September 13, 2026, 1:46 am
----------- Advertisement -----------
HomeNewsBreaking Newsਭਾਜਪਾ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ’ਤੇ ਕੰਟਰੋਲ ਕਰਨ ਦਾ ਯਤਨ ਸਿੱਖ ਕੌਮ...

ਭਾਜਪਾ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ’ਤੇ ਕੰਟਰੋਲ ਕਰਨ ਦਾ ਯਤਨ ਸਿੱਖ ਕੌਮ ਦੇ ਮਾਮਲਿਆਂ ਵਿਚ ਸਿੱਧਾ ਦਖਲ : ਅਕਾਲੀ ਦਲ

Published on

----------- Advertisement -----------

ਚੰਡੀਗੜ੍ਹ, 1 ਜਨਵਰੀ 2022 – ਸ਼੍ਰੋਮਣੀ ਅਕਾਲੀ ਦਲ ਨੇ ਅੱਜ ਭਾਰਤੀ ਜਨਤਾ ਪਾਰਟੀ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੈਨੇਜਮੈਂਟ ’ਤੇ ਕੰਟਰੋਲ ਕਰਨ ਦੇ ਯਤਨ ਨੁੰ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ਵਿਚ ਸਿੱਧਾ ਦਖਲ ਕਰਾਰ ਦਿੱਤਾ ਹੈ।

ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਦਲ ਦੇ ਸੀਨੀਅਰ ਆਗੂਆਂ ਬਲਵਿੰਦਰ ਸਿੰਘ ਭੂੰਦੜ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਤੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਰਦਾਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਵਜੋਂ ਆਪਣਾ ਅਸਤੀਫਾ ਵਾਪਸ ਲੈਣ ਦਾ ਫੈਸਲਾ ਭਾਜਪਾ ਦੇ ਕਹਿਣ ’ਤੇ ਲਿਆ ਗਿਆ ਹੈ ਤੇ ਭਾਜਪਾ ਹੀ ਧਾਰਮਿਕ ਸੰਸਥਾ ’ਤੇ ਕਾਬਜ਼ ਹੋਣ ਦਾ ਯਤਨ ਕਰ ਰਹੀ ਹੈ।

ਸਿਰਸਾ ਵੱਲੋਂ ਅਸਤੀਫਾ ਦੇਣ ਮਗਰੋਂ ਭਾਜਪਾ ਵਿਚ ਸ਼ਾਮਲ ਹੋਣ ਮਗਰੋਂ ਹੁਣ ਫਿਰ ਤੋਂ ਦਿੱਲੀ ਗੁਰਦੁਆਰਾ ਕਮੇਟੀ ਦਾ ਪ੍ਰਧਾਨ ਬਣਨ ਦੀ ਕਾਰਵਾਈ ਨੂੰ ਅਨੈਤਿਕ ਕਰਾਰ ਦਿੰਦਿਆਂ ਸੀਨੀਅਰ ਅਕਾਲੀ ਆਗੂਆਂ ਨੇ ਕਿਹਾ ਕਿ ਸਿੱਖ ਪੰਥ ਇਸਨੁੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗਾ। ਇਹਨਾਂ ਆਗੂਆਂ ਨੇ ਕਿਹਾ ਕਿ ਇਹ ਕਦਮ ਗੈਰ ਕਾਨੂੰਨੀ ਤੇ ਗੈਰ ਸੰਵਿਧਾਨਕ ਹੈ। ਉਹਨਾਂ ਕਿਹਾ ਕਿ ਸਿਰਸਾ ਨੇ ਪਿਛਲੀ ਕਮੇਟੀ ਤੋਂ ਅਸਤੀਫਾ ਦੇ ਦਿੱਤਾ ਸੀ ਤੇ ਆਪ ਹੀ ਨਵੀਂ ਕਮੇਟੀ ਦੇ ਗਠਨ ਦਾ ਰਾਹ ਪੱਧਰਾ ਕੀਤਾ ਸੀ। ਉਹਨਾਂ ਕਿਹਾ ਕਿ ਨਵੀਂ ਕਮੇਟੀ ਦਾ ਗਠਨ ਜੋ ਕੁਝ ਮਹੀਨੇ ਪਹਿਲਾਂ ਚੋਣਾਂ ਮੁਕੰਮਲ ਹੋਣ ਤੋਂ ਬਾਅਦ ਪਹਿਲਾਂ ਹੀ ਲਟਕ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਨਵੀਂ ਕਮੇਟੀ ਦਾ ਗਠਨ ਹੋਣ ਦੇਣ ਦੀ ਥਾਂ ’ਤੇ ਸਿਰਸਾ ਨੁੰ ਭਾਜਪਾ ਦੀ ਹਮਾਇਤ ਨਾਲ ਦਿੱਲੀ ਗੁਰਦੁਆਰਾ ਕਮੇਟੀ ਸਿਰ ਮੜ੍ਹਿਆ ਜਾ ਰਿਹਾ ਸੀ।

ਅਕਾਲੀ ਦਲ ਨੇ ਕਿਹਾ ਕਿ ਭਾਜਪਾ ਦੀਆਂ ਇਹ ਤਰਕੀਬਾਂ ਸਹਾਈ ਨਹੀਂ ਹੋਣਗੀਆਂ। ਉਹਨਾਂ ਕਿਹਾ ਕਿ ਇਸ ਨਾਲ ਉਲਟਾ ਸਿੱਖ ਕੌਮ ਪਾਰਟੀ ਤੋਂ ਟੁੱਟ ਜਾਵੇਗੀ। ਉਹਨਾਂ ਕਿਹਾ ਕਿ ਭਾਜਪਾ ਸਿਰਸਾ ਵਰਗੇ ਬੰਦਿਆਂ ਦੇ ਰਾਹੀਂ ਦਿੱਲੀ ਗੁਰਦੁਆਰਾ ਕਮੇਟੀ ਦੀ ਮੈਨੇਜਮੈਂਟ ’ਤੇ ਕੰਟਰੋਲ ਕਰਨ ਦੇ ਅਜਿਹੇ ਯਤਨ ਤੁਰੰਤ ਬੰਦ ਕਰੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...