November 17, 2026, 10:50 am
----------- Advertisement -----------
HomeNewsLatest Newsਰਾਜਾ ਵੜਿੰਗ ਨੇ ਖੇਮਕਰਨ ਤੋਂ ਤਿਰੰਗਾ ਯਾਤਰਾ ਸ਼ੁਰੂ ਕੀਤੀ

ਰਾਜਾ ਵੜਿੰਗ ਨੇ ਖੇਮਕਰਨ ਤੋਂ ਤਿਰੰਗਾ ਯਾਤਰਾ ਸ਼ੁਰੂ ਕੀਤੀ

Published on

----------- Advertisement -----------

ਖੇਮਕਰਨ (ਤਰਨਤਾਰਨ), 9 ਅਗਸਤ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦੇਸ਼ ਦੀ ਆਜ਼ਾਦੀ ਦੇ 75ਵੇਂ ਵਰ੍ਹੇ ਮੌਕੇ ਇੱਥੋਂ 5 ਰੋਜ਼ਾ ‘ਤਿਰੰਗਾ ਯਾਤਰਾ’ ਸ਼ੁਰੂ ਕੀਤੀ।
ਸਮਾਗਮ ਦਾ ਆਯੋਜਨ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਨੇ ਕੀਤਾ ਸੀ। ਪੰਜਾਬ ਕਾਂਗਰਸ ਅੱਜ ਤੋਂ 14 ਅਗਸਤ ਤੱਕ ਚੱਲਣ ਵਾਲੀ ਪੰਜ ਰੋਜ਼ਾ ਯਾਤਰਾ ਦੌਰਾਨ ਕਰੀਬ 2000 ਕਿਲੋਮੀਟਰ ਦਾ ਦਾਇਰਾ ਤੈਅ ਘੇਰੇਗੀ। ਇਸ ਲਈ ਅੱਜ ਤੋਂ ਸ਼ੁਰੂ ਹੋ ਕੇ ਸਾਰੇ ਸੀਨੀਅਰ ਆਗੂਆਂ ਨੂੰ 5 ਦਿਨਾਂ ਦੌਰਾਨ 75-75 ਕਿਲੋਮੀਟਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਇਤਫ਼ਾਕ ਨਾਲ ਅੱਜ ਅਗਸਤ ਕ੍ਰਾਂਤੀ ਦਿਵਸ ਵੀ ਹੈ, ਜਦੋਂ 1942 ਵਿੱਚ ਅੱਜ ਦੇ ਦਿਨ ਕਾਂਗਰਸ ਨੇ ‘ਭਾਰਤ ਛੱਡੋ ਅੰਦੋਲਨ’ ਸ਼ੁਰੂ ਕੀਤਾ ਸੀ, ਜਿਸ ਤੋਂ 5 ਸਾਲ ਬਾਅਦ ਦੇਸ਼ ਨੂੰ ਆਜ਼ਾਦੀ ਮਿਲੀ ਸੀ। ਤਿਰੰਗਾ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਵੜਿੰਗ ਨੇ ਇਤਿਹਾਸਕ ਗੁਰਦੁਆਰਾ ਜਨਮ ਅਸਥਾਨ ਬਾਬਾ ਦੀਪ ਸਿੰਘ ਜੀ ਵਿਖੇ ਮੱਥਾ ਟੇਕਿਆ। ਉਨ੍ਹਾਂ ਸੂਬੇ ਅਤੇ ਦੇਸ਼ ਦੀ ਸ਼ਾਂਤੀ ਤੇ ਖੁਸ਼ਹਾਲੀ ਲਈ ਅਰਦਾਸ ਕਰਨ ਤੋਂ ਬਾਅਦ ਹਜ਼ਾਰਾਂ ਕਾਂਗਰਸੀ ਵਰਕਰਾਂ ਸਮੇਤ ਵੱਖ-ਵੱਖ ਥਾਵਾਂ ‘ਤੇ ਤਿਰੰਗਾ ਝੰਡਾ ਲਹਿਰਾ ਕੇ ਯਾਤਰਾ ਦੀ ਸ਼ੁਰੂਆਤ ਕੀਤੀ। ਇਸ ਉਪਰੰਤ ਉਨ੍ਹਾਂ ਗੁਰਦੁਆਰਾ ਬਾਬਾ ਬਕਾਲਾ ਜੀ ਵਿਖੇ ਮੱਥਾ ਟੇਕਿਆ।
