June 27, 2026, 5:39 pm
----------- Advertisement -----------
HomeNewsLatest Newsਸਚਿਨ ਪਾਇਲਟ ਦੀ ਸੋਨੀਆ ਗਾਂਧੀ ਨੂੰ ਸਲਾਹ; ਰਾਜਸਥਾਨ 'ਚ ਬਦਲੋ CM, ਨਹੀਂ...

ਸਚਿਨ ਪਾਇਲਟ ਦੀ ਸੋਨੀਆ ਗਾਂਧੀ ਨੂੰ ਸਲਾਹ; ਰਾਜਸਥਾਨ ‘ਚ ਬਦਲੋ CM, ਨਹੀਂ ਤਾਂ ਪੰਜਾਬ ਵਰਗਾ ਹਾਲ ਹੋਵੇਗਾ

Published on

----------- Advertisement -----------

ਜੈਪੁਰ : – ਸੂਬੇ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਮੁਲਾਕਾਤ ਕੀਤੀ। ਦੋਵਾਂ ਵਿਚਾਲੇ ਕਰੀਬ ਅੱਧਾ ਘੰਟਾ ਮੁਲਾਕਾਤ ਹੋਈ। ਸਿਆਸੀ ਗਲਿਆਰਿਆਂ ਵਿੱਚ ਇਸ ਮੁਲਾਕਾਤ ਦੇ ਕਈ ਅਰਥ ਕੱਢੇ ਜਾ ਰਹੇ ਹਨ। ਇਸ ਤੋਂ ਇਕ ਦਿਨ ਪਹਿਲਾਂ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸੋਨੀਆ ਗਾਂਧੀ ਨਾਲ ਲੰਬੀ ਗੱਲਬਾਤ ਕੀਤੀ ਸੀ। ਸੋਨੀਆ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਸਚਿਨ ਪਾਇਲਟ ਆਤਮਵਿਸ਼ਵਾਸ ਨਾਲ ਭਰੇ ਨਜ਼ਰ ਆਏ। ਮੰਨਿਆ ਜਾ ਰਿਹਾ ਹੈ ਕਿ ਹਾਈਕਮਾਂਡ ਉਨ੍ਹਾਂ ਦੀਆਂ ਕੁਝ ਮੰਗਾਂ ‘ਤੇ ਗੰਭੀਰ ਹੈ।
ਰਾਜਸਥਾਨ ਦੇ ਸਾਬਕਾ ਉਪ ਮੁੱਖ ਮੰਤਰੀ ਸਚਿਨ ਪਾਇਲਟ ਨੇ ਕਾਂਗਰਸ ਹਾਈਕਮਾਂਡ ਨੂੰ ਚੇਤਾਵਨੀ ਦਿੱਤੀ ਹੈ। ਪਾਇਲਟ ਨੇ ਕਿਹਾ ਹੈ ਕਿ ਰਾਜਸਥਾਨ ਵਿੱਚ ਜਲਦੀ ਤੋਂ ਜਲਦੀ ਮੁੱਖ ਮੰਤਰੀ ਬਦਲਿਆ ਜਾਵੇ, ਨਹੀਂ ਤਾਂ ਪੰਜਾਬ ਵਰਗੇ ਹਾਲਾਤ ਬਣ ਜਾਣਗੇ। ਰਾਜਸਥਾਨ ਵਿੱਚ ਅਸ਼ੋਕ ਗਹਿਲੋਤ ਦੀ ਅਗਵਾਈ ਵਿੱਚ ਕਾਂਗਰਸ ਦੀ ਸਰਕਾਰ ਚੱਲ ਰਹੀ ਹੈ।
NDTV ਨੇ ਸੂਤਰਾਂ ਦੇ ਹਵਾਲੇ ਤੋਂ ਦੱਸਿਆ ਕਿ ਸਚਿਨ ਪਾਇਲਟ ਨੇ ਪਿਛਲੇ ਦਿਨੀਂ ਸੋਨੀਆ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਬੈਠਕ ‘ਚ ਪਾਇਲਟ ਨੇ ਕਿਹਾ ਕਿ ਜੇਕਰ ਕਾਂਗਰਸ ਨੇ ਰਾਜਸਥਾਨ ‘ਚ ਵਾਪਸੀ ਕਰਨੀ ਹੈ ਤਾਂ ਮੁੱਖ ਮੰਤਰੀ ਨੂੰ ਬਦਲਣਾ ਹੋਵੇਗਾ। ਪਾਇਲਟ ਨੇ ਅੱਗੇ ਕਿਹਾ ਕਿ ਇਹ ਕੰਮ ਤੁਰੰਤ ਕੀਤਾ ਜਾਵੇ, ਨਹੀਂ ਤਾਂ ਪੰਜਾਬ ਵਰਗੇ ਹਾਲਾਤ ਬਣ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...