June 27, 2026, 5:05 am
----------- Advertisement -----------
HomeNewsLatest Newsਵੋਟਰਾਂ ਨੂੰ ਭਰਮਾਉਣ ਲਈ ਸਿਆਸੀ ਦਲ ਲਾ ਰਹੇ ਨੇ ਪੂਰੀ ਵਾਹ ,...

ਵੋਟਰਾਂ ਨੂੰ ਭਰਮਾਉਣ ਲਈ ਸਿਆਸੀ ਦਲ ਲਾ ਰਹੇ ਨੇ ਪੂਰੀ ਵਾਹ , ਕਿਤੇ ਰੈਲੀਆਂ ਅਤੇ ਕਿਤੇ ਐਲਾਨ

Published on

----------- Advertisement -----------

ਪੰਜਾਬ ਵਿਧਾਨ ਸਭਾ ਚੋਣਾ-2022 ਲਈ ਸਿਆਸਤ ਸਿਖਰ ‘ਤੇ ਹੈ। ਸਿਆਸੀ ਦਲ ਵੋਟਰਾਂ ਨੂੰ ਭਰਮਾਉਣ ਲਈ ਪੂਰੀ ਵਾਹ ਲਾ ਰਹੇ ਹਨ। ਓਧਰ, ਚੋਣ ਕਮਿਸ਼ਨ ਸਣੇ ਸ਼ਾਸਨ-ਪ੍ਰਸ਼ਾਸਨ ਵੀ ਤਿਆਰੀਆਂ ਵਿੱਚ ਰੁੱਝਿਆ ਹੋਇਆ ਹੈ।ਅਸੀਂ ਅੱਜ ਦੀਆਂ ਚੋਣਾਂ ਨਾਲ ਸਬੰਧਤ ਗਤੀਵਿਧੀਆਂ ਤੁਹਾਡੇ ਲਈ ਲੈ ਕੇ ਆਏ ਹਾਂ, ਤਾ ਜੋ ਤੁਸੀ ਆਪਣੇ ਸ਼ਹਿਰ, ਪਿੰਡ ਜਾਂ ਹਲਕੇ ਦੀ ਸਰਗਰਮੀਆ ਤੋਂ ਜਾਣੂ ਹੋ ਸਕੋ। ਪੇਸ਼ ਹਨ ਅੱਜ ਦੇ ਚੋਣ ਰੁਝੇਵੇਂ

  1. ਨਗਰ ਨਿਗਮ ਚੋਣਾਂ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵਲੋਂ 14 ਵਾਰਡਾਂ ਵਿਚ ਜਿੱਤ ਦਰਜ ਕਰਨ ਤੋਂ ਬਾਅਦ ਅੱਜ 30 ਦਸੰਬਰ ਨੂੰ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਚੰਡੀਗੜ੍ਹ ਵਿਚ ਜੇਤੂ ਮਾਰਚ ਕੀਤਾ ਗਿਆ। ਇਸ ਤੋਂ ਪਹਿਲਾ ਏਅਰਪੋਰਟ ‘ਤੇ ਪਹੁੰਚਣ ‘ਤੇ ਅਰਵਿੰਦ ਕੇਜਰੀਵਾਲ ਨੇ ਮੇਅਰ ਬਣਾੳੇੁਣ ਬਾਰੇ ਗੱਲਬਾਤ ਕਰਦਿਆ ਕਿਹਾ ਕਿ ਜਲਦੀ ਹੀ ਇਸ ਬਾਰੇ ਫੈਸਲਾ ਕੀਤਾ ਜਾਵੇਗਾ। ਦੱਸਯਯੋਗ ਹੈ ਕਿ 31 ਦਸੰਬਰ ਨੂੰ ਅਰਵਿੰਦਰ ਕੇਜਰੀਵਾਲ ਪਟਿਆਲਾ ਵਿਚ ਸ਼ਾਂਤੀ ਮਾਰਚ ਕਰਨਗੇ।ਅਰਵਿੰਦ ਕੇਜਰੀਵਾਲ ਨੇ ਚੰਡੀਗੜ੍ਹ ਵਾਸੀਆਂ ਦਾ ਨਗਰ ਨਿਗਮ ਚੋਣਾਂ ਚ’ ਆਪ ਨੂੰ ਸਮਰਥਨ ਦੇਣ ਦੇ ਲਈ ਧੰਨਵਾਦ ਕੀਤਾ।
