June 28, 2026, 6:58 pm
----------- Advertisement -----------
HomeNewsLatest Newsਰਵਨੀਤ ਬਿੱਟੂ ਨੇ ਅੰਮ੍ਰਿਤਸਰ ਪੂਰਬੀ ਵਿੱਚ ਨਵਜੋਤ ਸਿੱਧੂ ਲਈ ਕੀਤਾ ਚੋਣ ਪ੍ਰਚਾਰ

ਰਵਨੀਤ ਬਿੱਟੂ ਨੇ ਅੰਮ੍ਰਿਤਸਰ ਪੂਰਬੀ ਵਿੱਚ ਨਵਜੋਤ ਸਿੱਧੂ ਲਈ ਕੀਤਾ ਚੋਣ ਪ੍ਰਚਾਰ

Published on

----------- Advertisement -----------

ਅੰਮ੍ਰਿਤਸਰ : – ਲੁਧਿਆਣਾ ਤੋਂ ਕਾਂਗਰਸੀ ਸਾਂਸਦ ਰਵਨੀਤ ਬਿੱਟੂ ਨੇ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਈ ਅੰਮ੍ਰਿਤਸਰ ਪੂਰਬੀ ਹਲਕੇ ਵਿਚ ਚੋਣ ਪ੍ਰਚਾਰ ਦੌਰਾਨ ਮੀਟਿੰਗ ਨੂੰ ਸੰਬੋਧਨ ਕੀਤਾ ਜਿਸ ਦੌਰਾਨ ਹਲਕੇ ਤੋਂ ਅਕਾਲੀ ਉਮੀਦਵਾਰ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ‘ਤੇ ਤਿੱਖੇ ਸ਼ਬਦੀ ਹਮਲੇ ਕੀਤੇ।
ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਦੀਆਂ ਤਾਰੀਫਾਂ ਦੇ ਪੁੱਲ ਬੰਨਦਿਆਂ ਕਿਹਾ ਕਿ ਨਵਜੋਤ ਸਿੱਧੂ ਕਦੇ ਗਲਤ ਗੱਲ ਪਿੱਛੇ ਸਟੈਂਡ ਨਹੀਂ ਲੈਂਦੇ। ਉਹਨਾਂ ਇਹ ਵੀ ਕਿਹਾ ਕਿ ਨਵਜੋਤ ਸਿੱਧੂ ਹੱਕ ਸੱਚ ਦੀ ਗੱਲ ਕਰਨ ਵਾਲੇ ਆਗੂ ਹਨ ਜਿਹਨਾਂ ਦੀ ਹਲਕੇ ਤੋਂ ਜਿੱਤ ਤੈਅ ਹੈ ਅਤੇ ਹਲਕਾ ਪੂਰਬੀ ਦੇ ਲੋਕ ਮਜੀਠੀਏ ਨੂੰ ਹਰਾਕੇ ਵਾਪਸ ਮਜੀਠੇ ਭੇਜਣਗੇ।
ਰਵਨੀਤ ਬਿੱਟੂ ਨੇ ਮਜੀਠੀਆ ‘ਤੇ ਹਮਲਾ ਬੋਲਦਿਆਂ ਕਿਹਾ ਕਿ ਮਜੀਠੀਆ ਹਲਕੇ ਵਿਚ ਉਸੇ ਤਰੀਕੇ ਆਏ ਹਨ ਜਿਵੇਂ ਪੰਜਾਬੀ ਵਿਚ ਕਹਾਵਤ ਹੈ ਕਿ ਗਿੱਦੜ ਦੀ ਮੌਤ ਆਉਂਦੀ ਹੈ ਤਾਂ ਉਹ ਸ਼ਹਿਰ ਵੱਲ ਭੱਜਦਾ ਹੈ ਤੇ ਉਹ ਵੀ ਪੇਂਡੂ ਹਲਕਾ ਮਜੀਠਾ ਛੱਡ ਕੇ ਸ਼ਹਿਰੀ ਹਲਕੇ ਅੰਮ੍ਰਿਤਸਰ ਪੂਰਬੀ ਵਿਚ ਆਏ ਹਨ। ਉਹਨਾਂ ਕਿਹਾ ਕਿ ਮਜੀਠੀਆ ਬਿਲੁਕਲ ਠੀਕ ਠਿਕਾਣੇ ‘ਤੇ ਪਹੁੰਚੇ ਹਨ ਜਿਥੇ ਉਹਨਾਂ ਦਾ ਸਿਆਸੀ ਤੌਰ ‘ਤੇ ਭੋਗ ਪੈ ਜਾਵੇਗਾ ਅਤੇ ਪੰਜਾਬ ਵਿੱਚ ਕਾਂਗਰਸ ਨੂੰ ਸਪਸ਼ਟ ਬਹੁਮਤ ਮਿਲ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣਗੇ AAP ਦੇ ਮੰਤਰੀ-ਵਿਧਾਇਕ, CM ਮਾਨ ਬੋਲੇ- “ਸਾਰੇ ਲਿਖਤੀ ਰੂਪ ‘ਚ ਰੱਖਣਗੇ ਪੱਖ”

ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਅੱਜ...

ਸਿਆ ਨੂੰ ਲੈ ਕੇ ਲੋਹਗੜ੍ਹ ਕਿਲ੍ਹੇ ਪਹੁੰਚੀ ਪੁਲਿਸ: ਕੇਤਨ ਮਰਡਰ ਦਾ ਸੀਨ ਕੀਤਾ ਰੀਕ੍ਰਿਏਟ, ਦੀਵਾਰ ਤੋਂ ਸੁੱਟੀ ਗਈ ਡਮੀ

ਪੁਣੇ ਕਤਲ ਕੇਸ ਵਿੱਚ, ਪੁਲਿਸ ਨੇ ਐਤਵਾਰ ਨੂੰ ਲੋਹਗੜ੍ਹ ਕਿਲ੍ਹੇ ਤੋਂ ਕੇਤਨ ਨੂੰ ਸੁੱਟੇ...

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...