July 18, 2026, 8:49 pm
----------- Advertisement -----------
HomeNewsLatest Newsਗਾਂਗੁਲੀ ਨੇ ਦ੍ਰਾਵਿੜ-ਲਕਸ਼ਮਣ ਤੋਂ ਬਾਅਦ ਹੁਣ ਸਚਿਨ ਨੂੰ ਅਹਿਮ ਜ਼ਿੰਮੇਵਾਰੀ ਦੇਣ ਦੇ...

ਗਾਂਗੁਲੀ ਨੇ ਦ੍ਰਾਵਿੜ-ਲਕਸ਼ਮਣ ਤੋਂ ਬਾਅਦ ਹੁਣ ਸਚਿਨ ਨੂੰ ਅਹਿਮ ਜ਼ਿੰਮੇਵਾਰੀ ਦੇਣ ਦੇ ਦਿੱਤੇ ਸੰਕੇਤ

Published on

----------- Advertisement -----------

ਭਾਰਤੀ ਕ੍ਰਿਕਟ ਕੰਟਰੋਲ ਬੋਰਡ ਪ੍ਰਧਾਨ ਸੌਰਵ ਗਾਂਗੁਲੀ ਨੇ ਰਾਹੁਲ ਦ੍ਰਾਵਿੜ ਤੇ ਵੀ. ਵੀ. ਐੱਸ. ਲਕਸ਼ਮਣ ਤੋਂ ਬਾਅਦ ਸਚਿਨ ਤੇਂਦੁਲਕਰ ਨੂੰ ਵੀ ਅਹਿਮ ਜ਼ਿੰਮੇਵਾਰੀ ਦੇਣ ਦੇ ਸੰਕੇਤ ਦਿੱਤੇ ਹਨ ਹਾਲਾਂਕਿ ਉਨ੍ਹਾਂ ਨੇ ਇਹ ਵੀ ਕਿਹਾ ਕਿ ਸਭ ਕੁਝ ਸਚਿਨ ’ਤੇ ਨਿਰਭਰ ਕਰੇਗਾ। ਸੌਰਵ ਨੇ ਕਿਹਾ ਕਿ ਸਚਿਨ ਵੱਖ ਤਰ੍ਹਾਂ ਦੇ ਇਨਸਾਨ ਹਨ। ਉਹ ਸਾਰੀਆਂ ਚੀਜ਼ਾਂ ਵਿਚ ਪੈਣਾ ਨਹੀਂ ਚਾਹੁੰਦੇ। ਜੇ ਉਹ ਭਾਰਤੀ ਕ੍ਰਿਕਟ ਨਾਲ ਕਿਸੇ ਵੀ ਤਰ੍ਹਾਂ ਜੁੜਦੇ ਹਨ ਤਾਂ ਇਸ ਤੋਂ ਵੱਡੀ ਤੇ ਚੰਗੀ ਖ਼ਬਰ ਕੁਝ ਨਹੀਂ ਹੋ ਸਕਦੀ।