  1. ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਚਮਕੌਰ ਸਾਹਿਬ ਵਿਖੇ ਇਕ ਵਿਸ਼ਾਲ ਰੈਲੀ ਨੂੰ ਸੰਬੋਧਿਤ ਕੀਤਾ ਗਿਆ। ਇਸ ਮੌਕੇ ਉਹਨਾਂ ਵਿਕਾਸ ਦੇ ਚੈਕ ਤਕਸੀਮ ਕੀਤੇ ਗਏ।ਇਸ ਮੌਕੇ ਉੱਪ ਮੁੱਖ ਮੰਤਰੀ ਓ ਪੀ ਸੋਨੀ ਅਤੇ ਸਾਬਕਾ ਮੰਤਰੀ ਬਲਬੀਰ ਸਿੱਧੂ ਵੀ ਹਾਜਰ ਸਨ।ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਚਮਕੌਰ ਸਾਹਿਬ ਦੇ ਲਈ ਵਿਕਾਸ ਫੰਡ ਦੇ ਕੇ ਤੋਹਫਾ ਦਿੱਤਾ। ਇਸ ਮੌਕੇ ਉਹਨਾਂ ਕਾਂਗਰਸ ਨੂੰ ਵੋਟਾ ਪਾ ਕੇ ਮੁੜ ਸੱਤਾ ਵਿਚ ਲਿਆਉਣ ਦੀ ਅਪੀਲ ਕੀਤੀ।
  2. ਸ਼੍ਰੌਮਣੀ ਅਕਾਲੀ ਦਲ ਵੱਲੋ ਆਜ ਸ਼ਾਮ ਚੁਰਾਸੀ ਵਿਖੇ ਇਕ ਵਿਸ਼ਾਲ ਰੈਲੀ ਦਾ ਆਯੋਜਨ ਕੀਤਾ ਗਿਆ।ਜਿਸ ਵਿਚ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ,ਬਸਪਾ ਦੇ ਸੂਬਾ ਪ੍ਰਧਾਨ ਜਸਵੀਰ ਗੜ੍ਹੀ ਅਤੇ ਦੂਜੇ ਆਗੂ ਹਾਜ਼ਰ ਹੋਏ। ਇਸ ਮੌਕੇ ਸੰਬੋਧਨ ਕਰਦਿਆ ਸੁਖਬੀਰ ਬਾਦਲ ਨੇ ਕਿਹਾ ਕਿ ਅਕਾਲੀ ਬਸਪਾ ਸਰਕਾਰ ਆਉਣ ‘ਤੇ ਲੋਕਾ ਦੀਆਂ ਮੁਸ਼ਕਿਲਾ ਦਾ ਹੱਲ ਕੀਤਾ ਜਾਵੇਗਾ।
  3. ਅੰਮ੍ਰਿਤਸਰ ਦੇ 88 ਫੁੱਟ ਰੋਡ ਤੇ ਕੁੱਝ ਸ਼ਰਾਰਤੀ ਅਨਸਰਾਂ ਵੱਲੋਂ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਪੋਸਟਰ ਅਤੇ ਹੋਰਡਿੰਗਸ ਫਾੜੇ ਗਏ।ਇਸ ਮੌਕੇ ਤੇ ਪਾਰਟੀ ਦੇ ਆਗੂਆਂ ਵੱਲੋਂ ਹੋਰਡਿੰਗਜ਼ ਫਾੜੇ ਜਾਣ ਤੇ ਰੋਸ ਜਿਤਾਇਆ ਗਿਆ ਅਤੇ ਪੁਲਿਸ ਤੋਂ ਮੰਗ ਕੀਤੀ ਗਈ ਕਿ ਜਲਦ ਇਹਨਾਂ ਅਨਸਰਾਂ ਖਿਲਾਫ ਕਾਰਵਾਈ ਕੀਤੀ ਜਾਵੇ।ਦੱਸ ਦਈਏ ਕਿ ਕੁੱਝ ਸ਼ਰਾਰਤੀ ਅਨਸਰਾਂ ਦੀ ਬੋਰਡ ਅਤੇ ਹੋਰਡਿੰਗਜ਼ ਫਾੜੇ ਜਾਣ ਦੀ ਸੀਸੀਟੀਵੀ ਵੀ ਸਾਹਮਣੇ ਆਈ ਹੈ। ਇਸ ਮੌਕੇ ਤੇ ਪੁਲਿਸ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਉਹਨਾਂ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇਗੀ।
