September 18, 2026, 12:44 am
----------- Advertisement -----------
HomeNewsLatest Newsਰੋਹਿਤ ਸ਼ਰਮਾ ਅਤੇ ਨਵਦੀਪ ਸੈਣੀ ਬੰਗਲਾਦੇਸ਼ ਖਿਲਾਫ ਦੂਜੇ ਟੈਸਟ ਮੈਚ ਤੋਂ ਬਾਹਰ

ਰੋਹਿਤ ਸ਼ਰਮਾ ਅਤੇ ਨਵਦੀਪ ਸੈਣੀ ਬੰਗਲਾਦੇਸ਼ ਖਿਲਾਫ ਦੂਜੇ ਟੈਸਟ ਮੈਚ ਤੋਂ ਬਾਹਰ

Published on

----------- Advertisement -----------

ਕਪਤਾਨ ਰੋਹਿਤ ਸ਼ਰਮਾ ਅਤੇ ਨਵਦੀਪ ਸੈਣੀ ਬੰਗਲਾਦੇਸ਼ ਦੇ ਖਿਲਾਫ 22 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਦੂਜੇ ਅਤੇ ਆਖਰੀ ਟੈਸਟ ਤੋਂ ਬਾਹਰ ਹੋ ਗਏ ਹਨ। ਰੋਹਿਤ ਸ਼ਰਮਾ ਬੰਗਲਾਦੇਸ਼ ਦੇ ਖਿਲਾਫ ਦੂਜੇ ਵਨਡੇ ਵਿੱਚ ਅੰਗੂਠੇ ਦੀ ਸੱਟ ਕਾਰਨ ਪਹਿਲੇ ਟੈਸਟ ਮੈਚ ਤੋਂ ਬਾਹਰ ਹੋ ਗਿਆ ਸੀ। ਉਨ੍ਹਾਂ ਦੀ ਥਾਂ ਅਭਿਮਨਿਊ ਈਸ਼ਵਰਨ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਦੇ ਨਾਲ ਹੀ ਮੁਹੰਮਦ ਸ਼ਮੀ ਅਤੇ ਜਸਪ੍ਰੀਤ ਬੁਮਰਾਹ ਦੀ ਗੈਰ-ਮੌਜੂਦਗੀ ਵਿੱਚ ਟੈਸਟ ਸੀਰੀਜ਼ ਲਈ ਸ਼ਾਮਲ ਕੀਤੇ ਗਏ ਨਵਦੀਪ ਸੈਣੀ ਵੀ ਹੈਮਸਟ੍ਰਿੰਗ ਖਿਚਾਅ ਕਾਰਨ ਬਾਹਰ ਹੋ ਗਏ ਹਨ।
ਭਾਰਤੀ ਕ੍ਰਿਕਟ ਕੰਟਰੋਲ ਬੋਰਡ ਵੱਲੋਂ ਜਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਰੋਹਿਤ ਦੇ ਅੰਗੂਠੇ ਦੀ ਸੱਟ ਅਜੇ ਠੀਕ ਨਹੀਂ ਹੋਈ ਹੈ। ਮੈਡੀਕਲ ਟੀਮ ਉਸ ਦੀ ਸੱਟ ਦੀ ਨਿਗਰਾਨੀ ਕਰ ਰਹੀ ਹੈ। ਜਦਕਿ ਨਵਦੀਪ ਸੈਣੀ ਨੂੰ ਬੈਂਗਲੁਰੂ ਸਥਿਤ ਨੈਸ਼ਨਲ ਕ੍ਰਿਕਟ ਅਕੈਡਮੀ ‘ਚ ਰਿਪੋਰਟ ਕਰਨ ਲਈ ਕਿਹਾ ਗਿਆ ਹੈ। ਬੰਗਲਾਦੇਸ਼ ਖ਼ਿਲਾਫ਼ ਦੂਜੇ ਟੈਸਟ ਲਈ ਟੀਮ: ਕੇਐਲ ਰਾਹੁਲ (ਕਪਤਾਨ), ਸ਼ੁਭਮਨ ਗਿੱਲ, ਚੇਤੇਸ਼ਵਰ ਪੁਜਾਰ, ਵਿਰਾਟ ਕੋਹਲੀ, ਸ਼੍ਰੇਅਸ ਅਈਅਰ, ਰਿਸ਼ਭ ਪੰਤ, ਕੇਐਸ ਭਾਰਤ, ਰਵੀਚੰਦਰਨ ਅਸ਼ਵਿਨ, ਅਕਸ਼ਰ ਪਟੇਲ, ਕੁਲਦੀਪ ਯਾਦਵ, ਸ਼ਾਰਦੁਲ ਠਾਕੁਰ, ਮੁਹੰਮਦ ਸਿਰਾਜ, ਉਮੇਸ਼ ਯਾਦਵ, ਅਭਿਮਨਿਊ ਈਸਵਰਨ, ਸੌਰਭ ਕੁਮਾਰ, ਜੈਦੇਵ ਉਨਾਦਕਟ

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮਾਨਸਿਕ ਤਣਾਅ ਬਣ ਸਕਦੈ ਪਰਿਵਾਰਕ ਸਮੱਸਿਆਵਾਂ ਦੀ ਵਜ੍ਹਾ, ਸਮੇਂ ਸਿਰ ਇਲਾਜ ਦੀ ਸਲਾਹ

ਚੰਡੀਗੜ੍ਹ, 17 ਸਤੰਬਰ 2026: ਅਸੀਂ ਅਕਸਰ ਤਣਾਅ ਨੂੰ ਵਿਅਕਤੀ ਦੇ ਸੁਭਾਅ ਦਾ ਹਿੱਸਾ ਮੰਨ ਲੈਂਦੇ...

