July 29, 2026, 4:56 pm
----------- Advertisement -----------
HomeNewsLatest Newsਸ਼ੇਖ ਮੁਹੰਮਦ ਹੋਣਗੇ ਯੂ.ਏ.ਈ ਦੇ ਨਵੇਂ ਰਾਸ਼ਟਰਪਤੀ

ਸ਼ੇਖ ਮੁਹੰਮਦ ਹੋਣਗੇ ਯੂ.ਏ.ਈ ਦੇ ਨਵੇਂ ਰਾਸ਼ਟਰਪਤੀ

Published on

----------- Advertisement -----------

ਰਾਸ਼ਟਰਪਤੀ ਸ਼ੇਖ ਖਲੀਫਾ ਦੀ ਮੌਤ ਹੋ ਜਾਣ ਤੋਂ ਬਾਅਦ ਹੁਣ ਸ਼ੇਖ ਮੁਹੰਮਦ ਬਿਨ ਜ਼ਾਇਦ ਅਲ ਨਾਹਯਾਨ ਸੰਯੁਕਤ ਅਰਬ ਅਮੀਰਾਤ (ਯੂਏਈ) ਦੇ ਨਵੇਂ ਰਾਸ਼ਟਰਪਤੀ ਹੋਣਗੇ। 61 ਸਾਲਾ ਨੇਤਾ ਦੇਸ਼ ਦੇ ਤੀਜੇ ਰਾਸ਼ਟਰਪਤੀ ਚੁਣੇ ਗਏ ਹਨ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਯੂਏਈ ਦੀ ਸੰਘੀ ਸੁਪਰੀਮ ਕੌਂਸਲ ਨੇ ਅਬੂ ਧਾਬੀ ਦੇ ਕ੍ਰਾਊਨ ਪ੍ਰਿੰਸ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨੂੰ ਯੂਏਈ ਦਾ ਰਾਸ਼ਟਰਪਤੀ ਚੁਣਿਆ ਹੈ।
ਦੱਸ ਦਈਏ ਕਿ ਦੁਬਈ ਦੇ ਸ਼ਾਸਕ ਸ਼ੇਖ ਮੁਹੰਮਦ ਦੀ ਪ੍ਰਧਾਨਗੀ ‘ਚ ਅਬੂ ਧਾਬੀ ਦੇ ਅਲ-ਮੁਸ਼ਰੀਫ ਪੈਲੇਸ ‘ਚ ਬੈਠਕ ਹੋਈ, ਜਿਸ ‘ਚ ਨਵੇਂ ਰਾਸ਼ਟਰਪਤੀ ਦੀ ਚੋਣ ਕੀਤੀ ਗਈ। ਦੁਬਈ ਦੇ ਸ਼ਾਸਕ ਅਤੇ ਯੂਏਈ ਦੇ ਪ੍ਰਧਾਨ ਮੰਤਰੀ ਸ਼ੇਖ ਮੁਹੰਮਦ ਬਿਨ ਰਾਸ਼ਿਦ ਅਲ ਮਕਤੂਮ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਸ਼ੇਖ ਮੁਹੰਮਦ ਨੇ ਰਣਨੀਤਕ ਯੋਜਨਾਬੰਦੀ, ਸਿਖਲਾਈ ਅਤੇ ਰੱਖਿਆ ਸਮਰੱਥਾ ਨੂੰ ਉਤਸ਼ਾਹਿਤ ਕਰਨ ਦੇ ਮਾਮਲੇ ਵਿੱਚ ਯੂਏਈ ਆਰਮਡ ਫੋਰਸਿਜ਼ ਨੂੰ ਵਿਕਸਤ ਕਰਨ ਵਿੱਚ ਮੁੱਖ ਭੂਮਿਕਾ ਨਿਭਾਈ ਹੈ। ਉਹ ਸ਼ੇਖ ਖਲੀਫਾ ਦਾ ਭਰਾ ਹਨ। ਇਹ ਫੈਸਲਾ ਰਾਸ਼ਟਰਪਤੀ ਸ਼ੇਖ ਖਲੀਫਾ ਦੀ ਮੌਤ ਤੋਂ ਬਾਅਦ ਲਿਆ ਗਿਆ ਹੈ।
ਦੱਸ ਦਈਏ ਕਿ ਸੰਯੁਕਤ ਅਰਬ ਅਮੀਰਾਤ ਦੇ ਰਾਸ਼ਟਰਪਤੀ ਮਾਮਲਿਆਂ ਦੇ ਮੰਤਰਾਲੇ ਨੇ ਰਾਸ਼ਟਰਪਤੀ ਸ਼ੇਖ ਖਲੀਫਾ ਬਿਨ ਜਾਏਦ ਅਲ ਨਾਹਯਾਨ ਦੇ ਦੇਹਾਂਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਦੇਸ਼ ‘ਚ 40 ਦਿਨਾਂ ਦੇ ਸੋਗ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਸਾਰੇ ਮੰਤਰਾਲੇ ਅਤੇ ਨਿੱਜੀ ਖੇਤਰ ਤਿੰਨ ਦਿਨਾਂ ਲਈ ਬੰਦ ਰੱਖਣ ਦਾ ਫੈਸਲਾ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...