June 28, 2026, 6:24 am
----------- Advertisement -----------
HomeNewsLatest Newsਰਾਣਾ ਗੁਰਜੀਤ ਦਾ ਨਵਜੋਤ ਸਿੱਧੂ 'ਤੇ ਵੱਡਾ ਹਮਲਾ - ਸਿੱਧੂ ਦੇ 'ਪੰਜਾਬ...

ਰਾਣਾ ਗੁਰਜੀਤ ਦਾ ਨਵਜੋਤ ਸਿੱਧੂ ‘ਤੇ ਵੱਡਾ ਹਮਲਾ – ਸਿੱਧੂ ਦੇ ‘ਪੰਜਾਬ ਮਾਡਲ’ ਨੂੰ ਦੱਸਿਆ ਫੇਲ੍ਹ

Published on

----------- Advertisement -----------

ਕਪੂਰਥਲਾ : – ਪੰਜਾਬ ਵਿੱਚ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸੀ ਤਾਪਮਾਨ ਵਧਦਾ ਜਾ ਰਿਹਾ ਹੈ। ਕਾਂਗਰਸ ਹਾਈਕਮਾਂਡ ਨੇ ਸੂਬੇ ਵਿੱਚ ਚੋਣਾਂ ਦੀ ਕਮਾਨ ਨਵਜੋਤ ਸਿੱਧੂ, ਸੁਨੀਲ ਜਾਖੜ ਅਤੇ ਚਰਨਜੀਤ ਸਿੰਘ ਚੰਨੀ ਦੀ ਸਾਂਝੀ ਲੀਡਰਸ਼ਿਪ ਨੂੰ ਸੌਂਪੀ ਹੈ, ਨਾ ਕਿ ਕਿਸੇ ਇੱਕ ਆਗੂ ਦੇ ਹੱਥਾਂ ਵਿੱਚ। ਇਨ੍ਹਾਂ ‘ਚੋਂ ਸਿੱਧੂ ਆਪਣੇ ‘ਪੰਜਾਬ ਮਾਡਲ’ ਦੀ ਗੱਲ ਕਰ ਰਹੇ ਹਨ ਅਤੇ ਡਰਾਈਵਿੰਗ ਸੀਟ ‘ਤੇ ਬੈਠਣ ਦੀ ਕੋਸ਼ਿਸ਼ ਕਰ ਰਹੇ ਹਨ। ਰਾਣਾ ਦਾ ਕਹਿਣਾ ਹੈ ਕਿ ਸਿੱਧੂ ਜਿਸ ਮਾਡਲ ਦੀ ਗੱਲ ਕਰ ਰਹੇ ਹਨ, ਉਹ ਬਿਲਕੁਲ ਵੀ ‘ਪੰਜਾਬ ਮਾਡਲ’ ਨਹੀਂ ਹੈ। ਕਪੂਰਥਲਾ ਵਿਧਾਨ ਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਰਾਣਾ ਗੁਰਜੀਤ ਅਤੇ ਸਿੱਧੂ ਵਿਚਕਾਰ 36 ਦਾ ਅੰਕੜਾ ਲੁਕਿਆ ਨਹੀਂ ਹੈ। ਰਾਣਾ ਨੇ ਸੁਲਤਾਨਪੁਰ ਲੋਧੀ ਸੀਟ ਤੋਂ ਕਾਂਗਰਸੀ ਉਮੀਦਵਾਰ ਦੇ ਸਾਹਮਣੇ ਨਾ ਸਿਰਫ਼ ਆਪਣੇ ਪੁੱਤਰ ਰਾਣਾ ਇੰਦਰ ਪ੍ਰਤਾਪ ਸਿੰਘ ਨੂੰ ਆਜ਼ਾਦ ਉਮੀਦਵਾਰ ਵਜੋਂ ਖੜ੍ਹਾ ਕੀਤਾ ਹੈ, ਸਗੋਂ ਉਨ੍ਹਾਂ ਲਈ ਖੁੱਲ੍ਹ ਕੇ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਸੀਟ ‘ਤੇ ਉਨ੍ਹਾਂ ਦਾ ਮੁਕਾਬਲਾ ਨਵਜੋਤ ਸਿੱਧੂ ਦੇ ਕਰੀਬੀ ਅਤੇ ਪਿਛਲੀ ਵਾਰ ਵਿਧਾਇਕ ਨਵਤੇਜ ਚੀਮਾ ਨਾਲ ਹੈ। ਦੋਆਬਾ ਖੇਤਰ ਦੇ ਚਾਰ ਵਿਧਾਇਕਾਂ ਦੇ ਨਾਲ-ਨਾਲ ਸੁਲਤਾਨਪੁਰ ਲੋਧੀ ਖੇਤਰ ਦੇ 200 ਤੋਂ ਵੱਧ ਕਾਂਗਰਸੀ ਸਰਪੰਚਾਂ ਨੇ ਰਾਣਾ ਗੁਰਜੀਤ ਬਾਰੇ ਪਾਰਟੀ ਦੀ ਸੁਪਰੀਮੋ ਸੋਨੀਆ ਗਾਂਧੀ ਨੂੰ ਸ਼ਿਕਾਇਤ ਕੀਤੀ ਹੈ। ਸ਼ਿਕਾਇਤ ਦੇ ਬਾਵਜੂਦ ਰਾਣਾ ਆਪਣੇ ਸਟੈਂਡ ਤੋਂ ਪਿੱਛੇ ਨਹੀਂ ਹਟ ਰਿਹਾ। ਉਨ੍ਹਾਂ ਨੇ ਕਿਹਾ ਹੈ ਕਿ ਸਿੱਧੂ ਅਤੇ ਉਨ੍ਹਾਂ ਦੇ ਕਰੀਬੀ ਨਵਤੇਜ ਚੀਮਾ ਵਿਚੋਂ ਕੋਈ ਇਕ ਹੀ ਚੋਣ ਜਿੱਤੇਗਾ। ਸੁਲਤਾਨਪੁਰ ਲੋਧੀ ਤੋਂ ਆਪਣੇ ਬੇਟੇ ਦੀ ਜਿੱਤ ਨੂੰ ਲੈ ਕੇ ਆਸਵੰਦ ਰਾਣਾ ਦਾ ਦਾਅਵਾ ਹੈ ਕਿ ਜੇਕਰ ਸਿੱਧੂ ਆਪਣੇ ਕਰੀਬੀ ਦੋਸਤ ਚੀਮਾ ਨੂੰ ਜਿੱਤਣਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ 15 ਦਿਨਾਂ ਲਈ ਆਪਣੀ ਅੰਮ੍ਰਿਤਸਰ ਪੂਰਬੀ ਸੀਟ ਛੱਡ ਕੇ ਸੁਲਤਾਨਪੁਰ ਲੋਧੀ ‘ਚ ਬੈਠਣਾ ਪਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...