  4. ਵਿਧਾਨ ਸਭਾ ਚੌਣਾਂ ਨੂੰ ਲੈ ਕੇ ਸਿਆਂਸੀ ਸਰਗਰਮੀਆਂ ਤੇਜ ਹੋ ਗਈਆਂ ਹਨ।ਦੂਜੇ ਪਾਸੇ ਕਾਂਗਰਸ ਪਾਰਟੀ ਦਾ ਕਾਟੋ ਕਲੇਸ਼ ਖਤਮ ਹੋਣ ਦਾ ਨਾਮ ਨਹੀ ਲੈ ਰਿਹਾ।ਅਜਿਹਾ ਹੀ ਦੇਖਣ ਨੂੰ ਮਿਿਲਆਂ ਰੂਪਨਗਰ ਵਿਚ ਜਿਥੇ ਸਥਾਨਕ ਆਗੂਆਂ ਵੱਲੋ ਵਰਿੰਦਰ ਢਿੱਲੋ ਦਾ ਵਿਰੋਧ ਕੀਤਾ ਗਿਆ।ਕਿਉਂਕਿ ਇਕ ਪ੍ਰਧਾਨ ਦੇ ਹੁੰਂਦਿਆ ਦੂਜਾ ਪ੍ਰਧਾਨ ਲਾ ਦਿੱਤਾ ਗਿਆ।
  5. ਵਿਧਾਨਸਭਾ ਚੋਣਾਂ ਨੇ ਮੱਦੇਨਜ਼ਰ ਪਾਰਟੀ ਦਲ ਬਦਲੀਆਂ ਦਾ ਸਿਲਸਿਲਾ ਜਾਰੀ ਹੈ। ਦੱਸ ਦਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਐਮ ਐਲ ਏ ਹਰਵੰਤ ਸਿੰਘ ਦਾਤੇਵਾਸ ਦੇ ਪੁੱਤਰ ਵਿਕਰਮਜੀਤ ਸਿੰਘ ਦਾਤੇਵਾਸ ਸੀਨੀਅਰ ਮੀਤ ਪ੍ਰਧਾਨ ਅਕਾਲੀ ਦਲ ਡੇਮੋਕ੍ਰੇਟਿਕ ਨੇ ਘਰ ਵਾਪਸੀ ਕੀਤੀ ਹੈ।ਉਹਨਾਂ ਸ਼ੋ੍ਰਮਣੀ ਅਕਾਲੀ ਦਲ ਦਾ ਪੱਲਾ ਫੜਿਆ ਹੈ।ਇਸ ਮੌਕੇ ਮਨਜਿੰਦਰ ਸਿੰਘ ਸਰਪੰਚ ਕਣਕਵਾਲ ਚਾਹਲਾਂ ਹਲਕਾ ਬੁਢਲਾਡਾ ਨੇ ਵੀ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕੀਤੀ ਹੈ।ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਉਹਨਾਂ ਦਾ ਪਾਰਟੀ ‘ਚ ਸਵਾਗਤ ਕੀਤਾ ਅਤੇ ਉਹਨਾਂ ਦਾ ਸਨਮਾਨ ਕੀਤਾ।
  6. 2022 ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਸਰਗਰਮੀਆਂ ਤੇਜ ਹੋ ਗਈਆ ਹਨ ਅਤੇ ਵੱਡੀਆ ਰੈਲੀਆ ਦਾ ਸਿਲਸਿਲਾ ਲਗਾਤਾਰ ਜਾਰੀ ਹੈ।