November 12, 2026, 2:26 pm
----------- Advertisement -----------
HomeNewsBreaking News 'ਸਤਲੁਜ' ਫ਼ਿਲਮ ਵਿਵਾਦ: ਰਵਨੀਤ ਬਿੱਟੂ ਨੇ ਨਿਰਮਾਤਾਵਾਂ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ...

 ‘ਸਤਲੁਜ’ ਫ਼ਿਲਮ ਵਿਵਾਦ: ਰਵਨੀਤ ਬਿੱਟੂ ਨੇ ਨਿਰਮਾਤਾਵਾਂ ਨੂੰ ਦਿੱਤੀ ਕਾਨੂੰਨੀ ਕਾਰਵਾਈ ਦੀ ਚੇਤਾਵਨੀ

Published on

----------- Advertisement -----------

ਪੰਜਾਬੀ ਗਾਇਕ ਤੇ ਅਦਾਕਾਰ ਦਿਲਜੀਤ ਦੋਸਾਂਝ (Diljit Dosanjh) ਦੀ ਫਿਲਮ ‘ਸਤਲੁਜ’ ਦਾ ਮਾਮਲਾ ਭਖਦਾ ਜਾ ਰਿਹਾ ਹੈ ਅਤੇ ਇਹ ਪੰਜਾਬ ਦੀ ਸਿਆਸਤ ‘ਚ ਇੱਕ ਸਰਗਰਮ ਮੁੱਦਾ ਖੜਾ ਕੀਤਾ ਜਾਪਦਾ ਹੈ। ਫਿਲਮ ‘ਤੇ ਪਹਿਲਾਂ ਜਿਥੇ ਭਾਰਤ ‘ਚ ਪਾਬੰਦੀ ਲਗਾਈ ਗਈ ਸੀ ਅਤੇ ਇਸ ਨੂੰ ਇਸ ਦੇ ਅਧਿਕਾਰਤ ਪਲੇਟਫਾਰਮ Zee5 ਤੋਂ ਅੰਤਰਰਾਸ਼ਟਰੀ ਪੱਧਰ ਤੋਂ ਵੀ ਹਟਾ ਦਿੱਤਾ ਗਿਆ ਹੈ। ਪਰ ਇਸ ‘ਤੇ ਰਾਜਨੀਤੀ ਖਤਮ ਨਹੀਂ ਹੋ ਰਹੀ ਹੈ, ਹੁਣ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ (Ravneet Bittu) ਨੇ ਫਿਲਮ ਦੇ ਨਿਰਮਾਤਾਵਾਂ ਨੂੰ ਫਿਲਮ ਦੇ 25000 ਲਾਪਤਾ ਲਾਸ਼ਾਂ (25,000 missing bodies Case) ਦੇ ਅੰਕੜਿਆਂ ‘ਤੇ ਚੁਣੌਤੀ ਦਿੱਤੀ ਹੈ, ਕਿ ਉਹ ਲਾਸ਼ਾਂ ਸਬੰਧੀ ਦਸਤਾਵੇਜ਼ ਪੇਸ਼ ਕਰਨ। ਉਨ੍ਹਾਂ ਇਸ ਦੇ ਨਾਲ ਹੀ ਦਸਤਾਵੇਜ਼ ਪੇਸ਼ ਨਾ ਕਰ ਸਕਣ ‘ਤੇ ਨਤੀਜੇ ਭੁਗਤਣ ਦੀ ਚੇਤਾਵਨੀ ਦਿੱਤੀ ਹੈ। ਐਤਵਾਰ ਨੂੰ BJP ਮੰਤਰੀ ਨੇ ਫਿਰ ਫਿਲਮ ਦੇ ਨਿਰਮਾਤਾਵਾਂ ‘ਤੇ ਪੰਜਾਬ ਦੇ ਇਤਿਹਾਸ ਨੂੰ ਇੱਕਪਾਸੜ ਪੇਸ਼ ਕਰਨ ਦਾ ਇਲਜ਼ਾਮ ਲਾਇਆ। ਉਨ੍ਹਾਂ ਕਿਹਾ ਕਿ ਵਿਵਾਦਤ ਅੰਕੜਿਆਂ ਨੂੰ ਇਤਿਹਾਸ ਵੱਜੋਂ ਪੇਸ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਫਿਲਮ ਦੇ ਨਿਰਮਾਤਾ ਅਤੇ ਨਿਰਦੇਸ਼ਕ ਨੂੰ ਚੁਣੌਤੀ ਦਿੱਤੀ ਕਿ ਉਹ ਪੰਜਾਬ ਦੇ ਲੋਕਾਂ ਨੂੰ ਸਾਰੇ ਦਸਤਾਵੇਜ਼ੀ ਸਬੂਤ, ਅਧਿਕਾਰਤ ਰਿਕਾਰਡ, ਨਿਆਂਇਕ ਖੋਜਾਂ ਅਤੇ ਪ੍ਰਮਾਣਿਤ ਡੇਟਾ ਪੇਸ਼ ਕਰਨ ਜੋ ਫਿਲਮ ਵਿੱਚ ਦਰਸਾਏ ਗਏ 25,000 ਲਾਪਤਾ ਜਾਂ ਗੈਰ-ਕਾਨੂੰਨੀ ਤੌਰ ‘ਤੇ ਸਸਕਾਰ ਕੀਤੀਆਂ ਲਾਸ਼ਾਂ ਦੇ ਦਾਅਵੇ ਨੂੰ ਸਿੱਧੀ ਸਾਬਤ ਕਰਦੇ ਹਨ। 

