦਾ ਕਤਲ, ਵਾਰਦਾਤ ਮਗਰੋਂ ਇਲਾਕੇ ‘ਚ ਦਹਿਸ਼ਤ

ਬਠਿੰਡਾ ਦੇ ਜੱਸੀ ਚੌਕ ‘ਚ ਇਕ ਹੋਰ ਬੰਦੇ ਨੂੰ ਕਤਲ ਕੀਤੇ ਜਾਣ ਦੀ ਦਿਲ...