August 9, 2026, 8:17 pm
----------- Advertisement -----------
HomeNewsLatest Newsਯੂਕਰੇਨ ਵਿੱਚ ਫਸੇ ਬਿਹਾਰ ਦੇ ਵਿਦਿਆਰਥੀ, ਵੀਡੀਓ ਸੰਦੇਸ਼ 'ਚ ਕਿਹਾ- ਸਾਨੂੰ ਇਥੋਂ...

ਯੂਕਰੇਨ ਵਿੱਚ ਫਸੇ ਬਿਹਾਰ ਦੇ ਵਿਦਿਆਰਥੀ, ਵੀਡੀਓ ਸੰਦੇਸ਼ ‘ਚ ਕਿਹਾ- ਸਾਨੂੰ ਇਥੋਂ ਸੁਰੱਖਿਅਤ ਕੱਢਿਆ ਜਾਵੇ

Published on

----------- Advertisement -----------

ਬਿਹਾਰ ਦੇ ਕੁੱਝ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ। ਇਕ ਵਿਦਿਆਰਥੀ ਨੇ ਇੱਕ ਵੀਡੀਓ ਜਾਰੀ ਕਰਕੇ ਭਾਰਤ ਸਰਕਾਰ ਤੋਂ ਮਦਦ ਦੀ ਅਪੀਲ ਕੀਤੀ ਹੈ। ਕਰੀਬ 2 ਮਿੰਟ ਦੀ ਵੀਡੀਓ ‘ਚ ਇਕ ਸ਼ੁਭਮ ਨਾਮ ਦੇ ਵਿਦਿਆਰਥੀ ਨੇ ਉੱਥੇ ਦੀ ਸਾਰੀ ਸਥਿਤੀ ਦੱਸੀ।
ਅਸੀਂ ਇੱਥੇ ਪੜ੍ਹ ਰਹੇ ਸੀ ਕਿਉਂਕਿ ਕਲਾਸਾਂ ਆਫ਼ਲਾਈਨ ਸਨ। ਜੰਗ ਦੇ ਡਰ ਨੂੰ ਦੇਖਦਿਆਂ ਅਸੀਂ ਭਾਰਤੀ ਦੂਤਾਵਾਸ ਨੂੰ ਆਨਲਾਈਨ ਕਲਾਸ ਕਰਵਾਉਣ ਲਈ ਕਈ ਮੇਲ ਭੇਜੇ। ਬਹੁਤ ਕੋਸ਼ਿਸ਼ਾਂ ਤੋਂ ਬਾਅਦ ਵੀ ਉਹ ਲੋਕ ਆਨਲਾਈਨ ਕਲਾਸ ਲਈ ਰਾਜ਼ੀ ਨਹੀਂ ਹੋਏ, ਜਿਸ ਕਰਕੇ ਸਾਨੂੰ ਇੱਥੇ ਰਹਿ ਕੇ ਪੜ੍ਹਾਈ ਜਾਰੀ ਰੱਖਣੀ ਪਈ। ਜੇਕਰ ਕਲਾਸਾਂ ਆਨਲਾਈਨ ਕਰ ਦਿੱਤੀਆਂ ਜਾਂਦੀਆਂ ਤਾਂ ਅਸੀਂ ਘਰ ਜਾ ਕੇ ਵੀ ਆਪਣੀ ਪੜ੍ਹਾਈ ਜਾਰੀ ਰੱਖ ਸਕਦੇ ਸੀ ਪਰ ਅਜਿਹਾ ਕੁਝ ਨਹੀਂ ਹੋਇਆ। ਕਲਾਸਾਂ ਆਫਲਾਈਨ ਹੀ ਚੱਲ ਰਹੀਆਂ ਸਨ। ਅਸੀਂ ਇੱਥੇ ਕਾਲਜ ਦੇ ਹੋਸਟਲ ਵਿੱਚ ਫਸੇ ਹੋਏ ਹਾਂ।
ਸ਼ੁਭਮ ਨੇ ਦੱਸਿਆ ਕਿ ਜੰਗ ਦੇ ਡਰ ਕਾਰਨ ਫਲਾਈਟ ਟਿਕਟਾਂ ਦੀ ਕੀਮਤ ਕਾਫੀ ਵਧ ਗਈ ਸੀ। ਇਸ ਕਾਰਨ ਅਸੀਂ ਟਿਕਟ ਵੀ ਨਹੀਂ ਲੈ ਸਕੇ। ਇਸ ਵੇਲੇ ਅਜਿਹੀ ਸਥਿਤੀ ਬਣ ਗਈ ਹੈ ਕਿ ਰੂਸ ਨੇ ਜੰਗ ਸ਼ੁਰੂ ਕਰ ਦਿੱਤੀ ਹੈ। ਇਥੇ 6 ਥਾਵਾਂ ‘ਤੇ ਬੰਬ ਡਿੱਗੇ ਹਨ। ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਗਈਆਂ ਹਨ।