ਬਿੱਟੂ ਨੇ ਤੱਥਾਂ ਨੂੰ ਲੈ ਕੇ ਖੜੇ ਕੀਤੇ ਸਵਾਲ

ਬਿੱਟੂ ਨੇ ਸਵਾਲ ਕੀਤਾ ਕਿ ਜੇਕਰ ਇਹ ਗਿਣਤੀ ਸਿਰਫ਼ ਅਨੁਮਾਨ ਜਾਂ ਦੋਸ਼ ‘ਤੇ ਅਧਾਰਤ ਸੀ ਤਾਂ ਇਸ ਨੂੰ ਸਥਾਪਿਤ ਇਤਿਹਾਸਕ ਤੱਥ ਵਜੋਂ ਕਿਉਂ ਪੇਸ਼ ਕੀਤਾ ਗਿਆ। ਉਨ੍ਹਾਂ ਇਹ ਵੀ ਪੁੱਛਿਆ ਕਿ ਦਰਸ਼ਕਾਂ ਨੂੰ ਇਹ ਕਿਉਂ ਨਹੀਂ ਦੱਸਿਆ ਗਿਆ ਕਿ ਇਹ ਅੰਕੜਾ ਕਿਸੇ ਵੀ ਅੰਤਿਮ ਨਿਆਂਇਕ ਫੈਸਲੇ ਰਾਹੀਂ ਸਿੱਟੇ ਵਜੋਂ ਸਾਬਤ ਨਹੀਂ ਹੋਇਆ ਹੈ। ਜੇਕਰ ਇਹ ਅੰਕੜਾ ਸਿਰਫ਼ ਇੱਕ ਅੰਦਾਜ਼ੇ ਜਾਂ ਦੋਸ਼ ‘ਤੇ ਆਧਾਰਿਤ ਹੈ, ਤਾਂ ਇਸਨੂੰ ਇੱਕ ਸਥਾਪਿਤ ਇਤਿਹਾਸਕ ਤੱਥ ਵਜੋਂ ਕਿਉਂ ਪੇਸ਼ ਕੀਤਾ ਗਿਆ ਹੈ? ਦਰਸ਼ਕਾਂ ਨੂੰ ਇਹ ਕਿਉਂ ਨਹੀਂ ਦੱਸਿਆ ਗਿਆ ਕਿ ਇਹ ਗਿਣਤੀ ਕਿਸੇ ਵੀ ਅੰਤਿਮ ਨਿਆਂਇਕ ਨਿਰਣੇ ਰਾਹੀਂ ਨਿਰਣਾਇਕ ਤੌਰ ‘ਤੇ ਸਥਾਪਿਤ ਨਹੀਂ ਕੀਤੀ ਗਈ ਹੈ?

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਰਵਿੰਦ ਕੇਜਰੀਵਾਲ ਨੂੰ ਲਾਰੈਂਸ ਗੈਂਗ ਦੀ ਧਮਕੀ ! ਮੰਗੇ 7 ਕਰੋੜ ਰੁਪਏ

ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ...

ਕਿਸ਼ਤਵਾੜ ‘ਚ ਲਾਪਤਾ ਹੋਏ ਦੋਵੇਂ SPO ਦੀਆਂ ਲਾਸ਼ਾਂ ਬਰਾਮਦ, ਗੋਲੀਆਂ ਦੇ ਕਈ ਨਿਸ਼ਾਨ ਮਿਲੇ

ਜੰਮੂ-ਕਸ਼ਮੀਰ ਦੇ ਕਿਸ਼ਤਵਾੜ ਵਿੱਚ ਬੁੱਧਵਾਰ ਨੂੰ ਲਾਪਤਾ ਹੋਏ ਦੋ ਵਿਸ਼ੇਸ਼ ਪੁਲਿਸ ਅਧਿਕਾਰੀਆਂ (SPO) ਦੀਆਂ...

ਚਰਨਜੀਤ ਚੰਨੀ ਦੀ 8 ਦਿਨਾਂ ਦੀ ‘ਜਵਾਨੀ ਸੰਭਾਲ’ ਸਾਈਕਲ ਯਾਤਰਾ, 2 ਹਜ਼ਾਰ ਸਾਈਕਲਾਂ ਦੀ ਖਰੀਦ ’ਤੇ ‘ਆਪ’ ਨੇ ਚੁੱਕੇ ਸਵਾਲ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ 8 ਦਿਨਾਂ ਦੀ ਜਵਾਨੀ ਸੰਭਾਲ...

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੰਦ

ਕੇਦਾਰਨਾਥ ਅਤੇ ਯਮੁਨੋਤਰੀ ਧਾਮ ਦੇ ਕਿਵਾੜ ਬੁੱਧਵਾਰ ਨੂੰ ਨਿਰਧਾਰਤ ਰੀਤੀ-ਰਿਵਾਜਾਂ ਅਤੇ ਵੈਦਿਕ ਮੰਤਰਾਂ ਦੇ...

34 ਸਾਲ ਪੁਰਾਣੇ ਅਮਰੀਕ ਸਿੰਘ ਸਕਰੀ ਲਾਪਤਾ ਮਾਮਲੇ ’ਚ ਸਾਬਕਾ SSP ਗੁਰਮੀਤ ਸਿੰਘ ਰੰਧਾਵਾ ਦੋਸ਼ੀ ਕਰਾਰ

34 ਸਾਲ ਪਹਿਲਾਂ ਨਾਮੀ ਟਰਾਂਸਪੋਰਟਰ ਨੂੰ ਅਗਵਾ ਕਰਨ ਦੇ ਮਾਮਲੇ ਵਿਚ ਸੀ.ਬੀ.ਆਈ. ਅਦਾਲਤ ਨੇ...

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...