November 22, 2026, 11:57 pm
----------- Advertisement -----------
HomeNewsLatest Newsਮਾਲ ਮੰਤਰੀ ਜ਼ਿੰਪਾ ਨੇ ਪਟਵਾਰੀਆਂ ਨੂੰ ਲੋਕ ਹਿੱਤ ਵਿੱਚ ਹੜਤਾਲ ਵਾਪਸ ਲੈਣ...

ਮਾਲ ਮੰਤਰੀ ਜ਼ਿੰਪਾ ਨੇ ਪਟਵਾਰੀਆਂ ਨੂੰ ਲੋਕ ਹਿੱਤ ਵਿੱਚ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ

Published on

----------- Advertisement -----------

– ਕਿਹਾ, ਜੇਕਰ ਅਧਿਕਾਰੀ ਅਤੇ ਕਰਮਚਾਰੀ ਗਲਤ ਕੰਮ ਕਰਦੇ ਹਨ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਯੂਨੀਅਨ ਅਜਿਹੇ ਲੋਕਾਂ ਦਾ ਸਾਥ ਨਾ ਦੇਵੇ 
– ਸਰਕਾਰ ਗਲਤ ਕੰਮਾਂ ਵਿੱਚ ਸਾਥ ਨਹੀਂ ਦੇਵੇਗੀ, ਲੋਕ ਹਿੱਤ ਵਿੱਚ ਢੁਕਵੇਂ ਕਦਮ ਚੁੱਕੇ ਜਾਣਗੇ

ਹੁਸ਼ਿਆਰਪੁਰ, 06 ਮਈ 2022 : – ਮਾਲ ਪੁਨਰਵਾਸ ਅਤੇ ਆਫ਼ਤ ਪ੍ਰਬੰਧਨ ਮੰਤਰੀ, ਪੰਜਾਬ, ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਸੂਬੇ ਦੇ ਪਟਵਾਰੀਆਂ ਨੂੰ ਹੜਤਾਲ ਵਾਪਸ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਉਹ ਲੋਕ ਹਿੱਤ ਵਿੱਚ ਕੰਮ ‘ਤੇ ਪਰਤਣ ਅਤੇ ਗਲਤ ਕਰਮਚਾਰੀ ਜਾਂ ਅਧਿਕਾਰੀ ਦਾ ਸਹਿਯੋਗ ਕਰਕੇ ਸਰਕਾਰ ‘ਤੇ ਬਿਨਾਂ ਕਿਸੇ ਕਾਰਨ ਦਬਾਅ ਨਾ ਪਾਉਣ। ਅੱਜ ਲੋਕ ਨਿਰਮਾਣ ਵਿਭਾਗ ਦੇ ਰੈਸਟ ਹਾਊਸ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪਿਛਲੇ ਦਿਨੀ ਵਿੱਚ ਵਿਜੀਲੈਂਸ ਬਿਊਰੋ ਵੱਲੋਂ ਇੱਕ ਪਟਵਾਰੀ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ ਅਤੇ ਇਸ ਸਬੰਧੀ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ, ਪਰ ਸੂਬੇ ਦੇ  ਪਟਵਾਰੀਆਂ ਵਲੋਂ ਇਸ ਸਬੰਧੀ ਬਿਨਾਂ ਕਿਸੇ ਕਾਰਨ ਹੜਤਾਲ ਕਰਕੇ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਜੋ ਕਿ ਕਿਸੇ ਵੀ ਹੱਦ ਤੱਕ ਜਾਇਜ਼ ਨਹੀਂ ਹੈ।

