October 20, 2026, 8:16 pm
----------- Advertisement -----------
HomeNewsLatest News1500 ਕਰੋੜ ਰੁਪਏ ਨਾਲ ਬਦਲੀ ਹਲਕਾ ਘਨੌਰ ਦੀ ਨੁਹਾਰ- ਮਦਨ ਲਾਲ ਜਲਾਲਪੁਰ

1500 ਕਰੋੜ ਰੁਪਏ ਨਾਲ ਬਦਲੀ ਹਲਕਾ ਘਨੌਰ ਦੀ ਨੁਹਾਰ- ਮਦਨ ਲਾਲ ਜਲਾਲਪੁਰ

Published on

----------- Advertisement -----------

ਰਾਜਪੁਰਾ, ਪਟਿਆਲਾ , 18 ਜਨਵਰੀ 2022 – ਹਲਕਾ ਘਨੌਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਿਧਾਇਕ ਮਦਨ ਲਾਲ ਜਲਾਲਪੁਰ ਵਲੋਂ ਅੱਜ ਰਾਜਪੁਰਾ ਨੇੜਲੇ ਅੱਧਾ ਦਰਜਨ ਤੋਂ ਵੱਧ ਪਿੰਡਾਂ ਦਾ ਤੂਫ਼ਾਨੀ ਦੌਰਾ ਕਰਕੇ ਹਲਕਾ ਘਨੌਰ ਵਿਚ ਕਾਂਗਰਸ ਪਾਰਟੀ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਦੇ ਨਾਂ `ਤੇ ਆਪਣੇ ਲਈ ਵੋਟਾਂ ਮੰਗੀਆਂ ਗਈਆਂ। ਅੱਜ ਉਨ੍ਹਾਂ ਵਲੋਂ ਪਿੰਡ ਬੱਠਲੀ, ਆਕੜ, ਆਕੜੀ, ਸੇਹਰੀ, ਟਹਿਲਪੁਰਾ ਅਤੇ ਸੇਹਰਾ ਸਮੇਤ ਅੱਧਾ ਦਰਜਨ ਤੋਂ ਵੱਧ ਪਿੰਡਾਂ ਵਿਚ ਚੋਣ ਬੈਠਕਾਂ ਕੀਤੀਆਂ ਗਈਆਂ। 

ਇਸ ਦੌਰਾਨ ਸੰਬੋਧਨ ਕਰਦਿਆਂ ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਉਨ੍ਹਾਂ ਨੇ 5 ਸਾਲਾਂ ਦੇ ਅਰਸੇ ਦੌਰਾਨ 15 ਸੌ ਕਰੌੜ ਤੋਂ ਵੱਧ ਰੁਪਏ ਖਰਚ ਕੇ ਹਲਕਾ ਘਨੌਰ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ।ਉਨ੍ਹਾਂ ਕਿਹਾ ਕਿ ਅੱਜ ਹਲਕੇ ਦਾ ਕੋਈ ਵੀ ਪਿੰਡ ਅਜਿਹਾ ਨਹੀਂ ਜਿਸ ਦਾ ਵਿਕਾਸ ਨਾ ਹੋਇਆ ਹੋਵੇੇ।ਉਨ੍ਹਾਂ ਹਲਕਾ ਦੇ ਨੋਜਵਾਨਾਂ ਨੂੰ ਰੋਜ਼ਗਾਰ ਦਿਵਾਉਣ ਲਈ ਘਨੌਰ ਨੂੰ ਇੰਡਸਟਰੀ ਜੋਨ ਬਣਾਉਣ ਦਾ ਦਾਅਵਾ ਕਰਦਿਆਂ ਵਿਕਾਸ ਦੇ ਨਾਂ ਤੇ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। 

