November 14, 2026, 3:38 am
----------- Advertisement -----------
HomeNewsLatest Newsਝਾੜੂ ਦਾ ਬਟਨ ਦਬਾਓ, ਹੋਵੇਗਾ ਅਕਾਲੀ-ਕਾਂਗਰਸ-ਭਾਜਪਾ ਦੀ ਗੰਦੀ ਰਾਜਨੀਤੀ ਦਾ ਸਫਾਇਆ: ਭਗਵੰਤ...

ਝਾੜੂ ਦਾ ਬਟਨ ਦਬਾਓ, ਹੋਵੇਗਾ ਅਕਾਲੀ-ਕਾਂਗਰਸ-ਭਾਜਪਾ ਦੀ ਗੰਦੀ ਰਾਜਨੀਤੀ ਦਾ ਸਫਾਇਆ: ਭਗਵੰਤ ਮਾਨ

Published on

----------- Advertisement -----------

ਸੁਲਤਾਨਪੁਰ ਲੋਧੀ : – ਆਮ ਆਦਮੀ ਪਾਰਟੀ ਪੰਜਾਬ ਪ੍ਰਧਾਨ ਅਤੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਜ਼ੋਰਦਾਰ ਪ੍ਰਚਾਰ ਕਰ ਰਹੇ ਹਨ। ਮਾਨ ਇੱਕ ਦਿਨ ਵਿੱਚ ਪੰਜ-ਛੇ ਹਲਕਿਆਂ ਨੂੰ ਕਵਰ ਕਰ ਰਹੇ ਹਨ ਅਤੇ ਲੋਕਾਂ ਵਿੱਚ ਆਮ ਆਦਮੀ ਪਾਰਟੀ ਦੀ ਲੋਕਪ੍ਰਿਅਤਾ ਵਧਾ ਰਹੇ ਹਨ। ਮਾਨ ਨੇ ਸੁਲਤਾਨਪੁਰ ਲੋਧੀ ਵਿਧਾਨ ਸਭਾ ਹਲਕੇ ‘ਚ ‘ਆਪ’ ਉਮੀਦਵਾਰ ਸੱਜਣ ਸਿੰਘ ਚੀਮਾ ਲਈ ਚੋਣ ਪ੍ਰਚਾਰ ਕੀਤਾ ਅਤੇ ਲੋਕਾਂ ਨੂੰ ਝਾੜੂ ਦਾ ਬਟਨ ਦਬਾਕੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਲਈ ਅਪੀਲ ਕੀਤੀ।
ਭਗਵੰਤ ਮਾਨ ਪ੍ਰਤੀ ਲੋਕਾਂ ਵਿੱਚ ਭਾਰੀ ਉਤਸ਼ਾਹ ਦਾ ਮਾਹੌਲ ਸੀ। ਮਾਨ ਨੂੰ ਦੇਖਣ ਲਈ ਵੱਡੀ ਗਿਣਤੀ ‘ਚ ਲੋਕ ਪਹੁੰਚੇ ਹੋਏ ਸਨ । ਮਾਨ ਨੇ ਲੋਕਾਂ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਨੂੰ ਵੋਟ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਤੁਹਾਡੇ, ਤੁਹਾਡੇ ਬੱਚਿਆਂ ਅਤੇ ਪੰਜਾਬ ਦੇ ਭਵਿੱਖ ਦਾ ਫੈਸਲਾ 20 ਫਰਵਰੀ ਨੂੰ ਹੋਣਾ ਹੈ। ਸੋ ਇਸ ਵਾਰ ਪੰਜਾਬ ਅਤੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਬਚਾਉਣ ਲਈ ਵੋਟ ਪਾਓ, ਬਿਨਾਂ ਕਿਸੇ ਦੇ ਭੁਲੇਖੇ ਵਿੱਚ।
