June 17, 2026, 2:06 pm
----------- Advertisement -----------
HomeNewsLatest Newsਸੂਬੇ ਦੇ ਹਿੱਤਾਂ ਦੀ ਪੂਰਤੀ ਲਈ ਅਕਾਲੀ-ਬਸਪਾ ਗਠਜੋੜ ਹੀ ਸਮਰੱਥ : ਚੰਦੂਮਾਜਰਾ

ਸੂਬੇ ਦੇ ਹਿੱਤਾਂ ਦੀ ਪੂਰਤੀ ਲਈ ਅਕਾਲੀ-ਬਸਪਾ ਗਠਜੋੜ ਹੀ ਸਮਰੱਥ : ਚੰਦੂਮਾਜਰਾ

Published on

----------- Advertisement -----------

ਪਟਿਆਲਾ, 15 ਜਨਵਰੀ,2022 : ਹਲਕੇ ਦੇ ਪਿੰਡ ਗੁਰਨਾਖੇੜੀ ਵਿਚੇ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਉਮੀਦਵਾਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਦੀ ਚੋਣ ਮੁਹਿੰਮ ਨੂੰ ਉਦੋਂ ਵੱਡਾ ਹੁਲਾਰਾ ਮਿਲਿਆ ਜਦੋਂ ਦੀਦਾਰ ਸਿੰਘ ਗੁਰਨਾਖੇੜੀ ਦੀ ਪ੍ਰੇਰਨਾ ਸਦਕਾ 40 ਤੋਂ ਵੱਧ ਪਰਿਵਾਰਾਂ ਵਲੋਂ ਕਾਂਗਰਸ ਅਤੇ ਆਮ ਆਦਮੀ ਪਾਰਟੀ ਛੱਡ ਕੇ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ਪ੍ਰੋ. ਚੰਦੂਮਾਜਰਾ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਾਰੇ ਪਰਿਵਾਰਾਂ ਨੂੰ ਜੀ ਆਇਆਂ ਆਖਦਿਆਂ ਕਿਹਾ ਕਿ ਜਿਸ ਤਰ੍ਹਾਂ ਲੋਕ ਆਪ ਮੁਹਾਰੇ ਕਾਂਗਰਸ ਅਤੇ ਆਪ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋ ਰਹੇ ਹਨ, ਉਸਤੋਂ ਸਾਫ਼ ਹੋ ਗਿਆ ਹੈ ਕਿ ਲੋਕਾਂ ਨੇ ਅਕਾਲੀ-ਬਸਪਾ ਸਰਕਾਰ ਬਣਾਉਣ ਦਾ ਮਨ ਬਣਾ ਲਿਆ ਹੈ। ਉਨ੍ਹਾਂ ਆਖਿਆ ਕਿ ਲੋਕ ਇਹ ਮਹਿਸੂਸ ਕਰਨ ਲੱਗੇ ਹਨ ਕਿ ਸੂਬੇ ਦਾ ਵਿਕਾਸ ਕਰਵਾਉਣ ਦੇ ਨਾਲ ਨਾਲ ਬੇਰੁਜ਼ਗਾਰਾਂ ਲਈ ਰੁਜ਼ਗਾਰ, ਗਰੀਬਾਂ ਨੂੰ ਰਾਹਤ ਸਕੀਮਾਂ ਅਤੇ ਹਰ ਇਕ ਨੂੰ ਚੰਗੀ ਸਿਹਤ ਸਹੂਲਤਾਂ ਦੇਣ ’ਚ ਅਕਾਲੀ-ਬਸਪਾ ਗਠਜੋੜ ਹੀ ਸਮਰੱਥ ਹੈ।
ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਆਮ ਆਦਮੀ ਪਾਰਟੀ ਦੇ ਤਾਨਾਸ਼ਾਹ ਆਗੂ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੀ ਯਾਦ ਸਿਰਫ਼ ਚੋਣਾਂ ਸਮੇਂ ਹੀ ਆਉਂਦੀ ਹੈ। ਇਨ੍ਹਾਂ ਦਾ ਇਕੋ ਇਕ ਨਿਸ਼ਾਨਾ ਪੰਜਾਬ ਦਾ ਪੈਸਾ ਲੁੱਟ ਕੇ ਲਿਜਾਣਾ ਹੈ। ਪੰਜਾਬ ਦੀ ਸੋਚ ਅਤੇ ਵਿਚਾਰਧਾਰਾ ਦੇ ਬਿਲਕੁਲ ਉਲਟ ਅਰਵਿੰਦ ਕੇਜਰੀਵਾਲ ਨੂੰ ਪੰਜਾਬ ਦੇ ਲੋਕ ਕਦੇ ਬਰਦਾਸ਼ਤ ਨਹੀਂ ਕਰਨਗੇ । ਪ੍ਰੋ. ਚੰਦੂਮਾਜਰਾ ਨੇ ਆਖਿਆ ਕਿ ਤੁਸੀਂ ਇਕ ਮਹੀਨਾ ਸੁਚੇਤ ਹੋ ਕੇ ਅਕਾਲੀ-ਬਸਪਾ ਗਠਜੋੜ ਸਰਕਾਰ ਬਣਾਉਣ ਲਈ ਦਿਨ ਰਾਤ ਇਕ ਕਰ ਦਿਓ, ਉਸਤੋਂ ਬਾਅਦ ਪੰਜ ਸਾਲ ਅਕਾਲੀ-ਬਸਪਾ ਗਠਜੋੜ ਸਰਕਾਰ ’ਚ ਕਿਸੇ ਨੂੰ ਵੀ ਆਪਣੀਆਂ ਮੰਗਾਂ ਲਈ ਟੈਂਕੀਆਂ ਜਾਂ ਧਰਨਿਆਂ ਦਾ ਸਹਾਰਾ ਨਹੀਂ ਲੈਣਾ ਪਵੇਗਾ।
ਵੱਖ ਵੱਖ ਪਾਰਟੀਆਂ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਣ ਵਾਲਿਆਂ ਵਿਚ ਕਾਮਰੇਡ ਪ੍ਰੇਮ ਸਿੰਘ, ਮਲਕੀਤ ਸਿੰਘ, ਗੁਰਵਿੰਦਰ ਸਿੰਘ, ਅਵਤਾਰ ਸਿੰਘ, ਮੇਵਾ ਸਿੰਘ, ਕੇਸਰ ਸਿੰਘ, ਦਲਜੀਤ ਸਿੰਘ, ਗੁਰਪਾਲ ਸਿੰਘ, ਜਸਵੀਰ ਸਿੰਘ, ਜਗਦੀਸ਼ ਕੁਮਾਰ, ਰਾਮ ਸਿੰਘ, ਬੰਤ ਰਾਮ, ਨਰਾਤਾ ਸਿੰਘ, ਗੁਰਦਾਸ ਸਿੰਘ, ਗੁਰਚਰਨ ਸਿੰਘ, ਗੁਰਧਿਆਨ ਸਿੰਘ, ਮੁਖਤਿਆਰ ਸਿੰਘ, ਸਤਨਾਮ ਸਿੰਘ ਸੱਤੀ, ਜਵਾਲਾ ਰਾਮ, ਬੰਤਾ ਸਿੰਘ, ਜਵਾਲਾ ਸਿੰਘ, ਸਿਮਰਜੀਤ ਸਿੰਘ ਸਹੋਤਾ,, ਵਿਕਰਮ ਸਿੰਘ, ਦਿਲਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਇਸ ਮੌਕੇ ਜਥੇਦਾਰ ਲਾਲ ਸਿੰਘ ਮਰਦਾਂਪੁਰ, ਅਵਤਾਰ ਸਿੰਘ ਸ਼ੰਭੂ, ਰਣਬੀਰ ਸਿੰਘ ਪੂਨੀਆ, ਸੁੱਚਾ ਸਿੰਘ ਅਲੀਮਾਜਰਾ, ਨਛੱਤਰ ਸਿੰਘ, ਅਬਰਿੰਦਰ ਸਿੰਘ ਕੰਗ, ਮੁਖਤਿਆਰ ਸਿੰਘ ਨੌਸ਼ਹਿਰਾ ਯੂਐਸਏ, ਅੰਗਰੇਜ਼ ਸਿੰਘ ਯੂਐਸਏ, ਮਸਤਾਨ ਸਿੰਘ,ਚਰਨਜੀਤ ਟੱਕਰ, ਜੋਗਿੰਦਰ ਸਿੰਘ ਮੋਹੀ ਕਲਾਂ, ਜਸਪ੍ਰੀਤ ਸਿੰਘ ਵੀ ਹਾਜ਼ਰ ਸਨ।   

