October 26, 2026, 7:16 pm
----------- Advertisement -----------
HomeNewsLatest Newsਸਬਜੀਆਂ ਤੇ ਫਲਾਂ ਦੇ ਸਿੱਧੇ ਮੰਡੀਕਰਨ ਲਈ ਭਗਵੰਤ ਮਾਨ ਸਰਕਾਰ ਵਲੋਂ ਰੋਡ...

ਸਬਜੀਆਂ ਤੇ ਫਲਾਂ ਦੇ ਸਿੱਧੇ ਮੰਡੀਕਰਨ ਲਈ ਭਗਵੰਤ ਮਾਨ ਸਰਕਾਰ ਵਲੋਂ ਰੋਡ ਮੈਪ ਤਿਆਰ ਕੀਤਾ ਜਾਵੇਗਾ: ਕੁਲਦੀਪ ਸਿੰਘ ਧਾਲੀਵਾਲ

Published on

----------- Advertisement -----------

ਚੰਡੀਗੜ੍ਹ, 5 ਅਗਸਤ : – ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਵਾਲੀ ਸਰਕਾਰ ਵਲੋਂ ਅਗਲੇ ਪੰਜ ਸਾਲ ਵਿਚ ਕਿਸਾਨਾਂ ਨੂੰ ਕਣਕ ਅਤੇ ਝੋਨੇ ਦੇ ਫਸਲੀ ਚੱਕਰ ਵਿਚੋਂ ਬਾਹਰ ਕੱਢਣ ਲਈ ਠੋਸ ਕਦਮ ਉਠਾਏ ਜਾਣਗੇ ਜਿੰਨਾਂ ਨੂੰ ਹੇਠਲੇ ਪੱਧਰ ‘ਤੇ ਲਾਗੂ ਕੀਤਾ ਜਾਵੇਗਾ। ਅੱਜ ਇੱਥੇ ਪੰਜਾਬ ਭਵਨ ਵਿਖੇ ਸੂਬੇ ਦੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇੱਕ ਉੱਚ ਪੱਧਰ ਵਫਦ ਅਤੇ ਖੇਤੀਬਾੜੀ ਅਤੇ ਬਾਗਬਾਨੀ ਵਿਭਾਗ ਦੇ ਸੀਨੀਅਰ ਅਫਸਰਾਂ ਨਾਲ ਮੀਟਿੰਗ ਦੌਰਾਨ ਦੁਨੀਆ ਭਰ ਦੇ ਖੇਤੀਬਾੜੀ ਮਾਹਿਰਾਂ ਨੂੰ ਸੱਦਾ ਦਿੱਤਾ ਕਿ ਪੰਜਾਬ ਦੇ ਕਿਸਾਨਾਂ ਨੂੰ ਕਣਕ ਝੋਨੇ ਦੇ ਬਦਲਵੇਂ ਲਾਹੇਵੰਦ ਹੱਲ ਲਈ ਸੁਝਾਅ ਦੇਣ ਜਿੰਨਾਂ ਨੂੰ ਲਾਗੂ ਕਰਨ ਲਈ ਸਰਕਾਰ ਵਲੋਂ ਸੁਹਿਰਦ ਯਤਨ ਕੀਤੇ ਜਾਣਗੇ।

ਖੇਤੀਬਾੜੀ ਮੰਤਰੀ ਨੇ ਕਿਹਾ ਕਿ ਸਬਜ਼ੀਆਂ ਅਤੇ ਫਲਾਂ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕਰਨ ਲਈ ਸੂਬਾ ਸਰਕਾਰ ਵਲੋਂ ਰੋਡ ਮੈਪ ਤਿਅਰ ਕੀਤਾ ਜਾ ਰਿਹਾ ਜਿਸ ਲਈ ਮਾਹਿਰ ਆਪਣੇ ਸੁਝਾਅ ਖੇਤੀਬਾੜੀ ਮਹਿਕਮੇ ਨਾਲ ਸਾਂਝੇ ਕਰਨ। ਮੰਤਰੀ ਨੇ ਕਿਹਾ ਕਿ ਫਲਾਂ ਅਤੇ ਸਬਜ਼ੀਆਂ ਦੀ ਪੈਦਾਵਰ ਅਤੇ ਮਿਆਰ ਨੂੰ ਵਧਾਉਣ ਲਈ ਸੂਬੇ ਵਿਚ ਟਿਸ਼ੂ ਕਲਚਰ ਨੂੰ ਉਤਸ਼ਾਹਿਤ ਕੀਤਾ ਜਾਵੇਗਾ।