ਇਸਦੇ ਚੱਲਦਿਆਂ ਕਾਂਗਰਸ ਪਾਰਟੀ ਨਾਭਾ ਚ 3 ਜਨਵਰੀ ਨੂੰ ਅਨਾਜ ਮੰਡੀ ‘ਚ ਰੈਲੀ ਹੋਣ ਜਾ ਰਹੀ ਹੈ। ਜਿਸਨੂੰ ਲੇ ਕੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਵੱਲੋ ਹਲਕੇ ਦੇ ਵਰਕਰਾਂ ਨਾਲ ਰੈਲੀ ਨੂੰ ਲੈ ਕੇ ਮੀਟਿੰਗ ਕੀਤੀ ਗਈ। ਇਸ ਦੌਰਾਨ ਓਬਜਰਵਰ ਸੰਜੇ ਠਾਕੁਰ ਵੱਲੋ ਸ਼ਿਰਕਤ ਕੀਤੀ ਗਈ। ਉਹਨਾ ਕਿਹਾ ਨਾਭਾ ਰੈਲੀ ਇਤਿਹਾਸ ਸਿਰਜੇਗੀ।
  7. ਦਸੂਹਾ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਵੀਰ ਸਿੰਘ ਘੁਮੰਣ ਟਿਕਟ ਮਿਲਣ ਤੇ ਰੋਡ ਸ਼ੋ ਕੀਤਾ ਗਿਆ। ਇਸ ਮੌਕੇ ਉਹਨਾ ਕਿਹਾ ਕਿ ਪਾਰਟੀ ਨੇ ਉਹਨਾਂ ਤੇ ਵਿਸ਼ਵਾਸ ਜਿਤਾ ਕੇ ਟਿਕਟ ਦਿੱਤੀ ਹੈ ਅਤੇ ਉਹ ਉਹਨਾਂ ਦਾ ਵਿਸ਼ਵਾਸ ਬਣਾਏ ਰੱਖਣ ਵਿੱਚ ਹਰ ਤਰਾਂ ਦਾ ਸਹਿਯੋਗ ਕਰਨਗੇ। ਇਸ ਮੌਕੇ ਉਹਨਾਂ ਟਿਕਟ ਦੇਣ ਤੇ ਪਾਰਟੀ ਦਾ ਵੀ ਧੰਨਵਾਦ ਕੀਤਾ,ਅਤੇ ਦਸੂਹਾ ਵਾਸੀਆਂ ਦੀਆਂ ਸੱਮਸਿਆਵਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕਰਨ ਦਾ ਦਾਅਵਾ ਕੀਤਾ।
  1. ਪੰਜਾਬ ਵਿਧਾਨ ਸਭਾ ਚੋਣਾਂ ਨੁੰ ਲੈ ਕੇ ਕਾਂਗਰਸ ਦੀ ਸਕਰੀਨਿੰਗ ਕਮੇਟੀ ਦੀ ਮੀਟਿੰਗ ਹੋਈ ਜਿਸ ਵਿਚ 50 ਦੇ ਕਰੀਬ ਉਮੀਦਵਾਰਾਂ ਦੇ ਨਾਂ ਫਾਈਨਲ ਹੋਣ ਦੀ ਖਬਰ ਹੈ।ਇਸ ਮੀਟਿੰਗ ਵਿਚ ਅਜੈ ਮਾਕਣ ਤੋਂ ਇਲਾਵਾ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ, ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪ੍ਰਚਾਰ ਕਮੇਟੀ ਦੇ ਚੇਅਰਮੈਨ ਸੁਨੀਲ ਜਾਖੜ ਤੇ ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਚੌਧਰੀ ਵੀ ਸ਼ਾਮਲ ਹੋਏ। ਮੀਟਿੰਗ ਤੋਂ ਬਾਅਦ ਜਾਖੜ ਨੇ ਕਿਹਾ ਕਿ ਸੀਟਾਂ ਦੇ ਨਾਲ ਨਾਲ ਕਈ ਮਾਮਲਿਆਂ ’ਤੇ ਚਰਚਾ ਹੋਈ ਹੈ। ਉਹਨਾਂ ਕਿਹਾ ਕਿ ਇਕ ਪਰਿਵਾਰ ਨੁੰ ਇਕਹੀ ਟਿਕਟ ਦੇਣ ਸਮੇਤ ਸੀਨੀਅਰ ਆਗੂਆਂ ਨੁੰ ਮੈਦਾਨ ਵਿਚ ਉਤਾਰਣ ਅਤੇ ਜੇਤੂ ਉਮੀਦਵਾਰਾਂ ਵਰਗੇ ਕਈ ਪਹਿਲੂਆਂ ’ਤੇ ਚਰਚਾ ਹੋਈ ਹੈ।
