November 10, 2025, 6:06 am
----------- Advertisement -----------
HomeNewsLatest Newsਨਿਊਜ਼ੀਲੈਂਡ ਖਿਲਾਫ ਘਰੇਲੂ ਟੀ-20 ਸੀਰੀਜ਼ 'ਚ ਨਹੀਂ ਖੇਡਣਗੇ ਰੋਹਿਤ ਅਤੇ ਵਿਰਾਟ

ਨਿਊਜ਼ੀਲੈਂਡ ਖਿਲਾਫ ਘਰੇਲੂ ਟੀ-20 ਸੀਰੀਜ਼ ‘ਚ ਨਹੀਂ ਖੇਡਣਗੇ ਰੋਹਿਤ ਅਤੇ ਵਿਰਾਟ

Published on

----------- Advertisement -----------

ਟੀ-20 ਕਪਤਾਨ ਹਾਰਦਿਕ ਪੰਡਯਾ ਨਿਊਜ਼ੀਲੈਂਡ ਨਾਲ ਘਰੇਲੂ ਸੀਰੀਜ਼ ਦੌਰਾਨ ਮੌਜੂਦ ਹੋ ਸਕਦੇ ਹਨ, ਜਦਕਿ ਵਿਰਾਟ ਅਤੇ ਰੋਹਿਤ ਇਸ ਟੀਮ ਦਾ ਹਿੱਸਾ ਨਹੀਂ ਹੋਣਗੇ। ਹਾਲਾਂਕਿ ਨਿਊਜ਼ੀਲੈਂਡ ਖਿਲਾਫ 3 ਵਨਡੇ ਅਤੇ 3 ਟੀ-20 ਮੈਚਾਂ ਦੀ ਘਰੇਲੂ ਸੀਰੀਜ਼ ਲਈ ਟੀਮ ਦਾ ਐਲਾਨ ਨਹੀਂ ਕੀਤਾ ਗਿਆ ਹੈ। ਨਵੀਂ ਚੋਣ ਕਮੇਟੀ ਇਸ ਟੀਮ ਦਾ ਐਲਾਨ ਕਰੇਗੀ। ਨਿਊਜ਼ੀਲੈਂਡ ਨਾਲ ਪਹਿਲੇ 3 ਵਨਡੇ ਮੈਚਾਂ ਦੀ ਸੀਰੀਜ਼ 18 ਜਨਵਰੀ ਤੋਂ ਸ਼ੁਰੂ ਹੋਵੇਗੀ। ਇਸ ਤੋਂ ਬਾਅਦ 27 ਜਨਵਰੀ ਤੋਂ ਟੀ-20 ਸੀਰੀਜ਼ ਖੇਡੀ ਜਾਵੇਗੀ।
ਮੀਡੀਆ ਰਿਪੋਰਟਾਂ ਮੁਤਾਬਕ ਸੀਨੀਅਰ ਖਿਡਾਰੀਆਂ ਵਿਰਾਟ ਅਤੇ ਰੋਹਿਤ ਸ਼ਰਮਾ ਨੂੰ ਟੀ-20 ਸੀਰੀਜ਼ ਤੋਂ ਆਰਾਮ ਦਿੱਤਾ ਜਾ ਸਕਦਾ ਹੈ। ਭਾਰਤੀ ਕ੍ਰਿਕਟ ਕੰਟਰੋਲ ਬੋਰਡ ਦੇ ਇਕ ਅਧਿਕਾਰੀ ਨੇ ਇਕ ਖੇਡ ਵੈੱਬਸਾਈਟ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਨਿਊਜ਼ੀਲੈਂਡ ਨਾਲ ਘਰੇਲੂ ਸੀਰੀਜ਼ ਦੌਰਾਨ 3 ਟੀ-20 ਸੀਰੀਜ਼ ਲਈ ਰੋਹਿਤ ਅਤੇ ਵਿਰਾਟ ਦੇ ਨਾਂ ‘ਤੇ ਵਿਚਾਰ ਨਹੀਂ ਕੀਤਾ ਜਾਵੇਗਾ।
ਮੁਹੰਮਦ ਸ਼ਮੀ, ਭੁਵਨੇਸ਼ਵਰ ਕੁਮਾਰ ਅਤੇ ਆਰ ਅਸ਼ਵਿਨ ਵਰਗੇ ਸੀਨੀਅਰ ਖਿਡਾਰੀ ਪਹਿਲਾਂ ਹੀ ਟੀ-20 ਯੋਜਨਾ ਤੋਂ ਬਾਹਰ ਹਨ।