ਮਾਲ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ਼੍ਰੀ ਭਗਵੰਤ ਮਾਨ ਜੀ ਮਾਲ ਵਿਭਾਗ ਨਾਲ ਜੁੜੇ ਪਟਵਾਰੀਆਂ ਅਤੇ ਹੋਰ ਕਰਮਚਾਰੀਆਂ ਅਤੇ ਅਧਿਕਾਰੀਆਂ ਦੀਆਂ ਮੰਗਾਂ ਪ੍ਰਤੀ ਬਹੁਤ ਗੰਭੀਰ ਹਨ ਅਤੇ ਉਨ੍ਹਾਂ ਦੇ ਹੱਲ ਲਈ ਵੀ ਯਤਨਸ਼ੀਲ ਹਨ ਪਰ ਜੇਕਰ ਕੋਈ ਕਰਮਚਾਰੀ ਜਾਂ ਅਧਿਕਾਰੀ ਗਲਤ ਕੰਮ ਕਰਦਾ ਹੈ ਤਾਂ ਉਸ ‘ਤੇ ਕਾਨੂੰਨੀ ਕਾਰਵਾਈ ਵੀ ਜ਼ਰੂਰੀ ਹੈ।  ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪਟਵਾਰੀਆਂ ਵੱਲੋਂ ਕੀਤੀ ਜਾ ਰਹੀ ਹੜਤਾਲ ਕਿਸੇ ਵੀ ਪੱਖੋਂ ਸਹੀ ਨਹੀਂ ਹੈ ਕਿਉਂਕਿ ਜਿਸ ਵਿਅਕਤੀ ਸਬੰਧੀ ਪਟਵਾਰੀਆਂ ਨੇ ਹੜਤਾਲ ਕੀਤੀ ਸੀ, ਉਸ ਨੂੰ ਵਿਜੀਲੈਂਸ ਨੇ ਰੰਗੇ ਹੱਥੀਂ ਕਾਬੂ ਕੀਤਾ ਹੈ ਅਤੇ ਇਸ ਵਿਚ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।  ਉਨ੍ਹਾਂ ਕਿਹਾ ਕਿ ਪਟਵਾਰੀਆਂ ਦੀ ਹੜਤਾਲ ਕਾਰਨ ਵਿਭਾਗ ਵਿੱਚ ਕੰਮ ਕਰਦੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਵੀ ਅਕਸ ਖ਼ਰਾਬ ਹੁੰਦਾ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਉਕਤ ਪਟਵਾਰੀ ਨੰਬਰਦਾਰ ਵਜੋਂ ਵੀ ਕੰਮ ਕਰ ਰਿਹਾ ਹੈ ਅਤੇ ਉਸ ਨੇ ਸਰਕਾਰ ਤੋਂ ਬਤੌਰ ਨੰਬਰਦਾਰ 2 ਲੱਖ 1 ਹਜ਼ਾਰ ਰੁਪਏ ਦਾ ਮਾਣ ਭੱਤਾ ਵੀ ਲਿਆ ਹੋਇਆ ਹੈ, ਜੋ ਕਿ ਗੈਰ-ਕਾਨੂੰਨੀ ਹੈ ਅਤੇ ਜੇਕਰ ਯੂਨੀਅਨ ਅਜਿਹੇ ਲੋਕਾਂ ਦਾ ਸਾਥ ਦੇਵੇਗੀ ਤਾਂ ਜਨਤਾ ਦੀਆਂ ਨਜ਼ਰਾਂ ‘ਚ ਉਨ੍ਹਾਂ ਦੀ ਕੀ ਦਿੱਖ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਫਸਲਾਂ ਦੀ ਬਿਜਾਈ ਦਾ ਸੀਜ਼ਨ ਹੋਣ ਕਾਰਨ ਕਿਸਾਨਾਂ ਅਤੇ ਆਮ ਲੋਕਾਂ ਨੂੰ ਹੜਤਾਲ ਕਾਰਨ ਕਾਫੀ ਨੁਕਸਾਨ ਹੋ ਰਿਹਾ ਹੈ।  ਉਨ੍ਹਾਂ ਕਿਹਾ ਕਿ ਜੇਕਰ ਪਟਵਾਰੀਆਂ ਨੂੰ ਲੱਗਦਾ ਹੈ ਕਿ ਉਨ੍ਹਾਂ ਨਾਲ ਧੱਕਾ ਹੋਇਆ ਹੈ ਤਾਂ ਉਹ ਅਦਾਲਤ ਵਿੱਚ ਜਾਣ, ਹੜਤਾਲ ਕਰਕੇ ਲੋਕਾਂ ਨੂੰ ਤੰਗ ਨਾ ਕਰਨ।

ਸ੍ਰੀ ਬ੍ਰਮ ਸ਼ੰਕਰ ਜ਼ਿੰਪਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਅਤੇ ਪਟਵਾਰੀ ਯੂਨੀਅਨ ਦੀ ਮੀਟਿੰਗ ਪਹਿਲਾਂ ਹੀ ਹੋ ਚੁੱਕੀ ਹੈ ਜਿਸ ਵਿੱਚ ਉਹ ਵਿਭਾਗ ਦੇ ਮੰਤਰੀ ਵਜੋਂ ਸ਼ਾਮਲ ਹੋਏ।  ਉਨ੍ਹਾਂ ਕਿਹਾ ਕਿ ਜੇਕਰ ਉਨ੍ਹਾਂ ਦੇ ਵਿਭਾਗ ਨਾਲ ਸਬੰਧਤ ਕੋਈ ਮੰਗ ਹੈ ਤਾਂ ਪਟਵਾਰੀ ਜਦੋਂ ਚਾਹੁਣ ਆ ਕੇ ਉਨ੍ਹਾਂ ਨੂੰ ਮਿਲ ਸਕਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਗਲਤ ਕੰਮਾਂ ਵਿੱਚ ਕਿਸੇ ਦਾ ਸਾਥ ਨਹੀਂ ਦੇਵੇਗੀ ਅਤੇ ਲੋਕ ਹਿੱਤ ਵਿੱਚ ਹੀ ਕੰਮ ਕਰੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੰਗਰੂਰ ਦੇ ਵਕੀਲ ਵੱਲੋਂ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ, KBC ’ਚ ਪੰਜਾਬ ਬਾਰੇ ਇਤਰਾਜ਼ਯੋਗ ਸਵਾਲ ਦਾ ਦਾਅਵਾ

ਸੰਗਰੂਰ ਦੇ ਇੱਕ ਵਕੀਲ ਨੇ ਬਾਲੀਵੁੱਡ ਸੁਪਰਸਟਾਰ ਅਮਿਤਾਭ ਬੱਚਨ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।...