ਪੰਜਾਬ ਨੇ 3,100 ਖੇਡ ਮੈਦਾਨ ਬਣਾਏ ਹਨ, ਜਿਨ੍ਹਾਂ ਵਿੱਚੋਂ ਲਗਭਗ 750 ਪਹਿਲਾਂ ਹੀ ਲੋਕਾਂ ਨੂੰ ਸਮਰਪਿਤ ਕੀਤੇ ਜਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 17 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਅਤੇ ਨਸ਼ਾ ਮੁਕਤੀ ਮੋਰਚਾ...

SGPC ਮੈਂਬਰ ਅਮਰਜੀਤ ਸਿੰਘ ਚਾਵਲਾ ਖ਼ਿਲਾਫ਼ FIR ਦਰਜ, ਜ਼ਬਰ-ਜਨਾਹ ਦੇ ਇਲਜ਼ਾਮਾਂ ਮਗਰੋਂ ਦਿੱਤਾ ਅਸਤੀਫ਼ਾ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ...

ਸਖ਼ਤ ਸਜ਼ਾ ਤੇ ਸਮਾਂਬੱਧ ਜਾਂਚ ਦੀ ਲੋੜ, ਗਿਆਨੀ ਰਘਬੀਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਸਰਕਾਰ ਵੱਲੋਂ ‘ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਦੇ ਸਬੰਧ ‘ਚ...

ਸ਼ਾਹਕੋਟ ਤੋਂ ‘ਆਪ’ ਨੇ ਬਦਲਿਆ ਹਲਕਾ ਇੰਚਾਰਜ

ਆਮ ਆਦਮੀ ਪਾਰਟੀ ਪੰਜਾਬ ਵਲੋਂ ਸੰਗਠਨਾਤਮਕ ਪੱਧਰ ’ਤੇ ਅਹਿਮ ਨਿਯੁਕਤੀ ਕਰਦਿਆਂ ਸ਼ਾਹਕੋਟ ਵਿਧਾਨ ਸਭਾ...

Gippy Grewal ਨਾਲ ਫਲਾਈਟ ‘ਚ ਬਦਸਲੂਕੀ, ਬਿਜ਼ਨੈੱਸ ਕਲਾਸ ਦਾ ਟਿਕਟ ਦੇ ਕੇ ਇਕਾਨਮੀ ਸੀਟ ‘ਤੇ ਬਿਠਾਇਆ

ਪੰਜਾਬੀ ਗਾਇਕ ਗਿੱਪੀ ਗਰੇਵਾਲ ਨੇ ਏਅਰ ਕੈਨੇਡਾ ਦੀ ਫਲਾਈਟ ਵਿਚ ਆਪਣੇ ਨਾਲ ਹੋਏ ਤਜਰਬੇ...

ਪੈਟਰੋਲ ਤੇ ਡੀਜ਼ਲ ’ਤੇ ਸਰਕਾਰ ਦਾ ਵੱਡਾ ਫੈਸਲਾ, ਪੈਟਰੋਲ ’ਤੇ ₹1 ਅਤੇ ਡੀਜ਼ਲ ’ਤੇ ₹5 ਘਟਾਇਆ ਵਿੰਡਫਾਲ ਟੈਕਸ

ਸਰਕਾਰ ਨੇ ਦੇਸ਼ ਤੋਂ ਬਾਹਰ ਭੇਜੇ ਜਾਣ ਵਾਲੇ ਪੈਟਰੋਲ, ਡੀਜ਼ਲ ਤੇ ਜੈੱਟ ਈਂਧਣ ‘ਤੇ...

‘ਅਸੀਂ ਕੈਨੇਡਾ ‘ਤੇ ਰਾਜ ਕਰਾਂਗੇ, ਸਾਨੂੰ ਕੋਈ ਨਹੀਂ ਰੋਕ ਸਕਦਾ’: Lawrence Bishnoi ਗੈਂਗ ਦਾ ਕਥਿਤ ਪੱਤਰ ਵਾਇਰਲ

ਕੈਨੇਡਾ ਦੇ ਰੱਖਿਆ ਮੰਤਰੀ, ਸੈਨਾ ਅਤੇ ਪੁਲੀਸ ਨੂੰ ਪਿਛਲੇ ਸਾਲ ਕਥਿਤ ਤੌਰ 'ਤੇ ਲਾਰੈਂਸ...

ਰਾਜੋਆਣਾ ਦੀ ਪ੍ਰਧਾਨ ਮੰਤਰੀ ਨੂੰ ਚਿੱਠੀ, ਰਹਿਮ ਦੀ ਅਪੀਲ ‘ਤੇ ਜਲਦੀ ਫੈਸਲਾ ਲੈਣ ਦੀ ਮੰਗ

ਬਲਵੰਤ ਸਿੰਘ ਰਾਜੋਆਣਾ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਚਿੱਠੀ ਲਿੱਖੀ ਹੈ। ਉਨ੍ਹਾਂ ਨੇ...