ਮੰਤਰੀ ਨੇ ਕਿਹਾ ਕਿ ਫਲ ਅਤੇ ਸਬਜ਼ੀਆਂ ਬਹੁਤਾ ਦੇਰ ਸੰਭਾਲ ਕੇ ਨਹੀਂ ਰੱਖੀਆਂ ਜਾ ਸਕਦੀਆਂ। ਸੂਬੇ ਤੋਂ ਦੂਰ ਦੁਰਾਡੇ ਦੇਸ਼ ਅਤੇ ਵਿਦੇਸ਼ਾਂ ਵਿਚ ਫਲ ਅਤੇ ਸਬਜੀਆਂ ਭੇਜਣੀਆਂ ਬਾਰਾ ਨਹੀਂ ਖਾਂਦੀਆਂ ਕਿਉਂਕਿ ਸੂਬੇ ਦੀਆਂ ਸਰਹੱਦਾਂ ਤੋਂ ਬੰਦਰਗਾਹਾਂ ਬਹੁਤ ਦੂਰ ਹਨ ਅਤੇ ਪਹਿਲਾਂ ਬੰਦਰਗਾਹ ਪਹੁੰਚਣ ਵਿਚ ਕਈ ਕਈ ਦਿਨ ਲੱਗ ਜਾਂਦੇ ਹਨ ਅਤੇ ਉਸ ਤੋਂ ਬਾਅਦ ਸਮੰੁਦਰੀ ਰਸਤੇ ਰਾਹੀਂ ਦੂਜੇ ਦੇਸ਼ਾਂ ਤੱਕ ਪਹੁੰਚਣ ਵਿਚ ਕਈ ਦਿਨ ਲੱਗ ਜਾਂਦੇ ਹਨ ਉਦੋਂ ਤੱਕ ਫਲ ਅਤੇ ਸਬਜ਼ੀਆਂ ਖਰਾਬ ਹੋ ਜਾਂਦੀਆਂ ਹਨ। ਇਸੇ ਤਰਾਂ ਹਵਾਈ ਜਹਾਜਾਂ ਰਾਹੀ ਫਲ ਅਤੇ ਸਬਜ਼ੀਆਂ ਭੇਜਣਾ ਵੀ ਕਿਸਾਨਾਂ ਨੂੰ ਬਾਰਾ ਨਹੀਂ ਪੈਂਦਾ ਕਿਉਂਕਿ ਹਵਾਈ ਜਹਾਜ਼ ਰਾਹੀਂ ਖਰਚਾ ਹੀ ਬਹੁਤ ਪੈ ਜਾਂਦਾ ਹੈ।