ਦਰਅਸਲ ਇਸ ਸਾਲ ਇੱਕ ਰੋਜ਼ਾ ਵਿਸ਼ਵ ਕੱਪ ਭਾਰਤ ਵਿੱਚ ਅਕਤੂਬਰ-ਨਵੰਬਰ ਵਿੱਚ ਹੀ ਖੇਡਿਆ ਜਾਣਾ ਹੈ। ਬੀਸੀਸੀਆਈ ਦੀ ਹਾਲ ਹੀ ਵਿੱਚ ਹੋਈ ਸਮੀਖਿਆ ਬੈਠਕ ਵਿੱਚ ਵਨਡੇ ਵਿਸ਼ਵ ਕੱਪ ਨੂੰ ਧਿਆਨ ਵਿੱਚ ਰੱਖਦੇ ਹੋਏ ਕਈ ਅਹਿਮ ਫੈਸਲੇ ਲਏ ਗਏ। ਵਨਡੇ ਵਿਸ਼ਵ ਕੱਪ ਲਈ 20 ਖਿਡਾਰੀਆਂ ਦੀ ਸੂਚੀ ਤਿਆਰ ਕਰਨ ਦੀ ਗੱਲ ਕਹੀ ਗਈ ਅਤੇ ਅਗਲੇ ਮੈਚਾਂ ਵਿੱਚ ਇਨ੍ਹਾਂ 20 ਖਿਡਾਰੀਆਂ ਨੂੰ ਅਜ਼ਮਾਉਣ ਦਾ ਵੀ ਫੈਸਲਾ ਕੀਤਾ ਗਿਆ।
ਹਾਲਾਂਕਿ ਉਸ ਸੂਚੀ ‘ਚ ਸ਼ਾਮਲ 20 ਖਿਡਾਰੀਆਂ ਦੇ ਨਾਵਾਂ ਦਾ ਅਜੇ ਐਲਾਨ ਨਹੀਂ ਕੀਤਾ ਗਿਆ ਹੈ। ਪਰ ਮੰਨਿਆ ਜਾ ਰਿਹਾ ਹੈ ਕਿ ਸ਼੍ਰੀਲੰਕਾ ਦੇ ਖਿਲਾਫ ਵਨਡੇ ਸੀਰੀਜ਼ ਲਈ ਰੋਹਿਤ, ਵਿਰਾਟ ਸਮੇਤ ਸਾਰੇ ਖਿਡਾਰੀ ਇਸ ‘ਚ ਸ਼ਾਮਲ ਹੋਣਗੇ। ਇਨ੍ਹਾਂ ਤੋਂ ਇਲਾਵਾ ਕਾਰ ਹਾਦਸੇ ‘ਚ ਜ਼ਖਮੀ ਹੋਏ ਪੰਤ, ਰਵਿੰਦਰ ਜਡੇਜਾ ਅਤੇ ਜਸਪ੍ਰੀਤ ਬੁਮਰਾਹ ਵੀ ਫਿੱਟ ਹੋਣ ‘ਤੇ ਇਸ ਟੀਮ ‘ਚ ਸ਼ਾਮਲ ਹੋਣਗੇ। ਸਮੀਖਿਆ ਬੈਠਕ ‘ਚ ਸੀਨੀਅਰ ਖਿਡਾਰੀਆਂ ਨੂੰ ਸੱਟ ਤੋਂ ਬਚਾਉਣ ਲਈ ਅਹਿਮ ਕਦਮ ਚੁੱਕਣ ਦੀ ਗੱਲ ਵੀ ਕਹੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੱਕੇ ਤੌਰ ’ਤੇ ਹੋਵੇਗੀ ਬੰਦ ਜ਼ੀਰਾ ਸ਼ਰਾਬ ਫੈਕਟਰੀ

ਪੰਜਾਬ ਸਰਕਾਰ ਨੇ ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਇੱਕ ਜੀਰੇ ਦੀ ਡਿਸਟਿਲਰੀ ਬਾਰੇ ਨੈਸ਼ਨਲ...

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ‘ਤੇ ਹੋਇਆ ਹਮਲਾ, ਅੱਗ ਲੱਗਣ ਕਾਰਨ ਗੱਡੀ ਸੜ ਕੇ ਹੋਈ ਸੁਆਹ

ਅਕਾਲੀ ਦਲ ਵਾਰਿਸ ਪੰਜਾਬ ਦੇ ਇਲੈਕਸ਼ਨ ਇੰਚਾਰਜ ਨਾਲ ਜੁੜੀ ਖਬਰ ਸਾਹਮਣੇ ਆਈ ਹੈ। ‘ਇਲੈਕਸ਼ਨ...