ਤੁਹਾਨੂੰ ਹਮੇਸ਼ਾ ਸਹੀ ਯੋਗਤਾ ਲੱਭਣੀ ਪਵੇਗੀ ਤੇ ਸਚਿਨ ਨੂੰ ਟੀਮ ਵਿਚ ਲਿਆਉਣ ਦਾ ਰਾਹ ਲੱਭਣਾ ਪਵੇਗਾ। ਜ਼ਿਕਰਯੋਗ ਹੈ ਕਿ ਸਚਿਨ ਆਈ. ਪੀ. ਐੱਲ. ਵਿਚ ਮੁੰਬਈ ਇੰਡੀਅਨਜ਼ ਲਈ ਮੇਂਟਰ ਦੇ ਰੂਪ ਵਿਚ ਕੰਮ ਕਰਦੇ ਹਨ। ਬੀ. ਸੀ. ਸੀ. ਆਈ. ਵਿਚ ਵੱਡੀ ਜ਼ਿੰਮੇਵਾਰੀ ਦਿੱਤੇ ਜਾਣ ਨਾਲ ਹਿਤਾਂ ਦੇ ਟਕਰਾਅ ਦਾ ਮੁੱਦਾ ਪੈਦਾ ਹੋ ਸਕਦਾ ਹੈ। ਸੌਰਵ ਦੀ ਅਗਵਾਈ ਵਾਲੇ ਬੀ. ਸੀ. ਸੀ. ਆਈ. ਨੇ ਰਾਹੁਲ ਦ੍ਰਾਵਿੜ ਨੂੰ ਟੀਮ ਇੰਡੀਆ ਦਾ ਮੁੱਖ ਕੋਚ ਤੇ ਵੀ. ਵੀ. ਐੱਸ. ਲਕਸ਼ਮਣ ਨੂੰ ਰਾਸ਼ਟਰੀ ਕ੍ਰਿਕਟ ਅਕੈਡਮੀ ਦਾ ਪ੍ਰਧਾਨ ਨਿਯੁਕਤ ਕੀਤਾ ਹੈ। ਸੌਰਵ ਨੇ ਆਈ. ਪੀ. ਐੱਲ. ਦੇ ਮੀਡੀਆ ਅਧਿਕਾਰਾਂ ਰਾਹੀਂ 40 ਹਜ਼ਾਰ ਕਰੋੜ ਰੁਪਏ ਤੋਂ ਵੱਧ ਦੀ ਕਮਾਈ ਹੋਣ ਦੀ ਉਮੀਦ ਜ਼ਾਹਰ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਦੋ ਨਵੀਆਂ ਫਰੈਂਚਾਈਜ਼ੀਆਂ ਦੀ ਨਿਲਾਮੀ ਨਾਲ ਪਹਿਲਾਂ ਹੀ 12 ਹਜ਼ਾਰ ਕਰੋੜ ਦੀ ਕਮਾਈ ਹੋ ਚੁੱਕੀ ਹੈ। ਹੁਣ ਆਈ. ਪੀ. ਐੱਲ. ਦੇ 2022 ਸੈਸ਼ਨ ਲਈ ਮੀਡੀਆ ਅਧਿਕਾਰਾਂ ਰਾਹੀਂ 40 ਹਜ਼ਾਰ ਕਰੋੜ ਤੋਂ ਵੱਧ ਦੀ ਕਮਾਈ ਹੋਣ ਦੀ ਉਮੀਦ ਹੈ। ਇਸ ਬਾਬਤ ਜਲਦ ਟੈਂਡਰ ਕੱਢੇ ਜਾਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕੰਗਨਾ ਰਣੌਤ ਮਾਣਹਾਨੀ ਮਾਮਲੇ ‘ਚ ਸੁਣਵਾਈ ਮੁਲਤਵੀ: ਅੜਿੱਕਾ ਬਣੀ ਹੜਤਾਲ; 3 ਅਗਸਤ ਨੂੰ ਬਠਿੰਡਾ ਕੋਰਟ’ਚ ਹੋਵੇਗੀ ਬਹਿਸ

ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਖਿਲਾਫ ਬਠਿੰਡਾ ਵਿੱਚ ਮਾਣਹਾਨੀ ਦੇ ਮਾਮਲੇ ਦੀ...

ਕਿਰਾਏ ਦੇ ਪੈਸੇ ਮੰਗਣੇ ਪਏ ਮਹਿੰਗੇ, ਰੇਪੀਡੋ ਡਰਾਈਵਰ ‘ਤੇ ਛੇੜਛਾੜ ਦੇ ਦੋਸ਼ ਲਾ ਕੇ ਕੀਤਾ ਹਮਲਾ

ਲੁਧਿਆਣਾ ਵਿਚ ਇਕ ਰੇਪੀਡੋ ਡਰਾਈਵਰ ਨਾਲ ਕਥਿਤ ਤੌਰ 'ਤੇ ਮਾਰਕੁੱਟ ਅਤੇ ਝੂਠੇ ਦੋਸ਼ ਲਗਾਉਣ...

