November 17, 2026, 2:18 pm
----------- Advertisement -----------
HomeNewsLatest Newsਕਿਸਾਨਾਂ ਵਲੋਂ ਖੁਦਕੁਸ਼ੀਆਂ ਦੀਆਂ ਵਧਦੀਆਂ ਘਟਨਾਵਾਂ ਨੂੰ ਲੈ ਕੇ ਰਾਜਾ ਵੜਿੰਗ ਨੇ...

ਕਿਸਾਨਾਂ ਵਲੋਂ ਖੁਦਕੁਸ਼ੀਆਂ ਦੀਆਂ ਵਧਦੀਆਂ ਘਟਨਾਵਾਂ ਨੂੰ ਲੈ ਕੇ ਰਾਜਾ ਵੜਿੰਗ ਨੇ ਕੇਜਰੀਵਾਲ ‘ਤੇ ਨਿਸ਼ਾਨਾ ਸਾਧਿਆ

Published on

----------- Advertisement -----------

ਚੰਡੀਗੜ੍ਹ, 24 ਅਪਰੈਲ : – ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਕਿਸਾਨਾਂ ਦੀਆਂ ਚਿੰਤਾਵਾਂ ਨੂੰ ਹੱਲ ਕਰਨ ਵਿੱਚ ਨਾਕਾਮ ਰਹਿਣ ਤੇ ਆਲੋਚਨਾ ਕੀਤੀ ਹੈ, ਜਿਸ ਕਾਰਨ ਪਿਛਲੇ 24 ਦਿਨਾਂ ਵਿੱਚ ਇੱਕ ਦਰਜਨ ਤੋਂ ਵੱਧ ਕਿਸਾਨ ਖੁਦਕੁਸ਼ੀਆਂ ਕਰ ਚੁੱਕੇ ਹਨ।
ਵੜਿੰਗ ਨੇ ਦਿੱਲੀ ਦੇ ਮੁੱਖ ਮੰਤਰੀ ਨੂੰ ਉਨ੍ਹਾਂ ਵੱਲੋਂ ਪਿਛਲੇ ਸਾਲ ਅਕਤੂਬਰ ਮਹੀਨੇ ਵਿੱਚ ਕਿਸਾਨਾਂ ਦੇ ਇਕ ਵਫ਼ਦ ਨਾਲ ਕੀਤਾ ਗਿਆ ਵਾਅਦਾ ਯਾਦ ਕਰਵਾਇਆ, ਜਿਸ ਵਿੱਚ ਉਨ੍ਹਾਂ ਕਿਹਾ ਸੀ ਕਿ ਜੇਕਰ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ, ਤਾਂ 1 ਅਪ੍ਰੈਲ ਤੋਂ ਕੋਈ ਵੀ ਕਿਸਾਨ ਖੁਦਕੁਸ਼ੀ ਨਹੀਂ ਕਰੇਗਾ, ਜਦਕਿ ਪਿਛਲੇ 24 ਦਿਨਾਂ ਦੌਰਾਨ 14 ਖੁਦਕੁਸ਼ੀਆਂ ਹੋ ਚੁੱਕੀਆਂ ਹਨ।
ਉਨ੍ਹਾਂ ਕੇਜਰੀਵਾਲ ਨੂੰ ਕਿਹਾ ਕਿ ਤੁਹਾਨੂੰ ਅਤੇ ਪੰਜਾਬ ਵਿੱਚ ਤੁਹਾਡੀ ਪਾਰਟੀ ਦੀ ਸਰਕਾਰ ਨੂੰ ਕਿਸਾਨਾਂ ਨੂੰ ਰਾਹਤ ਦੇਣ ਤੋਂ ਕੋਈ ਨਹੀਂ ਰੋਕ ਰਿਹਾ, ਫਿਰ ਤੁਸੀਂ ਕਦਮ ਕਿਉਂ ਨਹੀਂ ਚੁੱਕ ਰਹੇ ਹੋ? ਉਨ੍ਹਾਂ ਹੈਰਾਨੀ ਪ੍ਰਗਟਾਈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸੂਬੇ ਵਿੱਚ ਆਮ ਆਦਮੀ ਪਾਰਟੀ ਦੇ ਹੋਰ ਆਗੂ ਇਸ ਗੰਭੀਰ ਮਾਮਲੇ ’ਤੇ ਚੁੱਪ ਧਾਰੀ ਬੈਠੇ ਹਨ।
ਵੜਿੰਗ ਨੇ ਖੁਲਾਸਾ ਕੀਤਾ ਕਿ ਪਿਛਲੀ ਕਾਂਗਰਸ ਸਰਕਾਰ ਨੇ ਕਿਸਾਨਾਂ ਨਾਲ ਕਰਜ਼ਾ ਮੁਆਫ਼ੀ ਦਾ ਵਾਅਦਾ ਕੀਤਾ ਸੀ ਅਤੇ ਹਜ਼ਾਰਾਂ ਕਿਸਾਨਾਂ ਅਤੇ ਬੇਜ਼ਮੀਨੇ ਮਜ਼ਦੂਰਾਂ ਦੇ 6,000 ਕਰੋੜ ਰੁਪਏ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਮੁਆਫ਼ ਕੀਤੇ ਗਏ ਸਨ। ਜਿਸ ‘ਤੇ ਉਨ੍ਹਾਂ ਨੇ ਕੇਜਰੀਵਾਲ ਨੂੰ ਆਏ ਦਿਨ ਝੂਠੇ ਦਾਅਵੇ ਅਤੇ ਵਾਅਦੇ ਕਰਨ ਦੀ ਬਜਾਏ ਕਿਸਾਨਾਂ ਨੂੰ ਇਸੇ ਤਰ੍ਹਾਂ ਦੀ ਰਾਹਤ ਦੇਣ ਦੀ ਚੁਣੌਤੀ ਦਿੱਤੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...

ਪੰਜਾਬ ਰੋਡਵੇਜ਼ ਡਿਪੂ ਨੰਬਰ 1 ‘ਚ ਲੱਗੀ ਅੱਗ, 40 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਤਾਇਨਾਤ

ਜਲੰਧਰ ਦੇ ਪੰਜਾਬ ਰੋਡਵੇਜ਼ ਡਿਪੂ ਨੰਬਰ 1 ਵਿੱਚ ਰਾਤ 11 ਵਜੇ ਦੇ ਕਰੀਬ ਭਿਆਨਕ...

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...