ਇਸ ਮੌਕੇ ਬਲਾਕ ਸੰਮਤੀ ਸੰਭੂ ਦੇ ਚੇਅਰਮੈਨ ਅੱਛਰ ਸਿੰਘ ਭੇਡਵਾਲ, ਮਾਰਕੀਟ ਕਮੇਟੀ ਰਾਜਪੁਰਾ ਦੇ ਵਾਈਸ ਚੇਅਰਮੈਨ ਜਗਰੂਪ ਸਿੰਘ ਹੈਪੀ ਸੇਹਰਾ, ਸਰਪੰਚ ਯੂਨੀਅਨ ਦੇ ਪ੍ਰਧਾਨ ਐਨ.ਪੀ. ਪੱਬਰੀ, ਯੂਥ ਕਾਂਗਰਸ ਪ੍ਰਧਾਨ ਇੰਦਰਜੀਤ ਸਿੰਘ ਗਿਫ਼ਟੀ, ਯੂਥ ਆਗੂ ਜਗਵਿੰਦਰ ਸਿੰਘ ਲੰਜਾ, ਸਰਪੰਚ ਅਮਰੀਕ ਸਿੰਘ ਖਾਨਪੁਰ, ਹਰਸੰਗਤ ਸਿੰਘ ਸਰਪੰਚ ਤਖਤੂਮਾਜਰਾ, ਸਰਪੰਚ ਕਾਕਾ ਸਿੰਘ ਬੱਠਲੀ, ਸਰਪੰਚ ਬੌਬੀ ਆਕੜ, ਕਰਨੈਲ ਸਿੰਘ ਆਕੜ, ਕ੍ਰਿਸ਼ਨ ਆਕੜ, ਹਰਜਿੰਦਰ ਸਿੰਘ ਕਾਲਾ ਸਰਪੰਚ ਆਕੜੀ, ਜ਼ੋਰਾ ਸਿੰਘ, ਮਨਜੀਤ ਸਿੰਘ ਸ਼ਾਹੀ ਸਰਪੰਚ ਸੇਹਰੀ, ਨੀਟੂ ਸੇਹਰੀ, ਚਰਨਜੀਤ ਕੌਰ ਸਰਪੰਚ ਟਹਿਲਪੁਰਾ, ਕਰਨੈਲ ਸਿੰਘ ਸੇਹਰੀ, ਸਤਨਾਮ ਸੱਤਾ, ਮਨਜੀਤ ਸਿੰਘ ਟਹਿਲਪੁਰ, ਹਾਕਮ ਸਿੰਘ ਸਰਪੰਚ ਸੇਹਰਾ ਸਮੇਤ ਵੱਡੀ ਗਿਣਤੀ ਕਾਂਗਰਸੀ ਆਗੂ ਤੇ ਵਰਕਰ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੌਜਵਾਨ ਨੇ ਮਾਂ-ਧੀ ’ਤੇ ਕੀਤਾ ਚਾਕੂ ਨਾਲ ਹਮਲਾ, ਖ਼ੁਦ ਦੀ ਵੀ ਮੌਤ

ਜਲੰਧਰ ਦੇ ਆਨੰਦ ਨਗਰ ਇਲਾਕੇ ਵਿਚ ਇਕ ਨੌਜਵਾਨ ਵਲੋਂ ਲੜਕੀ ਦੇ ਘਰ ਵਿਚ ਦਾਖ਼ਲ...

2. ‘ਇੱਕ ਝੋਟੇ ਨੂੰ ਇਨਸਾਫ਼ ਨਹੀਂ ਮਿਲਿਆ, ਦੂਜੇ ਨੂੰ ਕੀ ਮਿਲੇਗਾ?’ ਬਲਕੌਰ ਸਿੰਘ ਦਾ ਵੱਡਾ ਬਿਆਨ

ਪਰਵਿੰਦਰ ਸਿੰਘ ਝੋਟਾ ਦੇ ਇਨਸਾਫ ਮੋਰਚੇ ਦੇ ਵਿਚ ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ...

ਪਰਵਿੰਦਰ ਝੋਟਾ ਕਤਲ ਮਾਮਲੇ ਦੀ ਜਾਂਚ ਕਰੇਗੀ ਸੀਬੀਆਈ, CM ਮਾਨ ਦਾ ਵੱਡਾ ਐਲਾਨ

ਮਾਨਸਾ ਵਿੱਚ ਨਸ਼ਾ ਵਿਰੋਧੀ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਵੱਡੀ ਅਪਡੇਟ...