ਮਾਨ ਨੇ ਅਕਾਲੀ-ਕਾਂਗਰਸ ‘ਤੇ ਮਿਲੀਭੁਗਤ ਦਾ ਦੋਸ਼ ਲਾਉਂਦਿਆਂ ਕਿਹਾ ਕਿ ਪਿਛਲੇ 50 ਸਾਲਾਂ ਤੋਂ ਅਕਾਲੀ-ਕਾਂਗਰਸੀ ਮਿਲ ਕੇ ਪੰਜਾਬ ਨੂੰ ਲੁੱਟ ਰਹੇ ਹਨ। ਆਮ ਆਦਮੀ ਗਰੀਬ ਹੁੰਦਾ ਜਾ ਰਿਹਾ ਹੈ, ਪਰ ਇਨ੍ਹਾਂ ਪਾਰਟੀਆਂ ਦੇ ਨੇਤਾਵਾਂ ਦਾ ਖਜ਼ਾਨਾ ਦਿਨੋ-ਦਿਨ ਭਰਦਾ ਜਾ ਰਿਹਾ ਹੈ। ਦੋਵਾਂ ਪਾਰਟੀਆਂ ਨੇ ਮਿਲ ਕੇ ਹਮੇਸ਼ਾ ਹੀ ਪੰਜਾਬ ਦੇ ਲੋਕਾਂ ਨੂੰ ਮੂਰਖ ਬਣਾਇਆ ਅਤੇ ਆਪਸੀ ਸਮਝੌਤਾ ਕਰਕੇ ਸੱਤਾ ਵਿੱਚ ਆਈਆਂ। ਪਿਛਲੀਆਂ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਹਰਾਉਣ ਲਈ ਦੋਵੇਂ ਪਾਰਟੀਆਂ ਇੱਕਜੁੱਟ ਹੋਈਆਂ ਸਨ। ਹੁਣ ਦੋਵੇਂ ਫਿਰ ਤੋਂ ਇਕੱਠੇ ਹੋ ਗਏ ਹਨ। ਸਾਨੂੰ ਉਨ੍ਹਾਂ ਦੀਆਂ ਸਾਜ਼ਿਸ਼ਾਂ ਨੂੰ ਸਮਝਣਾ ਹੋਵੇਗਾ ਅਤੇ ਸਾਵਧਾਨ ਰਹਿਣਾ ਹੋਵੇਗਾ। ਇਸ ਵਾਰ ਝਾੜੂ ਦਾ ਬਟਨ ਦਬਾ ਕੇ ਅਕਾਲੀ-ਕਾਂਗਰਸ ਦਾ ਸਫਾਇਆ ਕਰਨਾ ਪਵੇਗਾ ਅਤੇ ਗੰਦੀ ਰਾਜਨੀਤੀ ਨੂੰ ਪੰਜਾਬ ਵਿਚੋਂ ਖਤਮ ਕਰਨਾ ਹੋਵੇਗਾ।
 ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਆਮ ਲੋਕਾਂ ਦੀ ਪਾਰਟੀ ਹੈ। ਸਾਡੇ ਉਮੀਦਵਾਰ ਵੀ ਸਾਧਾਰਨ ਪਰਿਵਾਰਾਂ ਦੇ ਲੋਕ ਹਨ। ਉਹ ਆਮ ਲੋਕਾਂ ਦੀ ਦੁਰਦਸ਼ਾ ਤੋਂ ਜਾਣੂ ਹੈ। ਜਿੱਤਣ ਤੋਂ ਬਾਅਦ ਵੀ ਉਹ ਤੁਹਾਡੇ ਵਿਚਕਾਰ ਹੀ ਰਹਿਣਗੇ ਅਤੇ ਤੁਹਾਡੀ ਖੁਸ਼ੀ-ਗਮੀ ਵਿੱਚ ਤੁਹਾਡਾ ਸਾਥ ਦੇਣਗੇ। ਆਮ ਆਦਮੀ ਪਾਰਟੀ ਦੀ ਸਰਕਾਰ ਵੀ ਆਮ ਲੋਕਾਂ ਦੀ ਸਰਕਾਰ ਹੋਵੇਗੀ। ਗਰੀਬ ਅਤੇ ਦੱਬੇ-ਕੁਚਲੇ ਲੋਕਾਂ ਸਮੇਤ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਤੁਰੰਤ ਹੱਲ ਕੀਤਾ ਜਾਵੇਗਾ। ਸਾਡਾ ਮਕਸਦ ਪੰਜਾਬ ਦੇ ਹਰ ਆਮ ਆਦਮੀ ਦੀ ਜ਼ਿੰਦਗੀ ਨੂੰ ਖੁਸ਼ਹਾਲ ਬਣਾਉਣਾ ਹੈ।ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਸੁਲਤਾਨਪੁਰ ਲੋਧੀ ਤੋਂ ਉਮੀਦਵਾਰ ਸੱਜਣ ਸਿੰਘ ਨੇ ਭਗਵੰਤ ਮਾਨ ਦਾ ਨਿੱਘਾ ਸਵਾਗਤ ਕਰਦਿਆਂ ਉਹਨਾਂ ਦਾ ਵਿਸ਼ੇਸ਼ ਸਨਮਾਨ ਕੀਤਾ। 

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...