ਸੋਮਵਾਰ ਦੇਰ ਸ਼ਾਮ ਪੰਜਾਬ ਦੇ ਮੋਹਾਲੀ ਸਥਿਤ ਇੰਟੈਲੀਜੈਂਸ ਹੈੱਡਕੁਆਰਟਰ ‘ਤੇ ਹੋਏ ਹਮਲੇ ਤੋਂ ਬਾਅਦ ਇਕ ਪਾਸੇ ਸੁਰੱਖਿਆ ਏਜੰਸੀ ਜਾਂਚ ਕਰ ਰਹੀ ਹੈ। ਦੂਜੇ ਪਾਸੇ ਸੀਐਮ ਭਗਵੰਤ ਮਾਨ ਨੇ ਇਸ ਬਾਰੇ ਸਖ਼ਤ ਚੇਤਾਵਨੀ ਦਿੱਤੀ ਹੈ ਪਰ ਖੁਫ਼ੀਆ ਸੂਤਰਾਂ ਅਨੁਸਾਰ ਮੁਹਾਲੀ ਵਿੱਚ ਪੰਜਾਬ ਪੁਲੀਸ ਦੇ ਇੰਟੈਲੀਜੈਂਸ ਹੈੱਡਕੁਆਰਟਰ ’ਤੇ ਹਮਲਾ ਇੱਕ ਵੱਡੀ ਸਾਜ਼ਿਸ਼ ਦਾ ਹਿੱਸਾ ਹੈ।
ਪੰਜਾਬ ਦੇ ਵਿਗੜਦੇ ਮਾਹੌਲ ‘ਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵੀ ਟਵੀਟ ਕੀਤਾ ਹੈ। ਬਿੱਟੂ ਨੇ ਕਿਹਾ ਕਿ ਪੰਜਾਬ ਵਿੱਚ ਸਮਾਜ ਵਿਰੋਧੀ ਲੋਕ ਸ਼ਰੇਆਮ ਧਮਕੀਆਂ ਦੇ ਰਹੇ ਹਨ। ਸਰਕਾਰ ਸਮਾਜ ਵਿਰੋਧੀ ਲੋਕਾਂ ਦੀਆਂ ਧਮਕੀਆਂ ਪ੍ਰਤੀ ਗੰਭੀਰ ਨਹੀਂ ਹੈ। ਸਰਕਾਰ ਨੂੰ ਇਸ ਮਾਮਲੇ ਵਿੱਚ ਗੰਭੀਰਤਾ ਦਿਖਾਉਣੀ ਚਾਹੀਦੀ ਹੈ। ਪੰਜਾਬ ਦੇ ਸੁਰੱਖਿਆ ਮੁਖੀਆਂ ਨੂੰ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣੀ ਚਾਹੀਦੀ ਹੈ। ਸਮਾਜ ਵਿਰੋਧੀ ਲੋਕ ਜਾਂਚ ਏਜੰਸੀਆਂ ਦੇ ਦਫਤਰਾਂ ‘ਤੇ ਕਿਵੇਂ ਹਮਲੇ ਕਰ ਰਹੇ ਹਨ, ਇਹ ਆਪਣੇ ਆਪ ‘ਚ ਵੱਡਾ ਸਵਾਲ ਹੈ।
----------- Advertisement -----------
ਮੋਹਾਲੀ ਹਮਲੇ ‘ਤੇ ਬਿੱਟੂ ਦਾ ਟਵੀਟ: ਕਿਹਾ- ਧਮਕੀਆਂ ਪ੍ਰਤੀ ‘ਆਪ’ ਸਰਕਾਰ ਨਹੀਂ ਗੰਭੀਰ
Published on
----------- Advertisement -----------
----------- Advertisement -----------