ਅੰਮ੍ਰਿਤਸਰ ਹਵਾਈ ਅੱਡੇ ’ਤੇ ਡਰੋਨ ਤੇ ਹੋਰ ਉੱਡਣ ਵਾਲੇ ਯੰਤਰਾਂ ਦੀ ਉਡਾਨ ’ਤੇ ਲੱਗੀ ਪਾਬੰਦੀ

ਕਮਿਸ਼ਨਰੇਟ ਪੁਲਿਸ, ਅੰਮ੍ਰਿਤਸਰ ਵੱਲੋਂ ਹਵਾਈ ਅੱਡੇ ਦੀ ਸੁਰੱਖਿਆ ਨੂੰ ਮੁੱਖ ਰੱਖਦਿਆਂ ਅਤੇ ਕਿਸੇ ਵੀ...

ਮਾਂ ਨੂੰ ਬਿਜਲੀ ਦੇ ਕਰੰਟ ਤੋਂ ਬਚਾਉਂਦਿਆਂ ਪੁੱਤਰ ਨੇ ਗੁਆਈ ਜਾਨ, ਮਾਂ ਗੰਭੀਰ ਜ਼ਖਮੀ

ਲਹਿਰਾਗਾਗਾ ਦੇ ਵਾਰਡ ਨੰਬਰ 14 ਵਿੱਚ ਉਸ ਸਮੇਂ ਦਰਦਨਾਕ ਹਾਦਸਾ ਵਾਪਰ ਗਿਆ, ਜਦੋਂ ਘਰ...

ਸਿਮਰਜੀਤ ਸਿੰਘ ਬੈਂਸ ਨੂੰ ਇੱਕ ਸਾਲ ਦੀ ਕੈਦ, ਮਾਣਹਾਨੀ ਕੇਸ ‘ਚ ਕੋਰਟ ਨੇ ਸੁਣਾਇਆ ਵੱਡਾ ਫੈਸਲਾ

ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਕੇਸ ਵਿਚ ਅਦਾਲਤ ਦਾ ਵੱਡਾ ਫੈਸਲਾ ਸਾਹਮਣੇ...

ਕੇਂਦਰ ਨੂੰ ਦੇਸ਼ ਵਿੱਚ ਨਸ਼ਾ ਤਸਕਰੀ ਅਤੇ ਅਪਰਾਧਿਕ ਨੈੱਟਵਰਕਾਂ ਵਿਰੁੱਧ ਕਾਰਵਾਈ ਕਰਨੀ ਚਾਹੀਦੀ ਹੈ: ਹਰਪਾਲ ਚੀਮਾ

ਚੰਡੀਗੜ੍ਹ 19 ਅਕਤੂਬਰ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ...

ਰਾਮ ਮੰਦਰ ਚੰਦਾ-ਚੋਰੀ ਦੀਆਂ 105 ਘਟਨਾਵਾਂ ’ਤੇ ਉੱਠੇ ਸਵਾਲ, ਅਮਨ ਅਰੋੜਾ ਨੇ ਮੰਗਿਆ ਇਨਸਾਫ਼

ਚੰਡੀਗੜ੍ਹ 19 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

  ਚਾਵਲਾ ਮਾਮਲੇ ‘ਚ ਐੱਸ.ਆਈ.ਟੀ. ਦੀ ਕਾਰਵਾਈ ਤੇਜ਼, ਵਲਟੋਹਾ ਤੇ ਝਿੰਜਰ ਤੋਂ ਹੋਣਗੇ ਸਵਾਲ

ਅਮਰਜੀਤ ਸਿੰਘ ਚਾਵਲਾ ਮਾਮਲੇ 'ਚ ਐੱਸ.ਆਈ.ਟੀ. ਵਲੋਂ ਵੱਡੀ ਕਾਰਵਾਈ ਕੀਤੀ ਜਾ ਰਹੀ ਹੈ। ਐੱਸ.ਆਈ.ਟੀ. ਅੱਜ...