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਲਯੁੱਗੀ ਮਾਂ ਧੀ ਉਤੇ ਤਸ਼ੱਦਦ ਢਾਹ ਕੇ ਪਤੀ ਨੂੰ ਭੇਜਦੀ ਰਹੀ ਵੀਡੀਓ, ਪੁਲਿਸ ਨੇ ਹਿਰਾਸਤ ਵਿੱਚ ਲਿਆ

ਇੱਕ ਮਾਂ ਆਪਣੀ ਡੇਢ ਸਾਲ ਦੀ ਧੀ ਉਤੇ ਵਾਰ-ਵਾਰ ਤਸ਼ੱਦਦ ਢਹਿਾਉਂਦੀ ਤੇ ਉਸਦੀਆਂ ਚੀਕਾਂ...

ਸਰਕਾਰੀ ਸਕੂਲ ’ਚ ਬੱਚਿਆਂ ਨੇ ਮਚਾਇਆ ਹੰਗਾਮਾ; ਰੀਲਾਂ ਬਣਾਉਣ ਦੇ ਚੱਕਰ ’ਚ ਸਮਾਨ ਦੀ ਕੀਤੀ ਭੰਨਤੋੜ

 ਫਰੀਦਕੋਟ ਦੇ ਜੈਤੋ ਸਥਿਤ ਸਰਕਾਰੀ ਸਕੂਲ ਆਫ਼ ਐਮੀਨੈਂਸ ਵਿੱਚ ਤਿੰਨ ਬੱਚਿਆਂ ਵੱਲੋਂ ਸੋਸ਼ਲ ਮੀਡੀਆ ’ਤੇ...

AAP ਵੱਲੋਂ 2027 ਦੀਆਂ ਚੋਣਾਂ ਨੂੰ ਲੈ ਕੇ ਵੱਡਾ ਐਲਾਨ! CM ਮਾਨ ਨੇ ਐਲਾਨਿਆ ਪਹਿਲਾ ਉਮੀਦਵਾਰ

ਮੁੱਖ ਮੰਤਰੀ ਭਗਵੰਤ ਮਾਨ ਨੇ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪਹਿਲੇ...

ਕੇਂਦਰ ਸਰਕਾਰ ਸਹੀ ਢੰਗ ਨਾਲ ਪ੍ਰੀਖਿਆਵਾਂ ਨਹੀਂ ਕਰਵਾ ਸਕਦੀ; ਹਾਲਾਤ ਇਸ ਹੱਦ ਤੱਕ ਪਹੁੰਚ ਗਏ ਹਨ ਕਿ ਨੀਟ ਦੇ ਪ੍ਰਸ਼ਨ ਪੱਤਰ ਫੌਜ ਦੇ ਹੈਲੀਕਾਪਟਰਾਂ...

ਐਸ.ਏ.ਐਸ. ਨਗਰ (ਮੋਹਾਲੀ); 16 ਜੂਨ:ਸਿਹਤ ਵਿਭਾਗ ਵਿੱਚ ਹੋਰ 523 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ...

ਸੁਖਬੀਰ ਬਾਦਲ ਦੇ ਇਸ਼ਾਰੇ ’ਤੇ ਮੇਰੇ ਖਿਲਾਫ਼ ਸਾਜ਼ਿਸ਼ ਰਚੀ ਗਈ ਜਿਸ ਤੋਂ ਬਾਅਦ ਇਹ ਆਦੇਸ਼ ਜਾਰੀ ਹੋਇਆ-ਭਗਵੰਤ ਸਿੰਘ ਮਾਨ

ਚੰਡੀਗੜ੍ਹ, 16 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਉਨ੍ਹਾਂ ਨਾਲ ਜੋੜੀ...

ਸ਼੍ਰੀ ਗੁਰੂ ਰਵਿਦਾਸ ਜੀ ਏਅਰਪੋਰਟ ਰੱਖਿਆ ਗਿਆ ਆਦਮਪੁਰ ਹਵਾਈ ਅੱਡੇ ਦਾ ਨਾਂਅ, ਨੋਟੀਫਿਕੇਸ਼ਨ ਜਾਰੀ

ਪੰਜਾਬ ਦੇ ਦੋਆਬਾ ਖੇਤਰ ਲਈ ਇੱਕ ਬੇਹੱਦ ਮਹੱਤਵਪੂਰਨ ਅਤੇ ਇਤਿਹਾਸਕ ਫੈਸਲੇ ਤਹਿਤ ਜਲੰਧਰ ਜ਼ਿਲ੍ਹੇ...

ਨੀਟ ਦੀ ਮੁੜ ਪ੍ਰੀਖਿਆ ਨੂੰ ਲੈ ਕੇ ਭਾਰਤ ਵਿਚ ਟੈਲੀਗ੍ਰਾਮ ਐਪ ‘ਤੇ ਪਾਬੰਦੀ

ਕੇਂਦਰ ਸਰਕਾਰ ਨੀਟ ਦੀ ਮੁੜ-ਪ੍ਰੀਖਿਆ ਨੂੰ ਲੈ ਕੇ ਹਾਈ ਅਲਰਟ 'ਤੇ ਹੈ ਅਤੇ ਪੇਪਰ...

ਈਡੀ ਪਾਰਟੀ ਦੇ ਅਹੁਦੇਦਾਰ ਪੰਜਾਬ ਵਿੱਚ ਨਸ਼ਾ ਵੇਚਦੇ ਫੜੇ ਗਏ, ਕੀ ਈਡੀ ਪਾਰਟੀ ਦੇ ਤਾਰ ਨਸ਼ੇ ਨਾਲ ਜੁੜੇ ਹੋਏ ਹਨ?- ਕੇਜਰੀਵਾਲ

ਨਵੀਂ ਦਿੱਲੀ/ਪੰਜਾਬ, 15 ਜੂਨ:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਭਗਵੰਤ ਮਾਨ ਸਰਕਾਰ ਵੱਲੋਂ ਚਲਾਈ ਜਾ ਰਹੀ...