November 17, 2026, 8:36 am
----------- Advertisement -----------
HomeNewsLatest Newsਰਾਜਾ ਵੜਿੰਗ ਨੇ ਮੁੱਖ ਮੰਤਰੀ ਮਾਨ ਦੀ ਪੰਜਾਬ ਤੋਂ ਲੰਬੀ ਗੈਰਹਾਜ਼ਰੀ 'ਤੇ...

ਰਾਜਾ ਵੜਿੰਗ ਨੇ ਮੁੱਖ ਮੰਤਰੀ ਮਾਨ ਦੀ ਪੰਜਾਬ ਤੋਂ ਲੰਬੀ ਗੈਰਹਾਜ਼ਰੀ ‘ਤੇ ਚੁੱਕੇ ਸਵਾਲ

Published on

----------- Advertisement -----------

ਚੰਡੀਗੜ੍ਹ, 9 ਅਕਤੂਬਰ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਸੂਬੇ ਤੋਂ ਲੰਬੀ ਗੈਰਹਾਜ਼ਰੀ ‘ਤੇ ਸਵਾਲ ਉਠਾਉਂਦਿਆਂ, ਉਨ੍ਹਾਂ ਨੂੰ ਗੁਜਰਾਤ ਅਤੇ ਹਿਮਾਚਲ ਪ੍ਰਦੇਸ਼ ਦੀਆਂ ਚੋਣਾਂ ਲਈ ਪੰਜਾਬ ਦੇ ਕੀਮਤੀ ਸਰੋਤਾਂ ਨੂੰ ਬਰਬਾਦ ਨਾ ਕਰਨ ਦੀ ਅਪੀਲ ਕੀਤੀ ਹੈ।
ਹੋਰਨਾਂ ਸੂਬਿਆਂ ਵਿੱਚ ਆਮ ਆਦਮੀ ਪਾਰਟੀ ਦੇ ਚੋਣ ਮਨੋਰਥ ਲਈ ਮਾਨ ਦੀ ਸੂਬੇ ਵਿੱਚੋਂ ਲੰਬੀ ਗੈਰਹਾਜ਼ਰੀ ਦਾ ਹਵਾਲਾ ਦਿੰਦਿਆਂ, ਵੜਿੰਗ ਨੇ ਉਨ੍ਹਾਂ ਨੂੰ ਕਿਹਾ ਕਿ ਤੁਸੀਂ ਪੰਜਾਬੀਆਂ ਦੇ, ਪੰਜਾਬੀਆਂ ਵੱਲੋਂ ਬਣਾਏ ਗਏ ਅਤੇ ਪੰਜਾਬੀਆਂ ਲਈ ਮੁੱਖ ਮੰਤਰੀ ਹੋ, ਨਾ ਕਿ ਕਿਸੇ ਹੋਰ ਲਈ।
ਸੂਬਾ ਕਾਂਗਰਸ ਪ੍ਰਧਾਨ ਨੇ ਮਾਨ ਦੀ ਪਿਛਲੇ ਦਿਨੀਂ ਚੰਡੀਗੜ੍ਹ ਵਿਖੇ ਰਾਸ਼ਟਰਪਤੀ ਦੇ ਪ੍ਰੋਗਰਾਮ ਤੋਂ ਗੈਰਹਾਜ਼ਰੀ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਭਾਵੇੰ ਇਹ ਮੁੱਖ ਮੰਤਰੀ ਦਾ ਵਿਸ਼ੇਸ਼ ਅਧਿਕਾਰ ਹੈ ਕਿ ਉਹ ਤੈਅ ਕਰਨ ਕਿ ਕਿਸ ਪ੍ਰੋਗਰਾਮ ਵਿੱਚ ਸ਼ਾਮਲ ਹੋਣਾ ਚਾਹੁੰਦੇ ਹਨ। ਪਰ ਸਿਧਾਂਤਕ ਤੌਰ ‘ਤੇ ਉਨ੍ਹਾਂ ਨੂੰ ਇੱਥੇ ਮੌਜੂਦ ਹੋਣਾ ਚਾਹੀਦਾ ਸੀ, ਕਿਉਂਕਿ ਰਾਸ਼ਟਰਪਤੀ ਪਹਿਲੀ ਵਾਰ ਸੂਬੇ ‘ਚ ਆਏ ਸਨ।
ਵੜਿੰਗ ਨੇ ਦੋਸ਼ ਲਾਇਆ ਕਿ ਚੋਣ ਵਾਲੇ ਸੂਬਿਆਂ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਪੰਜਾਬ ਦੇ ਵਸੀਲਿਆਂ ਦੀ ਬਰਬਾਦੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਦੋਵਾਂ ਸੂਬਿਆਂ ਵਿੱਚ ਇਸ਼ਤਿਹਾਰਾਂ ਲਈ ਵੱਡੀ ਰਕਮ ਖਰਚ ਕੀਤੀ ਜਾ ਰਹੀ ਹੈ। ਜਦੋਂ ਕਿ ਪੰਜਾਬੀਆਂ ਦੇ ਖਰਚੇ ‘ਤੇ ਵਿਧਾਇਕਾਂ ਅਤੇ ਹੋਰ ਲੋਕਾਂ ਦੇ ਜਹਾਜ਼ ਗੁਜਰਾਤ ਭੇਜੇ ਜਾ ਰਹੇ ਹਨ।
ਉਹ ਹੈਰਾਨ ਹੈ ਕਿ ਅਜਿਹੇ ਸੂਬੇ ਵਿੱਚ ਵਿੱਤੀ ਅਤੇ ਮਨੁੱਖੀ ਵਸੀਲਿਆਂ ਦੀ ਬਰਬਾਦੀ ਕਿਸ ਮਕਸਦ ਲਈ ਕੀਤੀ ਜਾ ਰਹੀ ਹੈ, ਜਿੱਥੇ ਸਾਰੇ ਸਰਵੇਖਣ ਦੱਸਦੇ ਹਨ ਕਿ ‘ਆਪ’ ਨੂੰ ਗੁਜਰਾਤ ਵਿੱਚ 182 ਵਿੱਚੋਂ ਇੱਕ ਵੀ ਸੀਟ ਨਹੀਂ ਮਿਲੇਗੀ, ਭਾਵੇਂ ਕਿ ਇਹ ਭਵਿੱਖਬਾਣੀ ਵੀ ਕੀਤੀ ਗਈ ਹੈ ਕਿ ਉਸਨੂੰ ਹਿਮਾਚਲ ਪ੍ਰਦੇਸ਼ ਵਿੱਚ ਇੱਕ ਵੀ ਸੀਟ ਨਹੀਂ ਮਿਲੇਗੀ।
ਪਰ ਸਾਨੂੰ ਚੋਣ ਨਤੀਜਿਆਂ ਦੀ ਬਜਾਏ, ਪੰਜਾਬ ਅਤੇ ਪੰਜਾਬੀਆਂ ਦੀ ਚਿੰਤਾ ਹੈ, ਜਿਨ੍ਹਾਂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਵਜੋਂ ਚੁਣਿਆ ਹੈ, ਨਾ ਕਿ ਅਰਵਿੰਦ ਕੇਜਰੀਵਾਲ ਦੀਆਂ ਸੇਵਾਵਾਂ ਅਤੇ ਪੰਜਾਬ ਦੇ ਹਿੱਤਾਂ ਦੀ ਕੀਮਤ ‘ਤੇ ਉਨ੍ਹਾਂ ਦੀਆਂ ਕੌਮੀ ਇੱਛਾਵਾਂ ਪੂਰੀਆਂ ਕਰਨ ਲਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...