ਸ਼ੁਭਮ ਨੇ ਦੱਸਿਆ ਕਿ ਅਸੀਂ ਫਸ ਗਏ ਹਾਂ। ਇੱਥੋਂ ਕੋਈ ਫਲਾਈਟ ਨਹੀਂ ਹੈ। ਕੁਝ ਦੋਸਤ ਏਅਰਪੋਰਟ ਜਾ ਰਹੇ ਸਨ, ਰਸਤੇ ਵਿੱਚ ਉਨ੍ਹਾਂ ਨੂੰ ਬੰਬ ਦੀ ਆਵਾਜ਼ ਸੁਣਾਈ ਦਿੱਤੀ, ਉਹ ਉੱਥੇ ਹੀ ਫਸ ਗਏ। ਯੂਨੀਵਰਸਿਟੀ ਉਨ੍ਹਾਂ ਲੋਕਾਂ ਨੂੰ ਕੱਢਣ ਲਈ ਕੁਝ ਪ੍ਰਬੰਧ ਕਰ ਰਹੀ ਹੈ। ਇਸ ਸਮੇਂ ਅਸੀਂ ਮੈਡੀਕਲ ਕਾਲਜ ਦੇ ਹੋਸਟਲ ਵਿੱਚ ਹੀ ਹਾਂ। ਭਾਰਤ ਸਰਕਾਰ ਨੂੰ ਬੇਨਤੀ ਹੈ ਕਿ ਉਹ ਲੋਕਾਂ ਦੀ ਮਦਦ ਕਰੇ, ਤਾਂ ਜੋ ਅਸੀਂ ਆਸਾਨੀ ਨਾਲ ਭਾਰਤ ਵਿੱਚ ਆਪਣੇ ਘਰਾਂ ਤੱਕ ਪਹੁੰਚ ਸਕੀਏ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੇਤੀ ਕਾਨੂੰਨਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਸੁਖਬੀਰ ਬਾਦਲ ਭਾਜਪਾ ਦੇ ਬਿਲਾਂ ਨਾਲ ਸਹਿਮਤੀ ਪ੍ਰਗਟਾ ਰਹੇ ਹਨ: ਬਲਤੇਜ ਪੰਨੂ

ਚੰਡੀਗੜ੍ਹ 8 ਅਗਸਤ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ਨੀਵਾਰ...

ਨਾ ਕੈਸ਼, ਨਾ ਫਰਮਾਇਸ਼: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ); 8 ਅਗਸਤ 2026:ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ...

ਪੰਜਾਬ ਪੁਲਿਸ ਨੇ ਸੰਗਠਿਤ ਅਪਰਾਧ ਦੇ ਪੂਰੇ ਨੈੱਟਵਰਕ ’ਤੇ ਕੀਤਾ ਵਾਰ; ‘ਗੈਂਗਸਟਰਾਂ ’ਤੇ ਵਾਰ’ ਤਹਿਤ 58,000 ਤੋਂ ਵੱਧ ਅਪਰਾਧੀਆਂ ਖ਼ਿਲਾਫ਼ ਕਾਰਵਾਈ

ਮੋਹਾਲੀ (ਐੱਸ.ਏ.ਐੱਸ. ਨਗਰ); 08 ਅਗਸਤ 2026:ਪੰਜਾਬ ਪੁਲਿਸ ਦਾ ਪ੍ਰਮੁੱਖ ਐਂਟੀ-ਗੈਂਗਸਟਰ ਅਭਿਆਨ ‘ਗੈਂਗਸਟਰਾਂ ’ਤੇ ਵਾਰ’...

ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਦੀ ਦਮਦਾਰ ਅਦਾਕਾਰੀ ਨੇ ‘ਹਮਾਰੇ ਰਾਮ’ ਨਾਟਕ ਨੂੰ ਹੋਰ ਵੀ ਸ਼ਾਨਦਾਰ ਬਣਾਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਮੋਹਾਲੀ (ਸਾਹਿਬਜ਼ਾਦਾ ਅਜੀਤ ਸਿੰਘ ਨਗਰ), 8 ਅਗਸਤ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ...

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ CM ਮਾਨ ਨੇ ਗਵਰਨਰ ਕਟਾਰੀਆ ਨੂੰ ਲਿਖਿਆ ਪੱਤਰ

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੂੰ ਪੱਤਰ ਲਿਖਿਆ, ਜਿਸ ਵਿਚ...

ਹਲਵਾਰਾ ਤੋਂ ਦਿੱਲੀ ਦੀ ਉਡਾਣ ਵਿੱਚ ਤਕਨੀਕੀ ਖਰਾਬੀ; 27 ਵੱਲੋਂ ਯਾਤਰਾ ਰੱਦ

ਕੁਝ ਤਕਨੀਕੀ ਸਮੱਸਿਆ ਕਾਰਨ ਬੀਤੇ ਦਿਨ ਦੁਪਹਿਰ ਦੀ ਉਡਾਣ ਦੌਰਾਨ ਹਲਵਾਰਾ ਹਵਾਈ ਅੱਡੇ ਤੋਂ...

ਡੀਏ ਦੀ ਮੰਗ ਨੂੰ ਲੈ ਕੇ CM Bhagwant Mann ਨਾਲ ਮੀਟਿੰਗ 27 ਅਗਸਤ ਨੂੰ ਤੈਅ

ਮਹਿੰਗਾਈ ਭੱਤਾ (ਡੀਏ) ਦਾ ਬਕਾਇਆ ਜਾਰੀ ਕਰਨ ਦੀ ਮੰਗ ਕਰ ਰਹੇ ਪੰਜਾਬ ਦੇ ਸਰਕਾਰੀ...

 ਸਟੋਰ ਵਿੱਚ ਲੁੱਟ ਦੌਰਾਨ ਪੰਜਾਬੀ ਕਾਰੋਬਾਰੀ ਦੀ ਹੱਤਿਆ

 ਕੈਨੇਡਾ ਦੇ ਐਡਮਿੰਟਨ ਸ਼ਹਿਰ ਵਿੱਚ ਵਾਪਰੀ ਇੱਕ ਘਟਨਾ ਵਿੱਚ ਆਪਣੇ ਕਾਰੋਬਾਰ ਨੂੰ ਲੁੱਟ ਤੋਂ...

ਰੀਲ ਬਣਾਉਣ ਦੀ ਆਦਤ ਬਣੀ ਕਲੇਸ਼ ਦੀ ਵਜ੍ਹਾ, ਪਤੀ ਨੇ ਚੁੰਨੀ ਨਾਲ ਗਲਾ ਘੁੱਟ ਕੇ ਪਤਨੀ ਨੂੰ ਮਾਰਿਆ

ਕਰਨਾਟਕ ਦੇ ਬੈਂਗਲੁਰੂ ਤੋਂ ਪਤੀ-ਪਤਨੀ ਦੇ ਰਿਸ਼ਤੇ ਨੂੰ ਝੰਜੋੜ ਦੇਣ ਵਾਲਾ ਮਾਮਲਾ ਸਾਹਮਣੇ ਆਇਆ...