August 2, 2026, 7:36 pm
----------- Advertisement -----------
HomeNewsLatest Newsਜੈਪੁਰ ਹਵਾਈ ਅੱਡੇ 'ਤੇ ਲੱਗੀ ਅੱਗ

ਜੈਪੁਰ ਹਵਾਈ ਅੱਡੇ ‘ਤੇ ਲੱਗੀ ਅੱਗ

Published on

----------- Advertisement -----------

ਸ਼ੁੱਕਰਵਾਰ ਦੇਰ ਰਾਤ ਜੈਪੁਰ ਹਵਾਈ ਅੱਡੇ ‘ਤੇ ਭਿਆਨਕ ਅੱਗ ਲੱਗ ਗਈ। ਇਹ ਹਾਦਸਾ ਹਵਾਈ ਅੱਡੇ ਦੇ ਟਰਮੀਨਲ T2 ‘ਤੇ ਵਾਪਰਿਆ। ਪ੍ਰਾਪਤ ਜਾਣਕਾਰੀ ਅਨੁਸਾਰ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦਸਿਆ ਜਾ ਰਿਹਾ ਹੈ। ਫਾਇਰ ਅਲਰਟ ਦਾ ਅਲਾਰਮ ਵੱਜਦੇ ਹੀ ਸੁਰੱਖਿਆ ਅਧਿਕਾਰੀ ਮੌਕੇ ‘ਤੇ ਪਹੁੰਚ ਗਏ। ਅੱਗ ਬੁਝਾਊ ਯੰਤਰਾਂ ਅਤੇ ਫਾਇਰ ਸਿਸਟਮ ਨਾਲ ਤੁਰੰਤ ਅੱਗ ਨੂੰ ਬੁਝਾਉਣ ਦੇ ਯਤਨ ਕੀਤੇ ਗਏ। ਟਰਮੀਨਲ ਟੀ2 ‘ਤੇ ਅੱਗ ਦੀਆਂ ਲਪਟਾਂ ਅਤੇ ਧੂੰਆਂ ਦੇਖ ਕੇ ਯਾਤਰੀਆਂ ‘ਚ ਡਰ ਅਤੇ ਸਹਿਮ ਦਾ ਮਾਹੌਲ ਬਣ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਅਰਾਈਵਲ ਹਾਲ ‘ਚ ਪ੍ਰਾਈਵੇਟ ਕੰਪਨੀ ਦੇ ਕੈਬਿਨ ਨੂੰ ਤਿਆਰ ਕਰਨ ਦਾ ਕੰਮ ਚਲ ਰਿਹਾ ਸੀ, ਜਿਸ ਕਾਰਨ ਸ਼ਾਰਟ ਸਰਕਟ ਹੋ ਗਿਆ। ਸ਼ਾਰਟ ਸਰਕਟ ਕਾਰਨ ਨਿਕਲੀ ਚੰਗਿਆੜੀ ਨੇੜੇ ਦੇ ਸਮਾਨ ‘ਤੇ ਜਾ ਡਿੱਗੀ ਅਤੇ ਪਲਕ ਝਪਕਦਿਆਂ ਹੀ ਅੱਗ ਲੱਗ ਗਈ। ਅਧਿਕਾਰੀਆਂ ਵੱਲੋ ਅੱਗ ‘ਤੇ ਤੁਰੰਤ ਕਾਬੂ ਪਾ ਲਿਆ ਗਿਆ। ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਜੈਪੁਰ ਹਵਾਈ ਅੱਡੇ ਦਾ ਪ੍ਰਬੰਧਨ ਕਰ ਰਹੇ ਅਡਾਨੀ ਸਮੂਹ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਘਟਨਾ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...