November 12, 2026, 6:13 am
----------- Advertisement -----------
HomeNewsLatest Newsਕਾਂਗਰਸੀ ਆਗੂਆਂ ਵੱਲੋਂ ਹਿੰਦੂ ਵਿਰੋਧੀ ਬਿਆਨ ਨੇ ਕਾਂਗਰਸ ਦਾ ਹਿੰਦੂ ਵਿਰੋਧੀ ਚਿਹਰਾ...

ਕਾਂਗਰਸੀ ਆਗੂਆਂ ਵੱਲੋਂ ਹਿੰਦੂ ਵਿਰੋਧੀ ਬਿਆਨ ਨੇ ਕਾਂਗਰਸ ਦਾ ਹਿੰਦੂ ਵਿਰੋਧੀ ਚਿਹਰਾ ਕੀਤਾ ਬੇਨਕਾਬ : ਸ਼ਾਜ਼ੀਆ ਇਲਮੀ

Published on

----------- Advertisement -----------

ਚੰਡੀਗੜ੍ਹ: 22 ਜਨਵਰੀ 2022 – ਭਾਰਤੀ ਜਨਤਾ ਪਾਰਟੀ ਦੀ ਕੌਮੀ ਬੁਲਾਰਾਣ ਸ਼ਾਜ਼ੀਆ ਇਲਮੀ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਦੇ ਸਲਾਹਕਾਰ ਸਾਬਕਾ ਡੀ.ਜੀ.ਪੀ. ਮੁਹੰਮਦ ਮੁਸਤਫਾ ਵੱਲੋਂ ਚੋਣ ਪ੍ਰਚਾਰ ਦੌਰਾਨ ਹਿੰਦੂਆਂ ਬਾਰੇ ਕੀਤੀ ਗਈ ਨਫਰਤ ਭਰੀ ਅਤੇ ਭੜਕਾਊ ਟਿੱਪਣੀ ‘ਹਿੰਦੂਆਂ ਨੂੰ ਮੇਰੇ ਵਿਰੁੱਧ ਜਲਸਾ ਕਰਨ ਦੀ ਇਜਾਜ਼ਤ ਦੇਣ ਦੇ ਗੰਭੀਰ ਨਤੀਜੇ ਭੁਗਤਣ ਦੀ ਧਮਕੀ’ ਦਾ ਸਖ਼ਤ ਨੋਟਿਸ ਲੈਂਦਿਆਂ ਕਿਹਾ ਕਿ ਇਸ ਨਾਲ ਕਾਂਗਰਸ ਦਾ ਹਿੰਦੂ-ਵਿਰੋਧੀ ਅਤੇ ਦੇਸ਼-ਵਿਰੋਧੀ ਸੋਚ ਦਾ ਚਿਹਰਾ ਇੱਕ ਵਾਰ ਫਿਰ ਨੰਗਾ ਹੋ ਗਿਆ ਹੈ। ਸ਼ਾਜ਼ੀਆ ਅੱਜ ਭਾਜਪਾ ਹੈੱਡਕੁਆਰਟਰ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰ ਰਹੀ ਸਨ। ਇਸ ਮੌਕੇ ਉਨ੍ਹਾਂ ਨਾਲ ਸ਼ਿਵਮ ਛਾਬੜਾ, ਮਨਜੀਤ ਸਿੰਘ ਕੋਹਲੀ, ਸੁਰਜੀਤ ਰਾਏ ਆਦਿ ਵੀ ਹਾਜ਼ਰ ਸਨ। ਸ਼ਾਜ਼ੀਆ ਨੇ ਕਿਹਾ ਕਿ ਮੁਸਤਫਾ ਪੰਜਾਬ ਵਿੱਚ ਦੰਗੇ ਭੜਕਾ ਕੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਸ਼ਾਜ਼ੀਆ ਨੇ ਕਿਹਾ ਕਿ ਮੁਸਤਫਾ ਦੇ ਵਿਵਾਦਿਤ ਬਿਆਨ ਦੇ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਦਾ ਮਾਹੌਲ ਤਣਾਅਪੂਰਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਮੁਸਤਫਾ ਦੇ ਇਸ ਬਿਆਨ ‘ਤੇ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ, ਚੰਨੀ, ਸਿੱਧੂ ਸਮੇਤ ਸਾਰੀ ਕਾਂਗਰਸ ਨੂੰ ਜਵਾਬ ਦੇਣਾ ਪਵੇਗਾ। ਸ਼ਾਜ਼ੀਆ ਨੇ ਕਿਹਾ ਕਿ ਕਾਂਗਰਸ ਦੇਸ਼ ਵਾਂਗ ਪੰਜਾਬ ਨੂੰ ਵੀ ਵੰਡਣ ਅਤੇ ਖੂਨੀ ਹੋਲੀ ਖੇਡਣ ਦੀ ਗੰਦੀ ਰਾਜਨੀਤੀ ਕਰ ਰਹੀ ਹੈ।

ਸ਼ਾਜ਼ੀਆ ਇਲਮੀ ਨੇ ਕਿਹਾ ਕਿ ਮੁਹੰਮਦ ਮੁਸਤਫਾ ਦਾ ਹਿੰਦੂ ਵਿਰੋਧੀ ਬਿਆਨ ਕਿ ਕਾਂਗਰਸ ਦੀ ਧਰਮ ਨਿਰਪੱਖਤਾ ਹੈ? ਨਵਜੋਤ ਸਿੱਧੂ ਦੇ ਚਹੇਤੇ ਮੁਸਤਫਾ ਨੇ ਜਾਣਬੁੱਝ ਕੇ ਮੁਸਲਿਮ ਬਹੁਲ ਖੇਤਰ ਮਲੇਰਕੋਟਲਾ ਦੇ ਮੁਸਲਿਮ ਭਾਈਚਾਰੇ ਦੇ ਲੋਕਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰਕੇ ਚੋਣਾਂ ਦੌਰਾਨ ਪੰਜਾਬ ਦੀ ਧਾਰਮਿਕ ਸਦਭਾਵਨਾ ਨੂੰ ਭੰਗ ਕਰਨ ਦੀ ਕੋਝੀ ਸਾਜ਼ਿਸ਼ ਰਚੀ ਹੈ। ਉਨ੍ਹਾਂ ਕਿਹਾ ਕਿ ਨਵਜੋਤ ਸਿੱਧੂ ਅਤੇ ਮੁਸਤਫਾ ਪਾਕਿਸਤਾਨ ਦੀ ਆਈ.ਐਸ.ਆਈ. ਦੇ ਹੱਥ ਖੇਡ ਰਹੇ ਹਨI ਸ਼ਾਜ਼ੀਆ ਨੇ ਕਿਹਾ ਕਿ ਪਾਕਿਸਤਾਨ ਦੀ ਭਾਸ਼ਾ ਬੋਲਣ ਵਾਲੇ ਅਜਿਹੇ ਲੋਕਾਂ ਨੂੰ ਤੁਰੰਤ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ। ਪਾਕਿਸਤਾਨ ਅਤੇ ਇਮਰਾਨ ਖਾਨ ਨੂੰ ਪਿਆਰ ਕਰਨ ਵਾਲੇ ਲੋਕਾਂ ਦੀ ਪਾਰਟੀ ਨੂੰ ਇਸ ਮਾਮਲੇ ਵਿੱਚ ਪੰਜਾਬ ਦੇ ਲੋਕਾਂ ਨੂੰ ਜਵਾਬ ਦੇਣਾ ਪਵੇਗਾ।

ਸ਼ਾਜ਼ੀਆ ਇਲਮੀ ਨੇ ਕਿਹਾ ਕਿ ਇਹ ਨਫਰਤ ਭਰਿਆ ਭਾਸ਼ਣ ਕਾਂਗਰਸ ਅਤੇ ਮੁਸਤਫਾ ਦੀ ਹਿੰਦੂਆਂ ਪ੍ਰਤੀ ਨੀਚ ਅਤੇ ਘਟਿਆ ਸੋਚ ਹੈ। ਸ਼ਾਜ਼ੀਆ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਕਿ ਮੁਸਤਫਾ ਦੇ ਇਸ ਬਿਆਨ ਦਾ ਤੁਰੰਤ ਨੋਟਿਸ ਲੈਂਦਿਆਂ ਮਲੇਰਕੋਟਲਾ ਤੋਂ ਉਸ ਦੀ ਪਤਨੀ ਰਜ਼ੀਆ ਸੁਲਤਾਨਾ ਦੀ ਨਾਮਜ਼ਦਗੀ ਰੱਦ ਕੀਤੀ ਜਾਵੇ। ਕਿਉਂਕਿ ਉਸਦਾ ਪਤੀ ਮੁਹੰਮਦ ਮੁਸਤਫਾ ਉਹਨਾਂ ਦੀ ਚੋਣ ਮੁਹਿੰਮ ਦੌਰਾਨ ਪੰਜਾਬ ਵਿੱਚ ਹਿੰਦੂ-ਮੁਸਲਿਮ ਦੰਗੇ ਕਰਵਾ ਕੇ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ। ਪੰਜਾਬ ਪਹਿਲਾਂ ਹੀ ਅੱਤਵਾਦ ਦੇ ਕਾਲੇ ਦੌਰ ਦੇ ਕਦੇ ਨਾ ਭਰਨ ਵਾਲੇ ਜ਼ਖਮ ਝੱਲ ਚੁੱਕਾ ਹੈ। ਭਾਜਪਾ ਕਿਸੇ ਨੂੰ ਵੀ ਪੰਜਾਬ ਦਾ ਮਾਹੌਲ ਖਰਾਬ ਨਹੀਂ ਕਰਨ ਦੇਵੇਗੀ।

ਡਾ: ਸੁਭਾਸ਼ ਸ਼ਰਮਾ ਨੇ ਕਿਹਾ ਕਿ ਕਾਂਗਰਸ ਪੰਜਾਬ ਵਿੱਚ ਆਪਣੀ ਨਾਕਾਮ ਸਰਕਾਰ ਦੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਪੰਜਾਬ ਵਿੱਚ 1984 ਤੋਂ ਪਹਿਲਾਂ ਵਾਲੇ ਕਾਲੇ ਦੌਰ ਨੂੰ ਦੁਹਰਾਉਣ ਲਈ ਸਾਜ਼ਿਸ਼ਾਂ ਰਚ ਰਹੀ ਹੈ, ਪਰ ਭਾਜਪਾ ਅਤੇ ਪੰਜਾਬ ਦੇ ਲੋਕ ਕਾਂਗਰਸ ਦੀਆਂ ਇਨ੍ਹਾਂ ਕੋਝੀਆਂ ਚਾਲਾਂ ਨੂੰ ਕਦੇ ਵੀ ਕਾਮਯਾਬ ਨਹੀਂ ਹੋਣ ਦੇਣਗੇ। ਉਨ੍ਹਾਂ ਕਿਹਾ ਕਿ ਸਿੱਧੂ ਅਤੇ ਮੁਸਤਫਾ ਦੋਵਾਂ ਦੀ ਸੋਚ ਇੱਕੋ ਜਿਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਚੋਣ ਕਮਿਸ਼ਨ ਕੋਲ ਮੁਸਤਫਾ ਖ਼ਿਲਾਫ਼ ਸ਼ਿਕਾਇਤ ਵੀ ਦਰਜ ਕਰਵਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...