ਕੋਰੋਨਾ ਵਾਇਰਸ ਦੇ ਵੱਧਦੇ ਮਾਮਲਿਆਂ ਨੁੰ ਵੇਖਦਿਆਂ ਸੂਬਾ ਸਰਕਾਰਾਂ ਵੱਲੋ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਜਾ ਰਹੇ ਹਨ। ਮੁੜ ਕੋਰੋਨਾ ਮਾਮਲਿਆਂ ‘ਚ ਤੇਜ਼ੀ ਨਾਲ ਵਾਧਾ ਹੋਣ ਕਾਰਨ ਦਿੱਲੀ ਸਰਕਾਰ ਨੇ ਯੈਲੋ ਅਲਰਟ ਜਾਰੀ ਕੀਤਾ ਸੀ, ਅੱਜ ਮਹਾਰਾਸ਼ਟਰ ਸਰਕਾਰ ਵੀ ਕੋਰੋਨਾ ਦੇ ਵੱਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਖ਼ਤ ਹੋ ਗਈ ਹੈ। ਸਰਕਾਰ ਨੇ ਮੁੰਬਈ ‘ਚ ਧਾਰਾ 144 ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਜਿਸ ਦੇ ਅਨੁਸਾਰ ਸ਼ਹਿਰ ਵਿੱਚ ਕਿਸੇ ਵੀ ਜਗ੍ਹਾ ਤੇ 4 ਤੋਂ ਵੱਧ ਵਿਅਕਤੀ ਇਕੱਠੇ ਨਹੀਂ ਹੋ ਸਕਦੇ। ਸਰਕਾਰ ਦੇ ਹੁਕਮ ਅਨੁਸਾਰ ਇਹ ਨਿਰਦੇਸ਼ ਮੁੰਬਈ ‘ਚ 7 ਜਨਵਰੀ ਤੱਕ ਲਾਗੂ ਰਹਿਣਗੇ। ਇਸ ਦੇ ਨਾਲ ਹੀ ਨਵੇਂ ਸਾਲ ਦੇ ਜਸ਼ਨ ਮਨਾਉਣ ‘ਤੇ ਵੀ ਰੋਕ ਲਗਾ ਦਿੱਤੀ ਗਈ ਹੈ। ਇਸ ਤੋਂ ਇਲਾਵਾ ਰੈਸਟੋਰੈਂਟ, ਹੋਟਲ, ਬਾਰ, ਰਿਜਾਰਟ ਅਤੇ ਕਲੱਬ ‘ਚ 30 ਦਸੰਬਰ ਤੋਂ 7 ਜਨਵਰੀ ਤੱਕ ਕੋਈ ਪਾਰਟੀ ਨਹੀਂ ਹੋਵੇਗੀ। ਦਸ ਦਈਏ ਕਿ ਬੀਤੇ ਦਿਨ ਮੁੰਬਈ ਵਿੱਚ ਕੋਰੋਨਾ ਦੇ 2,510 ਨਵੇਂ ਮਾਮਲੇ ਸਾਹਮਣੇ ਆਏ। ਜਿਸ ਤੋਂ ਬਾਅਦ ਸਰਕਾਰ ਨੇ ਅੱਜ ਪਾਬੰਦੀਆਂ ਲਗਾਉਣ ਦਾ ਹੁਕਮ ਜਾਰੀ ਕੀਤਾ ਹੈ