ਜਲੰਧਰ ਨੂੰ ਮਿਲੇ ਦੋ ਨਵੇਂ ਭਾਜਪਾ ਜ਼ਿਲ੍ਹਾ ਪ੍ਰਧਾਨ

 ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਦੌਰੇ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਨੇ ਪੰਜਾਬ...

ਅੱਤ ਦੀ ਗਰਮੀ ਕਾਰਨ ਸੂਬੇ ‘ਚ ਬਿਜਲੀ ਦੀ ਮੰਗ 17 ਹਜ਼ਾਰ ਮੈਗਾਵਾਟ ਤੋਂ ਹੀ ਪਾਰ

ਅੱਤ ਦੀ ਗਰਮੀ ਕਾਰਨ ਸੂਬੇ ਭਰ ਵਿਚ ਬਿਜਲੀ ਦੀ ਮੰਗ 17216.62 ਹਜ਼ਾਰ ਮੈਗਾਵਾਟ ਤੋਂ...

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਔਰਤ ਨੇ ਸੁੱਟੀ ਸਿਆਹੀ

ਕਾਕਰੋਚ ਜਨਤਾ ਪਾਰਟੀ ਦੇ ਸੰਸਥਾਪਕ ਅਭਿਜੀਤ ਦੀਪਕੇ ‘ਤੇ ਸਿਆਹੀ ਸੁੱਟੇ ਜਾਣ ਦਾ ਮਾਮਲਾ ਸਾਹਮਣੇ...

ਤੀਜੇ ਵਿਆਹ ਮਗਰੋਂ ਆਮਿਰ ਖ਼ਾਨ ਨੂੰ ਨਾਮੀ ਗੈਂਗ ਵੱਲੋਂ ਜਾਨੋਂ ਮਾਰਨ ਦੀ ਧਮਕੀ, ਲਵ ਜਿਹਾਦ ਦਾ ਜ਼ਿਕਰ

ਬਾਲੀਵੁੱਡ ਅਦਾਕਾਰ ਆਮਿਰ ਖਾਨ ਨੂੰ ਤੀਜਾ ਵਿਆਹ ਕਰਾਉਣ ਤੋਂ ਬਾਅਦ ਇੱਕ ਨਾਮੀ ਗੈਂਗ ਵੱਲੋਂ...

FBI ਦੀ ਵੱਡੀ ਕਾਰਵਾਈ! ਅਮਰੀਕਾ ‘ਚ ਮੋਸਟ ਵਾਂਟੇਡ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਕੀਤਾ ਗ੍ਰਿਫ਼ਤਾਰ

ਅਮਰੀਕੀ ਐਫਬੀਆਈ ਨੇ ਭਾਰਤ ਨਾਲ ਜੁੜੇ ਗੈਂਗਸਟਰ ਨਿਤੀਸ਼ ਕੌਸ਼ਲ ਨੂੰ ਗ੍ਰਿਫ਼ਤਾਰ ਕੀਤਾ ਹੈ। ਨਿਤੀਸ਼...

PM Modi ਦੇ ਪੰਜਾਬ ਦੌਰੇ ਦੇ ਸਿਆਸੀ ਮਾਅਨੇ: ਬੰਨੀ ਹਰੀ ਪੱਗ, ਕਿਸਾਨਾਂ ਤੇ 54 ਸੀਟਾਂ ਨੂੰ ਸਾਧਣ ਲਈ ਬਣਾਇਆ ਮਾਸਟਰਪਲਾਨ

ਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਵਿਧਾਨ ਸਭਾ ਚੋਣਾਂ 2027 ਵਿੱਚ ਫ਼ਤਹਿ ਹਾਸਲ ਕਰਨ...

ਪੰਜਾਬ ਪੁਲਿਸ ਦਾ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫ਼ਤਾਰ, FBI ਦੀ ਲਿਸਟ ‘ਚ ਨਾਮ ਸੀ ਸ਼ਾਮਲ

ਪੰਜਾਬ ਪੁਲਿਸ ਦੇ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ...