September 22, 2026, 10:50 am
----------- Advertisement -----------
HomeNewsLatest Newsਸਾਹਿਬਜ਼ਾਦਿਆ ਦੇ ਸ਼ਹੀਦੀ ਜੋੜ ਮੇਲ ਸਬੰਧੀ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਅਹਿਮ...

ਸਾਹਿਬਜ਼ਾਦਿਆ ਦੇ ਸ਼ਹੀਦੀ ਜੋੜ ਮੇਲ ਸਬੰਧੀ ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਅਹਿਮ ਐਲਾਨ

Published on

----------- Advertisement -----------

ਚੰਡੀਗੜ੍ਹ, 20 ਦਸੰਬਰ: ਦਸ਼ਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਰਬੰਸ ਦੀ ਲਾਸਾਨੀ ਕੁਰਬਾਨੀ ਬਾਰੇ ਨਵੀਂ ਪੀੜ੍ਹੀ ਨੂੰ ਜਾਣੂੰ ਕਰਵਾਉਣ ਲਈ ਅਹਿਮ ਐਲਾਨ ਕਰਦੇ ਹੋਏ ਪੰਜਾਬ ਦੇ ਸਿੱਖਿਆ ਤੇ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਸੂਬੇ ਦੇ ਸਮੂਹ ਵਿਦਿਅਕ ਅਦਾਰਿਆਂ ਨੂੰ ਚਾਰ ਸਾਹਿਬਜ਼ਾਦਿਆਂ ਦੀ ਸ਼ਹਾਦਤ ਨੂੰ ਸਮਰਪਿਤ ਵਿਸ਼ੇਸ਼ ਸੈਸ਼ਨ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਐਜੂਸੈਟ ਰਾਹੀਂ ਉੱਘੀ ਸਖਸ਼ੀਅਤ ਵੱਲੋਂ ਸ਼ਹੀਦੀ ਜੋੜ ਮੇਲ ਦੀ ਮਹਾਨਤਾ ਬਾਰੇ ਲੈਕਚਰ ਕਰਵਾਇਆ ਜਾਵੇਗਾ ਜਿਸ ਨਾਲ ਸਿੱਧੇ ਤੌਰ ਉਤੇ ਪੰਜਾਬ ਦੇ ਵਿਦਿਆਰਥੀ ਜੁੜਨਗੇ।

ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਸ. ਪਰਗਟ ਸਿੰਘ ਨੇ ਕਿਹਾ ਕਿ ਸੂਬੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਪੋਹ ਦੇ ਸਰਦ ਮਹੀਨੇ ਵਾਪਰੀਆਂ ਮਹਾਨ ਘਟਨਾਵਾਂ ਵਿੱਚ ਜਬਰ ਜ਼ੁਲਮ ਵਿਰੁੱਧ ਡਟਣ ਅਤੇ ਧਰਮ ਦੀ ਖਾਤਰ ਆਪਾਂ ਵਾਰਨ ਦਾ ਇਤਿਹਾਸ ਸਮੋਇਆ ਹੋਇਆ ਹੈ ਜਿਸ ਕਰਕੇ ਸਾਡੀ ਨੌਜਵਾਨ ਪੀੜ੍ਹੀ ਨੂੰ ਇਸ ਬਾਰੇ ਜਾਣੂੰ ਕਰਵਾਉਣਾ ਸਾਡਾ ਇਖਲਾਕੀ ਫਰਜ਼ ਬਣਦਾ ਹੈ ਤਾਂ ਜੋ ਆਉਣ ਵਾਲੀ ਪੀੜ੍ਹੀ ਸਾਡੇ ਇਤਿਹਾਸ ਦੀਆਂ ਮਹਾਨ ਕਦਰਾਂ ਕੀਮਤਾਂ ਅਤੇ ਸਿਧਾਂਤਾਂ ਤੋਂ ਜਾਣੂੰ ਹੋ ਕੇ ਸੇਧ ਲੈ ਸਕੇ। ਸਿੱਖਿਆ ਮੰਤਰੀ ਨੇ ਕਿਹਾ ਕਿ ਸ੍ਰੀ ਚਮਕੌਰ ਸਾਹਿਬ ਵਿਖੇ ਵੱਡੇ ਸਾਹਿਬਜ਼ਾਦਿਆਂ ਬਾਬਾ ਅਜੀਤ ਸਿੰਘ ਜੀ ਤੇ ਬਾਬਾ ਜੁਝਾਰ ਸਿੰਘ ਜੀ ਅਤੇ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਮਾਤਾ ਗੁਜਰੀ ਜੀ, ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਤੇ ਬਾਬਾ ਫਤਹਿ ਸਿੰਘ ਜੀ ਦੀ ਲਾਸਾਨੀ ਸ਼ਹਾਦਤ ਦੀ ਉਦਾਹਰਨ ਦੁਨੀਆਂ ਵਿੱਚ ਕਿਤੇ ਨਹੀਂ ਮਿਲਦੀ। ਇਹ ਘਟਨਾਵਾਂ ਸਾਨੂੰ ਹੱਕ-ਸੱਚ ਲਈ ਜੂਝਣ ਦੀ ਪ੍ਰੇਰਨਾ ਦਿੰਦੀ ਹੈ।

ਸ. ਪਰਗਟ ਸਿੰਘ ਨੇ ਕਿਹਾ ਕਿ ਇਸ ਸਬੰਧੀ ਸਾਰੇ ਵਿਦਿਅਕ ਅਦਾਰੇ ਆਪੋ-ਆਪਣੀਆਂ ਸੰਸਥਾਵਾਂ ਵਿੱਚ ਕਿਸੇ ਇਕ ਦਿਨ ਘੱਟੋ-ਘੱਟ ਇੱਕ ਘੰਟੇ ਦਾ ਪ੍ਰੋਗਰਾਮ ਕਰਕੇ ਬੱਚਿਆਂ ਨੂੰ ਉਨ੍ਹਾਂ ਦੀ ਜੀਵਨੀ ਤੋਂ ਜਾਣੂ ਕਰਵਾਉਣ।ਇਸ ਸੰਬੰਧੀ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲ਼ਾਂ ਨੂੰ ਬਾਕਾਇਦਾ ਪੱਤਰ ਜਾਰੀ ਕਰਕੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਉਨ੍ਹਾਂ ਦੇ ਸਮੁੱਚੇ ਪਰਿਵਾਰ, ਖ਼ਾਸ ਕਰਕੇ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਬਾਰੇ ਬੱਚਿਆਂ ਨੂੰ ਜਾਣਕਾਰੀ ਦੇਣ ਲਈ ਆਖਿਆ ਗਿਆ ਅਤੇ 23 ਦਸੰਬਰ ਤੱਕ ਇਕ ਘੰਟੇ ਦਾ ਪ੍ਰੋਗਰਾਮ ਕਰਵਾਇਆ ਜਾਵੇ। ਇਹ ਪ੍ਰੋਗਰਾਮ ਭਾਸ਼ਣ ਮੁਕਾਬਲੇ, ਸ਼ਬਦ ਗਾਇਨ, ਕੁਇਜ਼ ਅਤੇ ਪੇਂਟਿੰਗ ਦੇ ਕਰਵਾਏ ਜਾਣ। ਸ. ਪਰਗਟ ਸਿੰਘ ਨੇ ਇਸ ਸਬੰਧੀ ‘ਜੀਵਤ ਕਈ ਹਜ਼ਾਰ’ ਨਾਂ ਦੇ ਪ੍ਰਾਜੈਕਟ ਦਾ ਪੋਸਟਰ ਵੀ ਰਿਲੀਜ਼ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...