ਲੁਧਿਆਣਾ ‘ਚ SHO ਖ਼ਿਲਾਫ਼ FIR ਦਰਜ ਕਰਨ ਦੇ ਹੁਕਮ, ਅਦਾਲਤੀ ਹੁਕਮਾਂ ਦੀ ਅਣਦੇਖੀ ਕਰਨੀ ਪਈ ਮਹਿੰਗੀ

ਲੁਧਿਆਣਾ ਵਿੱਚ ਪੁਲਿਸ ਵਿਭਾਗ ਨੂੰ ਉਸ ਸਮੇਂ ਭਾਰੀ ਨਮੋਸ਼ੀ ਦਾ ਸਾਹਮਣਾ ਕਰਨਾ ਪਿਆ, ਜਦੋਂ...

ਮੋਹਾਲੀ ਦੇ ਮਸ਼ਹੂਰ ਹੇਅਰ ਸੈਲੂਨ ਦੇ ਬਾਹਰ ਬਾਈਕ ਸਵਾਰਾਂ ਵੱਲੋਂ ਫਾਇਰਿੰਗ, CCTV ਫੁਟੇਜ ਖੰਗਾਲ ਰਹੀ ਪੁਲਿਸ

ਮੋਹਾਲੀ ਦੇ ਫੇਜ਼ 11 ਵਿੱਚ ਸ਼ਨੀਵਾਰ ਨੂੰ ਹੇਅਰ ਮਾਸਟਰ ਸੈਲੂਨ ‘ਤੇ ਦੋ ਬਾਈਕ ਸਵਾਰ...

‘ਮੁੜ ਖੁੱਲ੍ਹਣਾ ਚਾਹੀਦਾ ਹੈ ਲੰਬੇ ਸਮੇ ਤੋਂ ਬੰਦ ਪਿਆ ਲਾਂਘਾ’ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਨੂੰ ਲੈ ਕੇ ਬੋਲੇ ਜਥੇਦਾਰ ਗੜਗੱਜ

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸ੍ਰੀ ਕਰਤਾਰਪੁਰ ਸਾਹਿਬ ਦਾ...

 ਮ੍ਰਿਤਕ ਦੇਹ ਨੂੰ ਲੈ ਕੇ ਜਾ ਰਹੀ ਐਂਬੂਲੈਂਸ ਨੇ ਪਿੱਛੇ ਤੋਂ ਪਿਕਅੱਪ ਨੂੰ ਮਾਰੀ ਟੱਕਰ, 5 ਦੀ ਮੌਤ

 ਸ਼ਨੀਵਾਰ ਸਵੇਰੇ ਪੂਰਵਾਂਚਲ ਐਕਸਪ੍ਰੈਸਵੇਅ 'ਤੇ ਤੇਜ਼ ਰਫ਼ਤਾਰ ਦਾ ਕਹਿਰ ਦੇਖਣ ਨੂੰ ਮਿਲਿਆ। ਸੁਬੇਹਾ ਥਾਣਾ...

Flipkart ਦੇ ਗੋਦਾਮ ’ਚ ਜੁੱਤੀਆਂ ਦਾ ਵੱਡਾ ਖੇਡ, ਨਵੇਂ ਜੁੱਤਿਆਂ ਦੀ ਥਾਂ ਡੱਬਿਆਂ ’ਚ ਮਿਲੇ ਪੁਰਾਣੇ ਤੇ ਫਟੇ ਜੁੱਤੇ

ਆਗਰਾ ਵਿੱਚ ਫਲਿੱਪਕਾਰਟ ਦੇ ਗੋਦਾਮ ਵਿੱਚ ਡਿਲੀਵਰੀ ਲਈ ਭੇਜੇ ਗਏ 550 ਜੁੱਤਿਆਂ ਦੇ ਡੱਬਿਆਂ...

 ਪੰਜਾਬ ਬੋਰਡ ਵਲੋਂ 8ਵੀਂ, 10ਵੀਂ ਤੇ 12ਵੀਂ ਜਮਾਤ ਦੀਆਂ ਪ੍ਰੀਖਿਆਵਾਂ ਦੀਆਂ ਤਰੀਕਾਂ ਦਾ ਐਲਾਨ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ 2026-27 ਅਕਾਦਮਿਕ ਸਾਲ ਲਈ 8ਵੀਂ, 10ਵੀਂ ਅਤੇ 12ਵੀਂ...

ਖ਼ੁਦਕੁਸ਼ੀ ਮਾਮਲੇ ’ਚ ਸਾਬਕਾ ਮੰਤਰੀ ਭੁੱਲਰ ਦੇ ਪਿਤਾ ਨੂੰ ਸੁਪਰੀਮ ਕੋਰਟ ਤੋਂ ਰਾਹਤ, ਪੀ.ਏ. ਦੀ ਜ਼ਮਾਨਤ ਅਰਜ਼ੀ ਰੱਦ

ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਖ਼ੁਦਕੁਸ਼ੀ ਮਾਮਲੇ ਵਿੱਚ ਸੁਪਰੀਮ ਕੋਰਟ...