ਤਰਨਤਾਰਨ ਦੀ SSP ਸਸਪੈਂਡ, ਅਕਾਲੀ ਵਰਕਰਾਂ ਵਿਰੁੱਧ ਝੂਠੇ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨ ਦੇ ਇਲਜ਼ਾਮ

ਭਾਰਤੀ ਚੋਣ ਕਮਿਸ਼ਨ ਨੇ ਤਰਨਤਾਰਨ ਦੇ ਐਸਐਸਪੀ ਡਾ. ਰਵਜੋਤ ਕੌਰ ਗਰੇਵਾਲ ਨੂੰ ਸਸਪੈਂਡ ਕਰ...

ਸੀਨੀਅਰ ਪੱਤਰਕਾਰ ਤੇ ਉਨ੍ਹਾਂ ਦੀ ਮਾਤਾ ਦੇ ਕਤਲ ਮਾਮਲੇ ‘ਚ ਭਗੌੜੇ ਨੂੰ ਕੀਤਾ ਗ੍ਰਿਫ਼ਤਾਰ,8 ਸਾਲਾਂ ਬਾਅਦ ਮਿਲੀ ਕਾਮਯਾਬੀ

ਸੀਨੀਅਰ ਪੱਤਰਕਾਰ ਕੇ.ਜੇ. ਸਿੰਘ ਤੇ ਉਨ੍ਹਾਂ ਦੀ ਮਾਤਾ ਗੁਰਚਰਨ ਕੌਰ ਦੇ ਦੋਹਰੇ ਕਤਲ ਮਾਮਲੇ...

ਤਰਨ ਤਾਰਨ ਜ਼ਿਮਨੀ ਚੋਣ ਦੇ ਮੱਦੇਨਜ਼ਰ 11 ਨਵੰਬਰ ਨੂੰ ਛੁੱਟੀ ਦਾ ਐਲਾਨ , ਸਾਰੇ ਸਰਕਾਰੀ ਦਫ਼ਤਰ ਅਤੇ ਵਿਦਿਅਕ ਅਦਾਰੇ ਰਹਿਣਗੇ ਬੰਦ

ਵਿਧਾਨ ਸਭਾ ਹਲਕਾ ਤਰਨ ਤਾਰਨ ਦੀ ਉਪ ਚੋਣ ਨੂੰ ਧਿਆਨ ਵਿੱਚ ਰੱਖਦੇ ਹੋਏ ਜ਼ਿਲ੍ਹਾ...

ਯਾਤਰੀਆਂ ਨੂੰ ਮਿਲੇਗੀ ਰਾਹਤ, ਅੱਜ ਤੋਂ 18 ਘੰਟੇ ਖੁੱਲ੍ਹੇਗਾ ਚੰਡੀਗੜ੍ਹ ਏਅਰਪੋਰਟ, ਫਲਾਈਟਸ ਦਾ ਵਧਿਆ ਸਮਾਂ

ਚੰਡੀਗੜ੍ਹ ਦੇ ਸ਼ਹੀਦ ਭਗਤ ਸਿੰਘ ਇੰਟਰਨੈਸ਼ਨਲ ਏਅਰਪੋਰਟ ਚੰਡੀਗੜ੍ਹ ਤੋਂ ਅੱਜ ਤੋਂ ਉਡਾਣ ਸੇਵਾਵਾਂ ਦਾ...

ਪੰਜਾਬ ਦੀ ਵਿਰਾਸਤ ‘ਤੇ ਭਾਜਪਾ ਦਾ ਹਮਲਾ! AAP ਸਾਂਸਦ ਬੋਲੇ- “ਨਹੀਂ ਦੱਬੇਗਾ ਪੰਜਾਬ”

ਕੇਂਦਰ ਦੀ ਭਾਜਪਾ ਸਰਕਾਰ ਨੇ ਅਚਾਨਕ ਪੰਜਾਬ ਯੂਨੀਵਰਸਿਟੀ ਦੀ ਸੈਨੇਟ ਭੰਗ ਕਰ ਦਿੱਤੀ। ਇੱਕ...

ਬਿਕਰਮ ਮਜੀਠੀਆ ਦੀ ਜ਼ਮਾਨਤ ਅਰਜ਼ੀ ‘ਤੇ ਹਾਈਕੋਰਟ ਦਾ ਆਇਆ ਵੱਡਾ ਫੈਸਲਾ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ...