September 14, 2026, 7:08 am
----------- Advertisement -----------
HomeNewsLatest Newsਯੂਕਰੇਨ ਦੇ ਆਮ ਲੋਕਾਂ ਨੇ ਚੁੱਕੇ ਹਥਿਆਰ ; ਘਰਾਂ ਦੀਆਂ ਛੱਤਾਂ ਤੇ...

ਯੂਕਰੇਨ ਦੇ ਆਮ ਲੋਕਾਂ ਨੇ ਚੁੱਕੇ ਹਥਿਆਰ ; ਘਰਾਂ ਦੀਆਂ ਛੱਤਾਂ ਤੇ ਤਾਇਨਾਤ

Published on

----------- Advertisement -----------

ਯੂਕਰੇਨ : – ਰੂਸ ਅਤੇ ਯੂਕਰੇਨ ਦਾ ਯੁੱਧ ਅੱਜ ਤੀਜੇ ਦਿਨ ਵੀ ਜਾਰੀ ਹੈ| ਦੱਸਿਆ ਜਾ ਰਿਹਾ ਹੈ ਕਿ ਰੂਸੀ ਫੌਜੀ ਕਿਸੇ ਵੀ ਸਮੇਂ ਯੂਕਰੇਨ ਦੀ ਰਾਜਧਾਨੀ ਅੰਦਰ ਦਾਖਲ ਹੋ ਸਕਦੇ ਹਨ। ਯੁੱਧ ਦੇ ਤੀਜੇ ਦਿਨ ਰੂਸੀ ਫੌਜੀ ਯੂਕਰੇਨ ਦੀ ਰਾਜਧਾਨੀ ਕੀਵ ਦੇ ਨਜ਼ਦੀਕ ਪਹੁੰਚ ਗਏ ਹਨ। ਕੀਵ ਅਤੇ ਆਸਪਾਸ ਦੇ ਇਲਾਕਿਆਂ ਵਿੱਚ ਯੂਕਰੇਨ ਦੇ ਸੈਨਿਕ ਅਤੇ ਰੂਸੀ ਸੈਨਿਕ ਆਹਮੋ-ਸਾਹਮਣੇ ਹੋ ਗਏ ਹਨ।
ਤੀਜੇ ਦਿਨ ਦੇ ਅੰਤ ਤੱਕ ਰੂਸੀ ਫੌਜੀ ਕੀਵ ਦੇ ਨੇੜੇ ਪਹੁੰਚ ਗਏ ਹਨ। ਹੁਣ ਉਹ ਕਈ ਪਾਸਿਆਂ ਤੋਂ ਕੀਵ ਨੂੰ ਘੇਰਾ ਪਾ ਕੇ ਰਾਜਧਾਨੀ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰ ਰਹੇ ਹਨ। ਯੂਕਰੇਨ ਦੀਆਂ ਫੌਜਾਂ ਨੇ ਮੋਰਚਾ ਸੰਭਾਲ ਲਿਆ ਹੈ ਤਾਂ ਜੋ ਰੂਸੀ ਫੌਜੀ ਰਾਜਧਾਨੀ ਵਿੱਚ ਦਾਖਲ ਨਾ ਹੋ ਸਕਣ।

ਇਸ ਦੌਰਾਨ ਆਮ ਲੋਕਾਂ ਨੇ ਕੀਵ ਦੇ ਬਚਾਅ ਲਈ ਬੰਦੂਕਾਂ ਚੁੱਕੀਆਂ ਹਨ। ਉਹ ਘਰ, ਛੱਤਾਂ ਅਤੇ ਸੜਕਾਂ ‘ਤੇ ਤਾਇਨਾਤ ਰਹਿ ਕੇ ਰੂਸੀ ਦੀ ਫੌਜ ਦਾ ਮੁਕਾਬਲਾ ਅਤੇ ਯੂਕਰੇਨ ਦੀ ਫੌਜ ਦਾ ਸਾਥ ਦੇਣ ਲਈ ਡੱਟ ਗਏ ਹਨ। ਇਨ੍ਹਾਂ ਵਿੱਚੋਂ ਕਈ ਤਾਂ ਦੋ ਰਾਤਾਂ ਤੱਕ ਨਹੀਂ ਸੌਂ ਸਕੇ ਅਤੇ ਆਪਣੇ ਵਤਨ ਦੀ ਰਾਖੀ ਵਿੱਚ ਰੁੱਝੇ ਹੋਏ ਹਨ। ਰਾਸ਼ਟਰਪਤੀ ਵੋਲੋਦੀਮੀਰ ਜ਼ੇਲੇਂਸਕੀ ਨੇ ਕਿਹਾ ਕਿ ਅੱਜ ਦੀ ਰਾਤ ਦੇਸ਼ ਦੇ ਭਵਿੱਖ ਦਾ ਫੈਸਲਾ ਕਰੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੂਸੀਆਂ ਨੂੰ ਰੋਕਣ ਲਈ ਡਟ ਕੇ ਖੜ੍ਹੇ ਹੋਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...