ਬੀ.ਐੱਸ.ਈ. ਦਾ ਸੈਂਸੈਕਸ 1100 ਅੰਕਾਂ ਤੋਂ ਜ਼ਿਆਦਾ ਟੁੱਟ ਗਿਆ ਹੈ, ਜਦੋਂ ਕਿ ਨੈਸ਼ਨਲ ਸਟਾਕ ਐਕਸਚੇਂਜ ਦਾ ਨਿਫਟੀ 300 ਤੋਂ ਵੱਧ ਅੰਕ ਟੁੱਟ ਗਿਆ ਹੈ। ਇਸ ਗਿਰਾਵਟ ਨਾਲ ਨਿਵੇਸ਼ਕਾਂ ਨੂੰ 4 ਲੱਖ ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਸ਼ੇਅਰ ਬਾਜ਼ਾਰ ‘ਚ ਲਗਾਤਾਰ ਤੀਜੇ ਦਿਨ ਗਿਰਾਵਟ ਦਰਜ ਕੀਤੀ ਗਈ। ਇਸ ਗਿਰਾਵਟ ਕਾਰਨ ਬੀਐਸਈ ਸੂਚੀਬੱਧ ਕੰਪਨੀਆਂ ਦਾ ਮਾਰਕੀਟ ਕੈਪ 4 ਲੱਖ ਕਰੋੜ ਰੁਪਏ ਡਿੱਗ ਕੇ 277.58 ਲੱਖ ਕਰੋੜ ਰੁਪਏ ਰਹਿ ਗਿਆ ਹੈ। ਦੁਪਹਿਰ 2.30 ਵਜੇ ਸੈਂਸੈਕਸ 1021 ਅੰਕ ਭਾਵ 1.73 ਫੀਸਦੀ ਦੀ ਗਿਰਾਵਟ ਨਾਲ 58098 ਅੰਕਾਂ ‘ਤੇ ਕਾਰੋਬਾਰ ਕਰ ਰਿਹਾ ਸੀ। ਦੂਜੇ ਪਾਸੇ ਨਿਫਟੀ ਵੀ 297 ਅੰਕ ਯਾਨੀ ਕਰੀਬ 1.69 ਫੀਸਦੀ ਦੀ ਗਿਰਾਵਟ ਨਾਲ 17332 ਅੰਕਾਂ ‘ਤੇ ਆ ਗਿਆ।
ਸੈਂਸੈਕਸ ‘ਚ ਪਾਵਰ ਗਰਿੱਡ, ਇੰਡਸਇੰਡ ਬੈਂਕ, ਐੱਚ.ਡੀ.ਐੱਫ.ਸੀ., ਮਹਿੰਦਰਾ ਐਂਡ ਮਹਿੰਦਰਾ ਅਤੇ ਐਕਸਿਸ ਬੈਂਕ ਦੇ ਸ਼ੁਰੂਆਤੀ ਕਾਰੋਬਾਰ ‘ਚ ਗਿਰਾਵਟ ਦਰਜ ਕੀਤੀ ਗਈ। ਦੂਜੇ ਪਾਸੇ ਟਾਟਾ ਸਟੀਲ, ਹਿੰਦੁਸਤਾਨ ਯੂਨੀਲੀਵਰ, ਸਨ ਫਾਰਮਾ, ਇੰਫੋਸਿਸ, ਐੱਚਸੀਐੱਲ ਟੈਕਨਾਲੋਜੀਜ਼ ਅਤੇ ਡਾ. ਰੈੱਡੀਜ਼ ‘ਚ ਤੇਜ਼ੀ ਰਹੀ। ਹੋਰ ਏਸ਼ੀਆਈ ਬਾਜ਼ਾਰਾਂ ‘ਚ ਸਿਓਲ, ਟੋਕੀਓ, ਸ਼ੰਘਾਈ ਅਤੇ ਹਾਂਗਕਾਂਗ ਘਾਟੇ ‘ਚ ਕਾਰੋਬਾਰ ਕਰ ਰਹੇ ਸਨ। ਵੀਰਵਾਰ ਨੂੰ ਅਮਰੀਕੀ ਬਾਜ਼ਾਰ ਵੀ ਘਾਟੇ ਨਾਲ ਬੰਦ ਹੋਏ।
----------- Advertisement -----------
ਸੈਂਸੈਕਸ 1000 ਅੰਕ ਡਿੱਗਿਆ, ਨਿਵੇਸ਼ਕਾਂ ਨੂੰ 4 ਲੱਖ ਕਰੋੜ ਰੁਪਏ ਦਾ ਹੋਇਆ ਨੁਕਸਾਨ
Published on
----------- Advertisement -----------
----------- Advertisement -----------












