ਚੰਡੀਗੜ੍ਹ, 26 ਜੁਲਾਈ : – ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪ੍ਰਸ਼ਾਸਨਿਕ ਅਨਿਸ਼ਚਿਤਤਾ ਅਤੇ ਅਸਥਿਰਤਾ ਦਾ ਮਾਹੌਲ ਪੈਦਾ ਕਰਨ ਲਈ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਦੀ ਨਿਖੇਧੀ ਕੀਤੀ ਹੈ। ਐਡਵੋਕੇਟ ਜਨਰਲ ਅਨਮੋਲ ਰਤਨ ਸਿੱਧੂ ਦੇ ਅਸਤੀਫ਼ੇ ‘ਤੇ ਪ੍ਰਤੀਕਿਰਿਆ ਦਿੰਦਿਆਂ, ਵੜਿੰਗ ਨੇ ਕਿਹਾ ਕਿ ਅਜਿਹੇ ਸੀਨੀਅਰ ਅਹੁਦਿਆਂ ‘ਤੇ ਬੈਠੇ ਵਿਅਕਤੀਆਂ ਦੀ ਵਾਰ-ਵਾਰ ਬਦਲੀ ਸੂਬੇ ਲਈ ਠੀਕ ਨਹੀਂ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਅਧਿਕਾਰੀ ਆਪਣੇ ਆਪ ਨੂੰ ਅਹੁਦੇ ‘ਤੇ ਸੈਟਲ ਸਮਝਦਾ ਹੈ, ਤਾਂ ਉਸੇ ਸਮੇਂ ਸਰਕਾਰ ਇਹ ਯਕੀਨੀ ਬਣਾਉਂਦੀ ਹੈ ਕਿ ਉਸ ਨੂੰ ਸੈਟਲ ਨਾ ਹੋਣ ਦਿੱਤਾ ਜਾਵੇ।
ਉਨ੍ਹਾਂ ਕਿਹਾ ਕਿ ਪਹਿਲਾਂ ਡੀਜੀਪੀ ਅਤੇ ਮੁੱਖ ਸਕੱਤਰ ਨੂੰ ਬੇਢੰਗੇ ਤਰੀਕੇ ਨਾਲ ਹਟਾਇਆ ਗਿਆ ਸੀ, ਜਿਸਦੇ ਕਾਰਨਾਂ ਤੋਂ ਸਰਕਾਰ ਚੰਗੀ ਤਰ੍ਹਾਂ ਜਾਣੂ ਹੈ ਅਤੇ ਹੁਣ ਏਜੀ ਨੇ ਅਸਤੀਫ਼ਾ ਦੇ ਦਿੱਤਾ ਹੈ। ਇਸ ਤੋਂ ਪਤਾ ਲੱਗਦਾ ਹੈ ਕਿ ‘ਆਪ’ ਸਰਕਾਰ ‘ਚ ਤਜ਼ਰਬੇ ਅਤੇ ਕਾਬਲੀਅਤ ਦੀ ਘਾਟ ਹੈ, ਜੋ ਅਫਸਰਾਂ ਨੂੰ ਪੱਕਾ ਨਹੀਂ ਹੋਣ ਦੇ ਰਹੀ।
ਵੜਿੰਗ ਨੇ ਕਿਹਾ ਕਿ ਭਾਵੇਂ ਅਧਿਕਾਰੀਆਂ ਦੀ ਨਿਯੁਕਤੀ ਕਰਨਾ ਸਰਕਾਰ ਦਾ ਅਧਿਕਾਰ ਹੈ, ਪਰ ਇਸ ਦੌਰਾਨ ਪ੍ਰਸ਼ਾਸਨਿਕ ਸਥਿਰਤਾ ਨੂੰ ਵਿਗੜਨ ਨਹੀਂ ਦੇਣਾ ਚਾਹੀਦਾ, ਜੋ ‘ਆਪ’ ਦੇ ਸ਼ਾਸਨ ‘ਚ ਵਿਗੜ ਰਹੀ ਹੈ।
----------- Advertisement -----------
ਸੀਨੀਅਰ ਅਧਿਕਾਰੀਆਂ ਨੂੰ ਵਾਰ-ਵਾਰ ਹਟਾਉਣ ਨਾਲ ਪ੍ਰਸ਼ਾਸਨਿਕ ਅਸਥਿਰਤਾ ਪੈਦਾ ਹੋਵੇਗੀ: ਰਾਜਾ ਵੜਿੰਗ
Published on
----------- Advertisement -----------
----------- Advertisement -----------












