ਉੱਤਰ ਪ੍ਰਦੇਸ਼ : – ਪੰਜਾਬੀ ਫਿਲਮਾਂ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦੀ ਮੰਗਲਵਾਰ ਨੂੰ ਸੜਕ ਹਾਦਸੇ ਵਿੱਚ ਮੌਤ ਹੋ ਗਈ। ਦਿੱਲੀ ਨੇੜੇ ਕੁੰਡਲੀ ਬਾਰਡਰ ‘ਤੇ ਉਸ ਦੀ ਕਾਰ ਹਾਦਸਾਗ੍ਰਸਤ ਹੋ ਗਈ, ਜਿਸ ਵਿਚ ਦੀਪ ਸਿੱਧੂ ਦੀ ਜਾਨ ਚਲੀ ਗਈ। ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਦੀਪ ਸਿੱਧੂ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ। ਗੱਲਬਾਤ ਕਰਦੇ ਹੋਏ ਰਾਕੇਸ਼ ਟਿਕੈਤ ਨੇ ਕਿਹਾ, ਇਹ ਇਕ ਦੁਖਦਾਈ ਘਟਨਾ ਹੈ। ਦੀਪ ਸਿੱਧੂ ਦਾ ਨਾਂ ਕਿਸਾਨ ਅੰਦੋਲਨ ਅਤੇ ਲਾਲ ਕਿਲਾ ਕਾਂਡ ਨਾਲ ਵੀ ਜੁੜਿਆ ਰਿਹਾ ਹੈ। ਅੱਜ ਉਹ ਇਸ ਦੁਨੀਆ ‘ਚ ਨਹੀਂ ਹਨ, ਇਹ ਉਨ੍ਹਾਂ ਦੇ ਪਰਿਵਾਰ ਲਈ ਦੁਖਦ ਘਟਨਾ ਹੈ।
ਲਾਲ ਕਿਲੇ ਦੀ ਘਟਨਾ ‘ਤੇ ਬੋਲਦਿਆਂ ਰਾਕੇਸ਼ ਟਿਕੈਤ ਨੇ ਕਿਹਾ ਅਸੀਂ ਵਾਰ-ਵਾਰ ਕਿਹਾ ਹੈ ਕਿ ਲਾਲ ਕਿਲੇ ‘ਤੇ ਝੰਡੇ ਨਾਲ ਕੋਈ ਛੇੜਛਾੜ ਨਹੀਂ ਹੋਈ। ਖਾਲੀ ਪਾਈਪ ‘ਤੇ ਧਾਰਮਿਕ ਝੰਡਾ ਲਹਿਰਾਇਆ ਗਿਆ ਸੀ। ਇਸ ਨਾਲ ਕਿਸਾਨ ਲਹਿਰ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ।
ਰਾਕੇਸ਼ ਟਿਕੈਤ ਨੇ ਕਿਹਾ, ‘ਦੀਪ ਸਿੱਧੂ ਸਰਕਾਰ ਦੇ ਜਾਲ ‘ਚ ਫਸ ਗਿਆ , ਸਰਕਾਰ ਨੇ ਇਹ ਸਭ ਸਿਰਫ ਕਿਸਾਨ ਅੰਦੋਲਨ ਨੂੰ ਬਦਨਾਮ ਕਰਨ ਲਈ ਕੀਤਾ ਸੀ। ਸਾਡਾ ਲਾਲ ਕਿਲੇ ਨਾਲ ਕੋਈ ਲੈਣਾ-ਦੇਣਾ ਨਹੀਂ ਸੀ।