ਪੰਜਾਬ ਕਾਂਗਰਸ ਪ੍ਰਧਾਨ ਇਸ ਪੰਜ ਰੋਜ਼ਾ ਤਿਰੰਗਾ ਯਾਤਰਾ ਦੌਰਾਨ 75 ਕਿਲੋਮੀਟਰ ਦਾ ਸਫ਼ਰ ਤੈਅ ਕਰਨਗੇ। ਪਾਰਟੀ ਦੇ ਹੋਰ ਆਗੂ ਵੀ ਸੂਬੇ ਦੇ ਸਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਇਸੇ ਤਰ੍ਹਾਂ ਦੀਆਂ ਯਾਤਰਾਵਾਂ ਕਰਨਗੇ। ਇਸ ਤਰ੍ਹਾਂ 5 ਦਿਨਾਂ ਦੌਰਾਨ ਕਾਂਗਰਸੀ ਆਗੂ ਤੇ ਵਰਕਰ ਕਰੀਬ 2000 ਕਿਲੋਮੀਟਰ ਦੀ ਤਿਰੰਗਾ ਯਾਤਰਾ ਨੂੰ ਕਵਰ ਕਰਨਗੇ। ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਸੰਬੋਧਨ ਕਰਦਿਆਂ, ਵੜਿੰਗ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਜਾਂ ਦੇਸ਼ ਦੀਆਂ ਹੋਰ ਸਿਆਸੀ ਪਾਰਟੀਆਂ ਦੇ ਮੁਕਾਬਲੇ ਕਾਂਗਰਸ ਪਾਰਟੀ ਦਾ ਰਾਸ਼ਟਰੀ ਤਿਰੰਗੇ ਲਈ ਕੁਰਬਾਨੀਆਂ ਦੇਣ ਦਾ ਮਹਾਨ ਅਤੇ ਮਾਣਮੱਤਾ ਇਤਿਹਾਸ ਹੈ। ਉਨ੍ਹਾਂ ਕਿਹਾ ਕਿ ਅੱਜ ਤੋਂ 80 ਸਾਲ ਪਹਿਲਾਂ 9 ਅਗਸਤ, 1942 ਨੂੰ ਅੱਜ ਦੇ ਦਿਨ ਅੰਗਰੇਜ਼ਾਂ ਵੱਲੋਂ ਸਮੁੱਚੀ ਕਾਂਗਰਸ ਲੀਡਰਸ਼ਿਪ ਨੂੰ ਜੇਲ੍ਹ ਭੇਜਣ ਤੋਂ ਬਾਅਦ ਯੂਥ ਕਾਂਗਰਸ ਦੇ ਆਗੂ ਅਰੁਣ ਆਸਿਫ਼ ਅਲੀ ਨੇ ਤਿਰੰਗਾ ਲਹਿਰਾਉਣ ਦਾ ਬੀੜਾ ਚੁੱਕਿਆ ਸੀ।
ਸੂਬਾ ਕਾਂਗਰਸ ਪ੍ਰਧਾਨ ਨੇ ਰਾਸ਼ਟਰਵਾਦ ਬਾਰੇ ਭਾਜਪਾ ਦੇ ਦਾਅਵਿਆਂ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਭਾਜਪਾ ਨੂੰ ਰਾਸ਼ਟਰਵਾਦ ਦੇ ਮੁੱਦੇ ‘ਤੇ ਕਾਂਗਰਸ ਤੋਂ ਬਹੁਤ ਕੁਝ ਸਿੱਖਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਕੌਮ ਦੇ ਹਿੱਤਾਂ ਦੀ ਰਾਖੀ ਲਈ ਉਨ੍ਹਾਂ ਦਾ ਸਾਡੇ ਨਾਲ ਕੋਈ ਮੁਕਾਬਲਾ ਨਹੀਂ ਹੈ। ਸਾਡੇ ਨੇਤਾਵਾਂ ਨੇ ਦੇਸ਼ ਦੀ ਅਜ਼ਾਦੀ ਤੋਂ ਪਹਿਲਾਂ ਅਤੇ ਅਜ਼ਾਦੀ ਤੋਂ ਬਾਅਦ ਵੀ ਰਾਸ਼ਟਰਵਾਦ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ ਹਨ।
