June 6, 2026, 10:10 pm
----------- Advertisement -----------
HomeNewsLatest Newsਰੌਸ ਟੇਲਰ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ

ਰੌਸ ਟੇਲਰ ਨੇ ਅੰਤਰਰਾਸ਼ਟਰੀ ਕ੍ਰਿਕਟ ਨੂੰ ਕਿਹਾ ਅਲਵਿਦਾ

Published on

----------- Advertisement -----------

ਨਿਊਜ਼ੀਲੈਂਡ ਦੇ ਦਿੱਗਜ ਬੱਲੇਬਾਜ਼ ਰੌਸ ਟੇਲਰ ਨੇ ਮੌਜੂਦਾ ਘਰੇਲੂ ਸੈਸ਼ਨ ਤੋਂ ਬਾਅਦ ਕੌਮਾਂਤਰੀ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਫੈਸਲਾ ਕੀਤਾ ਹੈ। ਬੰਗਲਾਦੇਸ਼ ਵਿਰੁੱਧ ਅਗਲੇ ਮਹੀਨੇ ਹੋਣ ਵਾਲਾ ਦੂਜਾ ਟੈਸਟ ਮੈਚ ਉਨ੍ਹਾਂ ਦਾ ਆਖਰੀ ਟੈਸਟ ਹੋਵੇਗਾ। ਉਹ ਇਸ ‘ਚ ਡੇਨੀਅਲ ਵਿਟੋਰੀ ਦੇ 112 ਟੈਸਟਾਂ ਦੀ ਬਰਾਬਰੀ ਕਰ ਲੈਣਗੇ। ਉਹ ਫਰਵਰੀ ‘ਚ ਦੱਖਣੀ ਅਫਰੀਕਾ ਖ਼ਿਲਾਫ਼ ਟੈਸਟ ਸੀਰੀਜ਼ ਨਹੀਂ ਖੇਡਣਗੇ ਪਰ ਆਸਟ੍ਰੇਲੀਆ ‘ਚ ਵਨਡੇ ਸੀਰੀਜ਼ ਅਤੇ ਮਾਰਚ-ਅਪ੍ਰੈਲ ‘ਚ ਨੀਦਰਲੈਂਡ ਖ਼ਿਲਾਫ਼ ਘਰੇਲੂ ਸੀਰੀਜ਼ ਖੇਡਣਗੇ। ਨੀਦਰਲੈਂਡ ਖ਼ਿਲਾਫ਼ ਆਪਣੇ ਗ੍ਰਹਿ ਨਗਰ ਹੈਮਿਲਟਨ ‘ਚ 4 ਅਪ੍ਰੈਲ ਨੂੰ ਹੋਣ ਵਾਲਾ ਚੌਥਾ ਵਨਡੇ ਟੇਲਰ ਦਾ ਆਖ਼ਰੀ ਅੰਤਰਰਾਸ਼ਟਰੀ ਮੈਚ ਹੋਵੇਗਾ।


ਉਨ੍ਹਾਂ ਨੇ ਇਕ ਬਿਆਨ ‘ਚ ਕਿਹਾ, ‘ਇਹ ਸ਼ਾਨਦਾਰ ਸਫ਼ਰ ਰਿਹਾ ਅਤੇ ਮੈਨੂੰ ਖੁਸ਼ੀ ਹੈ ਕਿ ਮੈਂ ਇੰਨੇ ਲੰਬੇ ਸਮੇਂ ਤੱਕ ਦੇਸ਼ ਦੀ ਨੁਮਾਇੰਦਗੀ ਕਰ ਸਕਿਆ।’ ਉਨ੍ਹਾਂ ਨੇ ਕਿਹਾ, ‘ਦੁਨੀਆ ਦੇ ਕੁਝ ਮਹਾਨ ਖਿਡਾਰੀਆਂ ਦੇ ਖ਼ਿਲਾਫ਼ ਖੇਡਣਾ ਕਿਸਮਤ ਦੀ ਗੱਲ ਹੈ। ਬਹੁਤ ਸਾਰੀਆਂ ਯਾਦਾਂ ਅਤੇ ਦੋਸਤੀ ਦੇ ਤੋਹਫ਼ੇ ਮਿਲੇ ਹਨ, ਸਾਰੀਆਂ ਚੰਗੀਆਂ ਚੀਜ਼ਾਂ ਕਦੇ ਖ਼ਤਮ ਨਹੀਂ ਹੁੰਦੀਆਂ ਹਨ ਅਤੇ ਇਹ ਮੇਰੇ ਲਈ ਸਹੀ ਸਮਾਂ ਹੈ।’ ਟੇਲਰ ਨੇ ਨਿਊਜ਼ੀਲੈਂਡ ਲਈ ਟੈਸਟ ਅਤੇ ਵਨਡੇ ਮੈਚਾਂ ਵਿਚ ਸਭ ਤੋਂ ਵੱਧ ਦੌੜਾਂ ਬਣਾਈਆਂ ਹਨ।
ਉਨ੍ਹਾਂ ਨੇ ਟੈਸਟ ਵਿਚ 19 ਸੈਂਕੜਿਆਂ ਸਮੇਤ 7584 ਦੌੜਾਂ ਬਣਾਈਆਂ, ਜੋ ਮੌਜੂਦਾ ਕਪਤਾਨ ਕੇਨ ਵਿਲੀਅਮਸਨ ਤੋਂ ਬਾਅਦ ਸਭ ਤੋਂ ਵੱਧ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਵਨਡੇ ‘ਚ 8581 ਦੌੜਾਂ ਬਣਾਈਆਂ, ਜਿਸ ‘ਚ 21 ਸੈਂਕੜੇ ਸ਼ਾਮਲ ਹਨ। ਉਨ੍ਹਾਂ ਨੇ 2008 ਵਿਚ ਦੱਖਣੀ ਅਫਰੀਕਾ ਵਿਰੁੱਧ ਪਹਿਲਾ ਟੈਸਟ ਖੇਡਿਆ ਅਤੇ 233 ਵਨਡੇ ਮੈਚਾਂ ਵਿਚੋਂ ਪਹਿਲਾ 2006 ਵਿਚ ਵੈਸਟਇੰਡੀਜ਼ ਵਿਰੁੱਧ ਖੇਡਿਆ। ਉਨ੍ਹਾਂ ਨੇ 102 ਟੀ-20 ਮੈਚ ਵੀ ਖੇਡੇ ਹਨ ਅਤੇ ਨਿਊਜ਼ੀਲੈਂਡ ਲਈ ਤਿੰਨੋਂ ਫਾਰਮੈਟਾਂ ਵਿਚ 100 ਤੋਂ ਵੱਧ ਮੈਚ ਖੇਡਣ ਵਾਲੇ ਪਹਿਲੇ ਕ੍ਰਿਕਟਰ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਲਾਪਤਾ ਆਸਟ੍ਰੇਲੀਅਨ ਨਾਗਰਿਕ ਮਾਮਲੇ ’ਚ ਵੱਡੀ ਅਪਡੇਟ; ਭਰਾ ਵੱਲੋਂ ਹੀ ਕੀਤਾ ਗਿਆ ਕਤਲ

ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਆਸਟ੍ਰੇਲੀਆ ਸਥਿਤ ਐਨਆਰਆਈ ਅਤੇ ਗਣਿਤ ਅਧਿਆਪਕ ਸੁਨੀਲ ਸ਼ਰਮਾ ਦੇ ਲਾਪਤਾ...

ਜਲੰਧਰ ਵਿਚ ਪੁਲਿਸ ਰੇਡ ਵੇਲੇ ਹੰਗਾਮਾ, ਲਵਪ੍ਰੀਤ ਦੀ ਗੋਲੀ ਲੱਗਣ ਨਾਲ ਮੌਤ

ਜਲੰਧਰ 'ਚ ਪੁਲਿਸ ਦੀ ਗੋਲੀ ਲੱਗਣ ਕਾਰਨ ਮੁਲਜ਼ਮ ਦੀ ਮੌਤ ਹੋ ਗਈ। ਲਵਪ੍ਰੀਤ ਦੀ...

•ਹੁਸ਼ਿਆਰਪੁਰ ਵਿਖੇ ਸਰਦਾਰ ਬਹਾਦਰ ਅਮੀਂ ਚੰਦ ਸੋਨੀ ਏ.ਐਫ.ਪੀ.ਆਈ. ਦਾ ਉਦਘਾਟਨ ਜਲਦ ਕੀਤਾ ਜਾਵੇਗਾ: ਰੋਜ਼ਗਾਰ ਉਤਪੱਤੀ ਮੰਤਰੀ

ਚੰਡੀਗੜ੍ਹ, 5 ਜੂਨ:ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ,...

ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ‘ਤੇ ਨਕੇਲ ਕੱਸਣ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣਿਆ ਪੰਜਾਬ – ਕੇਜਰੀਵਾਲ

ਨਵੀਂ ਦਿੱਲੀ, 05 ਜੂਨ 2026:ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ...

‘ਚਿੱਟੇ’ ਦੀ ਲਤ ਕਾਰਨ ਵੇਚ ਦਿੱਤਾ 16 ਦਿਨਾਂ ਦਾ ਬੱਚਾ, ਖਰੀਦਣ ਵਾਲੇ ਨੇ ਪੈਸੇ ਵਾਪਸ ਮੰਗੇ ਤਾਂ ਹੋਇਆ ਖੁਲਾਸਾ

ਜਲੰਧਰ ‘ਚ ਇੱਕ ਵਿਅਕਤੀ ਨੇ ‘ਚਿੱਟੇ’ ਦੀ ਲਤ ਨੂੰ ਪੂਰਾ ਕਰਨ ਲਈ ਆਪਣੀ ਤਲਾਕਸ਼ੁਦਾ...

ਪੰਜਾਬ ਸਰਕਾਰ ਨੇ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਲਈ 9,300 ਕਰੋੜ ਰੁਪਏ ਕੀਤੇ ਅਲਾਟ 

ਚੰਡੀਗੜ੍ਹ; 5 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਨਵਾਂਸ਼ਹਿਰ ‘ਚ ਵੱਡੀ ਵਾਰਦਾਤ, ਕੁੜੀ ਦਾ ਬੇਰਹਿਮੀ ਨਾਲ ਕਤਲ, ਬੰਦ ਅਟੈਚੀ ‘ਚੋਂ ਮਿਲੀ ਦੇਹ

ਨਵਾਂਸ਼ਹਿਰ ਵਿੱਚ ਇੱਕ ਦਿਲ ਦਹਿਲਾਉਣ ਵਾਲੀ ਵਾਰਦਾਤ ਸਾਹਮਣੇ ਆਈ ਹੈ। ਇੱਕ 15 ਸਾਲਾ ਕੁੜੀ...