ਲੁਧਿਆਣਾ : – ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸ਼ਾਨਦਾਰ ਜਿੱਤ ਤੋਂ ਬਾਅਦ ਪੂਰੇ ਪੰਜਾਬ ਵਿੱਚ ਖੁਸ਼ੀ ਦਾ ਮਾਹੌਲ ਹੈ। ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਤੋਂ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਸੰਬੋਧਨ ਕਰਦਿਆਂ ‘ਆਪ’ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਨੂੰ ਜ਼ਬਰਦਸਤ ਜਿੱਤ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਇਹ ਵੱਡੀ ਤਬਦੀਲੀ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਹੈ।
ਸ਼ਾਹੀ ਇਮਾਮ ਲੁਧਿਆਣਵੀ ਨੇ ਕਿਹਾ ਕਿ ਪੰਜਾਬ ਵਿੱਚ ਇਹ ਵੱਡੀ ਤਬਦੀਲੀ ਪੰਜਾਬੀਆਂ ਦੀਆਂ ਭਾਵਨਾਵਾਂ ਅਨੁਸਾਰ ਹੈ। ਸ਼ਾਹੀ ਇਮਾਮ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਕਿਹਾ ਕਿ ਅਸੀਂ ਦੁਆ ਕਰਦੇ ਹਾਂ ਕਿ ਭਗਵੰਤ ਸਿੰਘ ਮਾਨ ਪੰਜਾਬ ਨੂੰ ਪੁਰਾਣੀ ਰਵਾਇਤਾਂ ਵੱਲ ਲੈ ਕੇ ਜਾਣਗੇ। ਪੰਜਾਬੀਆਂ ਨੇ ਹਮੇਸ਼ਾ ਪੁਰਾਣੇ ਰੀਤੀ-ਰਿਵਾਜਾਂ ਦੀ ਪਾਲਣਾ ਕੀਤੀ ਹੈ। ਉਨ੍ਹਾਂ ਨੇ ਇਕ ਵੀਡੀਓ ਜਾਰੀ ਕਰਕੇ ਭਗਵੰਤ ਮਾਨ ਨੂੰ ਵਧਾਈ ਦਿੱਤੀ। ਉਮੀਦ ਹੈ ਕਿ ਹੁਣ ਪੰਜਾਬ ਨਵੀਆਂ ਬੁਲੰਦੀਆਂ ‘ਤੇ ਪਹੁੰਚੇਗਾ।
ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜਿੱਥੇ ਵੱਖ-ਵੱਖ ਧਾਰਮਿਕ ਆਗੂਆਂ ਵੱਲੋਂ ਆਪਣੇ ਸਮਰਥਕਾਂ ਨੂੰ ਕਈ ਸਿਆਸੀ ਪਾਰਟੀਆਂ ਦੇ ਹੱਕ ਵਿੱਚ ਵੋਟਾਂ ਮੰਗਣ ਦੇ ਸੁਨੇਹੇ ਭੇਜੇ ਗਏ ਸਨ। ਦੂਜੇ ਪਾਸੇ ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਤੋਂ ਸ਼ਾਹੀ ਇਮਾਮ ਪੰਜਾਬ ਮੌਲਾਨਾ ਮੁਹੰਮਦ ਉਸਮਾਨ ਲੁਧਿਆਣਵੀ ਨੇ ਸਿਆਸੀ ਦਬਾਅ ਦੇ ਬਾਵਜੂਦ ਕਿਸੇ ਵੀ ਸਿਆਸੀ ਪਾਰਟੀ ਨੂੰ ਸਮਰਥਨ ਦੇਣ ਦਾ ਐਲਾਨ ਨਹੀਂ ਕੀਤਾ। ਚੋਣਾਂ ਦੌਰਾਨ ਉਨ੍ਹਾਂ ਵੋਟਰਾਂ ਨੂੰ ਖੁੱਲ੍ਹੇਆਮ ਅਪੀਲ ਕੀਤੀ ਕਿ ਉਹ ਸ਼ਰਾਬ ਅਤੇ ਪੈਸੇ ਲਈ ਵੋਟਾਂ ਨਾ ਵੇਚਣ ਅਤੇ ਪੰਜਾਬ ਦੇ ਵਿਕਾਸ ਲਈ ਵੋਟਾਂ ਪਾਉਣ।
----------- Advertisement -----------
ਸ਼ਾਹੀ ਇਮਾਮ ਲੁਧਿਆਣਾ ਨੇ ਭਗਵੰਤ ਮਾਨ ਨੂੰ ਦਿੱਤੀਆਂ ਮੁਬਾਰਕਾਂ
Published on
----------- Advertisement -----------
----------- Advertisement -----------