ਉਨ੍ਹਾਂ ਨੇ ਉਨ੍ਹਾਂ ਸਾਰੀਆਂ ਤਾਕਤਾਂ ਦੀ ਨਿਖੇਧੀ ਕੀਤੀ, ਜੋ ਦੇਸ਼ ਨੂੰ ਵੰਡਣ ਵਾਲੀਆਂ ਨੀਤੀਆਂ ਨਾਲ ਸੂਬੇ ਦੇ ਸ਼ਾਂਤਮਈ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ, ਜਿਨ੍ਹਾਂ ਨੂੰ ਪੰਜਾਬੀਆਂ ਵੱਲੋਂ ਵਾਰ-ਵਾਰ ਨਕਾਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕੌਮੀ ਝੰਡਾ ਲਹਿਰਾਉਣ ਦਾ ਵਿਰੋਧ ਕਰਨ ਵਾਲੇ ਅਜਿਹੇ ਸਾਰੇ ਲੋਕ ਪੰਜਾਬ ਦੇ ਦੋਸਤ ਨਹੀਂ ਹਨ, ਸਗੋਂ ਪੰਜਾਬ ਅਤੇ ਪੰਜਾਬੀਆਂ ਦੇ ਦੁਸ਼ਮਣਾਂ ਦੇ ਹੱਥਾਂ ਵਿੱਚ ਖੇਡ ਰਹੇ ਹਨ।
ਸੂਬਾ ਕਾਂਗਰਸ ਪ੍ਰਧਾਨ ਨੇ ਭਰੋਸਾ ਦਿਵਾਇਆ ਕਿ ਕਾਂਗਰਸ ਪਾਰਟੀ ਅਤੇ ਇਸਦੇ ਆਗੂ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਲਈ ਆਪਣੀਆਂ ਜਾਨਾਂ ਅਤੇ ਖੂਨ ਦਾ ਬਲੀਦਾਨ ਦੇਣ ਤੋਂ ਕਦੇ ਪਿੱਛੇ ਨਹੀਂ ਹਟਣਗੇ ਅਤੇ ਸੂਬੇ ਵਿੱਚ ਭਾਈਚਾਰਕ ਏਕਤਾ ਤੇ ਭਾਈਚਾਰਕ ਸਾਂਝ ਨੂੰ ਬਰਕਰਾਰ ਰੱਖਣ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਅਸੀਂ ਪਹਿਲਾਂ ਵੀ ਅਜਿਹਾ ਕੀਤਾ ਹੈ ਅਤੇ ਭਵਿੱਖ ਵਿੱਚ ਵੀ ਅਸੀਂ ਦੇਸ਼ ਦੀ ਸ਼ਾਂਤੀ, ਭਾਈਚਾਰਕ ਸਾਂਝ, ਏਕਤਾ ਅਤੇ ਅਖੰਡਤਾ ਦੀ ਰਾਖੀ ਕਰਨ ਤੋਂ ਪਿੱਛੇ ਨਹੀਂ ਹਟਾਂਗੇ। ਇਸ ਮੌਕੇ ਉਨ੍ਹਾਂ ਨਾਲ ਸਾਬਕਾ ਮੰਤਰੀ ਗੁਰਕੀਰਤ ਸਿੰਘ ਕੋਟਲੀ, ਸਾਬਕਾ ਵਿਧਾਇਕ ਸੁਖਪਾਲ ਭੁੱਲਰ, ਡਾ. ਧਰਮਵੀਰ ਅਗਨੀਹੋਤਰੀ, ਲਖਬੀਰ ਸਿੰਘ ਲੱਖਾ, ਐਸ.ਐਸ ਭਲਾਈਪੁਰ’ ਰਾਜਬੀਰ ਭੁੱਲਰ, ਸੁਮਿਤ ਸਿੰਘ, ਰਾਜਾ ਗਿੱਲ ਆਦਿ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...