ਕੁਲਦੀਪ ਧਾਲੀਵਾਲ ਨੇ ਕਿਹਾ ਕਿ ਸੂਬੇ ਵਿਚ ਹੀ ਸਿੱਧਾ ਮੰਡੀਕਰਨ ਢਾਂਚਾ ਖੜਾ ਕਰਨ ਲਈ ਭਗਵੰਤ ਮਾਨ ਦੀ ਅਗਵਾਈ ਵਿਚ ਸਰਕਾਰ ਵਲੋਂ ਸੂਬੇ ਵਿਚ ਕਿਸਾਨਾਂ ਲਈ ਛੋਟੇ ਕੋਲਡ ਸਟੋਰ ਅਤੇ ਪੈਕਹਾਉਸ ਬਣਾਏ ਜਾਣਗੇ ਤਾਂ ਜੋ ਕਿਸਾਨ ਫਲਾਂ ਅਤੇ ਸਬਜੀਆਂ ਨੂੰ ਕਈ ਦਿਨ ਸੰਭਾਲ ਕੇ ਰੱਖਿਆ ਜਾ ਸਕੇ ਅਤੇ ਵਧੀਆ ਮੁੱਲ ‘ਤੇ ਕਿਸਾਨ ਸਿੱਧਾ ਖਪਤਕਾਰਾਂ ਨੂੰ ਵੇਚ ਸਕਣ। ਇਸ ਮੌਕੇ ਖੇਤੀਬਾੜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਸਰਵਜੀਤ ਸਿੰਘ, ਡਾਇਰੈਕਟਰ ਗੁਰਵਿੰਦਰ ਸਿੰਘ, ਬਾਗਵਾਨੀ ਵਿਭਾਗ ਦੀ ਡਾਇਰੈਕਟਰ ਡਾ. ਸਲਿੰਦਰ ਕੌਰ, ਕੇਂਦਰੀ ਖੇਤੀਬਾੜੀ ਮੰਤਰਾਲੇ ਤੋਂ ਹਰਪ੍ਰੀਤ ਸਿੰਘ, ਖੇਤੀਬਾੜੀ ਮਹਿਰ ਡਾ. ਐਸ.ਐਨ ਚੰਡਾਕ ਅਤੇ ਅਮਿਤ ਭਾਰਦਵਾਜ ਵੀ ਹਾਜ਼ਰ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਿਮ ਅਰਦਾਸ ਤੋਂ ਵਾਪਸ ਆ ਰਹੇ 24 ਲੋਕਾਂ ਦੀ ਹਾਦਸੇ ਵਿਚ ਮੌਤ

ਕੀਨੀਆ ਵਿੱਚ ਐਤਵਾਰ ਸਵੇਰੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ ਘੱਟੋ-ਘੱਟ 24 ਲੋਕਾਂ ਦੀ ਮੌਤ...

ਪੰਜਾਬ ਤੇ ਚੰਡੀਗੜ੍ਹ ਦੇ ਤਾਪਮਾਨ ਵਿਚ ਆਈ ਕਮੀ, ਲੋਕਾਂ ਨੂੰ ਠੰਢ ਦਾ ਹੋ ਰਿਹਾ ਅਹਿਸਾਸ

ਪੰਜਾਬ ਅਤੇ ਚੰਡੀਗੜ੍ਹ ਵਿਚ ਅੱਜ (26 ਅਕਤੂਬਰ) ਮੌਸਮ ਸਾਫ਼ ਅਤੇ ਖੁਸ਼ਕ ਰਹੇਗਾ। ਸਵੇਰ ਅਤੇ...

ਪੰਜਾਬੀ ਅਦਾਕਾਰਾ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਕੀਤਾ ਖੁਦ ਖੁਲਾਸਾ

'ਬਿੱਗ ਬੌਸ 14' ਦੀ ਸਾਬਕਾ ਮੁਕਾਬਲੇਬਾਜ਼ ਅਤੇ ਪੰਜਾਬੀ ਗਾਇਕਾ-ਅਦਾਕਾਰਾ ਸਾਰਾ ਗੁਰਪਾਲ ਨੇ ਸੋਸ਼ਲ ਮੀਡੀਆ...

ਮੋਗਾ ਗੋਲੀਕਾਂਡ: ਮੌਕੇ ‘ਤੇ ਪਹੁੰਚੇ DGP ਗੌਰਵ ਯਾਦਵ, ਹੁਣ ਤੱਕ 5 ਮੁਲਜ਼ਮ ਗ੍ਰਿਫ਼ਤਾਰ

ਮੋਗਾ ਦੇ ਅੰਗਦਪੁਰਾ ਮੁਹੱਲੇ ‘ਚ ਹੋਈ ਗੋਲੀਬਾਰੀ ਦੀ ਘਟਨਾ ਤੋਂ ਬਾਅਦ ਪੰਜਾਬ ਦੇ ਡੀਜੀਪੀ...