  2. ਵਿਧਾਨ ਸਭਾ ਚੋਣਾਂ ਨੂੰ ਲੈਕੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਨਾਲ ਭਖ ਚੁੱਕਿਆ ਹੈ।ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਦਾ ਪੰਜਾਬ ਦੌਰਾ ਮੁਲਤਵੀ ਹੋ ਗਿਆ ਹੈ।ਜਾਣਕਾਰੀ ਮੁਤਾਬਕ 3 ਜਨਵਰੀ ਨੂੰ ਰਾਹੁਲ ਗਾਂਧੀ ਨੇ ਮੋਗਾ ਦਾ ਦੌਰਾ ਕਰਨਾ ਸੀ ਜੋ ਕਿਸੇ ਕਾਰਨ ਮੁਲਤਵੀ ਕਰ ਦਿੱਤਾ ਗਿਆ।ਦੱਸਿਆ ਜਾ ਰਿਹਾ ਕਾਂਗਰਸ ਵੱਲੋਂ ਜਲਦ ਤਾਰੀਖ ਦਾ ਐਲਾਨ ਕੀਤਾ ਜਾਵੇਗਾ। ਕਾਬਲੇਗੌਰ ਹੈ ਕਿ 5 ਜਨਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪੰਜਾਬ ਦੌਰੇ ’ਤੇ ਨੇ ਤੇ ਭਾਜਪਾ ਦੇ ਹੱਕ ’ਚ ਚੋਣ ਪ੍ਰਚਾਰ ਕਰਨਗੇ।ਇਸ ਤੋਂ ਇਲਾਵਾ ਉਹ ਪੰਜਾਬ ਵਾਸੀਆਂ ਲਈ ਕੋਈ ਵੱਡਾ ਐਲਾਨ ਵੀ ਕਰ ਸਕਦੇ ਨੇ।
  3. ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਲਗਾਤਾਰ ਲੰਬੀ ਹਲਕੇ ਵਿੱਚ ਵਿਚਰ ਰਹੇ ਹਨ। ਇਸ ਮੌਕੇ ਇਨ੍ਹਾਂ ਵੱਲੋਂ ਲੋਕਾਂ ਨੂੰ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇਣ ਦੀ ਅਪੀਲ ਕੀਤੀ ਹੈ। ਇਸ ਦੌਰਾਨ ਲੋਕਾਂ ਦੇ ਸਨਮੁਖ ਹੁੰਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਕਾਂਗਰਸ ਨੇ ਹਾਲੇ ਤੱਕ ਐਲਾਨ ਹੀ ਕੀਤੇ ਹਨ ਕੋਈ ਵੀ ਕੰਮ ਨਹੀਂ ਕੀਤਾ। ਇਸ ਤੋਂ ਇਲਾਵਾ ਭਾਜਪਾ ਉੱਤੇ ਨਿਸ਼ਾਨਾਂ ਸਾਧਦਿਆਂ ਕਿਹਾ ਕਿ ਭਾਜਪਾ ਦਾ ਪੰਜਾਬ ਵਿੱਚ ਕੋਈ ਵੀ ਆਧਾਰ ਨਹੀਂ ਹੈ।
----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...