ਝੋਟਾ ਕਤਲ ਮਾਮਲਾ: ਧਰਨੇ ਦਾ 14ਵਾਂ ਦਿਨ, CM ਮਾਨ ਬੋਲੇ- ਸਰਕਾਰ ਨੇ ਸਾਰੀਆਂ ਜਾਇਜ਼ ਮੰਗਾਂ ਮੰਨੀਆਂ

ਪਰਵਿੰਦਰ ਸਿੰਘ ਝੋਟਾ ਨੂੰ ਇਨਸਾਫ਼ ਦਿਵਾਉਣ ਦੀ ਮੰਗ ਨੂੰ ਲੈ ਕੇ ਚੱਲ ਰਹੇ ਧਰਨੇ...

ਦਲੇਰ ਮਹਿੰਦੀ ਵਿਵਾਦ ‘ਚ ਵੱਡਾ ਮੋੜ, ਮੰਤਰੀ ਸੁਬੋਧ ਉਨਿਆਲ ਨੇ ਫ਼ੋਨ ‘ਤੇ ਮੰਗੀ ਮੁਆਫ਼ੀ

ਕੈਬਨਿਟ ਮੰਤਰੀ ਸੁਬੋਧ ਉਨਿਆਲ ਨੇ ਇੱਕ ਫ਼ੋਨ ਗੱਲਬਾਤ ਦੌਰਾਨ ਗਾਇਕ ਦਲੇਰ ਮਹਿੰਦੀ ਤੋਂ ਮੁਆਫ਼ੀ...

ਰਾਹੁਲ ਗਾਂਧੀ ਦੇ ਕਾਫਲੇ ਦੀਆਂ ਗੱਡੀਆਂ ਆਪਸ ‘ਚ ਟਕਰਾਈਆਂ, ਰਾਹੁਲ ਗਾਂਧੀ ਸੁਰੱਖਿਅਤ

2018 ਦੇ ਅਪਰਾਧਿਕ ਮਾਣਹਾਨੀ ਦੇ ਇਕ ਮਾਮਲੇ ਵਿਚ ਫ਼ੈਸਲੇ ਲਈ ਸੁਲਤਾਨਪੁਰ ਸਥਿਤ ਸੰਸਦ ਮੈਂਬਰਾਂ/ਵਿਧਾਇਕਾਂ...

ਬ੍ਰਿਟਿਸ਼ ਕੋਲੰਬੀਆ ਚੋਣਾਂ ’ਚ ਪੰਜਾਬੀਆਂ ਦਾ ਦਬਦਬਾ, ਵਿਦੇਸ਼ਾਂ ’ਚ ਵਧਿਆ ਮਾਣ!

 ਬ੍ਰਿਟਿਸ਼ ਕੋਲੰਬੀਆ (ਬੀ ਸੀ) ਦੀਆਂ ਸੂਬਾਈ ਚੋਣਾਂ ਵਿੱਚ ਪੰਜਾਬੀ ਮੂਲ ਦੇ 15 ਉਮੀਦਵਾਰਾਂ ਨੇ...

ਕੈਮਿਸਟ ਐਸੋਸੀਏਸ਼ਨ ਦਾ ਵੱਡਾ ਫ਼ੈਸਲਾ, ਆਦਤ ਪਾਉਣ ਵਾਲੀਆਂ ਦਵਾਈਆਂ ਦੀ ਵਿਕਰੀ ’ਤੇ ਸਖ਼ਤੀ!

ਪੰਜਾਬ ‘ਚ ਦਵਾਈਆਂ ਦੀ ਵਿਕਰੀ ਨੂੰ ਲੈ ਕੇ ਕੇਮਿਸਟ ਐਸੋਸੀਏਸ਼ਨ ਨੇ ਵੱਡਾ ਫ਼ੈਸਲਾ ਲਿਆ...